ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 20
ਆਰਥੋਡਾਕਸ ਕੈਲੰਡਰ · 7 ਅਗਸਤ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 20 ਅਗਸਤ 2027
ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ 9ਵਾਂ ਹਫ਼ਤਾ · ਸੁਰ 7
ਤਿਉਹਾਰ ਅਤੇ ਸੰਤ
Afterfeast of the Transfiguration of the Lord
ਮਰਿਯਮ ਦੇ ਦੇਹਾਂਤ ਦਾ ਵਰਤ
ਸਖ਼ਤ ਵਰਤ (ਸੁੱਕਾ ਭੋਜਨ: ਰੋਟੀ, ਸਬਜ਼ੀਆਂ, ਫਲ)
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
26ਸੋ ਭਰਾਵੋ, ਗੱਲ ਕੀ ਹੈ? ਜਦੋਂ ਤੁਸੀਂ ਇਕੱਠੇ ਹੁੰਦੇ ਹੋ ਤਾਂ ਕਿਸੇ ਦੇ ਕੋਲ ਭਜਨ, ਕਿਸੇ ਦੇ ਕੋਲ ਸਿੱਖਿਆ, ਕਿਸੇ ਦੇ ਕੋਲ ਅਗੰਮ ਗਿਆਨ, ਕਿਸੇ ਦੇ ਕੋਲ ਪਰਾਈ ਭਾਸ਼ਾ ਕਿਸੇ ਦੇ ਕੋਲ ਅਰਥ ਹੈ। ਸਭ ਕੁਝ ਲਾਭ ਦੇ ਲਈ ਹੋਣਾ ਚਾਹੀਦਾ ਹੈ। 27ਜੇ ਕੋਈ ਪਰਾਈ ਭਾਸ਼ਾ ਬੋਲੇ ਤਾਂ ਦੋ-ਦੋ ਅਥਵਾ ਵੱਧ ਤੋਂ ਵੱਧ ਤਿੰਨ-ਤਿੰਨ ਕਰਕੇ ਬੋਲਣ ਸੋ ਵਾਰੋ-ਵਾਰੀ ਅਤੇ ਇੱਕ ਜਣਾ ਅਰਥ ਕਰੇ। 28ਪਰ ਜੇ ਕੋਈ ਅਰਥ ਕਰਨ ਵਾਲਾ ਨਾ ਹੋਵੇ ਤਾਂ ਉਹ ਕਲੀਸਿਯਾ ਵਿੱਚ ਚੁੱਪ ਰਹੇ ਅਤੇ ਆਪਣੇ ਨਾਲ ਅਤੇ ਪਰਮੇਸ਼ੁਰ ਨਾਲ ਬੋਲੇ। 29ਅਤੇ ਨਬੀਆਂ ਵਿੱਚੋਂ ਦੋ ਅਥਵਾ ਤਿੰਨ ਬੋਲਣ ਅਤੇ ਬਾਕੀ ਦੇ ਪਰਖਣ। 30ਪਰ ਜੇ ਦੂਜੇ ਉੱਤੇ ਜੋ ਕੋਲ ਬੈਠਾ ਹੋਇਆ ਹੈ ਕਿਸੇ ਗੱਲ ਦਾ ਪਰਕਾਸ਼ ਹੋਇਆ ਹੋਵੇ ਤਾਂ ਪਹਿਲਾਂ ਚੁੱਪ ਰਹੇ। 31ਕਿਉਂ ਜੋ ਤੁਸੀਂ ਸਾਰੇ ਇੱਕ-ਇੱਕ ਕਰਕੇ ਭਵਿੱਖਬਾਣੀ ਕਰ ਸਕਦੇ ਹੋ ਤਾਂ ਜੋ ਸਾਰੇ ਸਿੱਖਣ ਅਤੇ ਸਾਰੇ ਦਿਲਾਸਾ ਪਾਉਣ। 32ਅਤੇ ਨਬੀਆਂ ਦੇ ਆਤਮੇ ਨਬੀਆਂ ਦੇ ਵੱਸ ਵਿੱਚ ਹਨ। 33ਕਿਉਂ ਜੋ ਪਰਮੇਸ਼ੁਰ ਗੜਬੜੀ ਦਾ ਨਹੀਂ ਸਗੋਂ ਸ਼ਾਂਤੀ ਦਾ ਪਰਮੇਸ਼ੁਰ ਹੈ। ਜਿਵੇਂ ਸੰਤਾਂ ਦੀਆਂ ਸਾਰੀਆਂ ਕਲੀਸਿਯਾਂਵਾ ਵਿੱਚ ਹੈ। 34ਕਲੀਸਿਯਾਵਾਂ ਵਿੱਚ ਔਰਤਾਂ ਚੁੱਪ ਰਹਿਣ ਕਿਉਂ ਜੋ ਉਹਨਾਂ ਨੂੰ ਬੋਲਣ ਦੀ ਆਗਿਆ ਨਹੀਂ ਹੈ ਸਗੋਂ ਉਹ ਅਧੀਨ ਰਹਿਣ ਜਿਵੇਂ ਬਿਵਸਥਾ ਵੀ ਕਹਿੰਦੀ ਹੈ। 35ਅਤੇ ਜੇ ਕੁਝ ਸਿੱਖਣਾ ਚਾਹੁੰਦੀਆਂ ਹਨ ਤਾਂ ਘਰ ਵਿੱਚ ਆਪੋ ਆਪਣੇ ਪਤੀਆਂ ਨੂੰ ਪੁੱਛਣ ਕਿਉਂ ਜੋ ਔਰਤ ਦੇ ਲਈ ਕਲੀਸਿਯਾ ਵਿੱਚ ਬੋਲਣਾ ਸ਼ਰਮ ਦੀ ਗੱਲ ਹੈ। 