Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 25

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 25 ਅਗਸਤ 2027

ਬੁੱਧਵਾਰ · ਆਮ ਸਮੇਂ ਦਾ 21ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 21ਵੇਂ ਹਫ਼ਤੇ ਦਾ ਬੁੱਧਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਕਾਲਾਸਾਂਜ਼ ਦੇ ਸੰਤ ਯੂਸੁਫ਼, ਪਾਦਰੀ · ਇੱਛਿਕ ਯਾਦਗਾਰੀ ਦਿਨ

ਸੰਤ ਲੂਈ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

1 ਥੱਸ 2:9–13

9ਹੇ ਭਰਾਵੋ, ਸਾਡੀ ਮਿਹਨਤ ਤੁਹਾਨੂੰ ਚੇਤੇ ਤਾਂ ਹੋਵੇਗੀ ਕਿ ਅਸੀਂ ਇਸ ਲਈ ਕਿ ਤੁਹਾਡੇ ਵਿੱਚੋਂ ਕਿਸੇ ਉੱਤੇ ਬੋਝ ਨਾ ਬਣੀਏ ਰਾਤ-ਦਿਨ ਕੰਮ-ਧੰਦਾ ਕਰ ਕੇ, ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਸੁਣਾਈ। 10ਪਰਮੇਸ਼ੁਰ ਅਤੇ ਤੁਸੀਂ ਦੋਵੇਂ ਗਵਾਹ ਹੋ ਕਿ ਤੁਹਾਡੇ ਨਾਲ ਜੋ ਵਿਸ਼ਵਾਸੀ ਹੋ, ਸਾਡਾ ਵਰਤਾਵਾ ਕਿੰਨ੍ਹਾਂ ਪਵਿੱਤਰ, ਧਾਰਮਿਕਤਾ ਅਤੇ ਨਿਰਦੋਸ਼ਤਾ ਸਹਿਤ ਸੀ। 11ਸੋ ਤੁਸੀਂ ਜਾਣਦੇ ਹੋ ਕਿ ਜਿਵੇਂ ਪਿਤਾ ਆਪਣੇ ਬੱਚਿਆਂ ਨੂੰ ਤਿਵੇਂ ਅਸੀਂ ਤੁਹਾਡੇ ਵਿੱਚੋਂ ਇੱਕ-ਇੱਕ ਨੂੰ ਕਿਵੇਂ ਉਪਦੇਸ਼ ਅਤੇ ਦਿਲਾਸਾ ਦਿੰਦੇ ਅਤੇ ਸਮਝਾਉਂਦੇ ਰਹੇ। 12ਤਾਂ ਜੋ ਤੁਸੀਂ ਪਰਮੇਸ਼ੁਰ ਦੇ ਯੋਗ ਚਾਲ ਚੱਲੋ ਜਿਹੜਾ ਤੁਹਾਨੂੰ ਆਪਣੇ ਰਾਜ ਅਤੇ ਮਹਿਮਾ ਵਿੱਚ ਸੱਦਦਾ ਹੈ। 13ਇਸ ਕਾਰਨ ਅਸੀਂ ਵੀ ਹਰ ਰੋਜ਼ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਕਿ ਜਦ ਤੁਹਾਨੂੰ ਪਰਮੇਸ਼ੁਰ ਦਾ ਸੁਣਿਆ ਹੋਇਆ ਬਚਨ ਸਾਡੇ ਕੋਲੋਂ ਮਿਲਿਆ ਤਾਂ ਤੁਸੀਂ ਉਸ ਨੂੰ ਮਨੁੱਖਾਂ ਦਾ ਬਚਨ ਕਰਕੇ ਨਹੀਂ ਸਗੋਂ ਜਿਵੇਂ ਉਹ ਸੱਚੀਂ-ਮੁੱਚੀ ਪਰਮੇਸ਼ੁਰ ਦਾ ਬਚਨ ਹੈ ਮੰਨ ਕੇ ਕਬੂਲ ਕੀਤਾ ਅਤੇ ਉਹ ਤੁਹਾਡੇ ਵਿਸ਼ਵਾਸੀਆਂ ਵਿੱਚ ਕੰਮ ਵੀ ਕਰਦਾ ਹੈ।

