ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 19
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 19 ਅਗਸਤ 2027
ਵੀਰਵਾਰ · ਆਮ ਸਮੇਂ ਦਾ 20ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 20ਵੇਂ ਹਫ਼ਤੇ ਦਾ ਵੀਰਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸੰਤ ਜੌਨ ਯੂਡਸ, ਪਾਦਰੀ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
29ਤਦ ਯਹੋਵਾਹ ਦਾ ਆਤਮਾ ਯਿਫ਼ਤਾਹ ਉੱਤੇ ਆਇਆ ਅਤੇ ਉਹ ਗਿਲਆਦ ਅਤੇ ਮਨੱਸ਼ਹ ਦੇ ਵਿੱਚੋਂ ਦੀ ਲੰਘ ਕੇ ਗਿਲਆਦ ਦੇ ਮਿਸਪੇਹ ਨੂੰ ਆਇਆ, ਅਤੇ ਗਿਲਆਦ ਦੇ ਮਿਸਪੇਹ ਤੋਂ ਹੋ ਕੇ ਅੰਮੋਨੀਆਂ ਦੇ ਵੱਲ ਚੱਲਿਆ। 30ਅਤੇ ਯਿਫ਼ਤਾਹ ਨੇ ਇਹ ਕਹਿ ਕੇ ਯਹੋਵਾਹ ਦੀ ਸੁੱਖਣਾ ਸੁੱਖੀ, “ਜੇਕਰ ਤੂੰ ਸੱਚ-ਮੁੱਚ ਅੰਮੋਨੀਆਂ ਨੂੰ ਮੇਰੇ ਹੱਥ ਵਿੱਚ ਕਰ ਦੇਵੇਂ, 31ਤਾਂ ਅਜਿਹਾ ਹੋਵੇਗਾ ਕਿ ਜਿਸ ਵੇਲੇ ਮੈਂ ਅੰਮੋਨੀਆਂ ਵੱਲੋਂ ਸੁੱਖ-ਸਾਂਦ ਨਾਲ ਮੁੜਾਂਗਾ ਤਾਂ ਜੋ ਕੋਈ ਮੇਰੇ ਘਰ ਦੇ ਦਰਵਾਜ਼ੇ ਤੋਂ ਮੈਨੂੰ ਮਿਲਣ ਲਈ ਪਹਿਲਾਂ ਨਿੱਕਲੇਗਾ, ਉਹ ਯਹੋਵਾਹ ਦਾ ਹੋਵੇਗਾ ਅਤੇ ਮੈਂ ਉਸ ਨੂੰ ਹੋਮ ਦੀ ਬਲੀ ਕਰਕੇ ਚੜ੍ਹਾਵਾਂਗਾ।” 32ਤਦ ਯਿਫ਼ਤਾਹ ਅੰਮੋਨੀਆਂ ਨਾਲ ਲੜਾਈ ਕਰਨ ਨੂੰ ਪਾਰ ਗਿਆ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ। 33ਅਤੇ ਉਸ ਨੇ ਅਰੋਏਰ ਤੋਂ ਲੈ ਕੇ ਮਿੰਨੀਥ ਵਿੱਚ ਪਹੁੰਚਣ ਤੱਕ ਜੋ ਵੀਹ ਨਗਰ ਸਨ, ਸਗੋਂ ਆਬੇਲ ਕਰਾਮੀਮ ਤੱਕ ਬਹੁਤ ਵੱਡੀ ਮਾਰ ਨਾਲ ਉਨ੍ਹਾਂ ਨੂੰ ਮਾਰਦਾ ਗਿਆ। ਇਸ ਤਰ੍ਹਾਂ ਅੰਮੋਨੀ ਇਸਰਾਏਲੀਆਂ ਕੋਲੋਂ ਹਾਰ ਗਏ। 