36ਭਲਾ, ਪਰਮੇਸ਼ੁਰ ਦਾ ਬਚਨ ਤੁਹਾਡੇ ਵਿੱਚੋਂ ਹੀ ਤੋਂ ਨਿੱਕਲਿਆ ਅਥਵਾ ਨਿਰਾ ਤੁਹਾਡੇ ਹੀ ਤੱਕ ਪਹੁੰਚਿਆ? 37ਜੇ ਕੋਈ ਆਪਣੇ ਆਪ ਨੂੰ ਨਬੀ ਜਾਂ ਆਤਮਿਕ ਸਮਝੇ ਤਾਂ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਲਿਖਦਾ ਹਾਂ ਉਹ ਉਹਨਾਂ ਨੂੰ ਜਾਣ ਲਵੇ ਕਿ ਉਹ ਪ੍ਰਭੂ ਦੇ ਹੁਕਮ ਹਨ। 38ਪਰ ਜੇ ਕੋਈ ਨਾ ਜਾਣੇ ਤਾਂ ਨਾ ਜਾਣੇ। 39ਗੱਲ ਕਾਹਦੀ, ਮੇਰੇ ਭਰਾਵੋ, ਭਵਿੱਖਬਾਣੀ ਕਰਨ ਨੂੰ ਭਾਲੋ ਅਤੇ ਪਰਾਈ ਭਾਸ਼ਾਵਾਂ ਬੋਲਣ ਤੋਂ ਨਾ ਰੋਕੋ। 40ਪਰ ਸਾਰੀਆਂ ਗੱਲਾਂ ਢੰਗ ਸਿਰ ਅਤੇ ਜੁਗਤੀ ਨਾਲ ਹੋਣ।
ਇੰਜੀਲ
12ਫੇਰ ਯਿਸੂ ਪਰਮੇਸ਼ੁਰ ਦੀ ਹੈਕਲ ਵਿੱਚ ਗਿਆ ਅਤੇ ਉਨ੍ਹਾਂ ਸਭਨਾਂ ਨੂੰ ਬਾਹਰ ਕੱਢ ਦਿੱਤਾ ਜਿਹੜੇ ਹੈਕਲ ਵਿੱਚ ਵੇਚਦੇ ਤੇ ਖਰੀਦਦੇ ਸਨ ਅਤੇ ਸਰਾਫ਼ਾਂ ਦੇ ਤਖ਼ਤਪੋਸ਼ ਅਤੇ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਸੁੱਟੀਆਂ। 13ਅਤੇ ਉਨ੍ਹਾਂ ਨੂੰ ਕਿਹਾ ਕਿ ਲਿਖਿਆ ਹੈ ਜੋ ਮੇਰਾ ਘਰ ਪ੍ਰਾਰਥਨਾ ਦਾ ਘਰ ਕਹਾਵੇਗਾ ਪਰ ਤੁਸੀਂ ਉਹ ਨੂੰ ਡਾਕੂਆਂ ਦਾ ਅੱਡਾ ਬਣਾਉਂਦੇ ਹੋ। 14ਅਤੇ ਹੈਕਲ ਵਿੱਚ ਅੰਨ੍ਹੇ ਅਤੇ ਲੰਗੜੇ ਉਹ ਦੇ ਕੋਲ ਆਏ ਅਤੇ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ। 17ਤਾਂ ਉਹ ਉਨ੍ਹਾਂ ਨੂੰ ਛੱਡ ਕੇ ਸ਼ਹਿਰੋਂ ਬਾਹਰ ਨਿੱਕਲਿਆ ਅਤੇ ਬੈਤਅਨੀਆ ਵਿੱਚ ਆ ਕੇ ਉੱਥੇ ਰਾਤ ਕੱਟੀ। 18ਜਦ ਤੜਕੇ ਉਹ ਸ਼ਹਿਰ ਨੂੰ ਮੁੜਿਆ ਜਾਂਦਾ ਸੀ, ਤਾਂ ਉਸ ਨੂੰ ਭੁੱਖ ਲੱਗੀ। 19ਅਤੇ ਰਸਤੇ ਕੋਲ ਹੰਜ਼ੀਰ ਦਾ ਇੱਕ ਰੁੱਖ ਵੇਖ ਕੇ ਉਸ ਦੇ ਨੇੜੇ ਗਿਆ ਪਰ ਪੱਤਿਆਂ ਬਿਨ੍ਹਾਂ ਉਸ ਉੱਤੇ ਹੋਰ ਕੁਝ ਨਾ ਲੱਭਿਆ ਅਤੇ ਉਸ ਨੇ ਉਸ ਨੂੰ ਆਖਿਆ ਕਿ ਅੱਜ ਤੋਂ ਬਾਅਦ ਤੈਨੂੰ ਕਦੀ ਫਲ ਨਾ ਲੱਗੇ ਅਤੇ ਹੰਜ਼ੀਰ ਦਾ ਦਰਖ਼ੱਤ ਸੁੱਕ ਗਿਆ। 20ਅਤੇ ਚੇਲੇ ਇਹ ਵੇਖ ਕੇ ਹੈਰਾਨ ਹੋਏ ਅਤੇ ਬੋਲੇ ਕਿ ਹੰਜ਼ੀਰ ਦਾ ਰੁੱਖ਼ ਐਨੀ ਜਲਦੀ ਕਿਵੇਂ ਸੁੱਕ ਗਿਆ?
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਗਸਤ 7 ਸਿਵਲ ਕੈਲੰਡਰ ਦਾ ਅਗਸਤ 20 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