ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 21
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 21 ਅਗਸਤ 2027
ਸ਼ਨੀਵਾਰ · ਆਮ ਸਮੇਂ ਦਾ 20ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 20ਵੇਂ ਹਫ਼ਤੇ ਦਾ ਸ਼ਨੀਵਾਰ
ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ
ਸੰਤ ਪਾਇਸ ਦਸਵੇਂ, ਪੋਪ · ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
1ਨਾਓਮੀ ਦੇ ਪਤੀ ਦਾ ਇੱਕ ਰਿਸ਼ਤੇਦਾਰ ਸੀ, ਜੋ ਅਲੀਮਲਕ ਦੇ ਘਰਾਣੇ ਵਿੱਚ ਬਹੁਤ ਧਨਵਾਨ ਸੀ ਅਤੇ ਉਹ ਦਾ ਨਾਮ ਬੋਅਜ਼ ਸੀ। 2ਤਦ ਮੋਆਬਣ ਰੂਥ ਨੇ ਨਾਓਮੀ ਨੂੰ ਕਿਹਾ, “ਜੇ ਤੂੰ ਮੈਨੂੰ ਆਗਿਆ ਦੇਵੇਂ ਤਾਂ ਮੈਂ ਖੇਤਾਂ ਵਿੱਚ ਜਾਂਵਾਂ ਅਤੇ ਜਿਸ ਦੀ ਨਿਗਾਹ ਵਿੱਚ ਮੈਂ ਕਿਰਪਾ ਪਾਵਾਂ ਉਸ ਦੇ ਖੇਤ ਵਿੱਚੋਂ ਸਿੱਟੇ ਚੁੱਗ ਲਿਆਵਾਂ।” ਨਾਓਮੀ ਨੇ ਉਸ ਨੂੰ ਕਿਹਾ, “ਜਾ ਮੇਰੀਏ ਧੀਏ!” 3ਤਦ ਉਹ ਗਈ ਅਤੇ ਖੇਤ ਵਿੱਚ ਜਾ ਕੇ ਵਾਢਿਆਂ ਦੇ ਪਿੱਛੇ ਸਿੱਟੇ ਚੁਗਣ ਲੱਗੀ ਅਤੇ ਸਬੱਬ ਨਾਲ ਉਹ ਅਲੀਮਲਕ ਦੇ ਰਿਸ਼ਤੇਦਾਰ ਬੋਅਜ਼ ਦੇ ਖੇਤ ਵਿੱਚ ਜਾ ਵੜੀ। 8ਤਦ ਬੋਅਜ਼ ਨੇ ਰੂਥ ਨੂੰ ਕਿਹਾ, “ਹੇ ਮੇਰੀਏ ਧੀਏ, ਤੂੰ ਮੇਰੀ ਗੱਲ ਸੁਣ? ਤੂੰ ਹੋਰ ਕਿਸੇ ਦੇ ਖੇਤ ਵਿੱਚ ਸਿੱਟੇ ਚੁਗਣ ਲਈ ਨਾ ਜਾਵੀਂ ਅਤੇ ਇੱਥੋਂ ਨਾ ਨਿੱਕਲ ਸਗੋਂ ਇਸੇ ਤਰ੍ਹਾਂ ਮੇਰੀਆਂ ਦਾਸੀਆਂ ਦੇ ਨਾਲ-ਨਾਲ ਰਹਿ। 