ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 18
ਆਰਥੋਡਾਕਸ ਕੈਲੰਡਰ · 5 ਅਗਸਤ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 18 ਅਗਸਤ 2027
ਬੁੱਧਵਾਰ · ਪੰਤੇਕੁਸਤ ਤੋਂ ਬਾਅਦ 9ਵਾਂ ਹਫ਼ਤਾ · ਸੁਰ 7
ਤਿਉਹਾਰ ਅਤੇ ਸੰਤ
Forefeast of the Transfiguration of the Lord
ਮਰਿਯਮ ਦੇ ਦੇਹਾਂਤ ਦਾ ਵਰਤ
ਸਖ਼ਤ ਵਰਤ (ਸੁੱਕਾ ਭੋਜਨ: ਰੋਟੀ, ਸਬਜ਼ੀਆਂ, ਫਲ)
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
4ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ। ਪਿਆਰ ਖੁਣਸ ਨਹੀਂ ਕਰਦਾ। ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ। 5ਕੁਚੱਜਿਆਂ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜਦਾ ਨਹੀਂ, ਬੁਰਾ ਨਹੀਂ ਮੰਨਦਾ। 6ਉਹ ਕੁਧਰਮ ਤੋਂ ਅਨੰਦ ਨਹੀਂ ਹੁੰਦਾ ਸਗੋਂ ਸਚਿਆਈ ਨਾਲ ਅਨੰਦ ਹੁੰਦਾ ਹੈ। 7ਸਭ ਕੁਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁਝ ਸਹਿ ਲੈਂਦਾ। 8ਪਿਆਰ ਕਦੇ ਟਲਦਾ ਨਹੀਂ, ਪਰ ਭਾਵੇਂ ਅਗੰਮ ਵਾਕ ਹੋਣ ਉਹ ਮੁੱਕ ਜਾਣਗੇ, ਭਾਵੇਂ ਭਾਸ਼ਾ ਹੋਣ ਉਹ ਜਾਂਦੀਆਂ ਰਹਿਣਗੀਆਂ, ਭਾਵੇਂ ਗਿਆਨ ਹੋਵੇ ਉਹ ਮੁੱਕ ਜਾਵੇਗਾ। 9ਅਸੀਂ ਤਾਂ ਕੁਝ ਜਾਣਦੇ ਹਾਂ ਅਤੇ ਕੁਝ ਭਵਿੱਖਬਾਣੀ ਬੋਲਦੇ ਹਾਂ। 10ਪਰ ਜਦ ਸੰਪੂਰਨ ਆਵੇ ਤਦ ਅਧੂਰਾ ਮੁੱਕ ਜਾਵੇਗਾ। 