Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 14

ਆਰਥੋਡਾਕਸ ਕੈਲੰਡਰ · 1 ਅਗਸਤ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 14 ਅਗਸਤ 2027

ਸ਼ਨੀਵਾਰ · ਪੰਤੇਕੁਸਤ ਤੋਂ ਬਾਅਦ ਅੱਠਵਾਂ ਹਫ਼ਤਾ · ਸੁਰ 6

ਤਿਉਹਾਰ ਅਤੇ ਸੰਤ

Procession of the Honorable Wood of the Life-giving Cross of the Lord

ਮਰਿਯਮ ਦੇ ਦੇਹਾਂਤ ਦਾ ਵਰਤ

ਵਰਤ: ਤੇਲ ਨਾਲ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ (ਸਲੀਬ ਲਈ)

1 ਕੁਰਿੰਥੀ 1:18–24

18ਸਲੀਬ ਦੀ ਕਥਾ ਤਾਂ ਉਨ੍ਹਾਂ ਦੇ ਲਈ ਜਿਹੜੇ ਨਾਸ ਹੋ ਰਹੇ ਹਨ, ਮੂਰਖਤਾਈ ਹੈ ਪਰੰਤੂ ਸਾਡੇ ਲਈ ਜਿਹੜੇ ਬਚਾਏ ਜਾਂਦੇ ਹਾਂ ਉਹ ਪਰਮੇਸ਼ੁਰ ਦੀ ਸਮਰੱਥਾ ਹੈ। 19ਕਿਉਂ ਜੋ ਲਿਖਿਆ ਹੋਇਆ ਹੈ ਮੈਂ ਬੁੱਧਵਾਨਾਂ ਦੀ ਬੁੱਧ ਦਾ ਨਾਸ ਕਰਾਂਗਾ, ਅਤੇ ਚਤਰਿਆਂ ਦੀ ਚਤਰਾਈ ਨੂੰ ਰੱਦ ਕਰਾਂਗਾ। 20ਕਿੱਥੇ ਬੁੱਧਵਾਨ? ਕਿੱਥੇ ਉਪਦੇਸ਼ਕ? ਕਿੱਥੇ ਇਸ ਜੁੱਗ ਦਾ ਵਿਵਾਦੀ? ਕੀ ਪਰਮੇਸ਼ੁਰ ਨੇ ਸੰਸਾਰ ਦੀ ਬੁੱਧ ਨੂੰ ਮੂਰਖਤਾਈ ਨਹੀਂ ਠਹਿਰਾਇਆ?। 21ਇਸ ਲਈ ਕਿ ਜਦੋਂ ਪਰਮੇਸ਼ੁਰ ਦੇ ਗਿਆਨ ਤੋਂ ਐਉਂ ਹੋਇਆ ਭਈ ਸੰਸਾਰ ਨੇ ਆਪਣੀ ਬੁੱਧ ਦੇ ਰਾਹੀਂ ਪਰਮੇਸ਼ੁਰ ਨੂੰ ਨਾ ਜਾਣਿਆ ਤਦ ਪਰਮੇਸ਼ੁਰ ਨੂੰ ਇਹ ਭਾਇਆ ਜੋ ਪ੍ਰਚਾਰ ਦੀ ਮੂਰਖਤਾਈ ਨਾਲ ਵਿਸ਼ਵਾਸੀਆਂ ਨੂੰ ਬਚਾਵੇ। 22ਯਹੂਦੀ ਤਾਂ ਨਿਸ਼ਾਨੀਆਂ ਮੰਗਦੇ ਅਤੇ ਯੂਨਾਨੀ ਬੁੱਧ ਭਾਲਦੇ ਹਨ। 23ਪਰ ਅਸੀਂ ਸਲੀਬ ਦਿੱਤੇ ਹੋਏ ਮਸੀਹ ਦਾ ਪ੍ਰਚਾਰ ਕਰਦੇ ਹਾਂ। ਉਹ ਯਹੂਦੀਆਂ ਦੇ ਲਈ ਠੋਕਰ ਦਾ ਕਾਰਨ ਅਤੇ ਪਰਾਈਆਂ ਕੌਮਾਂ ਦੇ ਲਈ ਮੂਰਖਤਾਈ ਹੈ। 24ਪਰ ਉਨ੍ਹਾਂ ਦੇ ਲਈ ਜਿਹੜੇ ਸੱਦੇ ਹੋਏ ਹਨ ਭਾਵੇਂ ਯਹੂਦੀ ਭਾਵੇਂ ਯੂਨਾਨੀ ਮਸੀਹ ਪਰਮੇਸ਼ੁਰ ਦੀ ਸਮਰੱਥਾ ਅਤੇ ਪਰਮੇਸ਼ੁਰ ਦਾ ਗਿਆਨ ਹੈ।