9ਇਸੇ ਖੇਤ ਵੱਲ, ਜਿਸ ਨੂੰ ਉਹ ਵੱਢਦੇ ਹਨ ਧਿਆਨ ਰੱਖ ਅਤੇ ਮੇਰੀਆਂ ਦਾਸੀਆਂ ਦੇ ਪਿੱਛੇ-ਪਿੱਛੇ ਤੁਰਦੀ ਜਾ। ਭਲਾ, ਮੈਂ ਇਨ੍ਹਾਂ ਜੁਆਨਾਂ ਨੂੰ ਆਗਿਆ ਨਹੀਂ ਦਿੱਤੀ, ਕਿ ਉਹ ਤੈਨੂੰ ਨਾ ਛੇੜਨ ਅਤੇ ਜਦੋਂ ਤੈਨੂੰ ਪਿਆਸ ਲੱਗੇ ਤਾਂ ਉਨ੍ਹਾਂ ਘੜਿਆਂ ਵਿੱਚੋਂ ਜਾ ਕੇ ਪੀ ਲਵੀਂ ਜੋ ਮੇਰੇ ਜੁਆਨਾਂ ਨੇ ਭਰੇ ਹਨ।” 10ਤਦ ਰੂਥ ਨੇ ਮੂੰਹ ਦੇ ਭਾਰ ਧਰਤੀ ਉੱਤੇ ਝੁੱਕ ਕੇ ਮੱਥਾ ਟੇਕਿਆ ਅਤੇ ਕਿਹਾ, “ਕੀ ਕਾਰਨ ਹੈ ਜੋ ਮੈਂ ਤੇਰੀ ਨਿਗਾਹ ਵਿੱਚ ਕਿਰਪਾ ਪਾਈ ਅਤੇ ਤੂੰ ਮੇਰੇ ਵੱਲ ਧਿਆਨ ਕੀਤਾ? ਮੈਂ ਤਾਂ ਪਰਦੇਸਣ ਹਾਂ।” 11ਤਦ ਬੋਅਜ਼ ਨੇ ਉੱਤਰ ਦੇ ਕੇ ਉਸ ਨੂੰ ਕਿਹਾ, “ਮੈਨੂੰ ਉਸ ਸਾਰੀ ਗੱਲ ਦੀ ਖ਼ਬਰ ਹੈ ਜੋ ਤੂੰ ਆਪਣੇ ਪਤੀ ਦੇ ਮਰਨ ਤੋਂ ਬਾਅਦ ਆਪਣੀ ਸੱਸ ਨਾਲ ਕੀਤੀ ਅਤੇ ਕਿਸ ਤਰ੍ਹਾਂ ਤੂੰ ਆਪਣੇ ਮਾਤਾ-ਪਿਤਾ ਅਤੇ ਆਪਣੀ ਜਨਮ ਭੂਮੀ ਨੂੰ ਛੱਡਿਆ ਅਤੇ ਇਨ੍ਹਾਂ ਲੋਕਾਂ ਵਿੱਚ ਆਈ, ਜਿਨ੍ਹਾਂ ਨੂੰ ਤੂੰ ਪਹਿਲਾਂ ਨਹੀਂ ਜਾਣਦੀ ਸੀ। 4:13ਤਦ ਬੋਅਜ਼ ਨੇ ਰੂਥ ਨੂੰ ਵਿਆਹ ਲਿਆ, ਉਹ ਉਸ ਦੀ ਪਤਨੀ ਹੋ ਗਈ। ਜਦ ਉਸ ਨੇ ਉਹ ਦੇ ਨਾਲ ਸੰਗ ਕੀਤਾ ਤਾਂ ਯਹੋਵਾਹ ਨੇ ਉਹ ਨੂੰ ਗਰਭ ਦੀ ਅਸੀਸ ਦਿੱਤੀ ਅਤੇ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। 14ਤਦ ਇਸਤਰੀਆਂ ਨੇ ਨਾਓਮੀ ਨੂੰ ਕਿਹਾ, “ਮੁਬਾਰਕ ਹੈ ਯਹੋਵਾਹ, ਜਿਸ ਨੇ ਅੱਜ ਦੇ ਦਿਨ ਤੈਨੂੰ ਛੁਡਾਉਣ ਵਾਲੇ ਤੋਂ ਬਿਨ੍ਹਾਂ ਨਾ ਛੱਡਿਆ, ਜੋ ਉਸਦਾ ਨਾਮ ਇਸਰਾਏਲ ਵਿੱਚ ਉੱਚਾ ਹੋਵੇ, 15ਅਤੇ ਇਹ ਤੇਰੇ ਪ੍ਰਾਣਾਂ ਨੂੰ ਨਰੋਇਆ ਕਰੇਗਾ ਅਤੇ ਤੇਰਾ ਬੁਢਾਪੇ ਦਾ ਪਾਲਣਹਾਰਾ ਹੋਵੇਗਾ, ਕਿਉਂਕਿ ਤੇਰੀ ਨੂੰਹ ਜੋ ਤੈਨੂੰ ਪ੍ਰੇਮ ਕਰਦੀ ਹੈ, ਤੇਰੇ ਲਈ ਸੱਤ ਪੁੱਤਰਾਂ ਨਾਲੋਂ ਚੰਗੀ ਹੈ, ਉਸ ਨੇ ਇਸ ਨੂੰ ਜਨਮ ਦਿੱਤਾ ਹੈ।” 