ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 17
ਆਰਥੋਡਾਕਸ ਕੈਲੰਡਰ · 4 ਅਗਸਤ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 17 ਅਗਸਤ 2027
ਮੰਗਲਵਾਰ · ਪੰਤੇਕੁਸਤ ਤੋਂ ਬਾਅਦ 9ਵਾਂ ਹਫ਼ਤਾ · ਸੁਰ 7
ਤਿਉਹਾਰ ਅਤੇ ਸੰਤ
Holy Seven Youths of Ephesus (Seven Sleepers): Maximilian, Jamblichus, Martinian, John, Dionysius, Exacustodianus (Constantine) and Antoninus († c. 250 and 408-450)
ਮਰਿਯਮ ਦੇ ਦੇਹਾਂਤ ਦਾ ਵਰਤ
ਵਰਤ: ਤੇਲ ਤੋਂ ਬਿਨਾਂ ਪਕਾਇਆ ਭੋਜਨ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
12ਜਿਸ ਤਰ੍ਹਾਂ ਸਰੀਰ ਇੱਕ ਹੈ ਅਤੇ ਉਹ ਦੇ ਅੰਗ ਬਹੁਤੇ ਹਨ, ਅਤੇ ਸਰੀਰ ਦੇ ਸਾਰੇ ਅੰਗ ਭਾਵੇਂ ਬਹੁਤੇ ਹਨ ਪਰ ਤਾਂ ਵੀ ਮਿਲ ਕੇ ਇੱਕੋ ਸਰੀਰ ਹੋਇਆ ਸੋ ਇਸੇ ਤਰ੍ਹਾਂ ਮਸੀਹ ਵੀ ਹੈ। 13ਕਿਉਂ ਜੋ ਸਾਨੂੰ ਸਾਰਿਆਂ ਨੂੰ ਕੀ ਯਹੂਦੀ, ਕੀ ਯੂਨਾਨੀ, ਕੀ ਗੁਲਾਮ, ਕੀ ਅਜ਼ਾਦ, ਇੱਕ ਸਰੀਰ ਬਣਨ ਲਈ ਇੱਕੋ ਆਤਮਾ ਨਾਲ ਬਪਤਿਸਮਾ ਦਿੱਤਾ ਗਿਆ ਅਤੇ ਸਾਨੂੰ ਸਾਰਿਆਂ ਨੂੰ ਇੱਕ ਆਤਮਾ ਪਿਆਇਆ ਗਿਆ। 14ਇਸ ਲਈ ਸਰੀਰ ਇੱਕੋ ਅੰਗ ਨਹੀਂ, ਸਗੋਂ ਬਹੁਅੰਗਾ ਹੈ। 15ਜੇ ਪੈਰ ਆਖੇ ਕਿ ਮੈਂ ਹੱਥ ਨਹੀਂ, ਇਸ ਲਈ ਸਰੀਰ ਦਾ ਨਹੀਂ ਹਾਂ ਤਾਂ ਭਲਾ, ਉਹ ਇਸ ਕਾਰਨ ਸਰੀਰ ਦਾ ਨਹੀਂ ਹੈ? 16ਅਤੇ ਜੇ ਕੰਨ ਆਖੇ ਕਿ ਮੈਂ ਅੱਖ ਨਹੀਂ ਇਸ ਲਈ ਸਰੀਰ ਦਾ ਨਹੀਂ ਹਾਂ, ਤਾਂ ਭਲਾ, ਉਹ ਇਸ ਕਾਰਨ ਸਰੀਰ ਦਾ ਨਹੀਂ ਹੈ? 17ਜੇ ਸਾਰਾ ਸਰੀਰ ਅੱਖ ਹੀ ਹੁੰਦਾ ਤਾਂ ਸੁਣਨਾ ਕਿੱਥੇ ਹੁੰਦਾ? ਜੇ ਸਾਰਾ ਸੁਣਨਾ ਹੀ ਹੁੰਦਾ ਤਾਂ ਸੁੰਘਣਾ ਕਿੱਥੇ ਹੁੰਦਾ? 