Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 20

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 20 ਅਗਸਤ 2027

ਸ਼ੁੱਕਰਵਾਰ · ਆਮ ਸਮੇਂ ਦਾ 20ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 20ਵੇਂ ਹਫ਼ਤੇ ਦਾ ਸ਼ੁੱਕਰਵਾਰ

ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ

ਕਲੇਰਵੋ ਦੇ ਸੰਤ ਬਰਨਾਰਡ, ਮੱਠ-ਮੁਖੀ ਅਤੇ ਕਲੀਸਿਯਾ ਦੇ ਆਚਾਰੀਆ · ਯਾਦਗਾਰੀ ਦਿਨ

ਵਰਤ ਅਤੇ ਤੋਬਾ

ਤੋਬਾ ਦਾ ਦਿਨ

ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।

ਦਿਨ ਦੇ ਪਾਠ

ਪਹਿਲਾ ਪਾਠ

ਰੂਥ 1:1, 3–6, 14–16, 22

1ਬਹੁਤ ਪਹਿਲੇ ਸਮੇਂ ਦੌਰਾਨ ਅਜਿਹਾ ਹੋਇਆ ਕਿ ਇਸਰਾਏਲ ਦੇਸ ਵਿੱਚ ਕਾਲ ਪੈ ਗਿਆ। ਬੈਤਲਹਮ ਸ਼ਹਿਰ ਦੇ ਯਹੂਦਾਹ ਖੇਤਰ ਦਾ ਇੱਕ ਮਨੁੱਖ ਆਪਣੀ ਪਤਨੀ ਅਤੇ ਦੋਵੇਂ ਪੁੱਤਰਾਂ ਦੇ ਨਾਲ ਮੋਆਬ ਦੇ ਦੇਸ ਵਿੱਚ ਪਰਦੇਸੀ ਹੋ ਕੇ ਰਹਿਣ ਨੂੰ ਗਿਆ। 3ਜਦ ਉਹ ਮੋਆਬ ਵਿੱਚ ਹੀ ਸਨ, ਨਾਓਮੀ ਦਾ ਪਤੀ ਅਲੀਮਲਕ ਮਰ ਗਿਆ। ਨਾਓਮੀ ਅਤੇ ਉਸ ਦੇ ਦੋਵੇਂ ਪੁੱਤਰ ਰਹਿ ਗਏ। 4ਉਨ੍ਹਾਂ ਦੋਹਾਂ ਪੁੱਤਰਾਂ ਨੇ ਮੋਆਬ ਦੀਆਂ ਕੁਆਰੀਆਂ ਵਿੱਚੋਂ ਇੱਕ-ਇੱਕ ਕੁਆਰੀ ਨਾਲ ਵਿਆਹ ਕਰਵਾ ਲਿਆ। ਇੱਕ ਦਾ ਨਾਮ ਆਰਪਾਹ, ਦੂਜੀ ਦਾ ਨਾਮ ਰੂਥ ਸੀ ਅਤੇ ਉਹ ਲੱਗਭੱਗ ਦਸ ਸਾਲ ਤੱਕ ਉੱਥੇ ਰਹੇ। 