ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 18
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 18 ਅਗਸਤ 2027
ਬੁੱਧਵਾਰ · ਆਮ ਸਮੇਂ ਦਾ 20ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 20ਵੇਂ ਹਫ਼ਤੇ ਦਾ ਬੁੱਧਵਾਰ
ਆਮ ਦਿਨ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
6ਤਦ ਸ਼ਕਮ ਦੇ ਸਾਰੇ ਲੋਕ ਅਤੇ ਬੈਤ ਮਿੱਲੋ ਦਾ ਸਾਰਾ ਟੱਬਰ ਇਕੱਠਾ ਹੋਇਆ ਅਤੇ ਉਨ੍ਹਾਂ ਨੇ ਬਲੂਤ ਦੇ ਥੰਮ੍ਹ ਦੇ ਕੋਲ ਜਿਹੜਾ ਸ਼ਕਮ ਵਿੱਚ ਸੀ, ਜਾ ਕੇ ਅਬੀਮਲਕ ਨੂੰ ਰਾਜਾ ਬਣਾਇਆ। 7ਜਦ ਇਸ ਦੀ ਖ਼ਬਰ ਯੋਥਾਮ ਨੂੰ ਹੋਈ ਤਾਂ ਉਹ ਜਾ ਕੇ ਗਰਿੱਜ਼ੀਮ ਪਰਬਤ ਦੀ ਚੋਟੀ ਉੱਤੇ ਚੜ੍ਹ ਕੇ ਖੜ੍ਹਾ ਹੋ ਗਿਆ ਅਤੇ ਉੱਚੀ ਅਵਾਜ਼ ਨਾਲ ਬੋਲ ਕੇ ਉਨ੍ਹਾਂ ਨੂੰ ਕਹਿਣ ਲੱਗਾ, “ਹੇ ਸ਼ਕਮ ਦੇ ਲੋਕੋ, ਮੇਰੀ ਸੁਣੋ ਤਾਂ ਜੋ ਪਰਮੇਸ਼ੁਰ ਤੁਹਾਡੀ ਵੀ ਸੁਣੇ। 8ਇੱਕ ਵਾਰੀ ਰੁੱਖ ਆਪਣੇ ਉੱਤੇ ਰਾਜੇ ਦਾ ਮਸਹ ਕਰਨ ਲਈ ਨਿੱਕਲੇ, ਇਸ ਲਈ ਉਨ੍ਹਾਂ ਨੇ ਜ਼ੈਤੂਨ ਦੇ ਰੁੱਖ ਨੂੰ ਜਾ ਕੇ ਕਿਹਾ, ਤੂੰ ਸਾਡਾ ਰਾਜਾ ਬਣ 9ਤਦ ਜ਼ੈਤੂਨ ਦੇ ਰੁੱਖ ਨੇ ਉਨ੍ਹਾਂ ਨੂੰ ਕਿਹਾ, ‘ਭਲਾ, ਮੈਂ ਆਪਣੀ ਚਿਕਨਾਈ ਨੂੰ ਜਿਸ ਦੇ ਨਾਲ ਪਰਮੇਸ਼ੁਰ ਅਤੇ ਮਨੁੱਖ ਦਾ ਆਦਰ ਕੀਤਾ ਜਾਂਦਾ ਹੈ ਛੱਡ ਦਿਆਂ, ਅਤੇ ਜਾ ਕੇ ਰੁੱਖਾਂ ਉੱਤੇ ਝੁੱਲਦਾ ਫਿਰਾਂ?’ 10ਤਾਂ ਰੁੱਖਾਂ ਨੇ ਹੰਜ਼ੀਰ ਦੇ ਰੁੱਖ ਨੂੰ ਕਿਹਾ, ‘ਆ, ਤੂੰ ਸਾਡਾ ਰਾਜਾ ਬਣ।’ 