Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 23

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 23 ਅਗਸਤ 2027

ਸੋਮਵਾਰ · ਆਮ ਸਮੇਂ ਦਾ 21ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 21ਵੇਂ ਹਫ਼ਤੇ ਦਾ ਸੋਮਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਲੀਮਾ ਦੀ ਸੰਤ ਰੋਜ਼, ਕੁਆਰੀ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

1 ਥੱਸ 1:1–5, 8–10

1ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵਲੋਂ ਥੱਸਲੁਨੀਕੀਆ ਦੀ ਕਲੀਸਿਯਾ ਨੂੰ ਜੋ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵਿੱਚ ਹੈ, ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ। 2ਅਸੀਂ ਆਪਣੀਆਂ ਪ੍ਰਾਰਥਨਾਂਵਾਂ ਵਿੱਚ ਤੁਹਾਨੂੰ ਯਾਦ ਕਰਦਿਆਂ ਤੁਹਾਡੇ ਸਾਰਿਆਂ ਦੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ। 3ਅਤੇ ਤੁਹਾਡੇ ਵਿਸ਼ਵਾਸ ਦੇ ਕੰਮ, ਪਿਆਰ ਦੀ ਮਿਹਨਤ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡੀ ਆਸ ਦਾ ਧੀਰਜ ਆਪਣੇ ਪਿਤਾ ਪਰਮੇਸ਼ੁਰ ਦੇ ਅੱਗੇ ਹਰ ਰੋਜ਼ ਚੇਤੇ ਕਰਦੇ ਹਾਂ। 4ਹੇ ਭਰਾਵੋ, ਪਰਮੇਸ਼ੁਰ ਦੇ ਪਿਆਰਿਓ, ਅਸੀਂ ਜਾਣਦੇ ਹਾਂ ਕਿ ਤੁਸੀਂ ਚੁਣੇ ਹੋਏ ਹੋ। 5ਇਸ ਲਈ ਜੋ ਸਾਡੀ ਖੁਸ਼ਖਬਰੀ ਸਿਰਫ਼ ਗੱਲਾਂ ਨਾਲ ਹੀ ਨਹੀਂ ਸੀ, ਸਗੋਂ ਸਮਰੱਥਾ, ਪਵਿੱਤਰ ਆਤਮਾ ਅਤੇ ਪੂਰੇ ਵਿਸ਼ਵਾਸ ਨਾਲ ਤੁਹਾਡੇ ਕੋਲ ਪਹੁੰਚੀ ਜਿਵੇਂ ਤੁਸੀਂ ਜਾਣਦੇ ਹੋ ਕਿ ਤੁਹਾਡੇ ਨਾਲ ਸਾਡਾ ਕਿਹੋ ਜਿਹਾ ਵਰਤਾਵਾ ਸੀ। 8ਕਿਉਂ ਜੋ ਤੁਹਾਡੇ ਕੋਲੋਂ ਪ੍ਰਭੂ ਦੇ ਬਚਨ ਦੀ ਧੁੰਮ ਨਾ ਕੇਵਲ ਮਕਦੂਨਿਯਾ ਅਤੇ ਅਖਾਯਾ ਵਿੱਚ ਪਈ ਹੈ ਸਗੋਂ ਤੁਹਾਡਾ ਵਿਸ਼ਵਾਸ ਜੋ ਪਰਮੇਸ਼ੁਰ ਉੱਤੇ ਹੈ ਸਭ ਥਾਵਾਂ ਤੇ ਉਜਾਗਰ ਹੋ ਗਿਆ, ਇਸ ਕਰਕੇ ਸਾਡੇ ਆਖਣ ਦੀ ਕੋਈ ਲੋੜ ਨਹੀਂ। 9ਉਹ ਤਾਂ ਆਪ ਸਾਡੇ ਬਾਰੇ ਦੱਸਦੇ ਹਨ ਕਿ ਸਾਡਾ ਤੁਹਾਡੇ ਕੋਲ ਆਉਣਾ ਕਿਸ ਪ੍ਰਕਾਰ ਦਾ ਹੋਇਆ ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ੁਰ ਦੀ ਵੱਲ ਮੁੜੇ ਕਿ ਜਿਉਂਦੇ ਤੇ ਸੱਚੇ ਪਰਮੇਸ਼ੁਰ ਦੀ ਸੇਵਾ ਕਰੋ। 10ਅਤੇ ਉਹ ਦੇ ਪੁੱਤਰ ਦੇ ਸਵਰਗੋਂ ਆਉਣ ਦੀ ਉਡੀਕ ਕਰਦੇ ਰਹੋ, ਜਿਸ ਨੂੰ ਉਸ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਰਥਾਤ ਪ੍ਰਭੂ ਯਿਸੂ ਦੀ, ਜਿਹੜਾ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾਵੇਗਾ।