18ਪਰ ਹੁਣ ਪਰਮੇਸ਼ੁਰ ਨੇ ਜਿਸ ਪ੍ਰਕਾਰ ਉਹ ਨੂੰ ਭਾਉਂਦਾ ਸੀ, ਅੰਗਾਂ ਨੂੰ ਇੱਕ-ਇੱਕ ਕਰਕੇ ਸਰੀਰ ਵਿੱਚ ਰੱਖਿਆ ਹੈ। 19ਪਰ ਜੇ ਉਹ ਸਾਰੇ ਇੱਕੋ ਹੀ ਅੰਗ ਹੁੰਦੇ ਤਾਂ ਸਰੀਰ ਕਿੱਥੇ ਹੁੰਦਾ? 20ਪਰ ਹੁਣ ਤਾਂ ਬਹੁਤੇ ਅੰਗ ਹਨ, ਪਰ ਸਰੀਰ ਇੱਕੋ ਹੈ। 21ਅੱਖ ਹੱਥ ਨੂੰ ਨਹੀਂ ਆਖ ਸਕਦੀ ਕਿ ਮੈਨੂੰ ਤੇਰੀ ਕੋਈ ਲੋੜ ਨਹੀਂ, ਨਾ ਸਿਰ ਪੈਰ ਨੂੰ ਕਿ ਮੈਨੂੰ ਤੁਹਾਡੀ ਕੋਈ ਲੋੜ ਨਹੀਂ। 22ਪਰ ਸਰੀਰ ਦੇ ਜਿਹੜੇ ਅੰਗ ਹੋਰਨਾਂ ਨਾਲੋਂ ਕਮਜ਼ੋਰ ਦਿਸਦੇ ਹਨ ਉਹ ਅਤੇ ਜ਼ਰੂਰੀ ਹਨ। 23ਅਤੇ ਸਰੀਰ ਦਿਆਂ ਜਿਹਨਾਂ ਅੰਗਾਂ ਨੂੰ ਅਸੀਂ ਹੋਰਨਾਂ ਨਾਲੋਂ ਨਿਰਾਦਰ ਸਮਝਦੇ ਹਾਂ ਉਹਨਾਂ ਦਾ ਬਹੁਤ ਵੱਧਕੇ ਆਦਰ ਕਰਦੇ ਹਾਂ ਅਤੇ ਸਾਡੇ ਲਈ ਉਹ ਸੋਹਣੇ ਹੋ ਜਾਂਦੇ ਹਨ। 24ਪਰ ਸਾਡੇ ਅੰਗਾਂ ਨੂੰ ਕੋਈ ਲੋੜ ਨਹੀਂ ਪਰੰਤੂ ਜਿਹੜੇ ਅੰਗਾਂ ਨੂੰ ਕੁਝ ਘਾਟਾ ਸੀ, ਉਨ੍ਹਾਂ ਨੂੰ ਪਰਮੇਸ਼ੁਰ ਨੇ ਹੋਰ ਆਦਰ ਦੇ ਕੇ ਸਰੀਰ ਨੂੰ ਜੋੜਿਆ। 25ਤਾਂ ਜੋ ਸਰੀਰ ਵਿੱਚ ਫੁੱਟ ਨਾ ਪਵੇ ਸਗੋਂ ਇੱਕ ਦੂਜੇ ਦੇ ਲਈ ਇੱਕ ਸਮਾਨ ਚਿੰਤਾ ਕਰਨ। 26ਅਤੇ ਜੇ ਇੱਕ ਅੰਗ ਨੂੰ ਦੁੱਖ ਲੱਗੇ ਤਾਂ ਸਾਰੇ ਅੰਗ ਉਸ ਦੇ ਨਾਲ ਦੁੱਖੀ ਹੁੰਦੇ ਹਨ ਅਤੇ ਜੇ ਇੱਕ ਅੰਗ ਦਾ ਆਦਰ ਹੋਵੇ ਤਾਂ ਸਾਰੇ ਉਹ ਦੇ ਨਾਲ ਅਨੰਦ ਹੁੰਦੇ ਹਨ।
ਇੰਜੀਲ
18ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੁਝ ਤੁਸੀਂ ਧਰਤੀ ਉੱਤੇ ਬੰਨ੍ਹੋਗੇ ਸੋ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੁਸੀਂ ਧਰਤੀ ਉੱਤੇ ਖੋਲ੍ਹੋਗੇ ਸੋ ਸਵਰਗ ਵਿੱਚ ਖੋਲ੍ਹਿਆ ਜਾਵੇਗਾ। 