ਪੱਤ੍ਰੀ (ਸ਼ਹੀਦਾਂ ਲਈ)

ਇਬਰਾ 11:33–12:2

33ਜਿਨ੍ਹਾਂ ਨੇ ਵਿਸ਼ਵਾਸ ਦੇ ਰਾਹੀਂ ਪਾਤਸ਼ਾਹੀਆਂ ਦੇ ਉੱਤੇ ਜਿੱਤ ਪ੍ਰਾਪਤ ਕੀਤੀ, ਧਰਮ ਦੇ ਕੰਮ ਕੀਤੇ, ਵਾਇਦਿਆਂ ਨੂੰ ਪ੍ਰਾਪਤ ਕੀਤਾ, ਬੱਬਰ ਸ਼ੇਰਾਂ ਦੇ ਮੂੰਹ ਬੰਦ ਕੀਤੇ, 34ਅੱਗ ਦੇ ਸੇਕ ਨੂੰ ਠੰਡਿਆਂ ਕੀਤਾ, ਤਲਵਾਰ ਦੀਆਂ ਧਾਰਾਂ ਤੋਂ ਬਚ ਨਿੱਕਲੇ, ਉਹ ਕਮਜ਼ੋਰੀ ਵਿੱਚ ਤਕੜੇ ਹੋਏ, ਯੁੱਧ ਵਿੱਚ ਸੂਰਮੇ ਬਣੇ ਅਤੇ ਓਪਰਿਆਂ ਦੀਆਂ ਫ਼ੌਜਾਂ ਨੂੰ ਭਜਾ ਦਿੱਤਾ। 35ਇਸਤਰੀਆਂ ਨੇ ਆਪਣਿਆਂ ਮੁਰਦਿਆਂ ਨੂੰ ਫੇਰ ਜੀ ਉੱਠਿਆ ਹੋਇਆਂ ਨੂੰ ਲੱਭਿਆ। ਕਈ ਡਾਂਗਾਂ ਨਾਲ ਜਾਨੋਂ ਮਾਰੇ ਗਏ ਅਤੇ ਛੁਟਕਾਰਾ ਨਾ ਚਾਹਿਆ ਤਾਂ ਜੋ ਹੋਰ ਵੀ ਉੱਤਮ ਕਿਆਮਤ ਨੂੰ ਪ੍ਰਾਪਤ ਕਰਨ। 36ਅਤੇ ਕਈ ਠੱਠਿਆਂ ਵਿੱਚ ਉਡਾਏ ਜਾਣ, ਕੋਰੜੇ ਖਾਣ ਸਗੋਂ ਜਕੜੇ ਜਾਣ ਅਤੇ ਕੈਦ ਹੋਣ ਦੁਆਰਾ ਪਰਖੇ ਗਏ। 37ਉਹਨਾਂ ਤੇ ਪਥਰਾਉ ਕੀਤੇ ਗਿਆ, ਆਰਿਆਂ ਨਾਲ ਚੀਰੇ ਗਏ, ਪਰਖੇ ਗਏ, ਤਲਵਾਰਾਂ ਨਾਲ ਵੱਢੇ ਗਏ, ਕੰਗਾਲ ਹੋਏ, ਦੁੱਖੀ ਹੋਏ ਅਤੇ ਜ਼ਬਰਦਸਤੀ ਸਹਿੰਦੇ ਹੋਏ ਭੇਡਾਂ ਅਤੇ ਬੱਕਰਿਆਂ ਦੀਆਂ ਖੱਲਾਂ ਪਹਿਨੇ ਮਾਰੇ-ਮਾਰੇ ਫਿਰਦੇ ਰਹੇ, - 38ਸੰਸਾਰ ਉਹਨਾਂ ਦੇ ਯੋਗ ਨਹੀਂ ਸੀ - ਉਹ ਉਜਾੜਾਂ, ਪਹਾੜਾਂ, ਗੁਫ਼ਾਂਵਾਂ ਅਤੇ ਧਰਤੀ ਦੀਆਂ ਖੁੱਡਾਂ ਵਿੱਚ ਲੁੱਕਦੇ ਫਿਰੇ। 39ਅਤੇ ਇਹ ਸਾਰੇ ਭਾਵੇਂ ਉਹਨਾਂ ਲਈ ਉਹਨਾਂ ਦੇ ਵਿਸ਼ਵਾਸ ਦੇ ਕਾਰਨ ਗਵਾਹੀ ਦਿੱਤੀ ਗਈ, ਤਾਂ ਵੀ ਵਾਇਦੇ ਨੂੰ ਪ੍ਰਾਪਤ ਨਾ ਹੋਏ। 40ਕਿਉਂ ਜੋ ਸਾਡੇ ਲਈ ਪਰਮੇਸ਼ੁਰ ਨੇ ਹੋਰ ਵੀ ਇੱਕ ਚੰਗੀ ਗੱਲ ਪਹਿਲਾਂ ਸੋਚ ਰੱਖੀ ਸੀ ਕਿ ਉਹ ਸਾਡੇ ਤੋਂ ਬਿਨ੍ਹਾਂ ਸਿੱਧ ਨਾ ਹੋਣ। 12:1ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਅਸਾਨੀ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ, ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਹੈ ਸਬਰ ਨਾਲ ਦੌੜੀਏ। 2ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।

