ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 24
ਆਰਥੋਡਾਕਸ ਕੈਲੰਡਰ · 11 ਅਗਸਤ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 24 ਅਗਸਤ 2027
ਮੰਗਲਵਾਰ · ਪੰਤੇਕੁਸਤ ਤੋਂ ਬਾਅਦ 10ਵਾਂ ਹਫ਼ਤਾ · ਸੁਰ 8
ਤਿਉਹਾਰ ਅਤੇ ਸੰਤ
Afterfeast of the Transfiguration of the Lord
ਮਰਿਯਮ ਦੇ ਦੇਹਾਂਤ ਦਾ ਵਰਤ
ਵਰਤ: ਤੇਲ ਤੋਂ ਬਿਨਾਂ ਪਕਾਇਆ ਭੋਜਨ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
29ਨਹੀਂ ਤਾਂ ਜਿਹੜੇ ਮੁਰਦਿਆਂ ਦੇ ਲਈ ਬਪਤਿਸਮਾ ਲੈਂਦੇ ਹਨ, ਉਹ ਕੀ ਕਰਨਗੇ? ਜੇ ਮੁਰਦੇ ਮੂਲੋਂ ਜੀ ਨਹੀਂ ਉੱਠਦੇ ਤਾਂ ਉਨ੍ਹਾਂ ਦੇ ਲਈ ਉਹ ਕਿਉਂ ਬਪਤਿਸਮਾ ਲੈਂਦੇ ਹਨ? 30ਅਸੀਂ ਵੀ ਹਰ ਘੜੀ ਦੁੱਖ ਵਿੱਚ ਕਿਉਂ ਪਏ ਰਹਿੰਦੇ ਹਾਂ? 31ਹੇ ਭਰਾਵੋ, ਤੁਹਾਡੇ ਹੱਕ ਵਿੱਚ ਜਿਹੜਾ ਘਮੰਡ ਮੈਂ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਕਰਦਾ ਹਾਂ ਉਹ ਦੀ ਸਹੁੰ ਹੈ ਜੋ ਮੈਂ ਹਰ ਰੋਜ਼ ਮਰਦਾ ਹਾਂ। 32ਜੇ ਆਦਮੀ ਦੀ ਤਰ੍ਹਾਂ ਮੈਂ ਅਫ਼ਸੁਸ ਵਿੱਚ ਬੁਰਿਆਰਾਂ ਨਾਲ ਲੜਿਆ ਤਾਂ ਮੈਨੂੰ ਕੀ ਲਾਭ ਹੈ? ਜੇ ਮੁਰਦੇ ਨਹੀਂ ਜੀ ਉੱਠਦੇ ਤਾਂ ਆਓ ਅਸੀਂ ਖਾਈਏ ਪੀਵੀਏ ਕਿਉਂ ਜੋ ਕੱਲ ਤਾਂ ਅਸੀਂ ਮਰਨਾ ਹੈ 33ਧੋਖਾ ਨਾ ਖਾਓ, ਬੁਰੀ ਸੰਗਤ ਚੰਗੇ ਚਾਲ-ਚਲਣ ਨੂੰ ਵਿਗਾੜ ਦਿੰਦੀ ਹੈ। 34ਤੁਸੀਂ ਧਾਰਮਿਕਤਾ ਲਈ ਸਮਝ ਰੱਖੋ ਅਤੇ ਪਾਪ ਨਾ ਕਰੋ ਕਿਉਂ ਜੋ ਕਈਆਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ। ਮੈਂ ਤੁਹਾਡੀ ਸ਼ਰਮ ਲਈ ਇਹ ਆਖਦਾ ਹਾਂ। 35ਪਰ ਕੋਈ ਆਖੇ ਕਿ ਮੁਰਦੇ ਕਿਵੇਂ ਜੀ ਉੱਠਦੇ ਅਤੇ ਕਿਹੋ ਜਿਹੇ ਸਰੀਰ ਨਾਲ ਆਉਂਦੇ ਹਨ? 36ਨਦਾਨਾਂ, ਜੋ ਕੁਝ ਤੂੰ ਬੀਜਦਾ ਹੈਂ ਜੇਕਰ ਉਹ ਨਾ ਮਰੇ ਤਾਂ ਜੰਮੇਗਾ ਨਹੀਂ। 37ਅਤੇ ਜਿਹੜਾ ਤੂੰ ਬੀਜਦਾ ਹੈ ਤੂੰ ਉਹ ਰੂਪ ਨਹੀਂ ਬੀਜਦਾ ਜੋ ਹੋਵੇਗਾ ਪਰ ਨਿਰਾ ਇੱਕ ਦਾਣਾ ਭਾਵੇਂ ਕਣਕ ਦਾ ਭਾਵੇਂ ਹੋਰ ਕਿਸੇ ਦਾ। 38ਪਰੰਤੂ ਪਰਮੇਸ਼ੁਰ ਜਿਵੇਂ ਉਹ ਨੂੰ ਭਾਇਆ ਉਹ ਉਸ ਨੂੰ ਰੂਪ ਦਿੰਦਾ ਹੈ ਅਤੇ ਹਰ ਪ੍ਰਕਾਰ ਦੇ ਬੀਜ ਨੂੰ ਆਪੋ ਆਪਣਾ ਰੂਪ
