ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 15
ਆਰਥੋਡਾਕਸ ਕੈਲੰਡਰ · 2 ਅਗਸਤ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 15 ਅਗਸਤ 2027
ਐਤਵਾਰ · ਸੁਰ 7
ਤਿਉਹਾਰ ਅਤੇ ਸੰਤ
ਪੰਤੇਕੁਸਤ ਤੋਂ ਬਾਅਦ ਅੱਠਵਾਂ ਐਤਵਾਰ
ਮਰਿਯਮ ਦੇ ਦੇਹਾਂਤ ਦਾ ਵਰਤ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸਵੇਰ ਦੀ ਪ੍ਰਾਰਥਨਾ ਦੀ ਅੱਠਵੀਂ ਇੰਜੀਲ
11ਮਰਿਯਮ ਅਜੇ ਵੀ ਕਬਰ ਦੇ ਬਾਹਰ ਖੜੀ ਰੋ ਰਹੀ ਸੀ ਜਦੋਂ ਉਸ ਨੇ ਰੋਂਦੀ-ਰੋਂਦੀ ਨੇ ਝੁੱਕ ਕੇ ਕਬਰ ਅੰਦਰ ਵੇਖਿਆ। 12ਮਰਿਯਮ ਨੇ ਦੋ ਦੂਤਾਂ ਨੂੰ ਚਿੱਟੇ ਕੱਪੜੇ ਪਾਏ ਹੋਏ ਵੇਖਿਆ, ਉਹ ਉੱਥੇ ਬੈਠੇ ਹੋਏ ਸਨ ਜਿੱਥੇ ਯਿਸੂ ਦਾ ਸਰੀਰ ਰੱਖਿਆ ਹੋਇਆ ਸੀ। ਇੱਕ ਦੂਤ ਯਿਸੂ ਦੇ ਸਿਰ ਵਾਲੇ ਪਾਸੇ ਸੀ ਤੇ ਦੂਜਾ ਦੂਤ ਉਸ ਦੇ ਪੈਰਾਂ ਵਾਲੇ ਪਾਸੇ ਸੀ। 13ਦੂਤਾਂ ਨੇ ਮਰਿਯਮ ਨੂੰ ਪੁੱਛਿਆ, “ਹੇ ਔਰਤ, ਤੂੰ ਰੋ ਕਿਉਂ ਰਹੀ ਹੈਂ?” ਮਰਿਯਮ ਨੇ ਉੱਤਰ ਦਿੱਤਾ, “ਕੁਝ ਲੋਕ ਮੇਰੇ ਪ੍ਰਭੂ ਦਾ ਸਰੀਰ ਲੈ ਗਏ, ਤੇ ਮੈਂ ਨਹੀਂ ਜਾਣਦੀ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ।” 14ਇਹ ਆਖ ਕੇ ਓਹ ਵਾਪਿਸ ਮੁੜੀ, ਤਾਂ ਉੱਥੇ ਉਸ ਨੇ ਯਿਸੂ ਨੂੰ ਖੜਿਆਂ ਵੇਖਿਆ ਪਰ ਉਹ ਇਹ ਨਹੀਂ ਸੀ ਜਾਣਦੀ ਕਿ ਇਹ ਯਿਸੂ ਹੀ ਹੈ। 15ਯਿਸੂ ਨੇ ਉਸ ਨੂੰ ਕਿਹਾ, “ਹੇ ਔਰਤ, ਤੂੰ ਕਿਉਂ ਰੋਂਦੀ ਹੈ? ਅਤੇ ਤੂੰ ਕਿਸਨੂੰ ਭਾਲਦੀ ਹੈਂ?” ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ਼ ਦਾ ਮਾਲੀ ਹੈ, ਅਤੇ ਉਸ ਨੂੰ ਆਖਿਆ, “ਭਈ, ਜੇ ਤੁਸੀਂ ਉਸ ਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਕਿ ਤੁਸੀਂ ਉਸ ਨੂੰ ਕਿੱਥੇ ਰੱਖਿਆ ਹੈ। ਤਾਂ ਜੋ ਮੈਂ ਜਾ ਕੇ ਉਸ ਨੂੰ ਮਿਲਾ।” 16ਯਿਸੂ ਨੇ ਉਸ ਨੂੰ ਆਖਿਆ, “ਹੇ ਮਰਿਯਮ।” ਤਾਂ ਉਹ ਮੁੜੀ ਅਤੇ ਯਿਸੂ ਵੱਲ ਵੇਖਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ਰੱਬੋਨੀ” ਭਾਵ “ਪ੍ਰਭੂ।” 17ਯਿਸੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਫ਼ੜ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਆਖ: ਮੈਂ ਵਾਪਸ ਆਪਣੇ ਅਤੇ ਤੇਰੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੇਰੇ ਪਰਮੇਸ਼ੁਰ ਕੋਲ।” 18ਮਰਿਯਮ ਮਗਦਲੀਨੀ ਚੇਲਿਆਂ ਕੋਲ ਗਈ ਅਤੇ ਉਨ੍ਹਾਂ ਨੂੰ ਜਾ ਕੇ ਦੱਸਿਆ, “ਮੈਂ ਪ੍ਰਭੂ ਨੂੰ ਵੇਖਿਆ ਹੈ।” ਅਤੇ ਉਸ ਨੇ ਉਨ੍ਹਾਂ ਨੂੰ ਉਹ ਬਚਨ ਵੀ ਜੋ ਯਿਸੂ ਨੇ ਉਸ ਨੂੰ ਆਖੇ ਸਨ।
ਪੱਤ੍ਰੀ
10ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦਾ ਵਾਸਤਾ ਦੇ ਕੇ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਜੋ ਤੁਸੀਂ ਸਾਰੇ ਇੱਕ ਮਨ ਦੇ ਹੋ ਜਾਓ ਅਤੇ ਤੁਹਾਡੇ ਵਿੱਚ ਕੋਈ ਮਤਭੇਦ ਨਾ ਹੋਣ। 11ਕਿਉਂਕਿ ਹੇ ਮੇਰੇ ਭਰਾਵੋ, ਕਲੋਏ ਦੇ ਘਰ ਦਿਆਂ ਕੋਲੋਂ ਤੁਹਾਡੇ ਬਾਰੇ ਮੈਨੂੰ ਪਤਾ ਲੱਗਾ ਹੈ ਕਿ ਤੁਹਾਡੇ ਵਿੱਚ ਝਗੜੇ ਹੁੰਦੇ ਹਨ। 12ਮੇਰਾ ਆਖਣਾ ਇਹ ਹੈ ਜੋ ਤੁਹਾਡੇ ਵਿੱਚੋਂ ਹਰੇਕ ਆਖਦਾ ਹੈ ਭਈ “ਮੈਂ ਪੌਲੁਸ ਦਾ” ਜਾਂ “ਮੈਂ ਅਪੁੱਲੋਸ ਦਾ ਹਾਂ” ਜਾਂ “ਮੈਂ ਕੈਫ਼ਾਸ ਦਾ” ਜਾਂ “ਮੈਂ ਮਸੀਹ ਦਾ ਹਾਂ”। 13ਭਲਾ, ਕੀ ਮਸੀਹ ਵੰਡਿਆ ਹੋਇਆ ਹੈ? ਕੀ ਪੌਲੁਸ ਤੁਹਾਡੇ ਲਈ ਸਲੀਬ ਦਿੱਤਾ ਗਿਆ ਜਾਂ ਤੁਹਾਨੂੰ ਪੌਲੁਸ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਗਿਆ ਸੀ? 14ਮੈਂ ਧੰਨਵਾਦ ਕਰਦਾ ਹਾਂ ਜੋ ਕਰਿਸਪੁਸ ਅਤੇ ਗਾਯੁਸ ਨੂੰ ਛੱਡ ਕੇ ਮੈਂ ਤੁਹਾਡੇ ਵਿੱਚੋਂ ਕਿਸੇ ਹੋਰ ਨੂੰ ਬਪਤਿਸਮਾ ਨਹੀਂ ਦਿੱਤਾ। 15ਜੋ ਕੋਈ ਇਹ ਨਾ ਆਖੇ ਕਿ ਮੇਰੇ ਨਾਮ ਉੱਤੇ ਤੁਹਾਨੂੰ ਬਪਤਿਸਮਾ ਦਿੱਤਾ ਗਿਆ ਸੀ। 16ਅਤੇ ਮੈਂ ਸਤਫ਼ਨਾਸ ਦੇ ਘਰਾਣੇ ਨੂੰ ਵੀ ਬਪਤਿਸਮਾ ਦਿੱਤਾ। ਇਸ ਤੋਂ ਇਲਾਵਾ ਮੈਂ ਨਹੀਂ ਜਾਣਦਾ ਜੋ ਮੈਂ ਕਿਸੇ ਹੋਰ ਨੂੰ ਬਪਤਿਸਮਾ ਦਿੱਤਾ ਹੋਵੇ। 17ਕਿਉਂ ਜੋ ਮਸੀਹ ਨੇ ਮੈਨੂੰ ਬਪਤਿਸਮਾ ਦੇਣ ਲਈ ਨਹੀਂ ਸਗੋਂ ਖੁਸ਼ਖਬਰੀ ਸੁਣਾਉਣ ਲਈ ਭੇਜਿਆ, ਪਰ ਸ਼ਬਦਾਂ ਦੇ ਗਿਆਨ ਨਾਲ ਨਹੀਂ ਕਿ ਅਜਿਹਾ ਨਾ ਹੋਵੇ ਜੋ ਮਸੀਹ ਦੀ ਸਲੀਬ ਵਿਅਰਥ ਹੋ ਜਾਏ। 18ਸਲੀਬ ਦੀ ਕਥਾ ਤਾਂ ਉਨ੍ਹਾਂ ਦੇ ਲਈ ਜਿਹੜੇ ਨਾਸ ਹੋ ਰਹੇ ਹਨ, ਮੂਰਖਤਾਈ ਹੈ ਪਰੰਤੂ ਸਾਡੇ ਲਈ ਜਿਹੜੇ ਬਚਾਏ ਜਾਂਦੇ ਹਾਂ ਉਹ ਪਰਮੇਸ਼ੁਰ ਦੀ ਸਮਰੱਥਾ ਹੈ।