ਇੰਜੀਲ (ਸਲੀਬ ਲਈ)

ਯੂਹ 19:6–11, 13–20, 25–28, 30–35

6ਜਦੋਂ ਮੁੱਖ ਜਾਜਕਾਂ ਅਤੇ ਸਿਪਾਹੀਆਂ ਨੇ ਇਸ ਨੂੰ ਵੇਖਿਆ ਤਾਂ ਉਨ੍ਹਾਂ ਰੌਲ਼ਾ ਪਾਇਆ, “ਇਸ ਨੂੰ ਸਲੀਬ ਦਿਓ! ਸਲੀਬ ਦਿਓ!” ਪਰ ਪਿਲਾਤੁਸ ਨੇ ਆਖਿਆ, “ਤੁਸੀਂ ਆਪੇ ਇਸ ਨੂੰ ਲੈ ਜਾਵੋ ਅਤੇ ਸਲੀਬ ਦੇ ਦਿਓ, ਪਰ ਮੈਨੂੰ ਇਸ ਤੇ ਦੋਸ਼ ਲਾਉਣ ਲਈ ਕੁਝ ਵੀ ਨਹੀਂ ਲੱਭਿਆ।” 7ਯਹੂਦੀਆਂ ਨੇ ਉੱਤਰ ਦਿੱਤਾ, “ਸਾਡੇ ਕੋਲ ਬਿਵਸਥਾ ਹੈ ਅਤੇ ਉਸ ਅਨੁਸਾਰ ਇਹ ਮਰਨ ਯੋਗ ਹੈ ਕਿਉਂਕਿ ਇਸ ਨੇ ਇਹ ਆਖਿਆ ਹੈ ਕਿ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ।” 8ਜਦ ਪਿਲਾਤੁਸ ਨੇ ਇਹ ਗੱਲ ਸੁਣੀ ਤਾਂ ਉਹ ਹੋਰ ਵੀ ਡਰ ਗਿਆ। 9ਉਹ ਮੁੜ ਕਚਹਿਰੀ ਨੂੰ ਗਿਆ ਅਤੇ ਯਿਸੂ ਨੂੰ ਆਖਿਆ, “ਤੂੰ ਕਿੱਥੋਂ ਆਇਆ ਹੈਂ?” ਪਰ ਯਿਸੂ ਨੇ ਉਸ ਨੂੰ ਕੋਈ ਜ਼ਵਾਬ ਨਾ ਦਿੱਤਾ। 10ਪਿਲਾਤੁਸ ਨੇ ਕਿਹਾ, “ਕੀ ਤੂੰ ਮੇਰੇ ਨਾਲ ਬੋਲਦਾ? ਕੀ ਤੂੰ ਨਹੀਂ ਜਾਣਦਾ ਕਿ ਮੇਰੇ ਕੋਲ ਸ਼ਕਤੀ ਹੈ ਕਿ ਮੈਂ ਭਾਵੇਂ ਤੈਨੂੰ ਛੱਡ ਦੇਵਾਂ ਤੇ ਭਾਵੇਂ ਸਲੀਬ ਤੇ ਦੇਵਾਂ?” 11ਯਿਸੂ ਨੇ ਕਿਹਾ, “ਇਹ ਅਧਿਕਾਰ, ਜੋ ਮੇਰੇ ਉੱਪਰ ਤੇਰੇ ਕੋਲ ਹੈ ਪਰਮੇਸ਼ੁਰ ਦੁਆਰਾ ਦਿੱਤਾ ਹੋਇਆ ਹੈ। ਇਸ ਲਈ ਜਿਸ ਆਦਮੀ ਨੇ ਮੈਨੂੰ ਤੇਰੇ ਹੱਥੀਂ ਫ਼ੜਵਾਇਆ ਹੈ ਉਹ ਵੱਧ ਪਾਪ ਦਾ ਦੋਸ਼ੀ ਹੈ।” 