16ਤਦ ਨਾਓਮੀ ਨੇ ਉਸ ਬੱਚੇ ਨੂੰ ਚੁੱਕ ਕੇ ਆਪਣੀ ਗੋਦ ਵਿੱਚ ਲੈ ਲਿਆ ਅਤੇ ਉਹ ਦੀ ਦਾਈ ਬਣੀ। 17ਤਦ ਉਸ ਦੀਆਂ ਗੁਆਂਢਣਾਂ ਨੇ ਇਹ ਕਹਿ ਕੇ ਕਿ “ਨਾਓਮੀ ਦੇ ਲਈ ਪੁੱਤਰ ਜੰਮਿਆ ਹੈ” ਉਸ ਦਾ ਨਾਮ ਓਬੇਦ ਰੱਖਿਆ। ਉਹ ਯੱਸੀ ਦਾ ਪਿਤਾ ਸੀ ਅਤੇ ਦਾਊਦ ਦਾ ਦਾਦਾ ਸੀ।
ਜਵਾਬੀ ਭਜਨ
1ਯਾਤਰਾ ਦਾ ਗੀਤ ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈਅ ਮੰਨਦਾ ਹੈ, ਅਤੇ ਉਸ ਦੇ ਰਾਹਾਂ ਉੱਤੇ ਚੱਲਦਾ ਹੈ! 2ਤੂੰ ਆਪਣੇ ਹੱਥਾਂ ਦੀ ਕਮਾਈ ਜ਼ਰੂਰ ਖਾਵੇਂਗਾ, ਤੂੰ ਧੰਨ ਹੋਵੇਂਗਾ ਅਤੇ ਤੇਰਾ ਭਲਾ ਹੋਵੇਗਾ। 3ਤੇਰੀ ਵਹੁਟੀ ਫਲਦਾਰ ਦਾਖ ਵਾਂਗੂੰ ਤੇਰੇ ਘਰ ਦੇ ਅੰਦਰ ਹੋਵੇਗੀ, ਤੇਰੇ ਬੱਚੇ ਜ਼ੈਤੂਨ ਦੇ ਬੂਟਿਆਂ ਵਾਂਗੂੰ ਤੇਰੀ ਮੇਜ਼ ਦੇ ਆਲੇ-ਦੁਆਲੇ ਹੋਣਗੇ। 4ਵੇਖੋ, ਉਹ ਮਨੁੱਖ ਮੁਬਾਰਕ ਹੋਵੇਗਾ, ਜਿਹੜਾ ਯਹੋਵਾਹ ਦਾ ਭੈਅ ਮੰਨਦਾ ਹੈ। 5ਯਹੋਵਾਹ ਸੀਯੋਨ ਤੋਂ ਤੈਨੂੰ ਬਰਕਤ ਦੇਵੇ, ਅਤੇ ਤੂੰ ਜੀਵਨ ਭਰ ਯਰੂਸ਼ਲਮ ਦੀ ਭਲਿਆਈ ਵੇਖੇਂ,
ਇੰਜੀਲ
1ਤਦ ਯਿਸੂ ਨੇ ਲੋਕਾਂ ਨੂੰ ਅਤੇ ਆਪਣੇ ਚੇਲਿਆਂ ਨੂੰ ਕਿਹਾ, 2ਉਪਦੇਸ਼ਕ ਅਤੇ ਫ਼ਰੀਸੀ ਮੂਸਾ ਦੀ ਗੱਦੀ ਉੱਤੇ ਬੈਠੇ ਹਨ। 3ਇਸ ਲਈ ਸਭ ਕੁਝ ਜੋ ਉਹ ਤੁਹਾਨੂੰ ਕਹਿਣ ਤੁਸੀਂ ਮੰਨ ਲੈਣਾ ਅਤੇ ਉਹ ਦੀ ਪਾਲਣਾ ਕਰਨੀ ਪਰ ਉਨ੍ਹਾਂ ਵਰਗੇ ਕੰਮ ਨਾ ਕਰਨਾ ਕਿਉਂਕਿ ਜੋ ਉਹ ਕਹਿੰਦੇ ਹਨ ਸੋ ਉਹ ਕਰਦੇ ਨਹੀਂ। 