11ਜਦ ਮੈਂ ਨਿਆਣਾ ਸੀ ਤਦ ਨਿਆਣੇ ਦੀ ਤਰ੍ਹਾਂ ਬੋਲਦਾ, ਨਿਆਣੇ ਦੀ ਤਰ੍ਹਾਂ ਸਮਝਦਾ ਅਤੇ ਨਿਆਣੇ ਦੀ ਤਰ੍ਹਾਂ ਜਾਂਚਦਾ ਸੀ। ਹੁਣ ਮੈਂ ਸਿਆਣਾ ਹੋ ਗਿਆ ਹਾਂ ਤਾਂ ਮੈਂ ਨਿਆਣਪੁਣੇ ਦੀਆਂ ਗੱਲਾਂ ਛੱਡ ਦਿੱਤੀਆਂ ਹਨ। 12ਇਸ ਵੇਲੇ ਤਾਂ ਅਸੀਂ ਸ਼ੀਸ਼ੇ ਵਿੱਚ ਧੁੰਦਲਾ ਜਿਹਾ ਵੇਖਦੇ ਹਾਂ ਪਰ ਉਸ ਸਮੇਂ ਆਹਮੋਂ-ਸਾਹਮਣੇ ਵੇਖਾਂਗੇ। ਇਸ ਵੇਲੇ ਮੈਂ ਕੁਝ ਜਾਣਦਾ ਹਾਂ ਪਰ ਓਸ ਵੇਲੇ ਉਹੋ ਜਿਹਾ ਜਾਣਾਂਗਾ ਜਿਹੋ ਜਿਹਾ ਮੈਂ ਵੀ ਜਾਣਿਆ ਗਿਆ ਹਾਂ। 13ਹੁਣ ਵਿਸ਼ਵਾਸ, ਆਸ, ਪਿਆਰ, ਇਹ ਤਿੰਨੇ ਬਣੇ ਰਹਿੰਦੇ ਹਨ ਪਰ ਇਹਨਾਂ ਵਿੱਚੋਂ ਉੱਤਮ ਪਿਆਰ ਹੀ ਹੈ। 14:1ਪਿਆਰ ਵਿੱਚ ਚੱਲੋ। ਆਤਮਿਕ ਦਾਤਾਂ ਦੀ ਵੀ ਭਾਲ ਕਰੋ, ਪਰ ਭਵਿੱਖਬਾਣੀ ਨੂੰ ਵਧੇਰੇ ਭਾਲੋ। 2ਜਿਹੜਾ ਪਰਾਈ ਭਾਸ਼ਾ ਬੋਲਦਾ ਹੈ, ਉਹ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਬੋਲਦਾ ਹੈ, ਇਸ ਲਈ ਕੋਈ ਨਹੀਂ ਸਮਝਦਾ ਹੈ ਪਰ ਉਹ ਆਤਮਾ ਵਿੱਚ ਭੇਤ ਦੀਆਂ ਗੱਲਾਂ ਕਰਦਾ ਹੈ। 3ਪਰ ਜਿਹੜਾ ਭਵਿੱਖਬਾਣੀ ਕਰਦਾ ਹੈ, ਉਹ ਲਾਭ ਅਤੇ ਉਪਦੇਸ਼ ਅਤੇ ਤਸੱਲੀ ਦੀਆਂ ਗੱਲਾਂ ਮਨੁੱਖ ਨਾਲ ਕਰਦਾ ਹੈ। 4ਜਿਹੜਾ ਪਰਾਈ ਭਾਸ਼ਾ ਬੋਲਦਾ ਹੈ ਉਹ ਆਪ ਹੀ ਲਾਭ ਲੈਂਦਾ ਹੈ, ਪਰ ਜਿਹੜਾ ਭਵਿੱਖਬਾਣੀ ਕਰਦਾ ਹੈ ਉਹ ਕਲੀਸਿਯਾ ਨੂੰ ਲਾਭ ਦਿੰਦਾ ਹੈ। 5ਹੁਣ ਮੈਂ ਚਾਹੁੰਦਾ ਹਾਂ ਜੋ ਤੁਸੀਂ ਸਾਰੇ ਪਰਾਈਆਂ ਭਾਸ਼ਾ ਬੋਲੋ ਪਰ ਇਸ ਤੋਂ ਵੱਧ ਕੇ ਇਹ, ਜੋ ਤੁਸੀਂ ਭਵਿੱਖਬਾਣੀ ਕਰੋ। ਜਿਹੜਾ ਪਰਾਈਆਂ ਭਾਸ਼ਾ ਬੋਲਣ ਵਾਲਾ ਹੈ ਜੇਕਰ ਉਹ ਅਰਥ ਨਾ ਕਰੇ, ਜਿਸ ਤੋਂ ਕਲੀਸਿਯਾ ਲਾਭ ਉੱਠਾਵੇ ਤਾਂ ਭਵਿੱਖਬਾਣੀ ਕਰਨ ਵਾਲਾ ਉਸ ਨਾਲੋਂ ਉੱਤਮ ਹੈ।
ਪੱਤ੍ਰੀ (ਵੀਰਵਾਰ ਲਈ)
