Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 15

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 15 ਅਗਸਤ 2027

ਐਤਵਾਰ · ਆਮ ਸਮੇਂ ਦਾ 20ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਧੰਨ ਕੁਆਰੀ ਮਰਿਯਮ ਦਾ ਸਵਰਗ ਵਿੱਚ ਉਠਾਇਆ ਜਾਣਾ

ਮਹਾਂ-ਤਿਉਹਾਰ · ਉਪਾਸਨਾ ਦਾ ਰੰਗ: ਚਿੱਟਾ

ਦਿਨ ਦੇ ਪਾਠ

ਪਹਿਲਾ ਪਾਠ

ਪਰਕਾਸ਼ 11:19–12:6, 10

19ਅਤੇ ਪਰਮੇਸ਼ੁਰ ਦੀ ਹੈਕਲ ਜਿਹੜੀ ਸਵਰਗ ਵਿੱਚ ਹੈ ਖੋਲ੍ਹੀ ਗਈ ਅਤੇ ਉਹ ਦੀ ਹੈਕਲ ਵਿੱਚ ਉਹ ਦੇ ਨੇਮ ਦਾ ਸੰਦੂਕ ਦਿਖਾਈ ਦੇਣ ਲੱਗ ਪਿਆ ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ ਅਤੇ ਭੂਚਾਲ ਆਇਆ ਅਤੇ ਵੱਡੇ-ਵੱਡੇ ਗੜੇ ਪਏ। 12:1ਸਵਰਗ ਉੱਤੇ ਇੱਕ ਵੱਡਾ ਨਿਸ਼ਾਨ ਦਿਖਾਈ ਦਿੱਤਾ ਅਰਥਾਤ ਇੱਕ ਔਰਤ ਜਿਹੜੀ ਸੂਰਜ ਪਹਿਨੀ ਹੋਈ ਸੀ, ਚੰਦਰਮਾ ਉਹ ਦੇ ਪੈਰਾਂ ਹੇਠ ਅਤੇ ਬਾਰਾਂ ਤਾਰਿਆਂ ਦਾ ਮੁਕਟ ਉਹ ਦੇ ਸਿਰ ਉੱਤੇ ਸੀ। 2ਉਹ ਗਰਭਵਤੀ ਸੀ ਅਤੇ ਜਣਨ ਦੀਆਂ ਪੀੜਾਂ ਲੱਗਣ ਕਰਕੇ ਚੀਕਾਂ ਮਾਰਦੀ ਸੀ। 3ਅਤੇ ਸਵਰਗ ਉੱਤੇ ਇੱਕ ਹੋਰ ਨਿਸ਼ਾਨ ਦਿਖਾਈ ਦਿੱਤਾ ਅਤੇ ਵੇਖੋ, ਇੱਕ ਵੱਡਾ ਭਾਰਾ ਲਾਲ ਅਜਗਰ ਸੀ ਜਿਸ ਦੇ ਸੱਤ ਸਿਰ, ਦਸ ਸਿੰਗ ਸਨ ਅਤੇ ਉਹ ਦੇ ਸਿਰਾਂ ਉੱਤੇ ਸੱਤ ਮੁਕਟ। 4ਅਤੇ ਉਹ ਦੀ ਪੂੰਛ ਨੇ ਅਕਾਸ਼ ਦੇ ਤਾਰਿਆਂ ਦੀ ਇੱਕ ਤਿਹਾਈ ਨੂੰ ਲਪੇਟ ਕੇ ਖਿੱਚਿਆ ਅਤੇ ਉਹਨਾਂ ਨੂੰ ਧਰਤੀ ਉੱਤੇ ਸੁੱਟ ਦਿੱਤਾ, ਅਤੇ ਉਹ ਅਜਗਰ ਉਸ ਔਰਤ ਦੇ ਅੱਗੇ ਜਿਹੜੀ ਬੱਚੇ ਨੂੰ ਜਨਮ ਦੇਣ ਵਾਲੀ ਲੱਗੀ ਸੀ ਜਾ ਖੜ੍ਹਾ ਹੋਇਆ, ਕਿ ਜਿਸ ਵੇਲੇ ਉਹ ਜਣੇ ਤਾਂ ਉਹ ਦੇ ਬਾਲਕ ਨੂੰ ਨਿਗਲ ਲਵੇ। 5ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਜਿਸ ਨੇ ਲੋਹੇ ਦੇ ਡੰਡੇ ਨਾਲ ਸਭਨਾਂ ਕੌਮਾਂ ਉੱਤੇ ਹਕੂਮਤ ਕਰਨੀ ਹੈ, ਅਤੇ ਉਹ ਦਾ ਬਾਲਕ ਪਰਮੇਸ਼ੁਰ ਕੋਲ ਅਤੇ ਉਸ ਦੇ ਸਿੰਘਾਸਣ ਕੋਲ ਉਠਾਇਆ ਗਿਆ। 6ਅਤੇ ਉਹ ਔਰਤ ਉਜਾੜ ਵਿੱਚ ਭੱਜ ਗਈ ਜਿੱਥੇ ਪਰਮੇਸ਼ੁਰ ਦੀ ਵੱਲੋਂ ਇੱਕ ਥਾਂ ਉਹ ਦੇ ਲਈ ਤਿਆਰ ਕੀਤਾ ਹੋਇਆ ਹੈ ਤਾਂ ਕਿ ਉੱਥੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਉਹ ਦੀ ਦੇਖਭਾਲ ਹੋਵੇ। 10ਅਤੇ ਮੈਂ ਇੱਕ ਵੱਡੀ ਅਵਾਜ਼ ਸਵਰਗ ਵਿੱਚ ਇਹ ਆਖਦੇ ਸੁਣੀ ਕਿ ਹੁਣ ਸਾਡੇ ਪਰਮੇਸ਼ੁਰ ਦੀ ਮੁਕਤੀ, ਸਮਰੱਥਾ, ਰਾਜ ਅਤੇ ਉਹ ਦੇ ਮਸੀਹ ਦਾ ਅਧਿਕਾਰ ਹੋ ਗਿਆ, ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲਾ ਜਿਹੜਾ ਸਾਡੇ ਪਰਮੇਸ਼ੁਰ ਦੇ ਹਜ਼ੂਰ ਉਹਨਾਂ ਉੱਤੇ ਰਾਤ-ਦਿਨ ਦੋਸ਼ ਲਾਉਂਦਾ ਹੈ ਹੇਠਾਂ ਸੁੱਟਿਆ ਗਿਆ ਹੈ!