13ਪਿਲਾਤੁਸ ਇਹ ਗੱਲਾਂ ਸੁਣ ਕੇ ਯਿਸੂ ਨੂੰ ਬਾਹਰ ਪੱਥਰ ਦੇ ਚਬੂਤਰੇ ਦੇ ਕੋਲ ਲਿਆਇਆ। (ਜਿਸ ਨੂੰ ਇਬਰਾਨੀ ਭਾਸ਼ਾ ਵਿੱਚ ਗਬਥਾ ਆਖਿਆ ਜਾਂਦਾ ਹੈ) ਅਤੇ ਅਦਾਲਤ ਦੀ ਗੱਦੀ ਤੇ ਬੈਠ ਗਿਆ। 14ਇਹ ਤਕਰੀਬਨ ਦੁਪਹਿਰ ਦਾ ਵੇਲਾ ਸੀ ਅਤੇ ਇਹ ਪਸਾਹ ਦੇ ਤਿਉਹਾਰ ਦੀ ਤਿਆਰੀ ਦਾ ਦਿਨ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਇਹ ਵੇਖੋ, ਤੁਹਾਡਾ ਰਾਜਾ ਹੈ।” 15ਯਹੂਦੀਆਂ ਨੇ ਡੰਡ ਪਾਈ, “ਇਸ ਨੂੰ ਦੂਰ ਲੈ ਜਾਓ, ਇਸ ਨੂੰ ਲੈ ਜਾਓ ਅਤੇ ਇਸ ਨੂੰ ਸਲੀਬ ਦਿਓ।” ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ?” ਮੁੱਖ ਜਾਜਕਾਂ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ।” 16ਪਿਲਾਤੁਸ ਨੇ ਯਿਸੂ ਨੂੰ ਸਲੀਬ ਉੱਤੇ ਚੜਾਉਣ ਲਈ ਯਹੂਦੀਆਂ ਦੇ ਹਵਾਲੇ ਕਰ ਦਿੱਤਾ। ਸਿਪਾਹੀ ਯਿਸੂ ਨੂੰ ਲੈ ਗਏ। 17ਉਸ ਨੇ ਆਪਣੀ ਸਲੀਬ ਚੁੱਕੀ ਅਤੇ ਖੋਪੜੀ ਨਾਮ ਦੀ ਥਾਂ ਉੱਤੇ ਗਿਆ। ਅਤੇ ਇਬਰਾਨੀ ਭਾਸ਼ਾ ਵਿੱਚ ਉਸ ਨੂੰ “ਗਲਗਥਾ” ਕਹਿੰਦੇ ਹਨ। 18ਉੱਥੇ ਉਨ੍ਹਾਂ ਨੇ ਯਿਸੂ ਨੂੰ ਸਲੀਬ ਦਿੱਤੀ। ਉੱਥੇ ਦੋ ਮਨੁੱਖ ਹੋਰ ਸਨ, ਜਿਨ੍ਹਾਂ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਇੱਕ ਮਨੁੱਖ ਉਸ ਦੇ ਇੱਕ ਪਾਸੇ ਅਤੇ ਦੂਸਰਾ ਇੱਕ ਪਾਸੇ ਅਤੇ ਯਿਸੂ ਵਿਚਾਲੇ। 