34ਤਦ ਯਿਫ਼ਤਾਹ ਮਿਸਪਾਹ ਨੂੰ ਆਪਣੇ ਘਰ ਆਇਆ ਅਤੇ ਵੇਖੋ, ਉਸ ਦੀ ਧੀ ਡੱਫ਼ ਵਜਾਉਂਦੀ ਅਤੇ ਨੱਚਦੀ ਹੋਈ ਉਸ ਨੂੰ ਮਿਲਣ ਦੇ ਲਈ ਨਿੱਕਲੀ ਅਤੇ ਉਹ ਉਸ ਦੀ ਇਕਲੌਤੀ ਸੀ, ਉਸ ਤੋਂ ਬਿਨਾਂ ਉਸ ਦਾ ਹੋਰ ਪੁੱਤਰ ਜਾਂ ਧੀ ਨਹੀਂ ਸੀ। 35ਤਦ ਅਜਿਹਾ ਹੋਇਆ ਕਿ ਜਦ ਉਸ ਨੇ ਉਸ ਨੂੰ ਵੇਖਿਆ ਤਾਂ ਆਪਣੇ ਕੱਪੜੇ ਪਾੜ ਕੇ ਕਿਹਾ, “ਹਾਏ ਮੇਰੀਏ ਧੀਏ! ਤੂੰ ਮੈਨੂੰ ਬਹੁਤ ਨੀਵਾਂ ਕੀਤਾ ਹੈ, ਸਗੋਂ ਤੂੰ ਉਨ੍ਹਾਂ ਵਿੱਚੋਂ ਹੈਂ ਜੋ ਮੈਨੂੰ ਦੁੱਖ ਦਿੰਦੇ ਹਨ, ਕਿਉਂ ਜੋ ਮੈਂ ਯਹੋਵਾਹ ਨੂੰ ਬਚਨ ਦਿੱਤਾ ਹੈ ਅਤੇ ਟਾਲ ਨਹੀਂ ਸਕਦਾ।” 36ਉਸ ਨੇ ਉਸ ਨੂੰ ਕਿਹਾ, “ਹੇ ਮੇਰੇ ਪਿਤਾ, ਤੂੰ ਯਹੋਵਾਹ ਨੂੰ ਜੋ ਬਚਨ ਦਿੱਤਾ ਹੈ, ਅਤੇ ਜੋ ਗੱਲ ਤੂੰ ਆਪਣੇ ਮੂੰਹੋਂ ਬੋਲੀ ਹੈ, ਉਸੇ ਤਰ੍ਹਾਂ ਮੇਰੇ ਨਾਲ ਕਰ ਕਿਉਂ ਜੋ ਯਹੋਵਾਹ ਨੇ ਤੇਰੇ ਵੈਰੀ ਅੰਮੋਨੀਆਂ ਤੋਂ ਤੇਰਾ ਬਦਲਾ ਲਿਆ ਹੈ।” 37ਫੇਰ ਉਸ ਨੇ ਆਪਣੇ ਪਿਤਾ ਨੂੰ ਕਿਹਾ, “ਮੇਰੇ ਲਈ ਇੰਨ੍ਹਾਂ ਕਰ ਕਿ ਦੋ ਮਹੀਨੇ ਮੈਨੂੰ ਛੱਡ ਦੇ ਤਾਂ ਜੋ ਮੈਂ ਪਹਾੜਾਂ ਵਿੱਚ ਫਿਰਦੀ ਹੋਈ ਆਪਣੀਆਂ ਸਹੇਲੀਆਂ ਨਾਲ ਆਪਣੇ ਕੁਆਰਪੁਣੇ ਦਾ ਸੋਗ ਕਰਾਂ।” 38ਉਸ ਨੇ ਕਿਹਾ, “ਜਾ!” ਤਦ ਉਸ ਨੇ ਉਸ ਨੂੰ ਦੋ ਮਹੀਨਿਆਂ ਦਾ ਸਮਾਂ ਦਿੱਤਾ ਅਤੇ ਉਹ ਆਪਣੀਆਂ ਸਹੇਲੀਆਂ ਨੂੰ ਨਾਲ ਲੈ ਗਈ ਅਤੇ ਪਹਾੜਾਂ ਉੱਤੇ ਆਪਣੇ ਕੁਆਰਪੁਣੇ ਤੇ ਰੋਂਦੀ ਰਹੀ। 39ਅਜਿਹਾ ਹੋਇਆ ਕਿ ਦੋ ਮਹੀਨੇ ਬਾਅਦ ਉਹ ਆਪਣੇ ਪਿਤਾ ਕੋਲ ਵਾਪਿਸ ਆਈ ਅਤੇ ਉਸ ਨੇ ਉਸ ਨਾਲ ਆਪਣੀ ਸੁੱਖਣਾ ਅਨੁਸਾਰ ਕੀਤਾ ਅਤੇ ਉਹ ਕੁੜੀ ਪੁਰਖ ਤੋਂ ਅਣਜਾਣ ਰਹੀ, ਇਸ ਲਈ ਇਸਰਾਏਲੀਆਂ ਵਿੱਚ ਇਹ ਰੀਤ ਬਣੀ
