Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 24

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 24 ਅਗਸਤ 2027

ਮੰਗਲਵਾਰ · ਆਮ ਸਮੇਂ ਦਾ 21ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਰਸੂਲ ਸੰਤ ਬਰਥੁਲਮਈ

ਤਿਉਹਾਰ · ਉਪਾਸਨਾ ਦਾ ਰੰਗ: ਲਾਲ

ਦਿਨ ਦੇ ਪਾਠ

ਪਹਿਲਾ ਪਾਠ

ਪਰਕਾਸ਼ 21:9–14

9ਜਿਨ੍ਹਾਂ ਸੱਤਾਂ ਦੂਤਾਂ ਕੋਲ ਉਹ ਸੱਤ ਕਟੋਰੇ ਸਨ ਅਤੇ ਜਿਹੜੇ ਆਖਰੀ ਸੱਤ ਮਹਾਂਮਾਰੀਆਂ ਨੂੰ ਲਏ ਹੋਏ ਸਨ, ਉਹਨਾਂ ਵਿੱਚੋਂ ਇੱਕ ਨੇ ਆ ਕੇ ਮੇਰੇ ਨਾਲ ਗੱਲ ਕੀਤੀ ਕਿ ਇੱਧਰ ਆ, ਮੈਂ ਤੈਨੂੰ ਲਾੜੀ ਵਿਖਾਵਾਂ ਜਿਹੜੀ ਲੇਲੇ ਦੀ ਪਤਨੀ ਹੈ। 10ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਵੱਡੇ ਅਤੇ ਉੱਚੇ ਪਹਾੜ ਉੱਤੇ ਲੈ ਗਿਆ ਅਤੇ ਉਸ ਨੇ ਉਹ ਪਵਿੱਤਰ ਨਗਰੀ ਯਰੂਸ਼ਲਮ ਪਰਮੇਸ਼ੁਰ ਕੋਲੋਂ ਸਵਰਗ ਤੋਂ ਉੱਤਰਦੀ ਮੈਨੂੰ ਵਿਖਾਈ, ਜਿਹ ਦੇ ਵਿੱਚ ਪਰਮੇਸ਼ੁਰ ਦਾ ਤੇਜ ਸੀ। 11ਉਹ ਦੀ ਜੋਤ ਅੱਤ ਭਾਰੇ ਮੁੱਲ ਦੇ ਜਵਾਹਰ ਵਰਗੀ ਸੀ ਅਰਥਾਤ ਪੁਖਰਾਜ ਪੱਥਰ ਜਿਹੀ ਜੋ ਬਲੌਰ ਦੀ ਤਰ੍ਹਾਂ ਨਿਰਮਲ ਹੋਵੇ। 12ਅਤੇ ਉਹ ਦੀ ਵੱਡੀ ਅਤੇ ਉੱਚੀ ਸ਼ਹਿਰਪਨਾਹ ਹੈ ਅਤੇ ਉਹ ਦੇ ਬਾਰਾਂ ਦਰਵਾਜ਼ੇ ਹਨ ਅਤੇ ਉਹਨਾਂ ਦਰਵਾਜਿਆਂ ਉੱਤੇ ਬਾਰਾਂ ਦੂਤ। ਅਤੇ ਉਹਨਾਂ ਉੱਤੇ ਨਾਮ ਲਿਖੇ ਹੋਏ ਸਨ, ਜਿਹੜੇ ਇਸਰਾਏਲ ਦੇ ਵੰਸ਼ ਦੇ ਬਾਰਾਂ ਗੋਤਾਂ ਦੇ ਨਾਮ ਹਨ। 13ਪੂਰਬ ਵੱਲ ਤਿੰਨ ਦਰਵਾਜ਼ੇ ਅਤੇ ਪੱਛਮ ਵੱਲ ਤਿੰਨ ਦਰਵਾਜ਼ੇ ਅਤੇ ਦੱਖਣ ਵੱਲ ਤਿੰਨ ਦਰਵਾਜ਼ੇ ਅਤੇ ਉੱਤਰ ਵੱਲ ਤਿੰਨ ਦਰਵਾਜ਼ੇ ਹਨ। 14ਅਤੇ ਉਸ ਨਗਰੀ ਦੀ ਸ਼ਹਿਰਪਨਾਹ ਦੀਆਂ ਬਾਰਾਂ ਨੀਹਾਂ ਹਨ ਅਤੇ ਉਹਨਾਂ ਉੱਤੇ ਲੇਲੇ ਦੇ ਬਾਰਾਂ ਰਸੂਲਾਂ ਦੇ ਨਾਮ ਹਨ।