19ਪਿਲਾਤੁਸ ਨੇ ਇੱਕ ਦੋਸ਼ ਪੱਤ੍ਰੀ ਲਿਖਵਾ ਕੇ ਸਲੀਬ ਉੱਪਰ ਲਾਈ ਜਿਸ ਉੱਤੇ ਇਹ ਲਿਖਿਆ ਹੋਇਆ ਸੀ “ਯਿਸੂ ਨਾਸਰੀ ਯਹੂਦੀਆਂ ਦਾ ਰਾਜਾ।” 20ਇਹ ਚਿੰਨ੍ਹ ਪੱਟੀ ਇਬਰਾਨੀ, ਲਾਤੀਨੀ ਅਤੇ ਯੂਨਾਨੀ ਭਾਸ਼ਾ ਵਿੱਚ ਲਿਖੀ ਹੋਈ ਸੀ। ਬਹੁਤ ਸਾਰੇ ਯਹੂਦੀਆਂ ਨੇ ਇਸ ਪੱਟੀ ਨੂੰ ਪੜਿਆ, ਕਿਉਂਕਿ ਜਿਸ ਜਗ੍ਹਾ ਉਸ ਨੂੰ ਸਲੀਬ ਦਿੱਤੀ ਗਈ ਸ਼ਹਿਰ ਦੇ ਨੇੜੇ ਹੀ ਸੀ। 25ਯਿਸੂ ਦੀ ਮਾਤਾ ਉਸ ਦੀ ਸਲੀਬ ਦੇ ਕੋਲ ਖੜ੍ਹੀ ਸੀ। ਉਸ ਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖੜ੍ਹੀਆਂ ਸਨ। 26ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ ਅਤੇ ਜਿਸ ਚੇਲੇ ਨੂੰ ਬਹੁਤ ਪਿਆਰ ਕਰਦਾ ਸੀ, ਉਹ ਵੀ ਉੱਥੇ ਹੀ ਖੜ੍ਹਾ ਸੀ ਤਾਂ ਉਸ ਨੇ ਆਪਣੀ ਮਾਤਾ ਨੂੰ ਕਿਹਾ, “ਹੇ ਔਰਤ! ਇਹ ਰਿਹਾ ਤੇਰਾ ਪੁੱਤਰ।” 27ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “ਇਹ ਤੇਰੀ ਮਾਤਾ ਹੈ।” ਤਾਂ ਇਸ ਤੋਂ ਬਾਅਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਲੈ ਗਿਆ। 28ਯਿਸੂ ਜਾਣਦਾ ਸੀ ਕਿ ਸਭ ਕੁਝ ਪੂਰਾ ਹੋ ਚੁੱਕਿਆ ਹੈ। ਇਸ ਲਈ ਪਵਿੱਤਰ ਗ੍ਰੰਥ ਵਿੱਚ ਜੋ ਲਿਖਿਆ ਹੈ ਉਸ ਨੂੰ ਪੂਰਾ ਕਰਨ ਲਈ ਉਸ ਨੇ ਆਖਿਆ, “ਮੈਂ ਪਿਆਸਾ ਹਾਂ।” 30ਜਦ ਯਿਸੂ ਨੇ ਸਿਰਕੇ ਦਾ ਸਵਾਦ ਲਿਆ, ਉਸ ਨੇ ਆਖਿਆ, “ਪੂਰਾ ਹੋਇਆ ਹੈ।” ਤਦ ਯਿਸੂ ਨੇ ਆਪਣਾ ਸਿਰ ਝੁਕਾਇਆ ਅਤੇ ਜਾਨ ਦੇ ਦਿੱਤੀ। 