ਜਵਾਬੀ ਭਜਨ

ਜ਼ਬੂ 45:9–11, 15

9ਤੇਰੀਆਂ ਪਤਵੰਤ ਇਸਤਰੀਆਂ ਵਿੱਚੋਂ ਰਾਜਕੁਮਾਰੀਆਂ ਵੀ ਹਨ, ਰਾਣੀ ਤੇਰੇ ਸੱਜੇ ਹੱਥ ਉੱਤੇ ਓਫੀਰ ਦੇ ਕੁੰਦਨ ਸੋਨੇ ਨਾਲ ਸ਼ਿੰਗਾਰ ਲਾ ਕੇ ਖੜ੍ਹੀ ਹੈ। 10ਧੀਏ, ਸੁਣ ਅਤੇ ਵੇਖ ਅਤੇ ਆਪਣਾ ਕੰਨ ਲਾ, ਆਪਣੇ ਲੋਕ ਅਤੇ ਆਪਣੇ ਪਿਤਾ ਦੇ ਘਰ ਨੂੰ ਭੁੱਲ ਜਾਵੀਂ! 11ਤਦ ਪਾਤਸ਼ਾਹ ਤੇਰੇ ਸੁਹੱਪਣ ਤੋਂ ਮੋਹਿਤ ਹੋਵੇਗਾ, ਕਿਉਂ ਜੋ ਉਹ ਤੇਰਾ ਸੁਆਮੀ ਹੈ ਸੋ ਉਹ ਨੂੰ ਮੱਥਾ ਟੇਕ। 15ਓਹ ਅਨੰਦ ਅਤੇ ਖੁਸ਼ੀ ਨਾਲ ਪਹੁੰਚਾਈਆਂ ਜਾਣਗੀਆਂ, ਓਹ ਪਾਤਸ਼ਾਹ ਦੇ ਮਹਿਲ ਵਿੱਚ ਵੜਨਗੀਆਂ।

