Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 14

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 14 ਅਗਸਤ 2027

ਸ਼ਨੀਵਾਰ · ਆਮ ਸਮੇਂ ਦਾ 19ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 19ਵੇਂ ਹਫ਼ਤੇ ਦਾ ਸ਼ਨੀਵਾਰ

ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਲਾਲ

ਸੰਤ ਮੈਕਸੀਮਿਲੀਅਨ ਮਰਿਯਮ ਕੋਲਬੇ, ਪਾਦਰੀ ਅਤੇ ਸ਼ਹੀਦ · ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਯਹੋਸ਼ੁ 24:14–29

14ਹੁਣ ਯਹੋਵਾਹ ਤੋਂ ਡਰੋ ਅਤੇ ਉਸ ਦੀ ਉਪਾਸਨਾ ਸਿਧਿਆਈ ਅਤੇ ਸਚਿਆਈ ਨਾਲ ਕਰੋ ਅਤੇ ਉਹਨਾਂ ਦੇਵਤਿਆਂ ਨੂੰ ਜਿਨ੍ਹਾਂ ਦੀ ਉਪਾਸਨਾ ਤੁਹਾਡੇ ਪਿਉ-ਦਾਦੇ ਦਰਿਆ ਪਾਰ ਅਤੇ ਮਿਸਰ ਵਿੱਚ ਕਰਦੇ ਸਨ ਕੱਢ ਦਿਓ ਅਤੇ ਯਹੋਵਾਹ ਹੀ ਦੀ ਉਪਾਸਨਾ ਕਰੋ। 15ਅਤੇ ਜੇ ਤੁਹਾਡੀ ਨਿਗਾਹ ਵਿੱਚ ਯਹੋਵਾਹ ਦੀ ਉਪਾਸਨਾ ਬੁਰੀ ਹੈ ਤਾਂ ਅੱਜ ਤੁਸੀਂ ਉਸ ਨੂੰ ਚੁਣ ਲਓ ਜਿਹ ਦੀ ਉਪਾਸਨਾ ਤੁਸੀਂ ਕਰੋਗੇ ਭਾਵੇਂ ਉਹ ਦੇਵਤੇ ਜਿਨ੍ਹਾਂ ਦੀ ਤੁਹਾਡੇ ਪਿਓ ਦਾਦੇ ਜਦ ਉਹ ਦਰਿਆ ਪਾਰ ਸਨ ਉਪਾਸਨਾ ਕਰਦੇ ਸਨ, ਭਾਵੇਂ ਅਮੋਰੀਆਂ ਦੇ ਦੇਵਤਿਆਂ ਦੀ ਜਿਨ੍ਹਾਂ ਦੇ ਦੇਸ ਵਿੱਚ ਤੁਸੀਂ ਵੱਸਦੇ ਹੋ ਪਰ ਮੈਂ ਅਤੇ ਮੇਰਾ ਘਰਾਣਾ ਤਾਂ ਯਹੋਵਾਹ ਦੀ ਹੀ ਉਪਾਸਨਾ ਕਰਾਂਗੇ। 