Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 23

ਆਰਥੋਡਾਕਸ ਕੈਲੰਡਰ · 10 ਅਗਸਤ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 23 ਅਗਸਤ 2027

ਸੋਮਵਾਰ · ਪੰਤੇਕੁਸਤ ਤੋਂ ਬਾਅਦ 10ਵਾਂ ਹਫ਼ਤਾ · ਸੁਰ 8

ਤਿਉਹਾਰ ਅਤੇ ਸੰਤ

Afterfeast of the Transfiguration of the Lord

ਮਰਿਯਮ ਦੇ ਦੇਹਾਂਤ ਦਾ ਵਰਤ

ਸਖ਼ਤ ਵਰਤ (ਸੁੱਕਾ ਭੋਜਨ: ਰੋਟੀ, ਸਬਜ਼ੀਆਂ, ਫਲ)

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

1 ਕੁਰਿੰਥੀ 15:12–19

12ਹੁਣ ਜੇ ਮਸੀਹ ਦਾ ਇਹ ਪ੍ਰਚਾਰ ਕਰਦੇ ਹਾਂ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਤਾਂ ਕਈ ਤੁਹਾਡੇ ਵਿੱਚੋਂ ਕਿਵੇਂ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਹੈ ਹੀ ਨਹੀਂ। 13ਪਰ ਜੇ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ ਤਾਂ ਮਸੀਹ ਵੀ ਨਹੀਂ ਜੀ ਉੱਠਿਆ। 14ਅਤੇ ਜੇ ਮਸੀਹ ਨਹੀਂ ਜੀ ਉੱਠਿਆ ਤਾਂ ਸਾਡਾ ਪ੍ਰਚਾਰ ਵਿਅਰਥ ਹੈ ਅਤੇ ਤੁਹਾਡੀ ਵਿਸ਼ਵਾਸ ਬੇਕਾਰ ਹੈ। 15ਨਾਲੇ ਅਸੀਂ ਵੀ ਪਰਮੇਸ਼ੁਰ ਦੇ ਝੂਠੇ ਗਵਾਹ ਠਹਿਰੇ ਕਿਉਂ ਜੋ ਅਸੀਂ ਪਰਮੇਸ਼ੁਰ ਦੀ ਸਾਖੀ ਦਿੱਤੀ ਜੋ ਉਹ ਨੇ ਮਸੀਹ ਨੂੰ ਜ਼ਿੰਦਾ ਕੀਤਾ, ਜਿਸ ਨੂੰ ਉਸ ਨੇ ਨਹੀਂ ਜ਼ਿੰਦਾ ਕੀਤਾ ਤਾਂ ਫਿਰ ਮੁਰਦੇ ਨਹੀਂ ਜੀ ਉੱਠਦੇ। 16ਕਿਉਂਕਿ ਜੇ ਮੁਰਦੇ ਨਹੀਂ ਜੀ ਉੱਠਦੇ ਤਾਂ ਮਸੀਹ ਨਹੀਂ ਜੀ ਉੱਠਿਆ ਹੈ। 17ਅਤੇ ਜੇ ਮਸੀਹ ਨਹੀਂ ਜੀ ਉੱਠਿਆ ਤਾਂ ਤੁਹਾਡੀ ਵਿਸ਼ਵਾਸ ਵਿਅਰਥ ਹੈ। ਤੁਸੀਂ ਅਜੇ ਆਪਣੇ ਪਾਪਾਂ ਵਿੱਚ ਹੋ। 18ਤਦ ਜਿਹੜੇ ਮਸੀਹ ਵਿੱਚ ਹੋ ਕੇ ਸੌਂ ਗਏ ਹਨ ਉਹ ਵੀ ਨਾਸ ਹੋਏ। 19ਜੇ ਕੇਵਲ ਇਸੇ ਜੀਵਨ ਵਿੱਚ ਅਸੀਂ ਮਸੀਹ ਉੱਤੇ ਆਸ ਰੱਖੀ ਹੋਈ ਹੈ ਤਾਂ ਅਸੀਂ ਸਭਨਾਂ ਮਨੁੱਖਾਂ ਨਾਲੋਂ ਤਰਸ ਯੋਗ ਹਾਂ।

ਇੰਜੀਲ

ਮੱਤੀ 21:18–22

18ਜਦ ਤੜਕੇ ਉਹ ਸ਼ਹਿਰ ਨੂੰ ਮੁੜਿਆ ਜਾਂਦਾ ਸੀ, ਤਾਂ ਉਸ ਨੂੰ ਭੁੱਖ ਲੱਗੀ। 19ਅਤੇ ਰਸਤੇ ਕੋਲ ਹੰਜ਼ੀਰ ਦਾ ਇੱਕ ਰੁੱਖ ਵੇਖ ਕੇ ਉਸ ਦੇ ਨੇੜੇ ਗਿਆ ਪਰ ਪੱਤਿਆਂ ਬਿਨ੍ਹਾਂ ਉਸ ਉੱਤੇ ਹੋਰ ਕੁਝ ਨਾ ਲੱਭਿਆ ਅਤੇ ਉਸ ਨੇ ਉਸ ਨੂੰ ਆਖਿਆ ਕਿ ਅੱਜ ਤੋਂ ਬਾਅਦ ਤੈਨੂੰ ਕਦੀ ਫਲ ਨਾ ਲੱਗੇ ਅਤੇ ਹੰਜ਼ੀਰ ਦਾ ਦਰਖ਼ੱਤ ਸੁੱਕ ਗਿਆ। 20ਅਤੇ ਚੇਲੇ ਇਹ ਵੇਖ ਕੇ ਹੈਰਾਨ ਹੋਏ ਅਤੇ ਬੋਲੇ ਕਿ ਹੰਜ਼ੀਰ ਦਾ ਰੁੱਖ਼ ਐਨੀ ਜਲਦੀ ਕਿਵੇਂ ਸੁੱਕ ਗਿਆ? 21ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਨੂੰ ਵਿਸ਼ਵਾਸ ਹੋਵੇ ਅਤੇ ਤੁਸੀਂ ਭਰਮ ਨਾ ਕਰੋ ਤਾਂ ਤੁਸੀਂ ਕੇਵਲ ਇਹੋ ਨਹੀਂ ਕਰੋਗੇ ਜੋ ਹੰਜ਼ੀਰ ਦੇ ਦਰਖ਼ਤ ਨਾਲ ਹੋਇਆ ਸਗੋਂ ਜੇ ਤੁਸੀਂ ਇਸ ਪਹਾੜ ਨੂੰ ਆਖੋ ਜੋ ਉੱਠ ਅਤੇ ਸਮੁੰਦਰ ਵਿੱਚ ਜਾ ਕੇ ਡਿੱਗ ਜਾ, ਤਾਂ ਅਜਿਹਾ ਹੋ ਜਾਵੇਗਾ। 22ਅਤੇ ਸਭ ਕੁਝ ਜੋ ਤੁਸੀਂ ਵਿਸ਼ਵਾਸ ਨਾਲ ਪ੍ਰਾਰਥਨਾ ਕਰ ਕੇ ਮੰਗੋ ਸੋ ਪਾਓਗੇ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਗਸਤ 10 ਸਿਵਲ ਕੈਲੰਡਰ ਦਾ ਅਗਸਤ 23 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