11ਪਰ ਹੰਜ਼ੀਰ ਨੇ ਉਨ੍ਹਾਂ ਨੂੰ ਕਿਹਾ, ‘ਭਲਾ, ਮੈਂ ਆਪਣੀ ਮਿਠਾਸ ਅਤੇ ਆਪਣਾ ਚੰਗਾ ਫਲ ਛੱਡ ਦਿਆਂ ਅਤੇ ਰੁੱਖਾਂ ਉੱਤੇ ਝੁੱਲਦਾ ਫਿਰਾਂ?’ 12ਤਦ ਰੁੱਖਾਂ ਨੇ ਅੰਗੂਰੀ ਵੇਲ ਨੂੰ ਆਖਿਆ, ‘ਚੱਲ ਤੂੰ ਸਾਡਾ ਰਾਜਾ ਬਣ।’ 13ਤਾਂ ਅੰਗੂਰੀ ਵੇਲ ਨੇ ਉਨ੍ਹਾਂ ਨੂੰ ਕਿਹਾ, ‘ਭਲਾ, ਮੈਂ ਆਪਣੇ ਰਸ ਨੂੰ ਜਿਸ ਦੇ ਨਾਲ ਪਰਮੇਸ਼ੁਰ ਤੇ ਮਨੁੱਖ ਖੁਸ਼ ਹੁੰਦੇ ਹਨ ਛੱਡ ਦਿਆਂ, ਅਤੇ ਰੁੱਖਾਂ ਉੱਤੇ ਜਾ ਕੇ ਝੁੱਲਦੀ ਫਿਰਾਂ?’ 14ਤਦ ਉਨ੍ਹਾਂ ਸਾਰਿਆਂ ਰੁੱਖਾਂ ਨੇ ਕੰਡਿਆਲੀ ਝਾੜੀ ਨੂੰ ਕਿਹਾ, ‘ਭਈ ਚੱਲ ਤੂੰ ਸਾਡਾ ਰਾਜਾ ਬਣ!’ 15ਤਦ ਕੰਡਿਆਲੀ ਝਾੜੀ ਨੇ ਰੁੱਖਾਂ ਨੂੰ ਕਿਹਾ, ‘ਜੇ ਤੁਸੀਂ ਸੱਚ-ਮੁੱਚ ਮੈਨੂੰ ਮਸਹ ਕਰ ਕੇ ਆਪਣਾ ਰਾਜਾ ਬਣਾਉਂਦੇ ਹੋ, ਤਾਂ ਆ ਕੇ ਮੇਰੀ ਛਾਂ ਦੇ ਹੇਠ ਆਸਰਾ ਲਉ, ਪਰ ਜੇ ਨਹੀਂ ਤਾਂ ਕੰਡਿਆਲੀ ਝਾੜੀ ਵਿੱਚੋਂ ਇੱਕ ਅੱਗ ਨਿੱਕਲੇ ਅਤੇ ਲਬਾਨੋਨ ਦੇ ਦਿਆਰਾਂ ਨੂੰ ਭਸਮ ਕਰ ਦੇਵੇ!’
ਜਵਾਬੀ ਭਜਨ
1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਤੇਰੀ ਸਮਰੱਥਾ ਵਿੱਚ ਪਾਤਸ਼ਾਹ ਅਨੰਦ ਹੋਵੇਗਾ, ਅਤੇ ਤੇਰੀ ਫ਼ਤਹ ਵਿੱਚ ਬਹੁਤ ਮਗਨ ਹੋਵੇਗਾ! 2ਤੂੰ ਉਹ ਦਾ ਮਨੋਰਥ ਪੂਰਾ ਕੀਤਾ ਹੈ, ਅਤੇ ਉਹ ਦੇ ਮੂੰਹ ਦੀ ਬੇਨਤੀ ਨੂੰ ਤੂੰ ਰੋਕਿਆ ਨਹੀਂ। ਸਲਹ। 3ਭਲਿਆਈ ਦੀਆਂ ਬਰਕਤਾਂ ਨਾਲ ਤੂੰ ਉਹ ਨੂੰ ਮਿਲਦਾ ਹੈਂ, ਤੂੰ ਕੁੰਦਨ ਸੋਨੇ ਦਾ ਮੁਕਟ ਉਹ ਦੇ ਸਿਰ ਉੱਤੇ ਰੱਖਿਆ ਹੈ। 4ਉਸ ਨੇ ਤੇਰੇ ਕੋਲੋਂ ਜੀਵਨ ਮੰਗਿਆ ਹੈ ਅਤੇ ਤੂੰ ਉਹ ਨੂੰ ਦੇ ਦਿੱਤਾ, ਸਗੋਂ ਸਦੀਪਕ ਕਾਲ ਤੱਕ ਉਮਰ ਦਾ ਵਾਧਾ ਵੀ। 5ਤੇਰੀ ਮਦਦ ਦੇ ਕਾਰਨ ਉਹ ਦਾ ਪਰਤਾਪ ਵੱਡਾ ਹੈ, ਤੇਜ ਅਤੇ ਉਪਮਾ ਤੂੰ ਉਹ ਦੇ ਉੱਤੇ ਰੱਖਦਾ ਹੈਂ। 6ਤੂੰ ਤਾਂ ਉਹ ਨੂੰ ਸਦਾ ਲਈ ਬਰਕਤਾਂ ਦਾ ਕਾਰਨ ਠਹਿਰਾਉਂਦਾ ਹੈਂ, ਤੂੰ ਉਹ ਨੂੰ ਆਪਣੀ ਹਜ਼ੂਰੀ ਦੇ ਅਨੰਦ ਨਾਲ ਮਗਨ ਕਰਦਾ ਹੈਂ,