ਦੂਜਾ ਪਾਠ

1 ਕੁਰਿੰਥੀ 15:20–26

20ਪਰ ਹੁਣ ਮਸੀਹ ਤਾਂ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਸੁੱਤਿਆਂ ਹੋਇਆਂ ਦਾ ਪਹਿਲਾ ਫਲ ਹੈ! 21ਜਾਂ ਮਨੁੱਖ ਦੇ ਰਾਹੀਂ ਮੌਤ ਹੋਈ ਤਾਂ ਮਨੁੱਖ ਹੀ ਦੇ ਰਾਹੀਂ ਮੁਰਦਿਆਂ ਦਾ ਜੀ ਉੱਠਣਾ ਵੀ ਹੋਇਆ। 22ਜਿਸ ਤਰ੍ਹਾਂ ਆਦਮ ਵਿੱਚ ਸੱਭੇ ਮਰਦੇ ਹਨ ਉਸੇ ਤਰ੍ਹਾਂ ਮਸੀਹ ਵਿੱਚ ਸੱਭੇ ਜਿਉਂਦੇ ਹੋ ਜਾਣਗੇ। 23ਪਰ ਹਰੇਕ ਆਪੋ-ਆਪਣੀ ਵਾਰੀ ਸਿਰ। ਪਹਿਲਾ ਫਲ ਮਸੀਹ, ਫਿਰ ਜਿਹੜੇ ਮਸੀਹ ਦੇ ਹਨ ਉਹ ਦੇ ਆਉਣ ਦੇ ਵੇਲੇ। 24ਉਹ ਦੇ ਮਗਰੋਂ ਅੰਤ ਹੈ। ਤਦ ਉਹ ਰਾਜ ਨੂੰ ਪਰਮੇਸ਼ੁਰ ਅਤੇ ਪਿਤਾ ਦੇ ਹੱਥ ਸੌਂਪ ਦੇਵੇਗਾ, ਜਦ ਉਹ ਨੇ ਹਰੇਕ ਹਕੂਮਤ ਅਤੇ ਹਰੇਕ ਇਖ਼ਤਿਆਰ ਅਤੇ ਸਮਰੱਥਾ ਨੂੰ ਨਾਸ ਕਰ ਦਿੱਤਾ ਹੋਵੇਗਾ। 25ਕਿਉਂਕਿ ਜਿੰਨਾਂ ਚਿਰ ਉਹ ਸਾਰੇ ਵੈਰੀਆਂ ਨੂੰ ਆਪਣੇ ਪੈਰਾਂ ਹੇਠਾਂ ਨਾ ਕਰ ਲਵੇ ਉਨੀਂ ਦੇਰ ਉਸ ਨੇ ਰਾਜ ਕਰਨਾ ਹੈ। 26ਆਖਰੀ ਵੈਰੀ ਜਿਹ ਦਾ ਨਾਸ ਹੋਣਾ ਹੈ ਸੋ ਮੌਤ ਹੈ।