5ਇਸ ਤੋਂ ਬਾਦ ਮਹਿਲੋਨ ਅਤੇ ਕਿਲਓਨ ਦੋਵੇਂ ਮਰ ਗਏ। ਨਾਓਮੀ ਆਪਣੇ ਦੋਵੇਂ ਪੁੱਤਰਾਂ ਅਤੇ ਪਤੀ ਤੋਂ ਬਿਨ੍ਹਾਂ ਇਕੱਲੀ ਰਹਿ ਗਈ। 6ਤਦ ਕੁਝ ਦਿਨਾਂ ਤੋਂ ਬਾਅਦ, ਨਾਓਮੀ ਆਪਣੀਆਂ ਦੋਵੇਂ ਨੂੰਹਾਂ ਦੇ ਨਾਲ ਮੋਆਬ ਦੇ ਦੇਸ ਤੋਂ ਵਾਪਸ ਜਾਣ ਲਈ ਉੱਠੀ ਕਿਉਂਕਿ ਉਸ ਨੇ ਮੋਆਬ ਦੇ ਦੇਸ ਵਿੱਚ ਇਹ ਗੱਲ ਸੁਣੀ ਕਿ ਯਹੋਵਾਹ ਨੇ ਆਪਣੇ ਲੋਕਾਂ ਵੱਲ ਧਿਆਨ ਕੀਤਾ ਹੈ ਅਤੇ ਉਨ੍ਹਾਂ ਨੂੰ ਰੋਟੀ ਦਿੱਤੀ ਹੈ। 14ਤਦ ਉਹ ਫਿਰ ਉੱਚੀ ਅਵਾਜ਼ ਨਾਲ ਰੋਈਆਂ ਅਤੇ ਆਰਪਾਹ ਨੇ ਆਪਣੀ ਸੱਸ ਨੂੰ ਚੁੰਮਿਆ ਪਰ ਰੂਥ ਨੇ ਨਾਓਮੀ ਨੂੰ ਨਾ ਛੱਡਿਆ। 15ਤਦ ਨਾਓਮੀ ਨੇ ਰੂਥ ਨੂੰ ਕਿਹਾ, “ਵੇਖ, ਤੇਰੀ ਜੇਠਾਣੀ ਆਪਣੇ ਟੱਬਰ ਅਤੇ ਦੇਵਤਿਆਂ ਦੇ ਕੋਲ ਮੁੜ ਗਈ ਹੈ, ਤੂੰ ਵੀ ਆਪਣੀ ਜੇਠਾਣੀ ਦੇ ਪਿੱਛੇ ਚਲੀ ਜਾ।” 16ਪਰ ਰੂਥ ਨੇ ਕਿਹਾ, “ਮੇਰੇ ਅੱਗੇ ਤਰਲੇ ਨਾ ਕਰ ਕਿ ਮੈਂ ਤੈਨੂੰ ਇਕੱਲੀ ਛੱਡਾਂ ਅਤੇ ਵਾਪਸ ਮੁੜਾਂ ਕਿਉਂਕਿ ਜਿੱਥੇ ਤੂੰ ਜਾਵੇਂਗੀ, ਉੱਥੇ ਹੀ ਮੈਂ ਜਾਂਵਾਂਗੀ ਅਤੇ ਜਿੱਥੇ ਤੂੰ ਰਹੇਂਗੀ, ਉੱਥੇ ਹੀ ਮੈਂ ਰਹਾਂਗੀ। ਤੇਰੇ ਲੋਕ ਮੇਰੇ ਲੋਕ ਹੋਣਗੇ ਅਤੇ ਤੇਰਾ ਪਰਮੇਸ਼ੁਰ ਮੇਰਾ ਪਰਮੇਸ਼ੁਰ ਹੋਵੇਗਾ, 22ਗੱਲ ਕਾਹਦੀ, ਨਾਓਮੀ ਅਤੇ ਉਸ ਦੀ ਨੂੰਹ ਮੋਆਬਣ ਰੂਥ, ਮੋਆਬ ਦੇ ਦੇਸ ਤੋਂ ਵਾਪਸ ਆਈਆਂ ਅਤੇ ਜੌਂ ਦੀ ਵਾਢੀ ਦੇ ਦਿਨਾਂ ਵਿੱਚ ਬੈਤਲਹਮ ਨੂੰ ਪਹੁੰਚੀਆਂ।