ਇੰਜੀਲ
1ਸਵਰਗ ਰਾਜ ਇੱਕ ਘਰ ਦੇ ਮਾਲਕ ਵਰਗਾ ਹੈ ਜਿਹੜਾ ਸਵੇਰੇ ਘਰੋਂ ਨਿੱਕਲਿਆ ਤਾਂ ਕਿ ਆਪਣੇ ਅੰਗੂਰੀ ਬਾਗ਼ ਵਿੱਚ ਮਜ਼ਦੂਰ ਲਾਵੇ। 2ਅਤੇ ਜਦ ਉਹ ਨੇ ਮਜ਼ਦੂਰਾਂ ਨਾਲ ਇੱਕ ਦੀਨਾਰ ਦਿਹਾੜੀ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦਾ ਵਾਅਦਾ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਬਾਗ਼ ਵਿੱਚ ਭੇਜ ਦਿੱਤਾ। 3ਅਤੇ ਪਹਿਰ ਕੁ ਦਿਨ ਚੜੇ ਬਾਹਰ ਜਾ ਕੇ ਉਹ ਨੇ ਹੋਰ ਲੋਕਾਂ ਨੂੰ ਬਜਾਰ ਵਿੱਚ ਵਿਹਲੇ ਖੜ੍ਹੇ ਵੇਖਿਆ। 4ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਵੀ ਬਾਗ਼ ਵਿੱਚ ਜਾਓ ਅਤੇ ਜੋ ਹੱਕ ਹੋਵੇਗਾ ਉਹ ਮੈਂ ਤੁਹਾਨੂੰ ਦਿਆਂਗਾ, ਅਤੇ ਉਹ ਗਏ। 5ਅਤੇ ਦਿਨ ਦੇ ਤੀਜੇ ਪਹਿਰ ਦੇ ਲਗਭਗ ਬਾਹਰ ਜਾ ਕੇ ਉਹ ਨੇ ਉਸੇ ਤਰ੍ਹਾਂ ਕੀਤਾ। 6ਅਤੇ ਘੰਟਾ ਕੁ ਦਿਨ ਰਹਿੰਦੇ ਬਾਹਰ ਜਾ ਕੇ ਉਹ ਨੇ ਹੋਰਨਾਂ ਨੂੰ ਖੜ੍ਹੇ ਵੇਖਿਆ ਅਤੇ ਉਨ੍ਹਾਂ ਨੂੰ ਕਿਹਾ, ਤੁਸੀਂ ਇੱਥੇ ਸਾਰਾ ਦਿਨ ਵਿਹਲੇ ਕਿਉਂ ਖੜ੍ਹੇ ਰਹੇ? 7ਉਨ੍ਹਾਂ ਨੇ ਉਸ ਨੂੰ ਕਿਹਾ, ਕਿਉਂਕਿ ਕਿਸੇ ਸਾਨੂੰ ਦਿਹਾੜੀ ਨਹੀਂ ਲਾਇਆ। ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਵੀ ਬਾਗ਼ ਵਿੱਚ ਜਾਓ। 8ਅਤੇ ਜਦੋਂ ਸ਼ਾਮ ਹੋਈ ਬਾਗ਼ ਦੇ ਮਾਲਕ ਨੇ ਆਪਣੇ ਭੰਡਾਰੀ ਨੂੰ ਆਖਿਆ ਕਿ ਮਜ਼ਦੂਰਾਂ ਨੂੰ ਸੱਦ ਅਤੇ ਪਿੱਛਲਿਆਂ ਤੋਂ ਲੈ ਕੇ ਪਹਿਲਿਆਂ ਤੱਕ ਉਨ੍ਹਾਂ ਨੂੰ ਮਜ਼ਦੂਰੀ ਦੇ। 