Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 26

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 26 ਅਗਸਤ 2027

ਵੀਰਵਾਰ · ਆਮ ਸਮੇਂ ਦਾ 21ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 21ਵੇਂ ਹਫ਼ਤੇ ਦਾ ਵੀਰਵਾਰ

ਆਮ ਦਿਨ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

1 ਥੱਸ 3:7–13

7ਇਸ ਲਈ ਹੇ ਭਰਾਵੋ, ਸਾਨੂੰ ਆਪਣੇ ਸਾਰੇ ਕਸ਼ਟ ਅਤੇ ਦੁੱਖ ਵਿੱਚ, ਤੁਹਾਡੇ ਬਾਰੇ ਤੁਹਾਡੀ ਵਿਸ਼ਵਾਸ ਦੇ ਕਾਰਨ ਤਸੱਲੀ ਹੋ ਗਈ। 8ਕਿਉਂ ਜੋ ਹੁਣ ਸਾਡੀ ਜਾਨ ਵਿੱਚ ਜਾਨ ਪੈ ਗਈ ਹੈ ਕੀ ਤੁਸੀਂ ਪ੍ਰਭੂ ਵਿੱਚ ਪੱਕੇ ਹੋ। 9ਉਸ ਸਾਰੇ ਅਨੰਦ ਲਈ ਜਿਸ ਕਰਕੇ ਅਸੀਂ ਆਪਣੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਕਾਰਨ ਅਨੰਦ ਕਰਦੇ ਹਾਂ ਅਸੀਂ ਤੁਹਾਡੇ ਬਾਰੇ ਕਿਹੜੇ ਮੂੰਹ ਨਾਲ ਪਰਮੇਸ਼ੁਰ ਦਾ ਧੰਨਵਾਦ ਕਰੀਏ? 10ਅਸੀਂ ਰਾਤ-ਦਿਨ ਬਹੁਤ ਹੀ ਪ੍ਰਾਰਥਨਾ ਕਰਦੇ ਰਹਿੰਦੇ ਹਾਂ ਜੋ ਤੁਹਾਡਾ ਦਰਸ਼ਣ ਕਰੀਏ ਅਤੇ ਤੁਹਾਡੀ ਵਿਸ਼ਵਾਸ ਦੀ ਘਾਟ ਨੂੰ ਪੂਰਾ ਕਰ ਦੇਈਏ। 11ਹੁਣ ਸਾਡਾ ਪਰਮੇਸ਼ੁਰ ਅਤੇ ਪਿਤਾ, ਅਤੇ ਸਾਡਾ ਪ੍ਰਭੂ ਯਿਸੂ, ਤੁਹਾਡੇ ਕੋਲ ਆਉਣ ਨੂੰ ਸਾਡੇ ਲਈ ਆਪ ਰਾਹ ਤਿਆਰ ਕਰੇ। 12ਅਤੇ ਪ੍ਰਭੂ ਤੁਹਾਨੂੰ ਇੱਕ ਦੂਜੇ ਨਾਲ ਅਤੇ ਸਭਨਾਂ ਮਨੁੱਖਾਂ ਨਾਲ ਪਿਆਰ ਵਿੱਚ ਵਧਾਵੇ ਅਤੇ ਤੁਸੀਂ ਤਰੱਕੀ ਕਰੋ, ਜਿਵੇਂ ਅਸੀਂ ਵੀ ਤੁਹਾਡੇ ਨਾਲ ਕਰਦੇ ਹਾਂ। 13ਤਾਂ ਜੋ ਤੁਹਾਡਿਆਂ ਮਨਾਂ ਨੂੰ ਤਕੜਿਆਂ ਕਰੇ ਕਿ ਜਿਸ ਵੇਲੇ ਸਾਡਾ ਪ੍ਰਭੂ ਯਿਸੂ ਆਪਣੇ ਸਾਰਿਆਂ ਸੰਤਾਂ ਨਾਲ ਆਵੇਗਾ ਤਾਂ ਉਹ ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਪਵਿੱਤਰਤਾਈ ਵਿੱਚ ਨਿਰਦੋਸ਼ ਹੋਣ।