ਜਵਾਬੀ ਭਜਨ
4ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਨੂੰ ਆਪਣਾ ਆਸਰਾ ਬਣਾਉਂਦਾ ਹੈ, ਅਤੇ ਹੰਕਾਰੀਆਂ ਅਤੇ ਝੂਠੇ ਕੁਰਾਹੀਆਂ ਵੱਲ ਮੂੰਹ ਹੀ ਨਹੀਂ ਕਰਦਾ। 6ਬਲੀਦਾਨ ਅਤੇ ਭੇਟ ਤੋਂ ਤੂੰ ਪਰਸੰਨ ਨਹੀਂ ਹੁੰਦਾ, ਤੂੰ ਮੇਰੇ ਕੰਨ ਖੋਲੇ ਹਨ, ਹੋਮ ਬਲੀ ਅਤੇ ਪਾਪ ਬਲੀ ਤੂੰ ਨਹੀਂ ਚਾਹੀ। 7ਤਦ ਮੈਂ ਆਖਿਆ, ਵੇਖ, ਮੈਂ ਆਇਆ ਹਾਂ! ਪੁਸਤਕ ਦੀ ਪੱਤ੍ਰੀ ਵਿੱਚ ਮੇਰੇ ਲਈ ਲਿਖਿਆ ਹੋਇਆ ਹੈ 8ਕਿ ਤੇਰੀ ਇੱਛਿਆ ਨੂੰ ਪੂਰਿਆਂ ਕਰਨ ਵਿੱਚ, ਹੇ ਮੇਰੇ ਪਰਮੇਸ਼ੁਰ, ਮੈਂ ਪਰਸੰਨ ਹਾਂ, ਅਤੇ ਤੇਰੀ ਬਿਵਸਥਾ ਮੇਰੇ ਹਿਰਦੇ ਦੇ ਅੰਦਰ ਹੈ। 9ਮੈਂ ਮਹਾਂ-ਸਭਾ ਵਿੱਚ ਧਰਮ ਦੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਹੈ, ਵੇਖ, ਮੈਂ ਆਪਣੇ ਬੁੱਲ੍ਹਾਂ ਨੂੰ ਨਹੀਂ ਰੋਕਾਂਗਾ, ਹੇ ਯਹੋਵਾਹ, ਤੂੰ ਇਹ ਜਾਣਦਾ ਹੈਂ।
ਇੰਜੀਲ
1ਯਿਸੂ ਨੇ ਉਨ੍ਹਾਂ ਦੇ ਨਾਲ ਫਿਰ ਦ੍ਰਿਸ਼ਟਾਂਤਾਂ ਵਿੱਚ ਕਿਹਾ, 2ਸਵਰਗ ਰਾਜ ਕਿਸੇ ਰਾਜੇ ਵਰਗਾ ਹੈ ਜਿਸ ਨੇ ਆਪਣੇ ਪੁੱਤਰ ਦਾ ਵਿਆਹ ਕੀਤਾ। 3ਅਤੇ ਉਸ ਨੇ ਸੱਦੇ ਹੋਇਆਂ ਨੂੰ ਵਿਆਹ ਵਿੱਚ ਸੱਦਣ ਲਈ ਆਪਣੇ ਨੌਕਰਾਂ ਨੂੰ ਭੇਜਿਆ ਪਰ ਉਹ ਆਉਣ ਲਈ ਤਿਆਰ ਨਾ ਹੋਏ। 4ਫਿਰ ਉਹ ਨੇ ਹੋਰਨਾਂ ਨੌਕਰਾਂ ਨੂੰ ਇਹ ਕਹਿ ਕੇ ਭੇਜਿਆ ਜੋ ਸੱਦੇ ਹੋਇਆਂ ਨੂੰ ਆਖੋ ਕਿ ਵੇਖੋ ਮੈਂ ਭੋਜਨ ਤਿਆਰ ਕੀਤਾ ਹੈ ਅਤੇ ਮੇਰੇ ਬੈਲ ਤੇ ਮੋਟੇ-ਮੋਟੇ ਜਾਨਵਰ ਵੱਢੇ ਗਏ ਹਨ ਅਤੇ ਸਭ ਕੁਝ ਤਿਆਰ ਹੈ। ਤੁਸੀਂ ਵਿਆਹ ਵਿੱਚ ਆਓ। 