6ਪਰ ਹੁਣ ਭਰਾਵੋ, ਜੇ ਮੈਂ ਪਰਾਈ ਭਾਸ਼ਾ ਬੋਲਦਾ ਹੋਇਆ ਤੁਹਾਡੇ ਕੋਲ ਆਵਾਂ ਅਤੇ ਪਰਕਾਸ਼ ਜਾਂ ਗਿਆਨ ਜਾਂ ਭਵਿੱਖਬਾਣੀ ਜਾਂ ਸਿੱਖਿਆ ਦੀ ਗੱਲ, ਤੁਹਾਡੇ ਨਾਲ ਨਾ ਕਰਾਂ ਤਾਂ ਮੇਰੇ ਤੋਂ ਤੁਹਾਨੂੰ ਕੀ ਲਾਭ ਹੋਵੇਗਾ? 7ਬੇ ਜਾਨ ਵਸਤਾਂ ਵੀ ਜਿਹੜੀਆਂ ਆਵਾਜ਼ ਦਿੰਦੀਆਂ ਹਨ ਭਾਵੇਂ ਵੰਜਲੀ ਭਾਵੇਂ ਰਬਾਬ ਜੇ ਉਨ੍ਹਾਂ ਦੀਆਂ ਸੁਰਾਂ ਵਿੱਚ ਭੇਦ ਨਾ ਹੋਵੇ ਤਾਂ ਕੀ ਪਤਾ ਲੱਗੇ ਜੋ ਕੀ ਵਜਾਇਆ ਜਾਂਦਾ ਹੈ? 8ਜੇ ਤੁਰ੍ਹੀ ਬੇ ਠਿਕਾਣੇ ਆਵਾਜ਼ ਦੇਵੇ ਤਾਂ ਕੌਣ ਲੜਾਈ ਲਈ ਲੱਕ ਬੰਨੇਗਾ? 9ਇਸੇ ਤਰ੍ਹਾਂ ਤੁਸੀਂ ਵੀ ਜੇ ਸਾਫ਼ ਗੱਲ ਆਪਣੀ ਜ਼ੁਬਾਨੀ ਨਾ ਬੋਲੋ ਤਾਂ ਜੋ ਬੋਲਿਆ ਜਾਂਦਾ ਹੈ ਕਿਵੇਂ ਸਮਝਿਆ ਜਾਂਦਾ ਹੈ? ਤੁਸੀਂ ਹਵਾ ਨਾਲ ਗੱਲਾਂ ਕਰਨ ਵਾਲੇ ਹੋਵੋਗੇ। 10ਕੀ ਜਾਣੀਏ ਜੋ ਸੰਸਾਰ ਵਿੱਚ ਕਿੰਨੇ ਪ੍ਰਕਾਰ ਦੀਆਂ ਬੋਲੀਆਂ ਹਨ ਅਤੇ ਕੋਈ ਵਿਅਰਥ ਨਹੀਂ ਹੈ। 11ਉਪਰੰਤ ਜੇ ਉਹ ਬੋਲੀ ਮੇਰੀ ਸਮਝ ਵਿੱਚ ਨਾ ਆਉਂਦੀ ਹੋਵੇ ਤਾਂ ਮੈਂ ਬੋਲਣ ਵਾਲੇ ਦੇ ਲਈ ਅਜ਼ੀਬ ਬਣਾਂਗਾ ਅਤੇ ਬੋਲਣ ਵਾਲਾ ਮੇਰੇ ਲਈ ਅਜ਼ੀਬ ਬਣੇਗਾ। 12ਇਸੇ ਤਰ੍ਹਾਂ ਤੁਸੀਂ ਵੀ ਜਦ ਆਤਮਿਕ ਦਾਤਾਂ ਦੀ ਭਾਲ ਕਰਦੇ ਹੋ ਤਾਂ ਜਤਨ ਕਰੋ ਜੋ ਕਲੀਸਿਯਾ ਦੇ ਲਾਭ ਲਈ ਤੁਹਾਨੂੰ ਵਾਧਾ ਹੋਵੇ। 13ਇਸ ਕਰਕੇ ਜੋ ਪਰਾਈ ਭਾਸ਼ਾ ਬੋਲਦਾ ਹੈ, ਉਹ ਪ੍ਰਾਰਥਨਾ ਕਰੇ ਜੋ ਅਰਥ ਵੀ ਕਰ ਸਕੇ। 14ਜੇ ਮੈਂ ਪਰਾਈ ਭਾਸ਼ਾ ਵਿੱਚ ਪ੍ਰਾਰਥਨਾ ਕਰਾਂ ਤਾਂ ਮੇਰਾ ਆਤਮਾ ਪ੍ਰਾਰਥਨਾ ਕਰਦਾ ਹੈ ਪਰ ਮੇਰੀ ਸਮਝ ਨਿਸ਼ਫਲ ਹੈ। 15ਮੈਂ ਆਤਮਾ ਨਾਲ ਗਾਵਾਂਗਾ ਅਤੇ ਸਮਝ ਨਾਲ ਵੀ ਗਾਵਾਂਗਾ। 