31ਇਹ ਦਿਨ ਤਿਆਰੀ ਦਾ ਦਿਨ ਸੀ ਅਤੇ ਅਗਲਾ ਦਿਨ ਸਬਤ ਦਾ ਦਿਨ ਸੀ। ਯਹੂਦੀ ਇਹ ਨਹੀਂ ਚਾਹੁੰਦੇ ਸਨ ਕਿ ਲਾਸ਼ਾਂ ਸਲੀਬ ਤੇ ਟੰਗੀਆਂ ਰਹਿਣ। ਕਿਉਂਕਿ ਸਬਤ ਦਾ ਦਿਨ ਉਨ੍ਹਾਂ ਲਈ ਬਹੁਤ ਖ਼ਾਸ ਸੀ। ਉਨ੍ਹਾਂ ਪਿਲਾਤੁਸ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਦੀਆਂ ਲੱਤਾਂ ਤੋੜਨ ਦੀ ਆਗਿਆ ਦੇਵੇ, ਤਾਂ ਜੋ ਉਹ ਜਲਦੀ ਮਰ ਜਾਣ ਅਤੇ ਸਲੀਬਾਂ ਤੋਂ ਜਲਦੀ ਹੀ ਲਾਸ਼ਾਂ ਨੂੰ ਉਤਾਰਿਆ ਜਾ ਸਕੇ। 32ਤਦ ਸਿਪਾਹੀ ਆਏ ਅਤੇ ਉਨ੍ਹਾਂ ਨੇ ਪਹਿਲੇ ਆਦਮੀ ਦੀਆਂ ਲੱਤਾਂ ਤੋੜੀਆਂ ਜਿਸ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਫ਼ੇਰ ਉਨ੍ਹਾਂ ਨੇ ਦੂਜੇ ਆਦਮੀ ਦੀਆਂ ਲੱਤਾਂ ਵੀ ਤੋੜ ਦਿੱਤੀਆਂ ਸੀ। 33ਪਰ ਜਦੋਂ ਉਹ ਯਿਸੂ ਕੋਲ ਆਏ ਤਾਂ ਕੀ ਵੇਖਿਆ ਕਿ ਯਿਸੂ ਤਾਂ ਪਹਿਲਾਂ ਹੀ ਮਰ ਚੁੱਕਾ ਹੈ, ਇਸ ਲਈ ਉਨ੍ਹਾਂ ਨੇ ਉਸ ਦੀਆਂ ਲੱਤਾਂ ਨਾ ਤੋੜੀਆਂ। 34ਪਰ ਉਨ੍ਹਾਂ ਵਿੱਚੋਂ ਇੱਕ ਸਿਪਾਹੀ ਨੇ ਬਰਛਾ ਮਾਰ ਕੇ ਅਤੇ ਯਿਸੂ ਦੀ ਵੱਖੀ ਵਿੰਨ੍ਹ ਦਿੱਤੀ, ਉਸ ਦੇ ਸਰੀਰ ਵਿੱਚੋਂ ਲਹੂ ਅਤੇ ਪਾਣੀ ਨਿੱਕਲਿਆ। 35(ਜਿਸ ਨੇ ਇਹ ਸਭ ਵੇਖਿਆ ਗਵਾਹੀ ਦਿੱਤੀ ਅਤੇ ਉਸ ਦੀ ਗਵਾਹੀ ਸੱਚੀ ਹੈ, ਉਹ ਜਾਣਦਾ ਹੈ ਜੋ ਉਹ ਕਹਿ ਰਿਹਾ, ਸੱਚ ਹੈ। ਉਸ ਨੇ ਗਵਾਹੀ ਦਿੱਤੀ ਤਾਂ ਜੋ ਤੁਸੀਂ ਵੀ ਵਿਸ਼ਵਾਸ ਕਰੋ)