ਜਵਾਬੀ ਭਜਨ

ਜ਼ਬੂ 139:7–12

7ਮੈਂ ਤੇਰੇ ਆਤਮਾ ਤੋਂ ਕਿੱਧਰ ਜਾਂਵਾਂ, ਅਤੇ ਤੇਰੀ ਹਜ਼ੂਰੀ ਤੋਂ ਕਿੱਧਰ ਨੱਠਾਂ? 8ਜੇ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂ, ਤੂੰ ਉੱਥੇ ਹੈਂ, ਜੇ ਮੈਂ ਪਤਾਲ ਵਿੱਚ ਬਿਸਤਰਾ ਵਿਛਾਵਾਂ, ਵੇਖ, ਤੂੰ ਉੱਥੇ ਹੈਂ! 9ਜੇ ਮੈਂ ਫਜ਼ਰ ਦੇ ਖੰਭ ਲਾ ਲਵਾਂ, ਅਤੇ ਸਮੁੰਦਰ ਦੇ ਆਖਿਰ ਵਿੱਚ ਜਾ ਵੱਸਾਂ, 10ਉੱਥੇ ਵੀ ਤੇਰਾ ਹੱਥ ਮੇਰੀ ਅਗਵਾਈ ਕਰੇਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਫੜ ਲਵੇਗਾ! 11ਜੇ ਮੈਂ ਆਖਾਂ ਕਿ ਅਨ੍ਹੇਰਾ ਮੈਨੂੰ ਜ਼ਰੂਰ ਢੱਕ ਲਵੇਗਾ, ਅਤੇ ਮੇਰੇ ਇਰਦ-ਗਿਰਦ ਦਾ ਚਾਨਣ ਰਾਤ ਹੋ ਜਾਵੇਗਾ, 12ਫੇਰ ਵੀ ਅਨ੍ਹੇਰਾ ਤੈਥੋਂ ਨਾ ਛਿਪਾਵੇਗਾ, ਅਤੇ ਰਾਤ-ਦਿਨ ਵਾਂਗੂੰ ਚਮਕੇਗੀ, ਸੋ ਅਨ੍ਹੇਰਾ ਤੇ ਚਾਨਣ ਇੱਕੋ ਜਿਹੇ ਹਨ!।

ਇੰਜੀਲ

ਮੱਤੀ 23:27–32

27ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਰੰਗ ਕੀਤੀਆਂ ਕਬਰਾਂ ਵਰਗੇ ਹੋ, ਜਿਹੜੀਆਂ ਬਾਹਰੋਂ ਤਾਂ ਸੋਹਣੀਆਂ ਦਿਸਦੀਆਂ ਹਨ ਪਰ ਅੰਦਰੋਂ ਮੁਰਦਿਆਂ ਦੀਆਂ ਹੱਡੀਆਂ ਅਤੇ ਹਰ ਪਰਕਾਰ ਦੀ ਅਸ਼ੁੱਧਤਾ ਨਾਲ ਭਰੀਆਂ ਹੋਈਆਂ ਹਨ। 28ਇਸੇ ਤਰ੍ਹਾਂ ਤੁਸੀਂ ਵੀ ਬਾਹਰੋਂ ਮਨੁੱਖਾਂ ਨੂੰ ਧਰਮੀ ਵਿਖਾਈ ਦਿੰਦੇ ਹੋ ਪਰ ਅੰਦਰੋਂ ਕਪਟ ਅਤੇ ਕੁਧਰਮ ਨਾਲ ਭਰੇ ਹੋਏ ਹੋ। 29ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਧਰਮੀਆਂ ਦੀਆਂ ਸਮਾਧਾਂ ਸੁਆਰਦੇ ਹੋ। 30ਅਤੇ ਆਖਦੇ ਹੋ ਜੇ ਅਸੀਂ ਆਪਣੇ ਪਿਉ-ਦਾਦਿਆਂ ਦੇ ਦਿਨਾਂ ਵਿੱਚ ਹੁੰਦੇ ਤਾਂ ਉਨ੍ਹਾਂ ਨਾਲ ਨਬੀਆਂ ਦੇ ਖੂਨ ਵਿੱਚ ਸਾਂਝੀ ਨਾ ਹੁੰਦੇ। 31ਸੋ ਤੁਸੀਂ ਆਪਣੇ ਉੱਤੇ ਗਵਾਹੀ ਦਿੰਦੇ ਹੋ ਜੋ ਅਸੀਂ ਨਬੀਆਂ ਦੇ ਖ਼ੂਨੀਆਂ ਦੇ ਪੁੱਤਰ ਹਾਂ। 32ਸੋ ਤੁਸੀਂ ਆਪਣੇ ਪਿਉ-ਦਾਦਿਆਂ ਦੇ ਪਾਪ ਦੇ ਘੜੇ ਨੂੰ ਭਰੀ ਜਾਓ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