16ਨਹੀਂ ਤਾਂ ਜੇ ਤੂੰ ਆਤਮਾ ਨਾਲ ਹੀ ਉਸਤਤ ਕਰੇਂ ਤਾਂ ਜਿਹੜਾ ਅਨਜਾਣ ਕੋਲ ਬੈਠਾ ਹੋਇਆ ਹੈ ਜਦੋਂ ਉਹ ਨਹੀਂ ਜਾਣਦਾ ਜੋ ਤੂੰ ਕੀ ਆਖਦਾ ਹੈਂ ਉਹ ਤੇਰੇ ਧੰਨਵਾਦ ਕਰਨ ਉੱਤੇ ਆਮੀਨ ਕਿਵੇਂ ਆਖੇ? 17ਤੂੰ ਤਾਂ ਧੰਨਵਾਦ ਚੰਗੀ ਤਰ੍ਹਾਂ ਨਾਲ ਕਰਦਾ ਹੈਂ ਪਰ ਦੂਜੇ ਨੂੰ ਕੁਝ ਲਾਭ ਨਹੀਂ ਹੁੰਦਾ। 18ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਜੋ ਮੈਂ ਤੁਹਾਡੇ ਸਾਰਿਆਂ ਤੋਂ ਵਧੇਰੇ ਪਰਾਈ ਭਾਸ਼ਾ ਬੋਲਦਾ ਹਾਂ। 19ਤਾਂ ਵੀ ਕਲੀਸਿਯਾ ਵਿੱਚ ਪੰਜ ਗੱਲਾਂ ਆਪਣੀ ਸਮਝ ਨਾਲ ਬੋਲਣੀਆਂ ਕਿ ਹੋਰਨਾਂ ਨੂੰ ਵੀ ਸਿਖਾਵਾਂ ਇਹ ਮੈਨੂੰ ਇਸ ਨਾਲੋਂ ਬਹੁਤ ਪਸੰਦ ਆਉਂਦਾ ਹੈ ਜੋ ਦਸ ਹਜ਼ਾਰ ਗੱਲਾਂ ਪਰਾਈ ਭਾਸ਼ਾ ਵਿੱਚ ਬੋਲਾਂ।
ਇੰਜੀਲ
1ਸਵਰਗ ਰਾਜ ਇੱਕ ਘਰ ਦੇ ਮਾਲਕ ਵਰਗਾ ਹੈ ਜਿਹੜਾ ਸਵੇਰੇ ਘਰੋਂ ਨਿੱਕਲਿਆ ਤਾਂ ਕਿ ਆਪਣੇ ਅੰਗੂਰੀ ਬਾਗ਼ ਵਿੱਚ ਮਜ਼ਦੂਰ ਲਾਵੇ। 2ਅਤੇ ਜਦ ਉਹ ਨੇ ਮਜ਼ਦੂਰਾਂ ਨਾਲ ਇੱਕ ਦੀਨਾਰ ਦਿਹਾੜੀ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦਾ ਵਾਅਦਾ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਬਾਗ਼ ਵਿੱਚ ਭੇਜ ਦਿੱਤਾ। 3ਅਤੇ ਪਹਿਰ ਕੁ ਦਿਨ ਚੜੇ ਬਾਹਰ ਜਾ ਕੇ ਉਹ ਨੇ ਹੋਰ ਲੋਕਾਂ ਨੂੰ ਬਜਾਰ ਵਿੱਚ ਵਿਹਲੇ ਖੜ੍ਹੇ ਵੇਖਿਆ। 4ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਵੀ ਬਾਗ਼ ਵਿੱਚ ਜਾਓ ਅਤੇ ਜੋ ਹੱਕ ਹੋਵੇਗਾ ਉਹ ਮੈਂ ਤੁਹਾਨੂੰ ਦਿਆਂਗਾ, ਅਤੇ ਉਹ ਗਏ। 5ਅਤੇ ਦਿਨ ਦੇ ਤੀਜੇ ਪਹਿਰ ਦੇ ਲਗਭਗ ਬਾਹਰ ਜਾ ਕੇ ਉਹ ਨੇ ਉਸੇ ਤਰ੍ਹਾਂ ਕੀਤਾ। 