ਇੰਜੀਲ (ਸ਼ਹੀਦਾਂ ਲਈ)

ਮੱਤੀ 10:32–36; 11:1

32ਇਸ ਲਈ, ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਕਰਾਰ ਕਰਾਂਗਾ। 33ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਨਕਾਰ ਕਰਾਂਗਾ। 34ਇਹ ਨਾ ਸਮਝੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ। ਮੈਂ ਮੇਲ ਕਰਾਉਣ ਨਹੀਂ ਸਗੋਂ ਤਲਵਾਰ ਚਲਾਉਣ ਆਇਆ ਹਾਂ। 35ਕਿਉਂਕਿ ਮੈਂ ਪੁੱਤਰ ਨੂੰ ਉਹ ਦੇ ਪਿਤਾ ਤੋਂ, ਧੀ ਨੂੰ ਉਹ ਦੀ ਮਾਂ ਤੋਂ ਅਤੇ ਨੂੰਹ ਨੂੰ ਉਹ ਦੀ ਸੱਸ ਤੋਂ ਅਲੱਗ ਕਰਨ ਆਇਆ ਹਾਂ। 36ਅਤੇ ਮਨੁੱਖ ਦੇ ਵੈਰੀ ਉਹ ਦੇ ਘਰ ਵਾਲੇ ਹੀ ਹੋਣਗੇ। 11:1ਇਸ ਤਰ੍ਹਾਂ ਹੋਇਆ ਕਿ ਯਿਸੂ ਆਪਣੇ ਬਾਰਾਂ ਚੇਲਿਆਂ ਨੂੰ ਆਗਿਆ ਦੇਣ ਤੋਂ ਬਾਅਦ, ਉੱਥੋਂ ਉਨ੍ਹਾਂ ਦੇ ਨਗਰਾਂ ਵਿੱਚ ਉਪਦੇਸ਼ ਦੇਣ ਅਤੇ ਪ੍ਰਚਾਰ ਕਰਨ ਚੱਲਿਆ ਗਿਆ।

ਪੱਤ੍ਰੀ (ਪਾਣੀਆਂ ਦੀ ਬਰਕਤ ਵੇਲੇ)

ਇਬਰਾ 2:11–18

11ਕਿਉਂਕਿ ਉਹ ਜਿਹੜਾ ਪਵਿੱਤਰ ਕਰਦਾ ਹੈ ਅਤੇ ਉਹ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ, ਸਾਰੇ ਇੱਕ ਤੋਂ ਹੀ ਹਨ। ਇਸ ਕਰਕੇ ਉਹ ਉਨ੍ਹਾਂ ਨੂੰ ਭਰਾ ਆਖਣ ਤੋਂ ਨਹੀਂ ਸ਼ਰਮਾਉਂਦਾ। 12ਪਰ ਇਹ ਕਹਿੰਦਾ ਹੈ ਕਿ ਮੈਂ ਆਪਣਿਆਂ ਭਰਾਵਾਂ ਨੂੰ ਤੇਰਾ ਨਾਮ ਸੁਣਾਵਾਂਗਾ ਅਤੇ ਸਭਾ ਵਿੱਚ ਤੇਰੀ ਉਸਤਤ ਕਰਾਂਗਾ। 13ਅਤੇ ਫਿਰ ਇਹ ਕਹਿੰਦਾ ਹੈ ਕਿ ਮੈਂ ਉਸ ਉੱਤੇ ਭਰੋਸਾ ਰੱਖਾਂਗਾ। ਅਤੇ ਫਿਰ, ਮੈਂ ਅਤੇ ਉਹ ਬੱਚੇ ਜਿਹੜੇ ਪਰਮੇਸ਼ੁਰ ਨੇ ਮੈਨੂੰ ਬਖਸ਼ੇ ਹਨ। 14ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ। 15ਅਤੇ ਉਨ੍ਹਾਂ ਨੂੰ ਛੁਡਾਵੇ ਜਿਹੜੇ ਮੌਤ ਦੇ ਡਰ ਕਾਰਨ ਸਾਰੀ ਉਮਰ ਗੁਲਾਮੀ ਵਿੱਚ ਫਸੇ ਹੋਏ ਸਨ। 16ਕਿਉਂ ਜੋ ਉਹ ਦੂਤਾਂ ਦੀ ਤਾਂ ਸਹਾਇਤਾ ਨਹੀਂ ਸਗੋਂ ਅਬਰਾਹਾਮ ਦੇ ਅੰਸ ਦੀ ਸਹਾਇਤਾ ਕਰਦਾ ਹੈ। 17ਇਸ ਕਾਰਨ ਚਾਹੀਦਾ ਸੀ ਭਈ ਉਹ ਸਭ ਗੱਲਾਂ ਵਿੱਚ ਆਪਣੇ ਭਾਈਆਂ ਵਰਗਾ ਬਣੇ, ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਬਾਰੇ ਜਿਹੜੀਆਂ ਪਰਮੇਸ਼ੁਰ ਨਾਲ ਸੰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪ੍ਰਾਸਚਿੱਤ ਕਰਨ ਨੂੰ ਦਿਆਲੂ ਅਤੇ ਵਫ਼ਾਦਾਰ ਪ੍ਰਧਾਨ ਜਾਜਕ ਹੋਵੇ। 18ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁੱਖ ਝੱਲਿਆ ਤਾਂ ਉਹ ਉਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ, ਸਹਾਇਤਾ ਕਰ ਸਕਦਾ ਹੈ।

