Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 21

ਆਰਥੋਡਾਕਸ ਕੈਲੰਡਰ · 8 ਅਗਸਤ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 21 ਅਗਸਤ 2027

ਸ਼ਨੀਵਾਰ · ਪੰਤੇਕੁਸਤ ਤੋਂ ਬਾਅਦ 9ਵਾਂ ਹਫ਼ਤਾ · ਸੁਰ 7

ਤਿਉਹਾਰ ਅਤੇ ਸੰਤ

Afterfeast of the Transfiguration of the Lord

ਮਰਿਯਮ ਦੇ ਦੇਹਾਂਤ ਦਾ ਵਰਤ

ਵਰਤ: ਤੇਲ ਨਾਲ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਰੋਮ 14:6–9

6ਜਿਹੜਾ ਦਿਨ ਨੂੰ ਮੰਨਦਾ ਹੈ, ਉਹ ਪ੍ਰਭੂ ਦੇ ਲਈ ਮੰਨਦਾ ਹੈ ਅਤੇ ਜਿਹੜਾ ਖਾਂਦਾ ਹੈ ਉਹ ਪ੍ਰਭੂ ਦੇ ਲਈ ਖਾਂਦਾ ਹੈ ਕਿਉਂ ਜੋ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ, ਅਤੇ ਜਿਹੜਾ ਨਹੀਂ ਖਾਂਦਾ ਉਹ ਪ੍ਰਭੂ ਦੇ ਲਈ ਨਹੀਂ ਖਾਂਦਾ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ। 7ਸਾਡੇ ਵਿੱਚੋਂ ਤਾਂ ਕੋਈ ਆਪਣੇ ਲਈ ਨਹੀਂ ਜਿਉਂਦਾ, ਨਾ ਕੋਈ ਆਪਣੇ ਲਈ ਮਰਦਾ ਹੈ। 8ਇਸ ਲਈ ਜੇ ਅਸੀਂ ਜਿਉਂਦੇ ਹਾਂ ਤਾਂ ਪ੍ਰਭੂ ਦੇ ਲਈ ਜਿਉਂਦੇ ਹਾਂ ਅਤੇ ਜੇ ਅਸੀਂ ਮਰੀਏ ਤਾਂ ਪ੍ਰਭੂ ਦੇ ਲਈ ਮਰਦੇ ਹਾਂ। ਸੋ ਗੱਲ ਕਾਹਦੀ, ਭਾਵੇਂ ਅਸੀਂ ਜੀਵੀਏ ਜਾਂ ਮਰੀਏ ਪਰ ਹਾਂ ਅਸੀਂ ਪ੍ਰਭੂ ਦੇ ਹੀ। 9ਕਿਉਂ ਜੋ ਇਸੇ ਕਾਰਨ ਮਸੀਹ ਮਰਿਆ ਅਤੇ ਫੇਰ ਜੀ ਉੱਠਿਆ ਤਾਂ ਜੋ ਮੁਰਦਿਆਂ, ਨਾਲੇ ਜਿਉਂਦਿਆਂ ਦਾ ਪ੍ਰਭੂ ਹੋਵੇ।

ਇੰਜੀਲ

ਮੱਤੀ 15:32–39

32ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਆਖਿਆ, ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ ਕਿਉਂ ਜੋ ਉਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਹਨ ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ, ਮੈਂ ਨਹੀਂ ਚਾਹੁੰਦਾ ਜੋ ਉਨ੍ਹਾਂ ਨੂੰ ਭੁੱਖਿਆਂ ਵਿਦਾ ਕਰਾਂ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਰਸਤੇ ਵਿੱਚ ਥੱਕ ਜਾਣ। 33ਤਾਂ ਚੇਲਿਆਂ ਨੇ ਉਹ ਨੂੰ ਕਿਹਾ ਕਿ ਉਜਾੜ ਵਿੱਚ ਅਸੀਂ ਐਨੀਆਂ ਰੋਟੀਆਂ ਕਿੱਥੋਂ ਲਿਆਈਏ ਜੋ ਐਡੀ ਭੀੜ ਨੂੰ ਰਜਾਈਏ? 34ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਉਹ ਬੋਲੇ, ਸੱਤ ਅਤੇ ਥੋੜੀਆਂ ਜਿਹਿਆਂ ਨਿੱਕੀਆਂ ਮੱਛੀਆਂ ਹਨ। 35ਤਦ ਉਸ ਨੇ ਭੀੜ ਨੂੰ ਜ਼ਮੀਨ ਤੇ ਬੈਠ ਜਾਣ ਲਈ ਆਖਿਆ। 36ਤਾਂ ਉਸ ਨੇ ਉਹ ਸੱਤ ਰੋਟੀਆਂ ਅਤੇ ਮੱਛੀਆਂ ਲਈਆਂ ਅਤੇ ਧੰਨਵਾਦ ਕਰ ਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ। 37ਅਤੇ ਉਹ ਸਾਰੇ ਖਾ ਕੇ ਰੱਜ ਗਏ ਅਤੇ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਭਰੇ ਸੱਤ ਟੋਕਰੇ ਚੁੱਕ ਲਏ। 38ਅਤੇ ਖਾਣ ਵਾਲੇ ਔਰਤਾਂ ਅਤੇ ਬੱਚਿਆਂ ਬਿਨ੍ਹਾਂ ਚਾਰ ਹਜ਼ਾਰ ਮਰਦ ਸਨ। 39ਫੇਰ ਲੋਕਾਂ ਨੂੰ ਵਿਦਾ ਕਰ ਕੇ ਉਹ ਬੇੜੀ ਉੱਤੇ ਚੜ੍ਹ ਗਿਆ ਅਤੇ ਮਗਦਾਨ ਦੇ ਇਲਾਕੇ ਵਿੱਚ ਆਇਆ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਗਸਤ 8 ਸਿਵਲ ਕੈਲੰਡਰ ਦਾ ਅਗਸਤ 21 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