16ਤਦ ਪਰਜਾ ਨੇ ਉੱਤਰ ਦਿੱਤਾ ਕਿ ਇਹ ਸਾਡੇ ਤੋਂ ਦੂਰ ਰਹੇ ਜੋ ਅਸੀਂ ਯਹੋਵਾਹ ਨੂੰ ਛੱਡ ਕੇ ਦੂਜੇ ਦੇਵਤਿਆਂ ਦੀ ਉਪਾਸਨਾ ਕਰੀਏ! 17ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਹੀ ਸਾਨੂੰ ਅਤੇ ਸਾਡੇ ਪੁਰਖਿਆਂ ਨੂੰ ਮਿਸਰ ਦੇਸ ਤੋਂ ਗ਼ੁਲਾਮੀ ਦੇ ਘਰੋਂ ਬਾਹਰ ਲੈ ਆਇਆ ਅਤੇ ਸਾਡੇ ਵੇਖਦਿਆਂ ਇਹ ਵੱਡੇ ਨਿਸ਼ਾਨ ਵਿਖਾਏ ਅਤੇ ਉਸ ਸਾਰੇ ਰਾਹ ਵਿੱਚ ਜਿੱਥੋਂ ਦੀ ਅਸੀਂ ਲੰਘੇ ਅਤੇ ਸਾਰੇ ਲੋਕਾਂ ਵਿੱਚ ਜਿਨ੍ਹਾਂ ਦੇ ਵਿੱਚ ਦੀ ਅਸੀਂ ਆਏ ਸਾਨੂੰ ਬਚਾ ਕੇ ਰੱਖਿਆ। 18ਅਤੇ ਯਹੋਵਾਹ ਨੇ ਸਾਰੇ ਲੋਕਾਂ ਨੂੰ ਖ਼ਾਸ ਕਰਕੇ ਅਮੋਰੀਆਂ ਨੂੰ ਜਿਹੜੇ ਉਸ ਦੇਸ ਵਿੱਚ ਵੱਸਦੇ ਸਨ ਸਾਡੇ ਅੱਗੋਂ ਕੱਢ ਦਿੱਤਾ। ਅਸੀਂ ਤਾਂ ਯਹੋਵਾਹ ਹੀ ਦੀ ਉਪਾਸਨਾ ਕਰਾਂਗੇ ਕਿਉਂ ਜੋ ਉਹ ਸਾਡਾ ਪਰਮੇਸ਼ੁਰ ਹੈ!। 19ਤਦ ਯਹੋਸ਼ੁਆ ਨੇ ਪਰਜਾ ਨੂੰ ਆਖਿਆ, ਤੁਸੀਂ ਯਹੋਵਾਹ ਦੀ ਉਪਾਸਨਾ ਨਹੀਂ ਕਰ ਸਕਦੇ ਕਿਉਂ ਜੋ ਉਹ ਪਵਿੱਤਰ ਪਰਮੇਸ਼ੁਰ ਹੈ ਅਤੇ ਉਹ ਅਣਖੀ ਪਰਮੇਸ਼ੁਰ ਵੀ ਹੈ। ਉਹ ਤੁਹਾਡੀ ਉਲੰਘਣਾਂ ਅਤੇ ਪਾਪਾਂ ਨੂੰ ਨਹੀਂ ਮਾਫ਼ ਕਰੇਗਾ। 20ਜੇ ਤੁਸੀਂ ਯਹੋਵਾਹ ਨੂੰ ਤਿਆਗ ਕੇ ਓਪਰੇ ਦੇਵਤਿਆਂ ਦੀ ਉਪਾਸਨਾ ਕਰੋਗੇ ਤਾਂ ਉਹ ਮੁੜ ਕੇ ਤੁਹਾਡੇ ਨਾਲ ਬੁਰਿਆਈ ਕਰੇਗਾ ਅਤੇ ਤੁਹਾਨੂੰ ਮੁਕਾ ਦੇਵੇਗਾ। ਇਸ ਦੇ ਪਿੱਛੋਂ ਕਿ ਉਹ ਨੇ ਤੁਹਾਡੇ ਨਾਲ ਭਲਿਆਈ ਕੀਤੀ। 21ਤਾਂ ਲੋਕਾਂ ਨੇ ਯਹੋਸ਼ੁਆ ਨੂੰ ਆਖਿਆ, ਨਹੀਂ, ਅਸੀਂ ਯਹੋਵਾਹ ਹੀ ਦੀ ਉਪਾਸਨਾ ਕਰਾਂਗੇ! 22ਫਿਰ ਯਹੋਸ਼ੁਆ ਨੇ ਪਰਜਾ ਨੂੰ ਆਖਿਆ, ਤੁਸੀਂ ਆਪ ਆਪਣੇ ਲਈ ਗਵਾਹ ਬਣਦੇ ਹੋ ਕਿ ਤੁਸੀਂ ਯਹੋਵਾਹ ਨੂੰ ਆਪਣੇ ਲਈ ਚੁਣਿਆ ਕਿ ਉਸ ਦੀ ਉਪਾਸਨਾ ਕਰੋਗੇ ਤਾਂ ਪਰਜਾ ਨੇ ਆਖਿਆ, ਅਸੀਂ ਗਵਾਹ ਹਾਂ। 