9ਅਤੇ ਜਦੋਂ ਉਹ ਆਏ ਜਿਹੜੇ ਘੰਟਾ ਦਿਨ ਰਹਿੰਦੇ ਕੰਮ ਲੱਗੇ ਸਨ ਤਾਂ ਉਨ੍ਹਾਂ ਨੂੰ ਵੀ ਇੱਕ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਮਿਲਿਆ। 10ਅਤੇ ਜੋ ਪਹਿਲੇ ਆਏ ਉਨ੍ਹਾਂ ਇਹ ਸਮਝਿਆ ਕਿ ਸਾਨੂੰ ਕੁਝ ਵੱਧ ਮਿਲੇਗਾ ਅਤੇ ਉਨ੍ਹਾਂ ਨੂੰ ਵੀ ਇੱਕ ਦੀਨਾਰ ਹੀ ਮਿਲਿਆ। 11ਪਰ ਉਹ ਇੱਕ ਦੀਨਾਰ ਲੈ ਕੇ ਘਰ ਦੇ ਮਾਲਕ ਦੇ ਉੱਤੇ ਕੁੜ੍ਹਨ ਲੱਗੇ। 12ਅਤੇ ਬੋਲੇ ਜੋ ਅੰਤ ਵਿੱਚ ਆਏ ਉਹਨਾਂ ਨੇ ਇੱਕੋ ਘੜੀ ਕੰਮ ਕੀਤਾ ਅਤੇ ਤੂੰ ਇਨ੍ਹਾਂ ਨੂੰ ਵੀ ਸਾਡੇ ਬਰਾਬਰ ਕਰ ਦਿੱਤਾ ਜਿਨ੍ਹਾਂ ਸਾਰੇ ਦਿਨ ਦਾ ਭਾਰ ਅਤੇ ਧੁੱਪ ਸਹੀ। 13ਤਦ ਉਸ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਉੱਤਰ ਦਿੱਤਾ ਕਿ ਮੈਂ ਤੇਰੇ ਨਾਲ ਕੁਝ ਬੇਇਨਸਾਫ਼ੀ ਨਹੀਂ ਕਰਦਾ। ਕੀ, ਤੂੰ ਮੇਰੇ ਨਾਲ ਇੱਕ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀ ਗੱਲ ਪੱਕੀ ਨਹੀਂ ਕੀਤੀ ਸੀ? 14ਤੂੰ ਆਪਣਾ ਹਿਸਾਬ ਲੈ ਕੇ ਚੱਲਿਆ ਜਾ ਪਰ ਮੇਰੀ ਮਰਜ਼ੀ ਹੈ ਕਿ ਜਿੰਨਾਂ ਤੈਨੂੰ ਦਿੱਤਾ ਉੱਨਾ ਹੀ ਇਸ ਪਿੱਛਲੇ ਨੂੰ ਵੀ ਦਿਆਂ। 15ਭਲਾ, ਮੈਨੂੰ ਅਧਿਕਾਰ ਨਹੀਂ ਕਿ ਆਪਣੇ ਮਾਲ ਨਾਲ ਜੋ ਚਾਹਾਂ ਸੋ ਕਰਾਂ? ਕੀ ਤੂੰ ਇਸੇ ਲਈ ਬੁਰੀ ਨਜ਼ਰ ਵੇਖਦਾ ਹੈਂ ਜੋ ਮੈਂ ਭਲਾ ਹਾਂ? 16ਇਸੇ ਤਰ੍ਹਾਂ ਜੋ ਪਹਿਲਾਂ ਵਾਲੇ ਪਿਛਲੇ ਅਤੇ ਪਿਛਲੇ ਵਾਲੇ ਪਹਿਲਾਂ ਹੋਣਗੇ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