ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 16
ਆਰਥੋਡਾਕਸ ਕੈਲੰਡਰ · 3 ਅਗਸਤ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 16 ਅਗਸਤ 2027
ਸੋਮਵਾਰ · ਪੰਤੇਕੁਸਤ ਤੋਂ ਬਾਅਦ 9ਵਾਂ ਹਫ਼ਤਾ · ਸੁਰ 7
ਤਿਉਹਾਰ ਅਤੇ ਸੰਤ
Venerable Isaac, Dalmatius and Faustus, Ascetics of the Dalmatian Monastery in Constantinople (4th-5th C)
ਮਰਿਯਮ ਦੇ ਦੇਹਾਂਤ ਦਾ ਵਰਤ
ਸਖ਼ਤ ਵਰਤ (ਸੁੱਕਾ ਭੋਜਨ: ਰੋਟੀ, ਸਬਜ਼ੀਆਂ, ਫਲ)
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
31ਪਰ ਜੇ ਅਸੀਂ ਆਪਣੇ ਆਪ ਨੂੰ ਜਾਂਚਦੇ ਤਾਂ ਜਾਂਚੇ ਨਾ ਜਾਂਦੇ। 32ਪਰ ਜਦ ਜਾਂਚੇ ਜਾਂਦੇ ਹਾਂ ਤਾਂ ਪ੍ਰਭੂ ਤੋਂ ਤਾੜੇ ਜਾਂਦੇ ਹਾਂ ਤਾਂ ਜੋ ਅਸੀਂ ਸੰਸਾਰ ਨਾਲ ਦੋਸ਼ੀ ਨਾ ਠਹਿਰਾਏ ਜਾਈਏ। 33ਸੋ ਹੇ ਮੇਰੇ ਭਰਾਵੋ, ਜਾਂ ਤੁਸੀਂ ਖਾਣ ਲਈ ਇਕੱਠੇ ਹੋਵੋ ਤਾਂ ਇੱਕ ਦੂਜੇ ਦੀ ਉਡੀਕ ਕਰੋ। 34ਜੇ ਕਿਸੇ ਨੂੰ ਭੁੱਖ ਲੱਗੇ ਤਾਂ ਆਪਣੇ ਘਰ ਵਿੱਚ ਖਾਵੇ ਤਾਂ ਜੋ ਤੁਹਾਡੇ ਇਕੱਠੇ ਹੋਣ ਤੋਂ ਤੁਹਾਨੂੰ ਸਜ਼ਾ ਨਾ ਮਿਲੇ ਅਤੇ ਰਹਿੰਦੀਆਂ ਗੱਲਾਂ ਨੂੰ ਜਦੋਂ ਮੈਂ ਆਵਾਂਗਾ ਤਦ ਸੁਧਾਰਾਂਗਾ। 12:1ਹੇ ਭਰਾਵੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਆਤਮਿਕ ਦਾਤਾਂ ਦੇ ਬਾਰੇ ਅਣਜਾਣ ਰਹੋ। 2ਤੁਸੀਂ ਜਾਣਦੇ ਹੋ, ਕਿ ਜਦੋਂ ਤੁਸੀਂ ਵਿਸ਼ਵਾਸ ਵਿੱਚ ਨਹੀਂ ਸੀ, ਤਦ ਗੂੰਗੀਆਂ ਮੂਰਤੀਆਂ ਦੀ ਵੱਲ ਜਿਵੇਂ ਤੋਰੇ ਜਾਂਦੇ ਤਿਵੇਂ ਤੁਰਦੇ ਸੀ। 3ਇਸ ਲਈ ਮੈਂ ਤੁਹਾਨੂੰ ਇਹ ਦੱਸਦਾ ਹਾਂ ਕਿ ਪਰਮੇਸ਼ੁਰ ਦੇ ਆਤਮਾ ਰਾਹੀਂ ਬੋਲ ਕੇ ਕੋਈ ਨਹੀਂ ਆਖ ਸਕਦਾ, “ਯਿਸੂ ਸਰਾਪਤ ਹੈ,” ਨਾ ਕੋਈ ਕਹਿ ਸਕਦਾ ਹੈ, “ਯਿਸੂ ਪ੍ਰਭੂ ਹੈ,” ਪਰ ਕੇਵਲ ਪਵਿੱਤਰ ਆਤਮਾ ਦੇ ਰਾਹੀਂ। 4ਦਾਤਾਂ ਅਨੇਕ ਪ੍ਰਕਾਰ ਦੀਆਂ ਹਨ, ਪਰ ਆਤਮਾ ਇੱਕੋ ਹੈ। 5ਅਤੇ ਸੇਵਾ ਕਈ ਪ੍ਰਕਾਰ ਦੀ ਹੈ, ਪਰ ਪ੍ਰਭੂ ਇੱਕੋ ਹੈ। 6ਅਤੇ ਕਾਰਜ ਅਨੇਕ ਪ੍ਰਕਾਰ ਦੇ ਹਨ, ਪਰ ਪਰੰਤੂ ਪਰਮੇਸ਼ੁਰ ਇੱਕੋ ਹੈ ਜੋ ਸਭਨਾਂ ਵਿੱਚ ਕਾਰਜ ਕਰਦਾ ਹੈ।
ਇੰਜੀਲ