23ਹੁਣ ਉਹਨਾਂ ਓਪਰੇ ਦੇਵਤਿਆਂ ਨੂੰ ਜਿਹੜੇ ਤੁਹਾਡੇ ਵਿੱਚ ਹਨ ਕੱਢ ਦਿਓ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨਾਲ ਆਪਣਾ ਮਨ ਲਾ ਲਓ। 24ਪਰਜਾ ਨੇ ਯਹੋਸ਼ੁਆ ਨੂੰ ਆਖਿਆ, ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੀ ਉਪਾਸਨਾ ਕਰਾਂਗੇ ਅਤੇ ਉਸ ਦੀ ਅਵਾਜ਼ ਨੂੰ ਸੁਣਾਂਗੇ!। 25ਉਸ ਤੋਂ ਬਾਅਦ ਉਸ ਦਿਨ ਯਹੋਸ਼ੁਆ ਨੇ ਪਰਜਾ ਨਾਲ ਇੱਕ ਨੇਮ ਬੰਨ੍ਹਿਆ ਅਤੇ ਸ਼ਕਮ ਵਿੱਚ ਇੱਕ ਬਿਧੀ ਅਤੇ ਇੱਕ ਕਨੂੰਨ ਠਹਿਰਾਇਆ। 26ਅਤੇ ਯਹੋਸ਼ੁਆ ਨੇ ਇਹਨਾਂ ਗੱਲਾਂ ਨੂੰ ਪਰਮੇਸ਼ੁਰ ਦੀ ਬਿਵਸਥਾ ਦੀ ਪੋਥੀ ਵਿੱਚ ਲਿਖ ਲਿਆ ਅਤੇ ਇੱਕ ਵੱਡਾ ਪੱਥਰ ਲੈ ਕੇ ਉੱਥੇ ਬਲੂਤ ਦੇ ਹੇਠ ਜਿਹੜਾ ਯਹੋਵਾਹ ਦੇ ਪਵਿੱਤਰ ਸਥਾਨ ਦੇ ਵਿੱਚ ਸੀ ਖੜ੍ਹਾ ਕਰ ਦਿੱਤਾ। 27ਤਾਂ ਯਹੋਸ਼ੁਆ ਨੇ ਸਾਰੀ ਪਰਜਾ ਨੂੰ ਆਖਿਆ, ਵੇਖੋ, ਇਹ ਪੱਥਰ ਸਾਡੇ ਵਿੱਚ ਇੱਕ ਗਵਾਹ ਹੈ ਕਿਉਂ ਜੋ ਇਸ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਸੁਣੀਆਂ ਹਨ ਜਿਹੜੀਆਂ ਉਸ ਨੇ ਸਾਡੇ ਨਾਲ ਕੀਤੀਆਂ ਅਤੇ ਇਹ ਤੁਹਾਡੇ ਉੱਤੇ ਗਵਾਹੀ ਲਈ ਹੋਵੇਗਾ ਅਜਿਹਾ ਨਾ ਹੋਵੇ ਕਿ ਤੁਸੀਂ ਆਪਣੇ ਪਰਮੇਸ਼ੁਰ ਤੋਂ ਮੁੱਕਰ ਜਾਓ। 28ਫਿਰ ਯਹੋਸ਼ੁਆ ਨੇ ਸਾਰੀ ਪਰਜਾ ਨੂੰ ਉਹਨਾਂ ਦੀ ਮਿਲਖ਼ ਨੂੰ ਭੇਜਿਆ। 29ਤਦ ਇਸ ਤਰ੍ਹਾਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਨੂਨ ਦਾ ਪੁੱਤਰ ਯਹੋਸ਼ੁਆ ਯਹੋਵਾਹ ਦਾ ਦਾਸ ਮਰ ਗਿਆ। ਉਹ ਇੱਕ ਸੌ ਦਸਾਂ ਸਾਲਾਂ ਦਾ ਸੀ।