ਜਵਾਬੀ ਭਜਨ

ਜ਼ਬੂ 145:10–13, 17–18

10ਹੇ ਯਹੋਵਾਹ, ਤੇਰੇ ਸਾਰੇ ਕੰਮ ਤੇਰਾ ਧੰਨਵਾਦ ਕਰਨਗੇ, ਅਤੇ ਤੇਰੇ ਸੰਤ ਤੈਨੂੰ ਮੁਬਾਰਕ ਆਖਣਗੇ। 11ਓਹ ਤੇਰੀ ਪਾਤਸ਼ਾਹੀ ਦੇ ਪਰਤਾਪ ਦਾ ਚਰਚਾ ਕਰਨਗੇ, ਅਤੇ ਤੇਰੀ ਕੁਦਰਤ ਦੀਆਂ ਗੱਲਾਂ ਕਰਨਗੇ, 12ਕਿ ਓਹ ਆਦਮੀ ਦੇ ਵੰਸ਼ ਉੱਤੇ ਤੇਰੀਆਂ ਕੁਦਰਤਾਂ ਨੂੰ ਪਰਗਟ ਕਰਨ, ਨਾਲੇ ਉਸ ਦੀ ਪਾਤਸ਼ਾਹੀ ਦੇ ਤੇਜਵਾਨ ਪਰਤਾਪ ਨੂੰ। 13ਤੇਰੀ ਪਾਤਸ਼ਾਹੀ ਅਨਾਦੀ ਤੇ ਅਨੰਤ ਹੈ, ਅਤੇ ਤੇਰਾ ਰਾਜ ਸਾਰੀਆਂ ਪੀੜ੍ਹੀਆਂ ਤੱਕ। 17ਯਹੋਵਾਹ ਆਪਣੇ ਸਾਰੇ ਰਾਹਾਂ ਵਿੱਚ ਧਰਮੀ ਹੈ, ਅਤੇ ਆਪਣੇ ਸਾਰੇ ਕੰਮਾਂ ਵਿੱਚ ਦਯਾਵਾਨ ਹੈ। 18ਯਹੋਵਾਹ ਉਨ੍ਹਾਂ ਸਭਨਾਂ ਦੇ ਨੇੜੇ ਹੈ ਜਿਹੜੇ ਉਹ ਨੂੰ ਪੁਕਾਰਦੇ ਹਨ, ਹਾਂ, ਉਨ੍ਹਾਂ ਸਭਨਾਂ ਦੇ ਜਿਹੜੇ ਸਚਿਆਈ ਨਾਲ ਪੁਕਾਰਦੇ ਹਨ।

ਇੰਜੀਲ

ਯੂਹ 1:45–51

45ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਬਿਵਸਥਾ ਵਿੱਚ ਜੋ ਲਿਖਿਆ ਹੈ। ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ। ਅਸੀਂ ਉਸ ਨੂੰ ਲੱਭ ਲਿਆ ਹੈ। ਉਸਦਾ ਨਾਮ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਅਤੇ ਉਹ ਨਾਸਰਤ ਦਾ ਹੈ।” 46ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, “ਨਾਸਰਤ! ਭਲਾ ਨਾਸਰਤ ਵਿੱਚੋਂ ਕੋਈ ਉੱਤਮ ਚੀਜ਼ ਨਿੱਕਲ ਸਕਦੀ ਹੈ?” ਫ਼ਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ” 47ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ।” 48ਨਥਾਨਿਏਲ ਨੇ ਪੁੱਛਿਆ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?” ਯਿਸੂ ਨੇ ਉੱਤਰ ਦਿੱਤਾ, “ਮੈਂ ਤੈਨੂੰ ਉਸ ਵੇਲੇ ਵੇਖ ਲਿਆ ਸੀ, ਜਦੋਂ ਤੂੰ ਹੰਜ਼ੀਰ ਦੇ ਰੁੱਖ ਥੱਲੇ ਸੀ। ਜਦੋਂ ਤੈਨੂੰ ਫ਼ਿਲਿਪੁੱਸ ਨੇ ਮੇਰੇ ਬਾਰੇ ਦੱਸਿਆ।” 49ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ। ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ।” 50ਯਿਸੂ ਨੇ ਨਥਾਨਿਏਲ ਨੂੰ ਆਖਿਆ, “ਤੂੰ ਇਸ ਲਈ ਵਿਸ਼ਵਾਸ ਕਰਦਾ ਹੈਂ ਕਿ ਪਹਿਲਾਂ ਹੀ ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੈਨੂੰ ਹੰਜ਼ੀਰ ਦੇ ਰੁੱਖ ਥੱਲੇ ਵੇਖਿਆ ਸੀ। ਪਰ ਤੂੰ ਇਸ ਤੋਂ ਵੀ ਵੱਡੀਆਂ ਗੱਲਾਂ ਦੇਖੇਂਗਾ!” 51ਯਿਸੂ ਨੇ ਉਸ ਨੂੰ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਤੁਸੀਂ ਸਵਰਗ ਨੂੰ ਖੁੱਲ੍ਹਾ ਵੇਖੋਂਗੇ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤਰ ਉੱਤੇ ਚੜਦੇ ਅਤੇ ਉੱਤਰਦੇ ਵੇਖੋਂਗੇ।”

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