6ਅਤੇ ਘੰਟਾ ਕੁ ਦਿਨ ਰਹਿੰਦੇ ਬਾਹਰ ਜਾ ਕੇ ਉਹ ਨੇ ਹੋਰਨਾਂ ਨੂੰ ਖੜ੍ਹੇ ਵੇਖਿਆ ਅਤੇ ਉਨ੍ਹਾਂ ਨੂੰ ਕਿਹਾ, ਤੁਸੀਂ ਇੱਥੇ ਸਾਰਾ ਦਿਨ ਵਿਹਲੇ ਕਿਉਂ ਖੜ੍ਹੇ ਰਹੇ? 7ਉਨ੍ਹਾਂ ਨੇ ਉਸ ਨੂੰ ਕਿਹਾ, ਕਿਉਂਕਿ ਕਿਸੇ ਸਾਨੂੰ ਦਿਹਾੜੀ ਨਹੀਂ ਲਾਇਆ। ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਵੀ ਬਾਗ਼ ਵਿੱਚ ਜਾਓ। 8ਅਤੇ ਜਦੋਂ ਸ਼ਾਮ ਹੋਈ ਬਾਗ਼ ਦੇ ਮਾਲਕ ਨੇ ਆਪਣੇ ਭੰਡਾਰੀ ਨੂੰ ਆਖਿਆ ਕਿ ਮਜ਼ਦੂਰਾਂ ਨੂੰ ਸੱਦ ਅਤੇ ਪਿੱਛਲਿਆਂ ਤੋਂ ਲੈ ਕੇ ਪਹਿਲਿਆਂ ਤੱਕ ਉਨ੍ਹਾਂ ਨੂੰ ਮਜ਼ਦੂਰੀ ਦੇ। 9ਅਤੇ ਜਦੋਂ ਉਹ ਆਏ ਜਿਹੜੇ ਘੰਟਾ ਦਿਨ ਰਹਿੰਦੇ ਕੰਮ ਲੱਗੇ ਸਨ ਤਾਂ ਉਨ੍ਹਾਂ ਨੂੰ ਵੀ ਇੱਕ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਮਿਲਿਆ। 10ਅਤੇ ਜੋ ਪਹਿਲੇ ਆਏ ਉਨ੍ਹਾਂ ਇਹ ਸਮਝਿਆ ਕਿ ਸਾਨੂੰ ਕੁਝ ਵੱਧ ਮਿਲੇਗਾ ਅਤੇ ਉਨ੍ਹਾਂ ਨੂੰ ਵੀ ਇੱਕ ਦੀਨਾਰ ਹੀ ਮਿਲਿਆ। 11ਪਰ ਉਹ ਇੱਕ ਦੀਨਾਰ ਲੈ ਕੇ ਘਰ ਦੇ ਮਾਲਕ ਦੇ ਉੱਤੇ ਕੁੜ੍ਹਨ ਲੱਗੇ। 12ਅਤੇ ਬੋਲੇ ਜੋ ਅੰਤ ਵਿੱਚ ਆਏ ਉਹਨਾਂ ਨੇ ਇੱਕੋ ਘੜੀ ਕੰਮ ਕੀਤਾ ਅਤੇ ਤੂੰ ਇਨ੍ਹਾਂ ਨੂੰ ਵੀ ਸਾਡੇ ਬਰਾਬਰ ਕਰ ਦਿੱਤਾ ਜਿਨ੍ਹਾਂ ਸਾਰੇ ਦਿਨ ਦਾ ਭਾਰ ਅਤੇ ਧੁੱਪ ਸਹੀ। 13ਤਦ ਉਸ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਉੱਤਰ ਦਿੱਤਾ ਕਿ ਮੈਂ ਤੇਰੇ ਨਾਲ ਕੁਝ ਬੇਇਨਸਾਫ਼ੀ ਨਹੀਂ ਕਰਦਾ। ਕੀ, ਤੂੰ ਮੇਰੇ ਨਾਲ ਇੱਕ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀ ਗੱਲ ਪੱਕੀ ਨਹੀਂ ਕੀਤੀ ਸੀ? 