ਇੰਜੀਲ
23ਜਦ ਉਹ ਹੈਕਲ ਵਿੱਚ ਆ ਕੇ ਉਪਦੇਸ਼ ਦਿੰਦਾ ਸੀ ਤਦ ਮੁੱਖ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਉਹ ਦੇ ਕੋਲ ਆਏ ਅਤੇ ਬੋਲੇ, ਤੂੰ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ ਅਤੇ ਇਹ ਅਧਿਕਾਰ ਕਿਸ ਨੇ ਤੈਨੂੰ ਦਿੱਤਾ? 24ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਵੀ ਤੁਹਾਡੇ ਤੋਂ ਇੱਕ ਗੱਲ ਪੁੱਛਦਾ ਹਾਂ ਸੋ ਜੇ ਤੁਸੀਂ ਮੈਨੂੰ ਦੱਸੋ ਤਾਂ ਮੈਂ ਵੀ ਤੁਹਾਨੂੰ ਦੱਸਾਂਗਾ ਕਿ ਮੈਂ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ। 25ਯੂਹੰਨਾ ਦਾ ਬਪਤਿਸਮਾ ਕਿੱਥੋਂ ਸੀ, ਸਵਰਗ ਵੱਲੋਂ ਜਾਂ ਮਨੁੱਖਾਂ ਵੱਲੋਂ? ਅਤੇ ਉਹ ਆਪਸ ਵਿੱਚ ਵਿਚਾਰ ਕਰ ਕੇ ਕਹਿਣ ਲੱਗੇ, ਜੇ ਆਖੀਏ, “ਸਵਰਗ ਵੱਲੋਂ” ਤਾਂ ਉਹ ਸਾਨੂੰ ਕਹੇਗਾ, ਫੇਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਹੀਂ ਕੀਤਾ? 26ਅਤੇ ਜੇ ਆਖੀਏ, “ਮਨੁੱਖਾਂ ਵੱਲੋਂ” ਤਾਂ ਲੋਕਾਂ ਤੋਂ ਡਰਦੇ ਹਾਂ ਕਿਉਂ ਜੋ ਸਾਰੇ ਯੂਹੰਨਾ ਨੂੰ ਨਬੀ ਮੰਨਦੇ ਹਨ। 27ਤਦ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ। ਉਸ ਨੇ ਵੀ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਨਹੀਂ ਦੱਸਦਾ ਜੋ ਕਿਹੜੇ ਅਧਿਕਾਰ ਨਾਲ ਮੈਂ ਇਹ ਕੰਮ ਕਰਦਾ ਹਾਂ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਗਸਤ 11 ਸਿਵਲ ਕੈਲੰਡਰ ਦਾ ਅਗਸਤ 24 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