1ਉਸੇ ਵੇਲੇ ਚੇਲੇ ਯਿਸੂ ਕੋਲ ਆਣ ਕੇ ਪੁੱਛਣ ਲੱਗੇ, ਸਵਰਗ ਰਾਜ ਵਿੱਚ ਵੱਡਾ ਕੌਣ ਹੈ? 2ਤਦ ਉਸ ਨੇ ਇੱਕ ਛੋਟੇ ਬਾਲਕ ਨੂੰ ਕੋਲ ਸੱਦ ਕੇ, ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ 3ਅਤੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਸੀਂ ਨਾ ਮੁੜੋ ਅਤੇ ਛੋਟੇ ਬੱਚਿਆਂ ਦੀ ਤਰ੍ਹਾਂ ਨਾ ਬਣੋ ਤਾਂ ਸਵਰਗ ਰਾਜ ਵਿੱਚ ਕਦੀ ਨਾ ਵੜੋਗੇ। 4ਉਪਰੰਤ ਜੋ ਕੋਈ ਵੀ ਆਪਣੇ ਆਪ ਨੂੰ ਇਸ ਬਾਲਕ ਦੀ ਤਰ੍ਹਾਂ ਛੋਟਾ ਸਮਝੇ, ਉਹ ਸਵਰਗ ਰਾਜ ਵਿੱਚ ਵੱਡਾ ਹੈ। 5ਅਤੇ ਜੋ ਕੋਈ ਮੇਰੇ ਨਾਮ ਵਿੱਚ ਅਜਿਹੇ ਇੱਕ ਬਾਲਕ ਨੂੰ ਕਬੂਲ ਕਰੇ, ਉਹ ਮੈਨੂੰ ਕਬੂਲ ਕਰਦਾ ਹੈ। 6ਪਰ ਜੋ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ, ਇੱਕ ਨੂੰ ਵੀ ਠੋਕਰ ਖੁਆਵੇ ਤਾਂ ਚੰਗਾ ਹੁੰਦਾ ਕਿ ਉਸ ਦੇ ਗਲ਼ ਵਿੱਚ ਚੱਕੀ ਦਾ ਪੁੜ ਪਾ ਕੇ ਸਮੁੰਦਰ ਦੀ ਗਹਿਰਾਈ ਵਿੱਚ ਡੋਬਿਆ ਜਾਂਦਾ। 7ਠੋਕਰਾਂ ਦੇ ਕਾਰਨ ਸੰਸਾਰ ਉੱਤੇ ਹਾਏ! ਕਿਉਂ ਜੋ ਠੋਕਰਾਂ ਦਾ ਲੱਗਣਾ ਤਾਂ ਜ਼ਰੂਰੀ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਸ ਕਰਕੇ ਠੋਕਰ ਲੱਗਦੀ ਹੈ! 8ਪਰ ਜੇ ਤੇਰਾ ਹੱਥ ਜਾਂ ਤੇਰਾ ਪੈਰ ਤੈਨੂੰ ਠੋਕਰ ਖੁਆਵੇ, ਤਾਂ ਉਹ ਨੂੰ ਵੱਢ ਕੇ ਸੁੱਟ ਦੇ। ਟੁੰਡਾ ਜਾਂ ਲੰਗੜਾ ਹੋ ਕੇ ਸਦੀਪਕ ਜੀਵਨ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ, ਜੋ ਦੋ ਹੱਥ ਜਾਂ ਦੋ ਪੈਰ ਹੁੰਦਿਆਂ ਤੂੰ ਸਦੀਪਕ ਅੱਗ ਵਿੱਚ ਸੁੱਟਿਆ ਜਾਵੇਂ। 9ਅਤੇ ਜੇ ਤੇਰੀ ਅੱਖ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਕੱਢ ਕੇ ਸੁੱਟ ਦੇ। ਕਾਣਾ ਹੋ ਕੇ ਸਦੀਪਕ ਜੀਵਨ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਦੀ ਅੱਗ ਵਿੱਚ ਸੁੱਟਿਆ ਜਾਵੇਂ। 10ਵੇਖੋ, ਤੁਸੀਂ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਨੂੰ ਤੁਛ ਨਾ ਜਾਣੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ। 11ਕਿਉਂਕਿ ਮਨੁੱਖ ਦਾ ਪੁੱਤਰ ਗੁਆਚੇ ਹੋਇਆਂ ਨੂੰ ਬਚਾਉਣ ਆਇਆ ਹੈ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਗਸਤ 3 ਸਿਵਲ ਕੈਲੰਡਰ ਦਾ ਅਗਸਤ 16 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