14ਤੂੰ ਆਪਣਾ ਹਿਸਾਬ ਲੈ ਕੇ ਚੱਲਿਆ ਜਾ ਪਰ ਮੇਰੀ ਮਰਜ਼ੀ ਹੈ ਕਿ ਜਿੰਨਾਂ ਤੈਨੂੰ ਦਿੱਤਾ ਉੱਨਾ ਹੀ ਇਸ ਪਿੱਛਲੇ ਨੂੰ ਵੀ ਦਿਆਂ। 15ਭਲਾ, ਮੈਨੂੰ ਅਧਿਕਾਰ ਨਹੀਂ ਕਿ ਆਪਣੇ ਮਾਲ ਨਾਲ ਜੋ ਚਾਹਾਂ ਸੋ ਕਰਾਂ? ਕੀ ਤੂੰ ਇਸੇ ਲਈ ਬੁਰੀ ਨਜ਼ਰ ਵੇਖਦਾ ਹੈਂ ਜੋ ਮੈਂ ਭਲਾ ਹਾਂ? 16ਇਸੇ ਤਰ੍ਹਾਂ ਜੋ ਪਹਿਲਾਂ ਵਾਲੇ ਪਿਛਲੇ ਅਤੇ ਪਿਛਲੇ ਵਾਲੇ ਪਹਿਲਾਂ ਹੋਣਗੇ।
ਇੰਜੀਲ (ਵੀਰਵਾਰ ਲਈ)
17ਜਦੋਂ ਯਿਸੂ ਯਰੂਸ਼ਲਮ ਨੂੰ ਜਾਂਦਾ ਸੀ ਤਾਂ ਬਾਰਾਂ ਚੇਲਿਆਂ ਨੂੰ ਅਲੱਗ ਕਰ ਕੇ ਰਾਹ ਵਿੱਚ ਉਨ੍ਹਾਂ ਨੂੰ ਆਖਿਆ, 18ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ। 19ਅਤੇ ਉਸ ਨੂੰ ਠੱਠਾ ਕਰਨ, ਕੋਰੜੇ ਮਾਰਨ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਪਰਾਈਆਂ ਕੌਮਾਂ ਦੇ ਹੱਥ ਫੜਵਾ ਦੇਣਗੇ ਅਤੇ ਉਹ ਤੀਜੇ ਦਿਨ ਫੇਰ ਜਿਵਾਇਆ ਜਾਵੇਗਾ। 20ਤਦ ਜ਼ਬਦੀ ਦੇ ਪੁੱਤਰਾਂ ਦੀ ਮਾਤਾ ਆਪਣੇ ਪੁੱਤਰਾਂ ਨੂੰ ਉਸ ਦੇ ਕੋਲ ਲਿਆਈ ਅਤੇ ਮੱਥਾ ਟੇਕ ਕੇ ਉਸ ਅੱਗੇ ਇੱਕ ਬੇਨਤੀ ਕਰਨ ਲੱਗੀ। 21ਸੋ ਉਸ ਨੇ ਉਹ ਨੂੰ ਆਖਿਆ, ਤੂੰ ਕੀ ਚਾਹੁੰਦੀ ਹੈਂ? ਉਹ ਨੇ ਉਸ ਨੂੰ ਕਿਹਾ, ਆਗਿਆ ਕਰ ਜੋ ਤੇਰੇ ਰਾਜ ਵਿੱਚ ਮੇਰੇ ਇਹ ਦੋਵੇਂ ਪੁੱਤਰ ਇੱਕ ਤੇਰੇ ਸੱਜੇ ਅਤੇ ਇੱਕ ਤੇਰੇ ਖੱਬੇ ਹੱਥ ਬੈਠਣ। 22ਪਰ ਯਿਸੂ ਨੇ ਉੱਤਰ ਦਿੱਤਾ, ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਉਹ ਪਿਆਲਾ ਜਿਹੜਾ ਮੈਂ ਪੀਣ ਨੂੰ ਤਿਆਰ ਹਾਂ ਕੀ ਤੁਸੀਂ ਪੀ ਸਕਦੇ ਹੋ? ਉਨ੍ਹਾਂ ਉਸ ਨੂੰ ਆਖਿਆ, ਅਸੀਂ ਪੀ ਸਕਦੇ ਹਾਂ। 23ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਮੇਰਾ ਪਿਆਲਾ ਤਾਂ ਜ਼ਰੂਰ ਪੀਓਗੇ, ਪਰ ਸੱਜੇ ਖੱਬੇ ਬਿਠਾਉਣਾ ਮੇਰਾ ਕੰਮ ਨਹੀਂ, ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਮੇਰੇ ਪਿਤਾ ਨੇ ਉਹ ਨੂੰ ਤਿਆਰ ਕੀਤਾ ਹੈ। 24ਅਤੇ ਜਦ ਦਸਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੋਹਾਂ ਭਰਾਵਾਂ ਉੱਤੇ ਖਿਝ ਗਏ। 25ਤਦ ਯਿਸੂ ਨੇ ਉਨ੍ਹਾਂ ਨੂੰ ਕੋਲ ਸੱਦ ਕੇ ਆਖਿਆ, ਤੁਸੀਂ ਜਾਣਦੇ ਹੋ ਜੋ ਪਰਾਈਆਂ ਕੌਮਾਂ ਦੇ ਅਧਿਕਾਰੀ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਹ ਜਿਹੜੇ ਵੱਡੇ ਹਨ, ਉਨ੍ਹਾਂ ਉੱਤੇ ਅਧਿਕਾਰ ਜਮਾਉਂਦੇ ਹਨ। 26ਤੁਹਾਡੇ ਵਿੱਚ ਅਜਿਹਾ ਨਾ ਹੋਵੇ ਪਰ ਜੋ ਕੋਈ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ, ਸੋ ਤੁਹਾਡਾ ਸੇਵਾਦਾਰ ਹੋਵੇ। 27ਅਤੇ ਜੋ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੁੰਦਾ ਹੋਵੇ, ਉਹ ਤੁਹਾਡਾ ਕਾਮਾ ਹੋਵੇ। 28ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਟਹਿਲ ਕਰਾਉਣ ਨਹੀਂ ਸਗੋਂ ਸੇਵਾ ਟਹਿਲ ਕਰਨ ਅਤੇ ਬਹੁਤਿਆਂ ਦੇ ਥਾਂ ਪ੍ਰਾਸਚਿੱਤ ਦਾ ਮੁੱਲ ਭਰਨ ਲਈ ਆਪਣੀ ਜਾਨ ਦੇਣ ਆਇਆ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਗਸਤ 5 ਸਿਵਲ ਕੈਲੰਡਰ ਦਾ ਅਗਸਤ 18 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