ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 25
ਆਰਥੋਡਾਕਸ ਕੈਲੰਡਰ · 12 ਅਗਸਤ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 25 ਅਗਸਤ 2027
ਬੁੱਧਵਾਰ · ਪੰਤੇਕੁਸਤ ਤੋਂ ਬਾਅਦ 10ਵਾਂ ਹਫ਼ਤਾ · ਸੁਰ 8
ਤਿਉਹਾਰ ਅਤੇ ਸੰਤ
Afterfeast of the Transfiguration of the Lord
ਮਰਿਯਮ ਦੇ ਦੇਹਾਂਤ ਦਾ ਵਰਤ
ਸਖ਼ਤ ਵਰਤ (ਸੁੱਕਾ ਭੋਜਨ: ਰੋਟੀ, ਸਬਜ਼ੀਆਂ, ਫਲ)
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
4ਜੇ ਮੇਰਾ ਵੀ ਜਾਣਾ ਉੱਚਿਤ ਹੋਵੇ ਤਾਂ ਉਹ ਮੇਰੇ ਨਾਲ ਜਾਣਗੇ। 5ਅਤੇ ਜਦ ਮੈਂ ਮਕਦੂਨਿਯਾ ਵਿੱਚੋਂ ਦੀ ਲੰਘਾਂਗਾ ਤਦ ਤੁਹਾਡੇ ਕੋਲ ਆਵਾਂਗਾ ਕਿਉਂ ਜੋ ਮੈਂ ਮਕਦੂਨਿਯਾ ਰਾਹੀਂ ਲੰਘਣਾ ਹੈ। 6ਪਰ ਕੀ ਜਾਣੀਏ ਜੋ ਮੈਂ ਤੁਹਾਡੇ ਕੋਲ ਠਹਿਰਾਂ ਸਗੋਂ ਸਿਆਲ ਵੀ ਕੱਟਾਂ ਕਿ ਤੁਸੀਂ ਮੈਨੂੰ ਅਗਾਹਾਂ ਪਹੁੰਚਾ ਦਿਓ ਜਿੱਥੇ ਕਿਤੇ ਮੈਂ ਜਾਣਾ ਹੋਵੇ। 7ਕਿਉਂ ਜੋ ਮੈਂ ਨਹੀਂ ਚਾਹੁੰਦਾ ਜੋ ਇਸ ਵਾਰ ਤੁਹਾਨੂੰ ਰਸਤੇ ਵਿੱਚ ਹੀ ਮਿਲਾਂ ਕਿਉਂ ਜੋ ਮੇਰੀ ਆਸ ਹੈ ਕਿ ਜੇ ਪ੍ਰਭੂ ਦੀ ਆਗਿਆ ਹੋਵੇ ਤਾਂ ਕੁਝ ਚਿਰ ਤੁਹਾਡੇ ਕੋਲ ਠਹਿਰਾਂ। 8ਪਰ ਪੰਤੇਕੁਸਤ ਤੱਕ ਮੈਂ ਅਫ਼ਸੁਸ ਵਿੱਚ ਰਹਾਂਗਾ। 9ਕਿਉਂ ਜੋ ਇੱਕ ਵੱਡਾ ਅਤੇ ਕੰਮ ਵਾਲਾ ਦਰਵਾਜ਼ਾ ਮੇਰੇ ਲਈ ਖੁੱਲਿਆ ਹੈ ਅਤੇ ਵਿਰੋਧੀ ਬਹੁਤ ਹਨ। 10ਜੇ ਤਿਮੋਥਿਉਸ ਆਵੇ ਤਾਂ ਵੇਖਣਾ ਜੋ ਉਹ ਤੁਹਾਡੇ ਕੋਲ ਨਿਸਚਿੰਤ ਰਹੇ ਕਿਉਂ ਜੋ ਉਹ ਪ੍ਰਭੂ ਦਾ ਕੰਮ ਕਰਦਾ ਹਾਂ ਜਿਵੇਂ ਮੈਂ ਵੀ ਕਰਦਾ ਹਾਂ। 11ਸੋ ਕੋਈ ਉਸ ਨੂੰ ਤੁੱਛ ਨਾ ਜਾਣੇ ਸਗੋਂ ਤੁਸੀਂ ਉਸ ਨੂੰ ਸੁੱਖ-ਸਾਂਦ ਨਾਲ ਅਗਾਹਾਂ ਨੂੰ ਤੋਰ ਦੇਣਾ ਜੋ ਉਹ ਮੇਰੇ ਕੋਲ ਆ ਜਾਵੇ ਕਿਉਂ ਜੋ ਮੈਂ ਉਸ ਨੂੰ ਭਰਾਵਾਂ ਸਣੇ ਉਡੀਕਦਾ ਹਾਂ। 