Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 16

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 16 ਅਗਸਤ 2027

ਸੋਮਵਾਰ · ਆਮ ਸਮੇਂ ਦਾ 20ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 20ਵੇਂ ਹਫ਼ਤੇ ਦਾ ਸੋਮਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਹੰਗਰੀ ਦੇ ਸੰਤ ਸਟੀਫ਼ਨ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਨਿਆਂਈ 2:11–19

11ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਬਆਲ ਦੇਵਤਿਆਂ ਦੀ ਪੂਜਾ ਕਰਨ ਲੱਗੇ। 12ਉਨ੍ਹਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਨੂੰ, ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ, ਛੱਡ ਦਿੱਤਾ, ਅਤੇ ਪਰਾਏ ਦੇਵਤਿਆਂ ਦੀ ਅਰਥਾਤ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੀ ਜੋ ਉਨ੍ਹਾਂ ਦੇ ਆਲੇ-ਦੁਆਲੇ ਰਹਿੰਦੇ ਸਨ, ਪੂਜਾ ਕਰਨ ਲੱਗੇ ਅਤੇ ਉਨ੍ਹਾਂ ਦੇ ਅੱਗੇ ਮੱਥਾ ਟੇਕਿਆ, ਅਤੇ ਯਹੋਵਾਹ ਦਾ ਕ੍ਰੋਧ ਭੜਕਾਇਆ। 13ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ, ਅਤੇ ਬਆਲ ਦੇਵਤਿਆਂ ਅਤੇ ਅਸ਼ਤਾਰੋਥ ਦੇਵੀਆਂ ਦੀ ਪੂਜਾ ਕਰਨ ਲੱਗੇ। 14ਇਸ ਲਈ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਸ ਨੇ ਉਨ੍ਹਾਂ ਨੂੰ ਲੁਟੇਰਿਆਂ ਦੇ ਹੱਥ ਵਿੱਚ ਦੇ ਦਿੱਤਾ ਜੋ ਉਨ੍ਹਾਂ ਨੂੰ ਲੁੱਟਣ ਲੱਗੇ, ਅਤੇ ਉਨ੍ਹਾਂ ਦੇ ਵੈਰੀਆਂ ਦੇ ਹੱਥ ਕਰ ਦਿੱਤਾ ਜੋ ਉਨ੍ਹਾਂ ਦੇ ਚੁਫ਼ੇਰੇ ਸਨ ਅਤੇ ਉਹ ਫਿਰ ਆਪਣੇ ਵੈਰੀਆਂ ਦੇ ਅੱਗੇ ਖੜ੍ਹੇ ਨਾ ਹੋ ਸਕੇ। 