ਇੰਜੀਲ

ਲੂਕਾ 1:39–56

39ਉਨ੍ਹੀਂ ਦਿਨੀਂ ਮਰਿਯਮ ਛੇਤੀ ਨਾਲ ਉੱਠ ਕੇ ਪਹਾੜੀ ਦੇਸ ਵਿੱਚ ਯਹੂਦਾਹ ਦੇ ਇੱਕ ਨਗਰ ਨੂੰ ਗਈ। 40ਅਤੇ ਜ਼ਕਰਯਾਹ ਦੇ ਘਰ ਵਿੱਚ ਜਾ ਕੇ ਇਲੀਸਬਤ ਨੂੰ ਨਮਸਕਾਰ ਕੀਤਾ। 41ਤਾਂ ਇਸ ਤਰ੍ਹਾਂ ਹੋਇਆ, ਕਿ ਜਦ ਇਲੀਸਬਤ ਨੇ ਮਰਿਯਮ ਦਾ ਨਮਸਕਾਰ ਸੁਣਿਆ ਤਾਂ ਬੱਚਾ ਉਸ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਇਲੀਸਬਤ ਪਵਿੱਤਰ ਆਤਮਾ ਨਾਲ ਭਰ ਗਈ। 42ਅਤੇ ਉਹ ਉੱਚੀ ਅਵਾਜ਼ ਨਾਲ ਬੋਲੀ, ਤੂੰ ਔਰਤਾਂ ਵਿੱਚੋਂ ਧੰਨ ਹੈਂ ਅਤੇ ਧੰਨ ਹੈ ਤੇਰੀ ਕੁੱਖ ਦਾ ਫਲ। 43ਮੇਰੇ ਉੱਤੇ ਇਹ ਕਿਰਪਾ ਕਿਵੇਂ ਹੋਈ ਜੋ ਮੇਰੇ ਪ੍ਰਭੂ ਦੀ ਮਾਤਾ ਮੇਰੇ ਕੋਲ ਆਈ? 44ਵੇਖ, ਤੇਰੇ ਨਮਸਕਾਰ ਦੀ ਅਵਾਜ਼ ਮੇਰੇ ਕੰਨ ਵਿੱਚ ਪੈਂਦਿਆਂ ਹੀ, ਬੱਚਾ ਮੇਰੀ ਕੁੱਖ ਵਿੱਚ ਅਨੰਦ ਦੇ ਕਾਰਨ ਉੱਛਲ ਪਿਆ। 45ਅਤੇ ਧੰਨ ਹੈ ਉਹ ਜਿਸ ਨੇ ਵਿਸ਼ਵਾਸ ਕੀਤਾ ਕਿ ਜਿਹੜੀਆਂ ਗੱਲਾਂ ਪ੍ਰਭੂ ਦੇ ਵੱਲੋਂ ਉਸ ਨੂੰ ਆਖੀਆਂ ਗਈਆਂ, ਉਹ ਪੂਰੀਆਂ ਹੋਣਗੀਆਂ। 46ਤਦ ਮਰਿਯਮ ਨੇ ਆਖਿਆ, “ਮੇਰੀ ਜਾਨ ਪ੍ਰਭੂ ਦੀ ਵਡਿਆਈ ਕਰਦੀ ਹੈ, 47ਅਤੇ ਮੇਰੀ ਆਤਮਾ ਮੇਰੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਅਨੰਦ ਹੋਈ, 48ਕਿਉਂ ਜੋ ਉਸ ਨੇ ਆਪਣੀ ਦਾਸੀ ਦੀ ਅਧੀਨਗੀ ਉੱਤੇ ਨਿਗਾਹ ਕੀਤੀ”। ਵੇਖੋ ਤਾਂ, ਹੁਣ ਤੋਂ ਸਾਰੀਆਂ ਪੀੜ੍ਹੀਆਂ ਮੈਨੂੰ ਧੰਨ ਆਖਣਗੀਆਂ, 49ਕਿਉਂ ਜੋ ਉਸ ਸ਼ਕਤੀਮਾਨ ਨੇ ਮੇਰੇ ਲਈ ਵੱਡੇ ਕੰਮ ਕੀਤੇ ਹਨ ਅਤੇ ਉਸ ਦਾ ਨਾਮ ਪਵਿੱਤਰ ਹੈ। 50ਜਿਹੜੇ ਉਸ ਦਾ ਡਰ ਰੱਖਦੇ ਹਨ, ਉਨ੍ਹਾਂ ਉੱਤੇ ਉਸ ਦੀ ਦਯਾ ਪੀੜ੍ਹੀਓਂ ਪੀੜ੍ਹੀ ਬਣੀ ਰਹਿੰਦੀ ਹੈ। 51ਉਸ ਨੇ ਆਪਣੀ ਬਾਂਹ ਦਾ ਜ਼ੋਰ ਵਿਖਾਇਆ ਅਤੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕਰ ਦਿੱਤਾ, ਜਿਹੜੇ ਆਪਣੇ ਮਨ ਦੇ ਖਿਆਲਾਂ ਵਿੱਚ ਹੰਕਾਰੀ ਸਨ। 52ਉਸ ਨੇ ਬਲਵੰਤਾਂ ਨੂੰ ਸਿੰਘਾਸਣ ਤੋਂ ਗਿਰਾ ਦਿੱਤਾ, ਅਤੇ ਕਮਜ਼ੋਰਾਂ ਨੂੰ ਉੱਚਿਆਂ ਕੀਤਾ। 53ਉਸ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾਇਆ, ਅਤੇ ਧਨੀਆਂ ਨੂੰ ਖਾਲੀ ਹੱਥ ਕੱਢ ਦਿੱਤਾ। 54ਉਸ ਨੇ ਆਪਣੇ ਦਾਸ ਇਸਰਾਏਲ ਦੀ ਸਹਾਇਤਾ ਕੀਤੀ ਤਾਂ ਕਿ ਉਹ ਆਪਣੇ ਰਹਿਮ ਨੂੰ ਯਾਦ ਕਰੇ, 55ਜੋ ਅਬਰਾਹਾਮ ਤੇ ਉਸ ਦੇ ਅੰਸ ਨਾਲ ਸਦੀਪਕ ਕਾਲ ਤੱਕ ਰਹੇਗਾ, ਜਿਵੇਂ ਉਸ ਨੇ ਸਾਡੇ ਪਿਉ-ਦਾਦਿਆਂ ਨਾਲ ਬਚਨ ਕੀਤਾ ਸੀ। 56ਤਦ ਮਰਿਯਮ ਤਿੰਨ ਮਹੀਨੇ ਉਸ ਦੇ ਨਾਲ ਰਹਿ ਕੇ ਆਪਣੇ ਘਰ ਨੂੰ ਮੁੜ ਗਈ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