12ਪਰ ਭਾਈ ਅਪੁੱਲੋਸ ਦੀ ਇਹ ਗੱਲ ਹੈ ਕਿ ਮੈਂ ਉਹ ਦੇ ਅੱਗੇ ਬਹੁਤ ਬੇਨਤੀ ਕੀਤੀ ਜੋ ਉਹ ਭਰਾਵਾਂ ਦੇ ਨਾਲ ਤੁਹਾਡੇ ਕੋਲ ਜਾਵੇ ਅਤੇ ਉਹ ਦਾ ਜੀ ਤੁਹਾਡੇ ਕੋਲ ਇਸ ਵਾਰ ਆਉਣ ਨੂੰ ਮੂਲੋਂ ਨਹੀਂ ਕਰਦਾ ਸੀ ਪਰ ਜਦ ਉਹ ਨੂੰ ਕਦੇ ਵਿਹਲ ਹੋਵੇ ਤਾਂ ਆਵੇਗਾ।
ਇੰਜੀਲ
28ਪਰ ਤੁਸੀਂ ਕੀ ਸਮਝਦੇ ਹੋ? ਇੱਕ ਮਨੁੱਖ ਦੇ ਦੋ ਪੁੱਤਰ ਸਨ ਅਤੇ ਉਹ ਪਹਿਲੇ ਦੇ ਕੋਲ ਆ ਕੇ ਬੋਲਿਆ, ਪੁੱਤਰ ਜਾ। ਅੱਜ ਅੰਗੂਰੀ ਬਾਗ਼ ਵਿੱਚ ਕੰਮ ਕਰ। 29ਅਤੇ ਉਸ ਨੇ ਉੱਤਰ ਦਿੱਤਾ, ਮੇਰਾ ਜੀ ਨਹੀਂ ਕਰਦਾ ਪਰ ਬਾਅਦ ਵਿੱਚ ਪਛਤਾਇਆ ਅਤੇ ਚਲਾ ਗਿਆ। 30ਫੇਰ ਦੂਜੇ ਦੇ ਕੋਲ ਆ ਕੇ ਇਹੋ ਹੀ ਕਿਹਾ ਅਤੇ ਉਸ ਨੇ ਉੱਤਰ ਦਿੱਤਾ, ਠੀਕ ਹੈ ਜੀ, ਪਰ ਨਾ ਗਿਆ। 31ਸੋ ਇਨ੍ਹਾਂ ਦੋਹਾਂ ਵਿੱਚੋਂ ਕਿਸ ਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ? ਉਨ੍ਹਾਂ ਆਖਿਆ ਪਹਿਲੇ ਨੇ। ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਚੂੰਗੀ ਲੈਣ ਵਾਲੇ ਅਤੇ ਵੇਸਵਾ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਵੜਨਗੇ। 32ਕਿਉਂ ਜੋ ਯੂਹੰਨਾ ਧਾਰਮਿਕਤਾ ਦੇ ਰਾਹੀਂ ਤੁਹਾਡੇ ਕੋਲ ਆਇਆ ਅਤੇ ਤੁਸੀਂ ਉਸ ਉੱਤੇ ਵਿਸ਼ਵਾਸ ਨਾ ਕੀਤਾ ਪਰ ਮਸੂਲੀਆਂ ਅਤੇ ਕੰਜਰੀਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਤੁਸੀਂ ਇਹ ਵੇਖ ਕੇ ਬਾਅਦ ਵਿੱਚ ਵੀ ਨਾ ਪਛਤਾਏ ਕਿ ਉਸ ਉੱਤੇ ਵਿਸ਼ਵਾਸ ਕਰਦੇ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਗਸਤ 12 ਸਿਵਲ ਕੈਲੰਡਰ ਦਾ ਅਗਸਤ 25 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