ਜਵਾਬੀ ਭਜਨ

ਜ਼ਬੂ 149:1–6, 9

1ਹਲਲੂਯਾਹ! ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਸੰਤਾਂ ਦੀ ਸਭਾ ਵਿੱਚ ਉਹ ਦੀ ਉਸਤਤ ਕਰੋ! 2ਇਸਰਾਏਲ ਆਪਣੇ ਕਰਤਾ ਵਿੱਚ ਅਨੰਦ ਹੋਵੇ, ਸੀਯੋਨ ਦੇ ਵਾਸੀ ਆਪਣੇ ਪਾਤਸ਼ਾਹ ਵਿੱਚ ਬਾਗ-ਬਾਗ ਹੋਣ। 3ਓਹ ਨੱਚਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ, ਅਤੇ ਤਬਲਾ ਤੇ ਸਿਤਾਰ ਵਜਾਉਂਦੇ ਹੋਏ ਉਹ ਦਾ ਭਜਨ ਗਾਉਣ! 4ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ, ਉਹ ਮਸਕੀਨਾਂ ਨੂੰ ਫ਼ਤਹ ਨਾਲ ਸਿੰਗਾਰੇਗਾ, 5ਸੰਤ ਮਹਿਮਾ ਵਿੱਚ ਬਾਗ-ਬਾਗ ਹੋਣ, ਓਹ ਆਪਣੇ ਵਿਛਾਉਣਿਆਂ ਉੱਤੇ ਜੈਕਾਰਾ ਗਜਾਉਣ! 6ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨ ਵਿੱਚ ਹੋਣ, ਅਤੇ ਉਨ੍ਹਾਂ ਦੇ ਹੱਥ ਵਿੱਚ ਦੋਧਾਰੀ ਤਲਵਾਰ, 9ਅਤੇ ਲਿਖੇ ਹੋਏ ਫ਼ਤਵੇ ਉਨ੍ਹਾਂ ਉੱਤੇ ਚਲਾਉਣ, - ਇਹ ਉਹ ਦੇ ਸਾਰੇ ਸੰਤਾਂ ਦਾ ਮਾਣ ਹੈ। ਹਲਲੂਯਾਹ!