ਜਵਾਬੀ ਭਜਨ

ਜ਼ਬੂ 90:3–4, 12–14, 17

3ਤੂੰ ਇਨਸਾਨ ਨੂੰ ਖਾਕ ਵੱਲ ਮੋੜ ਦਿੰਦਾ ਹੈਂ, ਅਤੇ ਫਰਮਾਉਂਦਾ ਹੈਂ, ਹੇ ਆਦਮ ਵੰਸ਼ੀਓ, ਮੁੜੋ! 4ਤੇਰੀ ਨਿਗਾਹ ਵਿੱਚ ਤਾਂ ਹਜ਼ਾਰ ਵਰ੍ਹੇ ਕੱਲ ਦੇ ਦਿਨ ਵਰਗੇ ਜਦ ਕਿ ਉਹ ਬੀਤ ਜਾਵੇ, ਅਤੇ ਇੱਕ ਪਹਿਰ ਰਾਤ ਵਰਗੇ ਹਨ। 12ਸਾਨੂੰ ਸਾਡੇ ਦਿਨ ਗਿਣਨਾ ਐਉਂ ਸਿਖਲਾ, ਕਿ ਅਸੀਂ ਸੇਵਾ ਵਾਲਾ ਮਨ ਪਰਾਪਤ ਕਰੀਏ। 13ਮੁੜ ਆ, ਹੇ ਯਹੋਵਾਹ, ਕਿੰਨ੍ਹਾਂ ਚਿਰ ਤੱਕ? ਅਤੇ ਆਪਣੇ ਦਾਸਾਂ ਉੱਤੇ ਤਰਸ ਖਾਹ! 14ਸਵੇਰ ਨੂੰ ਆਪਣੀ ਦਯਾ ਨਾਲ ਸਾਡੀ ਨਿਸ਼ਾ ਕਰ, ਕਿ ਅਸੀਂ ਆਪਣੇ ਸਾਰੇ ਦਿਨ ਜੈਕਾਰੇ ਗਜਾਈਏ ਅਤੇ ਅਨੰਦ ਕਰੀਏ। 17ਪ੍ਰਭੂ ਸਾਡੇ ਪਰਮੇਸ਼ੁਰ ਦੀ ਪ੍ਰਸੰਨਤਾ ਸਾਡੇ ਉੱਤੇ ਹੋਵੇ, ਸਾਡੇ ਹੱਥਾਂ ਦੇ ਕੰਮ ਸਾਡੇ ਲਈ ਕਾਇਮ ਕਰ, ਹਾਂ, ਸਾਡੇ ਹੱਥਾਂ ਦੇ ਕੰਮ ਕਾਇਮ ਕਰ।

ਇੰਜੀਲ

ਮੱਤੀ 24:42–51

42ਸੋ ਜਾਗਦੇ ਰਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਜੋ ਤੁਹਾਡਾ ਪ੍ਰਭੂ ਕਿਹੜੇ ਦਿਨ ਆਉਂਦਾ ਹੈ। 43ਪਰ ਇਹ ਜਾਣੋ ਕਿ ਜੇ ਘਰ ਦੇ ਮਾਲਕ ਨੂੰ ਪਤਾ ਹੁੰਦਾ ਕਿ ਚੋਰ ਕਿਸ ਪਹਿਰ ਆਵੇਗਾ ਤਾਂ ਜਾਗਦਾ ਰਹਿੰਦਾ ਅਤੇ ਆਪਣੇ ਘਰ ਚੋਰੀ ਨਾ ਹੋਣ ਦਿੰਦਾ। 44ਇਸ ਲਈ ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਸਮੇਂ ਤੁਹਾਨੂੰ ਖਿਆਲ ਵੀ ਨਾ ਹੋਵੇ, ਉਸੇ ਸਮੇਂ ਮਨੁੱਖ ਦਾ ਪੁੱਤਰ ਆ ਜਾਵੇਗਾ। 45ਉਪਰੰਤ ਉਹ ਵਫ਼ਾਦਾਰ ਅਤੇ ਬੁੱਧਵਾਨ ਨੌਕਰ ਕੌਣ ਹੈ, ਜਿਸ ਨੂੰ ਮਾਲਕ ਨੇ ਆਪਣੇ ਨੌਕਰਾਂ ਉੱਤੇ ਪ੍ਰਧਾਨ ਠਹਿਰਾਇਆ ਕਿ ਵੇਲੇ ਸਿਰ ਉਨ੍ਹਾਂ ਨੂੰ ਭੋਜਨ ਦੇਵੇ? 46ਧੰਨ ਉਹ ਨੌਕਰ ਜਿਹ ਨੂੰ ਉਸ ਦਾ ਮਾਲਕ ਜਦ ਆਵੇ, ਅਜਿਹਾ ਹੀ ਕਰਦਿਆਂ ਵੇਖੇ। 47ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਉਸ ਨੂੰ ਆਪਣੇ ਸਾਰੇ ਮਾਲ ਉੱਤੇ ਅਧਿਕਾਰੀ ਠਹਿਰਾਵੇਗਾ। 48ਪਰ ਜੇ ਉਹ ਦੁਸ਼ਟ ਨੌਕਰ ਆਪਣੇ ਮਨ ਵਿੱਚ ਆਖੇ, ਜੋ ਮੇਰਾ ਮਾਲਕ ਚਿਰ ਲਾਉਂਦਾ ਹੈ 49ਅਤੇ ਆਪਣੇ ਨਾਲ ਦੇ ਨੌਕਰਾਂ ਨੂੰ ਮਾਰਨ ਲੱਗੇ ਅਤੇ ਸ਼ਰਾਬੀਆਂ ਨਾਲ ਖਾਏ ਪੀਏ। 50ਤਾਂ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਘੜੀ ਉਹ ਨਹੀਂ ਜਾਣਦਾ, ਉਸ ਨੌਕਰ ਦਾ ਮਾਲਕ ਆਵੇਗਾ। 51ਅਤੇ ਉਹ ਨੂੰ ਦੋ ਟੁੱਕੜੇ ਕਰ ਦੇਵੇਗਾ ਅਤੇ ਕਪਟੀਆਂ ਨਾਲ ਉਹ ਦਾ ਹਿੱਸਾ ਠਹਿਰਾਵੇਗਾ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