ਜਵਾਬੀ ਭਜਨ

ਜ਼ਬੂ 16:1–2, 5, 7–8, 11

1ਦਾਊਦ ਦਾ ਮਿੱਕਤਾਮ। ਹੇ ਪਰਮੇਸ਼ੁਰ, ਮੇਰੀ ਰੱਖਿਆ ਕਰ, ਕਿਉਂ ਜੋ ਮੈਂ ਤੇਰੀ ਹੀ ਸ਼ਰਨ ਆਇਆ ਹਾਂ। 2ਮੈਂ ਯਹੋਵਾਹ ਨੂੰ ਆਖਿਆ ਹੈ ਕਿ ਤੂੰ ਹੀ ਮੇਰਾ ਪ੍ਰਭੂ ਹੈ, ਤੇਰੇ ਤੋਂ ਬਿਨ੍ਹਾਂ ਮੇਰੀ ਕਿਤੇ ਵੀ ਭਲਿਆਈ ਨਹੀਂ। 5ਯਹੋਵਾਹ ਮੇਰੀ ਵਿਰਾਸਤ ਅਤੇ ਮੇਰੇ ਕਟੋਰੇ ਦਾ ਭਾਗ ਹੈ। ਤੂੰ ਮੇਰੇ ਹਿੱਸੇ ਦਾ ਰਖਵਾਲਾ ਹੈਂ। 7ਮੈਂ ਯਹੋਵਾਹ ਨੂੰ ਧੰਨ ਆਖਾਂਗਾ ਜਿਸ ਨੇ ਮੈਨੂੰ ਸਲਾਹ ਦਿੱਤੀ ਹੈ, ਰਾਤ ਦੇ ਸਮੇਂ ਮੇਰਾ ਦਿਲ ਸਿਖਾਉਂਦਾ ਹੈ। 8ਮੈਂ ਸਦਾ ਹੀ ਯਹੋਵਾਹ ਨੂੰ ਆਪਣੇ ਅੱਗੇ ਰੱਖਿਆ ਹੈ, ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ। 11ਤੂੰ ਮੈਨੂੰ ਜੀਵਨ ਦਾ ਮਾਰਗ ਵਿਖਾਵੇਂਗਾ, ਤੇਰੇ ਹਜ਼ੂਰ ਅਨੰਦ ਦੀ ਭਰਪੂਰੀ ਹੈ, ਤੇਰੇ ਸੱਜੇ ਹੱਥ ਸਦਾ ਖੁਸ਼ੀਆਂ ਹਨ।

ਇੰਜੀਲ

ਮੱਤੀ 19:13–15

13ਤਦ ਲੋਕ ਛੋਟੇ ਬੱਚਿਆਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ ਪ੍ਰਾਰਥਨਾ ਕਰੇ, ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ। 14ਤਦ ਯਿਸੂ ਨੇ ਆਖਿਆ, ਬੱਚਿਆਂ ਨੂੰ ਕੁਝ ਨਾ ਆਖੋ ਅਤੇ ਉਨ੍ਹਾਂ ਨੂੰ ਮੇਰੇ ਕੋਲ ਆਉਣ ਤੋਂ ਨਾ ਰੋਕੋ ਕਿਉਂ ਜੋ ਸਵਰਗ ਰਾਜ ਇਹੋ ਜਿਹਿਆਂ ਦਾ ਹੈ। 15ਅਤੇ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ ਉੱਥੋਂ ਚੱਲਿਆ ਗਿਆ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