ਇੰਜੀਲ
14ਜਦੋਂ ਉਹ ਬੇੜੀ ਵਿੱਚੋਂ ਉਤਰਿਆ ਤਾਂ ਉਸ ਨੇ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਉੱਤੇ ਤਰਸ ਖਾ ਕੇ ਉਨ੍ਹਾਂ ਦੇ ਰੋਗੀਆਂ ਨੂੰ ਚੰਗਾ ਕੀਤਾ। 15ਅਤੇ ਜਦ ਸ਼ਾਮ ਹੋਈ ਤਾਂ ਚੇਲਿਆਂ ਨੇ ਉਸ ਦੇ ਕੋਲ ਆ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਹੁਣ ਦਿਨ ਬਹੁਤ ਢਲ ਗਿਆ ਹੈ। ਲੋਕਾਂ ਨੂੰ ਵਿਦਾ ਕਰ ਤਾਂ ਜੋ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣਾ ਮੁੱਲ ਲੈਣ। 16ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਨ੍ਹਾਂ ਨੂੰ ਜਾਣ ਦੀ ਜ਼ਰੂਰਤ ਨਹੀਂ। ਤੁਸੀਂ ਉਨ੍ਹਾਂ ਦੇ ਲਈ ਭੋਜਨ ਦਾ ਪ੍ਰਬੰਧ ਕਰੋ। 17ਪਰ ਉਨ੍ਹਾਂ ਉਸ ਨੂੰ ਕਿਹਾ, ਇੱਥੇ ਸਾਡੇ ਕੋਲ ਸਿਰਫ਼ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ। 18ਤਾਂ ਉਹ ਬੋਲਿਆ, ਉਨ੍ਹਾਂ ਨੂੰ ਇੱਥੇ ਮੇਰੇ ਕੋਲ ਲਿਆਓ। 19ਅਤੇ ਯਿਸੂ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਸ ਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲੈ ਕੇ, ਅਕਾਸ਼ ਵੱਲ ਵੇਖ ਕੇ ਬਰਕਤ ਦਿੱਤੀ ਅਤੇ ਰੋਟੀਆਂ ਤੋੜ ਕੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ। 20ਅਤੇ ਸਭ ਲੋਕਾਂ ਦੇ ਰੱਜ ਕੇ ਖਾਣ ਤੋਂ ਬਾਅਦ, ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਭਰੀਆਂ ਬਾਰਾਂ ਟੋਕਰੀਆਂ ਚੁੱਕੀਆਂ। 21ਅਤੇ ਖਾਣ ਵਾਲੇ ਔਰਤਾਂ ਅਤੇ ਬੱਚਿਆਂ ਤੋਂ ਬਿਨ੍ਹਾਂ ਪੰਜ ਹਜ਼ਾਰ ਮਰਦ ਸਨ। 22ਉਹ ਨੇ ਉਸੇ ਵੇਲੇ ਚੇਲਿਆਂ ਨੂੰ ਆਗਿਆ ਦਿੱਤੀ ਕਿ ਜਦ ਤੱਕ ਮੈਂ ਭੀੜ ਨੂੰ ਵਿਦਾ ਨਾ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੇਰੇ ਨਾਲੋਂ ਪਹਿਲਾਂ ਪਾਰ ਲੰਘ ਜਾਓ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਗਸਤ 2 ਸਿਵਲ ਕੈਲੰਡਰ ਦਾ ਅਗਸਤ 15 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