4ਉਹ ਭਾਰੇ ਬੋਝ ਜਿਨ੍ਹਾਂ ਦਾ ਚੁੱਕਣਾ ਔਖਾ ਹੈ, ਬੰਨ੍ਹ ਕੇ ਮਨੁੱਖਾਂ ਦਿਆਂ ਮੋਢਿਆਂ ਉੱਤੇ ਰੱਖਦੇ ਹਨ ਉਹ ਆਪ ਉਨ੍ਹਾਂ ਨੂੰ ਉਂਗਲ ਨਾਲ ਖਿਸਕਾਉਣਾ ਵੀ ਨਹੀਂ ਚਾਹੁੰਦੇ। 5ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਉਣ ਲਈ ਕਰਦੇ ਹਨ ਕਿਉਂ ਜੋ ਉਹ ਆਪਣੇ ਪੋਥੀਆਂ ਵਾਲੇ ਥੈਲੇ ਚੌੜੇ ਕਰਦੇ ਅਤੇ ਆਪਣੀਆਂ ਝਾਲਰਾਂ ਵਧਾਉਂਦੇ ਹਨ। 6ਅਤੇ ਦਾਵਤ ਵਿੱਚ ਖ਼ਾਸ ਥਾਵਾਂ ਅਤੇ ਪ੍ਰਾਰਥਨਾ ਘਰ ਵਿੱਚ ਅਗਲੀਆਂ ਕੁਰਸੀਆਂ। 7ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਅਤੇ ਮਨੁੱਖਾਂ ਕੋਲੋਂ ਗੁਰੂ ਜੀ ਅਖਵਾਉਣ ਦੇ ਭੁੱਖੇ ਹਨ। 8ਪਰ ਤੁਸੀਂ ਗੁਰੂ ਨਾ ਅਖਵਾਓ, ਕਿਉਂ ਜੋ ਤੁਹਾਡਾ ਗੁਰੂ ਇੱਕੋ ਹੈ ਅਤੇ ਤੁਸੀਂ ਸਾਰੇ ਭਾਈ ਹੋ। 9ਧਰਤੀ ਉੱਤੇ ਕਿਸੇ ਨੂੰ ਆਪਣਾ ਪਿਤਾ ਨਾ ਆਖੋ ਕਿਉਂ ਜੋ ਤੁਹਾਡਾ ਪਿਤਾ ਇੱਕੋ ਹੈ, ਜਿਹੜਾ ਸਵਰਗ ਵਿੱਚ ਹੈ। 10ਅਤੇ ਨਾ ਤੁਸੀਂ ਮਾਲਕ ਅਖਵਾਓ, ਕਿਉਂ ਜੋ ਤੁਹਾਡਾ ਮਾਲਕ ਇੱਕੋ ਹੈ ਅਰਥਾਤ ਮਸੀਹ। 11ਪਰ ਉਹ ਜਿਹੜਾ ਤੁਹਾਡੇ ਵਿੱਚੋਂ ਹੋਰਨਾਂ ਨਾਲੋਂ ਵੱਡਾ ਹੈ, ਉਹ ਤੁਹਾਡਾ ਸੇਵਾਦਾਰ ਹੋਵੇ। 12ਅਤੇ ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਗਾ, ਉਹ ਨੀਵਾਂ ਕੀਤਾ ਜਾਵੇਗਾ ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਗਾ, ਉਹ ਉੱਚਾ ਕੀਤਾ ਜਾਵੇਗਾ।
ਅੱਜ ਦੇ ਸੰਤ
- ਸੰਤ ਪਾਇਸ ਦਸਵੇਂ, ਪੋਪ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