ਇੰਜੀਲ

ਮੱਤੀ 23:13–22

13ਪਰ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ। 14ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂਕਿ ਤੁਸੀਂ ਵਿਖਾਵੇ ਲਈ ਲੰਮੀਆਂ-ਲੰਮੀਆਂ ਪ੍ਰਾਰਥਨਾ ਕਰਦੇ ਹੋ, ਪਰ ਵਿਧਵਾਵਾਂ ਦੇ ਘਰ ਨੂੰ ਲੁੱਟ ਲੈਂਦੇ ਹੋ। ਤੁਹਾਨੂੰ ਵੱਡੀ ਸਜ਼ਾ ਮਿਲੇਗੀ। 15ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਇੱਕ ਮਨੁੱਖ ਨੂੰ ਆਪਣੇ ਪੰਥ ਵਿੱਚ ਰਲਾਉਣ ਲਈ ਜਲ-ਥਲ ਗਾਹੁੰਦੇ ਹੋ ਅਤੇ ਜਦ ਉਹ ਤੁਹਾਡੇ ਪੰਥ ਵਿੱਚ ਰਲ ਜਾਂਦਾ ਹੈ ਤਾਂ ਤੁਸੀਂ ਉਸ ਨੂੰ ਆਪਣੇ ਨਾਲੋਂ ਦੁਗਣਾ ਨਰਕ ਦਾ ਪੁੱਤਰ ਬਣਾਉਂਦੇ ਹੋ। 16ਹੇ ਅੰਨ੍ਹੇ ਆਗੂਓ, ਤੁਹਾਡੇ ਉੱਤੇ ਹਾਏ! ਜਿਹੜੇ ਆਖਦੇ ਹੋ ਕਿ ਜੇ ਕੋਈ ਹੈਕਲ ਦੀ ਸਹੁੰ ਖਾਵੇ ਤਾਂ ਕੁਝ ਗੱਲ ਨਹੀਂ ਪਰ ਜੇ ਕੋਈ ਹੈਕਲ ਦੇ ਸੋਨੇ ਦੀ ਸਹੁੰ ਖਾਵੇ ਤਾਂ ਉਹ ਪੂਰੀ ਕਰਨੀ ਪਵੇਗੀ। 17ਹੇ ਮੂਰਖੋ ਅਤੇ ਅੰਨ੍ਹਿਓ ਕਿਹੜਾ ਵੱਡਾ ਹੈ ਸੋਨਾ ਜਾਂ ਹੈਕਲ, ਜਿਸ ਨੇ ਸੋਨੇ ਨੂੰ ਪਵਿੱਤਰ ਕੀਤਾ ਹੈ? 18ਅਤੇ ਇਹ ਆਖਦੇ ਹੋ ਕਿ ਜੇ ਕੋਈ ਜਗਵੇਦੀ ਦੀ ਸਹੁੰ ਖਾਵੇ ਤਾਂ ਕੁਝ ਗੱਲ ਨਹੀਂ, ਪਰ ਜਿਹੜੀ ਉਸ ਭੇਟ ਦੀ ਜੋ ਉਸ ਉੱਤੇ ਹੈ ਸਹੁੰ ਖਾਵੇ ਤਾਂ ਉਹ ਨੂੰ ਪੂਰੀ ਕਰਨੀ ਪਵੇਗੀ। 19ਹੇ ਅੰਨ੍ਹਿਓ ਕਿਹੜੀ ਵੱਡੀ ਹੈ ਭੇਟ ਜਾਂ ਜਗਵੇਦੀ, ਜਿਹੜੀ ਭੇਟ ਨੂੰ ਪਵਿੱਤਰ ਕਰਦੀ ਹੈ? 20ਇਸ ਲਈ ਜੋ ਕੋਈ ਜਗਵੇਦੀ ਦੀ ਸਹੁੰ ਖਾਂਦਾ ਹੈ, ਸੋ ਉਹ ਦੀ ਅਤੇ ਸਭ ਚੀਜ਼ਾਂ ਦੀ ਸਹੁੰ ਖਾਂਦਾ ਹੈ ਜਿਹੜੀਆਂ ਉਸ ਉੱਤੇ ਹਨ। 21ਅਤੇ ਜੋ ਕੋਈ ਹੈਕਲ ਦੀ ਸਹੁੰ ਖਾਂਦਾ ਹੈ, ਸੋ ਉਸ ਦੀ ਅਤੇ ਉਸ ਦੇ ਵਿੱਚ ਰਹਿਣ ਵਾਲੇ ਦੀ ਵੀ ਸਹੁੰ ਖਾਂਦਾ ਹੈ। 22ਅਤੇ ਜੋ ਕੋਈ ਸਵਰਗ ਦੀ ਸਹੁੰ ਖਾਂਦਾ ਹੈ, ਸੋ ਪਰਮੇਸ਼ੁਰ ਦੇ ਸਿੰਘਾਸਣ ਦੀ ਅਤੇ ਉਸ ਉੱਪਰ ਬੈਠਣ ਵਾਲੇ ਦੀ ਸਹੁੰ ਖਾਂਦਾ ਹੈ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