5ਪਰ ਉਹਨਾਂ ਨੇ ਕੋਈ ਪਰਵਾਹ ਨਾ ਕੀਤੀ ਅਤੇ ਚੱਲੇ ਗਏ, ਕੋਈ ਆਪਣੇ ਖੇਤ ਨੂੰ ਅਤੇ ਕੋਈ ਆਪਣੇ ਵਣਜ-ਵਪਾਰ ਨੂੰ, 6ਅਤੇ ਕਈਆਂ ਨੇ ਉਹ ਦੇ ਨੌਕਰਾਂ ਨੂੰ ਫੜ੍ਹ ਕੇ ਉਨ੍ਹਾਂ ਦੀ ਬੇਇੱਜ਼ਤੀ ਕੀਤੀ ਅਤੇ ਮਾਰ ਸੁੱਟਿਆ। 7ਤਦ ਰਾਜੇ ਨੂੰ ਕ੍ਰੋਧ ਆਇਆ ਅਤੇ ਉਸ ਨੇ ਆਪਣੀਆਂ ਫ਼ੌਜਾਂ ਭੇਜ ਕੇ ਉਨ੍ਹਾਂ ਖ਼ੂਨੀਆਂ ਦਾ ਨਾਸ ਕਰ ਦਿੱਤਾ ਅਤੇ ਉਨ੍ਹਾਂ ਦਾ ਸ਼ਹਿਰ ਫੂਕ ਸੁੱਟਿਆ। 8ਤਦ ਉਸ ਨੇ ਆਪਣੇ ਨੌਕਰਾਂ ਨੂੰ ਆਖਿਆ, ਵਿਆਹ ਦਾ ਸਮਾਨ ਤਾਂ ਤਿਆਰ ਹੈ ਪਰ ਸੱਦੇ ਹੋਏ ਯੋਗ ਨਹੀਂ ਹਨ। 9ਸੋ ਤੁਸੀਂ ਚੌਕਾਂ ਵਿੱਚ ਜਾਓ ਅਤੇ ਜਿੰਨੇ ਤੁਹਾਨੂੰ ਮਿਲਣ ਵਿਆਹ ਵਿੱਚ ਸੱਦ ਲਿਆਓ। 10ਤਦ ਉਹ ਨੌਕਰ ਰਸਤਿਆਂ ਉੱਤੇ ਬਾਹਰ ਜਾ ਕੇ ਬੁਰੇ ਭਲੇ ਜਿੰਨੇ ਮਿਲੇ ਸਭਨਾਂ ਨੂੰ ਇਕੱਠੇ ਕਰ ਲਿਆਏ ਅਤੇ ਵਿਆਹ ਵਾਲਾ ਘਰ ਮਹਿਮਾਨਾਂ ਨਾਲ ਭਰ ਗਿਆ। 11ਪਰ ਜਦ ਰਾਜਾ ਮਹਿਮਾਨਾਂ ਨੂੰ ਵੇਖਣ ਅੰਦਰ ਆਇਆ ਤਦ ਉੱਥੇ ਇੱਕ ਮਨੁੱਖ ਨੂੰ ਦੇਖਿਆ ਜਿਸ ਨੇ ਵਿਆਹ ਵਾਲੇ ਕੱਪੜੇ ਨਹੀਂ ਪਹਿਨੇ ਹੋਏ ਸਨ। 12ਅਤੇ ਉਹ ਨੂੰ ਕਿਹਾ, ਭਾਈ, ਤੂੰ ਇੱਥੇ ਵਿਆਹ ਵਾਲੇ ਕੱਪੜਿਆਂ ਬਿਨ੍ਹਾਂ ਕਿਵੇਂ ਅੰਦਰ ਆਇਆ? ਪਰ ਉਹ ਚੁੱਪ ਹੀ ਰਿਹਾ। 13ਤਦ ਰਾਜੇ ਨੇ ਸੇਵਾਦਾਰਾਂ ਨੂੰ ਆਖਿਆ, ਇਹ ਦੇ ਹੱਥ-ਪੈਰ ਬੰਨ੍ਹ ਕੇ ਇਹ ਨੂੰ ਬਾਹਰ ਦੇ ਅੰਧਕਾਰ ਵਿੱਚ ਸੁੱਟ ਦਿਓ! ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ। 14ਕਿਉਂ ਜੋ ਸੱਦੇ ਹੋਏ ਤਾਂ ਬਹੁਤ ਹਨ ਪਰ ਚੁਣੇ ਹੋਏ ਥੋੜ੍ਹੇ।
ਅੱਜ ਦੇ ਸੰਤ
- ਸੰਤ ਜੌਨ ਯੂਡਸ, ਪਾਦਰੀ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