15ਅਤੇ ਜਿੱਥੇ ਕਿਤੇ ਉਹ ਬਾਹਰ ਨਿੱਕਲਦੇ, ਉੱਥੇ ਯਹੋਵਾਹ ਦਾ ਹੱਥ ਉਨ੍ਹਾਂ ਉੱਤੇ ਬੁਰਿਆਈ ਦੇ ਲਈ ਹੀ ਸੀ, ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਕਿਹਾ ਸੀ, ਅਤੇ ਜਿਵੇਂ ਯਹੋਵਾਹ ਨੇ ਉਨ੍ਹਾਂ ਨਾਲ ਸਹੁੰ ਖਾਧੀ ਸੀ, ਇਸ ਲਈ ਉਹ ਬਹੁਤ ਮੁਸੀਬਤ ਵਿੱਚ ਪੈ ਗਏ। 16ਫੇਰ ਵੀ ਯਹੋਵਾਹ ਉਨ੍ਹਾਂ ਦੇ ਲਈ ਨਿਆਂਈਆਂ ਨੂੰ ਠਹਿਰਾਉਂਦਾ ਜੋ ਉਨ੍ਹਾਂ ਨੂੰ ਲੁਟੇਰਿਆਂ ਦੇ ਹੱਥੋਂ ਛੁਡਾ ਲੈਂਦੇ ਸਨ। 17ਪਰ ਉਹ ਆਪਣੇ ਨਿਆਂਈਆਂ ਦੀ ਵੀ ਨਹੀਂ ਮੰਨਦੇ ਸਨ, ਸਗੋਂ ਪਰਾਏ ਦੇਵਤਿਆਂ ਦੇ ਪਿੱਛੇ ਲੱਗ ਕੇ ਵਿਭਚਾਰੀ ਹੋਏ ਅਤੇ ਉਨ੍ਹਾਂ ਨੂੰ ਮੱਥਾ ਟੇਕਦੇ ਸਨ, ਅਤੇ ਉਹ ਉਸ ਰਾਹ ਤੋਂ ਛੇਤੀ ਨਾਲ ਮੁੜ ਗਏ ਜਿਸ ਉੱਤੇ ਉਨ੍ਹਾਂ ਦੇ ਪਿਉ-ਦਾਦੇ ਯਹੋਵਾਹ ਦੀ ਆਗਿਆ ਮੰਨਦੇ ਹੋਏ ਚੱਲਦੇ ਸਨ ਅਤੇ ਉਨ੍ਹਾਂ ਵਾਂਗੂੰ ਨਾ ਚੱਲੇ। 18ਜਦ ਯਹੋਵਾਹ ਉਨ੍ਹਾਂ ਦੇ ਲਈ ਨਿਆਂਈਆਂ ਨੂੰ ਠਹਿਰਾਉਂਦਾ ਤਾਂ ਯਹੋਵਾਹ ਉਨ੍ਹਾਂ ਨਿਆਂਈਆਂ ਦੇ ਨਾਲ ਰਹਿੰਦਾ ਸੀ ਅਤੇ ਜਦ ਤੱਕ ਨਿਆਈਂ ਜੀਉਂਦਾ ਰਹਿੰਦਾ ਸੀ ਤਦ ਤੱਕ ਇਸਰਾਏਲ ਨੂੰ ਉਸ ਦੇ ਵੈਰੀਆਂ ਦੇ ਹੱਥੋਂ ਛੁਡਾਉਂਦਾ ਸੀ, ਕਿਉਂ ਜੋ ਯਹੋਵਾਹ ਉਨ੍ਹਾਂ ਦੀ ਦੁਹਾਈ ਤੋਂ ਜੋ ਉਹ ਆਪਣੇ ਦੁੱਖ ਦੇਣ ਵਾਲਿਆਂ ਅਤੇ ਲੁਟੇਰਿਆਂ ਦੇ ਕਾਰਨ ਦਿੰਦੇ ਸਨ, ਦੁਖੀ ਹੁੰਦਾ ਸੀ। 19ਪਰ ਜਦ ਉਹ ਨਿਆਈਂ ਮਰ ਜਾਂਦਾ ਤਾਂ ਉਹ ਫਿਰ ਮੁੜ ਜਾਂਦੇ, ਅਤੇ ਪਰਾਏ ਦੇਵਤਿਆਂ ਦੀ ਪੂਜਾ ਕਰਕੇ ਉਨ੍ਹਾਂ ਦੇ ਪਿੱਛੇ ਲੱਗਦੇ ਅਤੇ ਉਨ੍ਹਾਂ ਦੇ ਅੱਗੇ ਮੱਥੇ ਟੇਕਦੇ, ਇਸ ਤਰ੍ਹਾਂ ਉਹ ਆਪਣੇ ਪੁਰਖਿਆਂ ਤੋਂ ਵੱਧ ਅਪਰਾਧੀ ਬਣੇ ਅਤੇ ਉਹ ਆਪਣੇ ਬੁਰੇ ਕੰਮਾਂ ਨੂੰ ਅਤੇ ਆਪਣੇ ਢੀਠਪੁਣੇ ਨੂੰ ਛੱਡਦੇ ਨਹੀਂ ਸਨ।