ਜਵਾਬੀ ਭਜਨ

ਜ਼ਬੂ 146:5–10

5ਧੰਨ ਉਹ ਹੈ ਜਿਹ ਦਾ ਸਹਾਇਕ ਯਾਕੂਬ ਦਾ ਪਰਮੇਸ਼ੁਰ ਹੈ, ਜਿਹ ਦੀ ਆਸਾ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਹੈ! 6ਉਹ ਨੇ ਅਕਾਸ਼ ਤੇ ਧਰਤੀ ਨੂੰ ਸਮੁੰਦਰ ਨੂੰ ਤੇ ਜੋ ਕੁਝ ਉਸ ਵਿੱਚ ਹੈ ਬਣਾਇਆ, ਉਹ ਵਫ਼ਾਦਾਰੀ ਦੀ ਸਦਾ ਤੱਕ ਪਾਲਣਾ ਕਰਦਾ ਹੈ। 7ਉਹ ਦਬਾਏ ਹੋਇਆਂ ਦਾ ਨਿਆਂ ਕਰਦਾ ਹੈ, ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ, ਯਹੋਵਾਹ ਗ਼ੁਲਾਮਾਂ ਨੂੰ ਛੁਡਾ ਦਿੰਦਾ ਹੈ। 8ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ, ਯਹੋਵਾਹ ਝੁਕਿਆ ਹੋਇਆਂ ਨੂੰ ਸਿੱਧਾ ਕਰਦਾ ਹੈ, ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ। 9ਯਹੋਵਾਹ ਪਰਦੇਸੀਆਂ ਦੀ ਪਾਲਣਾ ਕਰਦਾ ਹੈ, ਯਤੀਮਾਂ ਤੇ ਵਿਧਵਾ ਨੂੰ ਸੰਭਾਲਦਾ ਹੈ, ਪਰ ਦੁਸ਼ਟਾਂ ਦਾ ਰਾਹ ਵਿੰਗਾ ਕਰ ਦਿੰਦਾ ਹੈ। 10ਯਹੋਵਾਹ ਸਦਾ ਤੱਕ ਰਾਜ ਕਰੇਗਾ, ਤੇਰਾ ਪਰਮੇਸ਼ੁਰ, ਹੇ ਸੀਯੋਨ, ਪੀੜ੍ਹੀਓਂ ਪੀੜ੍ਹੀ ਤੱਕ। ਹਲਲੂਯਾਹ!

ਇੰਜੀਲ

ਮੱਤੀ 22:34–40

34ਪਰ ਜਦ ਫ਼ਰੀਸੀਆਂ ਨੇ ਸੁਣਿਆ ਜੋ ਉਹ ਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ, ਤਦ ਉਹ ਇੱਕ ਥਾਂ ਇਕੱਠੇ ਹੋਏ। 35ਅਤੇ ਉਨ੍ਹਾਂ ਵਿੱਚੋਂ ਇੱਕ ਨੇ ਜਿਹੜਾ ਉਪਦੇਸ਼ਕ ਸੀ ਉਹ ਦੇ ਪਰਖਣ ਲਈ ਸਵਾਲ ਕੀਤਾ 36ਕਿ ਗੁਰੂ ਜੀ, ਮੂਸਾ ਦੀ ਬਿਵਸਥਾ ਵਿੱਚ ਵੱਡਾ ਹੁਕਮ ਕਿਹੜਾ ਹੈ? 37ਅਤੇ ਉਹ ਨੇ ਉਸ ਨੂੰ ਕਿਹਾ, ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ। 38ਵੱਡਾ ਅਤੇ ਪਹਿਲਾ ਹੁਕਮ ਇਹੋ ਹੈ। 39ਅਤੇ ਦੂਜਾ ਇਸ ਤਰ੍ਹਾਂ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। 40ਇਨ੍ਹਾਂ ਦੋਹਾਂ ਹੁਕਮਾਂ ਉੱਤੇ ਮੂਸਾ ਦੀ ਸਾਰੀ ਬਿਵਸਥਾ ਅਤੇ ਨਬੀਆਂ ਦੇ ਬਚਨ ਟਿਕੇ ਹੋਏ ਹਨ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