19ਫੇਰ ਮੈਂ ਤੁਹਾਨੂੰ ਆਖਦਾ ਹਾਂ, ਜੇ ਤੁਹਾਡੇ ਵਿੱਚੋਂ ਦੋ ਜਣੇ ਧਰਤੀ ਉੱਤੇ ਕਿਸੇ ਕੰਮ ਲਈ ਮਿਲ ਕੇ ਬੇਨਤੀ ਕਰਨ ਤਾਂ ਮੇਰੇ ਪਿਤਾ ਵੱਲੋਂ ਜਿਹੜਾ ਸਵਰਗ ਵਿੱਚ ਹੈ ਉਹ ਬੇਨਤੀ ਪੂਰੀ ਹੋ ਜਾਵੇਗੀ। 20ਕਿਉਂਕਿ ਜਿੱਥੇ ਦੋ ਜਾਂ ਤਿੰਨ ਮੇਰੇ ਨਾਮ ਵਿੱਚ ਇਕੱਠੇ ਹੋਣ, ਉੱਥੇ ਮੈਂ ਉਨ੍ਹਾਂ ਦੇ ਵਿਚਕਾਰ ਹਾਂ। 21ਤਦ ਪਤਰਸ ਨੇ ਉਹ ਨੂੰ ਆਖਿਆ, ਪ੍ਰਭੂ ਜੀ, ਮੇਰਾ ਭਰਾ ਕਿੰਨੀ ਵਾਰੀ ਮੇਰੇ ਵਿਰੁੱਧ ਪਾਪ ਕਰਦਾ ਰਹੇ ਅਤੇ ਮੈਂ ਉਹ ਨੂੰ ਮਾਫ਼ ਕਰਾਂ? ਕੀ ਸੱਤ ਵਾਰ? 22ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਇਹ ਨਹੀਂ ਕਹਿੰਦਾ ਕਿ ਸੱਤ ਵਾਰ ਪਰ ਸੱਤ ਦੇ ਸੱਤਰ ਗੁਣਾ ਤੱਕ। 19:1ਫਿਰ ਅਜਿਹਾ ਹੋਇਆ ਕਿ ਜਦੋਂ ਯਿਸੂ ਇਹ ਗੱਲਾਂ ਕਰ ਹਟਿਆ ਤਾਂ ਗਲੀਲ ਤੋਂ ਚੱਲਿਆ ਗਿਆ ਅਤੇ ਯਰਦਨ ਪਾਰ ਯਹੂਦਿਯਾ ਦੇ ਇਲਾਕੇ ਵਿੱਚ ਆਇਆ। 2ਅਤੇ ਬਹੁਤ ਸਾਰੇ ਲੋਕ ਉਹ ਦੇ ਮਗਰ ਤੁਰ ਪਏ, ਅਤੇ ਉਸ ਨੇ ਉੱਥੇ ਉਨ੍ਹਾਂ ਨੂੰ ਚੰਗਾ ਕੀਤਾ। 13ਤਦ ਲੋਕ ਛੋਟੇ ਬੱਚਿਆਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ ਪ੍ਰਾਰਥਨਾ ਕਰੇ, ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ। 14ਤਦ ਯਿਸੂ ਨੇ ਆਖਿਆ, ਬੱਚਿਆਂ ਨੂੰ ਕੁਝ ਨਾ ਆਖੋ ਅਤੇ ਉਨ੍ਹਾਂ ਨੂੰ ਮੇਰੇ ਕੋਲ ਆਉਣ ਤੋਂ ਨਾ ਰੋਕੋ ਕਿਉਂ ਜੋ ਸਵਰਗ ਰਾਜ ਇਹੋ ਜਿਹਿਆਂ ਦਾ ਹੈ। 15ਅਤੇ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ ਉੱਥੋਂ ਚੱਲਿਆ ਗਿਆ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਗਸਤ 4 ਸਿਵਲ ਕੈਲੰਡਰ ਦਾ ਅਗਸਤ 17 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