ਜਵਾਬੀ ਭਜਨ

ਜ਼ਬੂ 106:34–37, 39–40, 43–44

34ਉਨ੍ਹਾਂ ਨੇ ਉਹਨਾਂ ਉੱਮਤਾਂ ਦਾ ਨਾਸ ਨਾ ਕੀਤਾ, ਜਿਨ੍ਹਾਂ ਲਈ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ, 35ਸਗੋਂ ਓਹ ਉਹਨਾਂ ਵਿੱਚ ਰਲ ਗਏ ਅਤੇ ਉਨ੍ਹਾਂ ਨੇ ਉਹਨਾਂ ਦੇ ਕੰਮ ਸਿੱਖ ਲਏ, 36ਅਤੇ ਉਹਨਾਂ ਦੇ ਬੁੱਤਾਂ ਦੀ ਪੂਜਾ ਕੀਤੀ, ਜਿਹੜੇ ਉਨ੍ਹਾਂ ਲਈ ਇੱਕ ਫਾਹੀ ਬਣ ਗਏ। 37ਉਨ੍ਹਾਂ ਨੇ ਆਪਣੇ ਪੁੱਤਰਾਂ ਧੀਆਂ ਨੂੰ ਭੂਤਨਿਆਂ ਲਈ ਬਲੀਦਾਨ ਕੀਤਾ। 39ਓਹ ਆਪਣੇ ਕੰਮਾਂ ਵਿੱਚ ਭਰਿਸ਼ਟ ਹੋਏ, ਅਤੇ ਆਪਣੇ ਕਰਤੱਬੀਂ ਵਿਭਚਾਰੀ ਠਹਿਰੇ। 40ਇਉਂ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ, ਅਤੇ ਉਹ ਨੇ ਆਪਣੀ ਮਿਰਾਸ ਤੋਂ ਘਿਣ ਕੀਤੀ। 43ਬਹੁਤ ਵਾਰ ਉਸ ਨੇ ਉਨ੍ਹਾਂ ਨੂੰ ਛੁਡਾਇਆ, ਪਰ ਓਹ ਆਪਣੀਆਂ ਸਲਾਹਾਂ ਵਿੱਚ ਉਸ ਤੋਂ ਆਕੀ ਰਹੇ, ਓਹ ਆਪਣੀ ਬਦੀ ਦੇ ਕਾਰਨ ਹੀਣੇ ਹੋ ਗਏ। 44ਜਾਂ ਉਹ ਨੇ ਉਨ੍ਹਾਂ ਦੀ ਫ਼ਰਿਆਦ ਸੁਣੀ, ਤਾਂ ਉਹ ਨੇ ਉਨ੍ਹਾਂ ਦੇ ਦੁੱਖ ਨੂੰ ਵੇਖਿਆ।

ਇੰਜੀਲ

ਮੱਤੀ 19:16–22

16ਤਾਂ ਵੇਖੋ ਇੱਕ ਮਨੁੱਖ ਨੇ ਉਹ ਦੇ ਕੋਲ ਆ ਕੇ ਕਿਹਾ, ਗੁਰੂ ਜੀ ਮੈਂ ਕਿਹੜਾ ਭਲਾ ਕੰਮ ਕਰਾਂ ਜੋ ਮੈਨੂੰ ਸਦੀਪਕ ਜੀਵਨ ਮਿਲੇ? 17ਉਸ ਨੇ ਉਹ ਨੂੰ ਆਖਿਆ, ਤੂੰ ਭਲਿਆਈ ਦੇ ਬਾਰੇ ਮੈਨੂੰ ਕਿਉਂ ਪੁੱਛਦਾ ਹੈਂ? ਭਲਾ ਤਾਂ ਇੱਕੋ ਹੀ ਹੈ। ਪਰ ਜੇ ਤੂੰ ਸਦੀਪਕ ਜੀਵਨ ਵਿੱਚ ਦਾਖਲ ਹੋਣਾ ਚਾਹੁੰਦਾ ਹੈਂ ਤਾਂ ਹੁਕਮਾਂ ਨੂੰ ਮੰਨ। 18ਉਸ ਨੇ ਉਹ ਨੂੰ ਆਖਿਆ, ਕਿਹੜੇ ਹੁਕਮ? ਤਦ ਯਿਸੂ ਨੇ ਕਿਹਾ, ਖ਼ੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ। 19ਆਪਣੇ ਮਾਂ ਪਿਉ ਦਾ ਆਦਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। 20ਉਸ ਜਵਾਨ ਨੇ ਉਹ ਨੂੰ ਆਖਿਆ, ਮੈਂ ਤਾਂ ਇਨ੍ਹਾਂ ਸਾਰੇ ਹੁਕਮਾਂ ਦੀ ਪਾਲਣਾ ਕਰਦਾ ਰਿਹਾ ਹਾਂ। ਹੁਣ ਮੇਰੇ ਵਿੱਚ ਕੀ ਕਮੀ ਹੈ? 21ਯਿਸੂ ਨੇ ਉਹ ਨੂੰ ਕਿਹਾ, ਜੇ ਤੂੰ ਸਿੱਧ ਹੋਣਾ ਚਾਹੁੰਦਾ ਹੈਂ ਤਾਂ ਜਾ ਕੇ ਆਪਣੀ ਜਾਇਦਾਦ ਵੇਚ ਅਤੇ ਕੰਗਾਲਾਂ ਵਿੱਚ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ ਅਤੇ ਆ, ਮੇਰੇ ਮਗਰ ਹੋ ਤੁਰ। 22ਪਰ ਉਸ ਜਵਾਨ ਨੇ ਜਦ ਇਹ ਗੱਲ ਸੁਣੀ ਤਾਂ ਉਦਾਸ ਹੋ ਕੇ ਚੱਲਿਆ ਗਿਆ, ਕਿਉਂ ਜੋ ਉਹ ਵੱਡਾ ਧਨਵਾਨ ਸੀ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