ਇੰਜੀਲ (ਪਾਣੀਆਂ ਦੀ ਬਰਕਤ ਵੇਲੇ)

ਯੂਹ 5:1–4

1ਇਸ ਤੋਂ ਬਾਅਦ ਯਿਸੂ ਇੱਕ ਖ਼ਾਸ ਯਹੂਦੀਆਂ ਤਿਉਹਾਰ ਲਈ ਯਰੂਸ਼ਲਮ ਗਿਆ। 2ਯਰੂਸ਼ਲਮ ਵਿੱਚ ਇੱਕ ਤਲਾਬ ਹੈ ਜਿਸ ਦੇ ਪੰਜ ਬਰਾਂਡੇ ਬਣੇ ਹੋਏ ਹਨ। ਇਸ ਤਾਲ ਨੂੰ ਇਬਰਾਨੀ ਭਾਸ਼ਾ ਵਿੱਚ ਬੇਥਜ਼ਥਾ ਆਖਦੇ ਹਨ। ਇਹ ਤਲਾਬ ਭੇਡ ਦਰਵਾਜ਼ੇ ਦੇ ਨੇੜੇ ਹੈ। 3ਬਹੁਤ ਸਾਰੇ ਬਿਮਾਰ ਲੋਕ ਤਾਲ ਦੇ ਨੇੜੇ ਬਰਾਂਡਿਆਂ ਵਿੱਚ ਲੇਟੇ ਹੋਏ ਸਨ। ਕੁਝ ਲੋਕ ਅੰਨ੍ਹੇ, ਲੰਗੜੇ ਤੇ ਕੁਝ ਅਧਰੰਗੀ ਸਨ। 4ਇੱਕ ਠਹਿਰਾਏ ਹੋਏ ਸਮੇਂ ਤੇ ਇੱਕ ਦੂਤ ਆ ਕੇ ਤਲਾਬ ਦੇ ਪਾਣੀ ਨੂੰ ਹਿਲਾਉਂਦਾ ਸੀ, ਅਤੇ ਜਿਹੜਾ ਸਭ ਤੋਂ ਪਹਿਲਾਂ ਉਸ ਵਿੱਚ ਵੜਦਾ ਸੀ, ਉਸ ਹਰ ਪ੍ਰਕਾਰ ਦੀ ਬਿਮਾਰੀ ਤੋਂ ਚੰਗਾ ਹੋ ਜਾਂਦਾ ਸੀ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਗਸਤ 1 ਸਿਵਲ ਕੈਲੰਡਰ ਦਾ ਅਗਸਤ 14 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