Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 26

ਆਰਥੋਡਾਕਸ ਕੈਲੰਡਰ · 13 ਅਗਸਤ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 26 ਅਗਸਤ 2027

ਵੀਰਵਾਰ · ਪੰਤੇਕੁਸਤ ਤੋਂ ਬਾਅਦ 10ਵਾਂ ਹਫ਼ਤਾ · ਸੁਰ 8

ਤਿਉਹਾਰ ਅਤੇ ਸੰਤ

Apodosis of the Transfiguration of the Lord

ਮਰਿਯਮ ਦੇ ਦੇਹਾਂਤ ਦਾ ਵਰਤ

ਵਰਤ: ਤੇਲ ਤੋਂ ਬਿਨਾਂ ਪਕਾਇਆ ਭੋਜਨ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਸ਼ਾਮ ਦੀ ਪ੍ਰਾਰਥਨਾ: ਪਾਠ

ਕਹਾ 10; ਕਹਾ 3; ਕਹਾ 8 (ਚੁਣੀਆਂ ਆਇਤਾਂ)

ਸ਼ਾਮ ਦੀ ਪ੍ਰਾਰਥਨਾ: ਪਾਠ

ਕਹਾ 10:31–11:12

31ਧਰਮੀ ਦਾ ਮੂੰਹ ਬੁੱਧ ਦਾ ਫਲ ਦਿੰਦਾ ਹੈ, ਪਰ ਟੇਢੀ ਜੀਭ ਵੱਢੀ ਜਾਵੇਗੀ। 32ਧਰਮੀ ਦੇ ਬੁੱਲ ਮਨ ਭਾਉਂਦੀ ਗੱਲ ਜਾਣਦੇ ਹਨ, ਪਰ ਦੁਸ਼ਟ ਦਾ ਮੂੰਹ ਪੁੱਠੀਆਂ ਗੱਲਾਂ ਬੋਲਦਾ ਹੈ। 11:1ਛਲ ਵਾਲੀ ਤੱਕੜੀ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰੰਤੂ ਪੂਰੇ ਤੋਲ ਤੋਂ ਉਹ ਪਰਸੰਨ ਹੁੰਦਾ ਹੈ। 2ਹੰਕਾਰ ਦੇ ਨਾਲ ਨਿਰਾਦਰ ਆਉਂਦਾ ਹੈ, ਪਰ ਨਿਮਰਤਾ ਦੇ ਨਾਲ ਬੁੱਧ ਆਉਂਦੀ ਹੈ। 3ਸਿੱਧਿਆਂ ਦੀ ਖ਼ਰਾਈ ਉਹਨਾਂ ਦੀ ਅਗਵਾਈ ਕਰੇਗੀ, ਪਰ ਕਪਟੀਆਂ ਦੀ ਟੇਢੀ ਚਾਲ ਉਨ੍ਹਾਂ ਦਾ ਨਾਸ ਕਰੇਗੀ। 4ਕਹਿਰ ਦੇ ਦਿਨ ਧਨ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਨੇਕੀ ਦੇ ਕੰਮ ਮੌਤ ਤੋਂ ਬਚਾ ਲੈਂਦੇ ਹਨ। 5ਖਰੇ ਮਨੁੱਖ ਦਾ ਰਾਹ ਧਾਰਮਿਕਤਾ ਦੇ ਕਾਰਨ ਸਿੱਧਾ ਰਹਿੰਦਾ ਹੈ, ਪਰ ਦੁਸ਼ਟ ਮਨੁੱਖ ਆਪਣੀ ਦੁਸ਼ਟਤਾਈ ਨਾਲ ਹੀ ਡਿੱਗ ਪੈਂਦਾ ਹੈ। 6ਸਿੱਧਿਆਂ ਦੀ ਸਿਧਿਆਈ ਉਹਨਾਂ ਨੂੰ ਛੁਡਾਉਂਦੀ ਹੈ, ਪਰ ਛਲੀਏ ਆਪਣੀ ਹੀ ਲੋਚ ਵਿੱਚ ਫਸ ਜਾਂਦੇ ਹਨ। 7ਜਦ ਦੁਸ਼ਟ ਮਰਦਾ ਹੈ, ਤਦ ਉਹ ਦੀ ਆਸ ਵੀ ਮਿਟ ਜਾਂਦੀ ਹੈ, ਅਤੇ ਬੁਰਿਆਰਾਂ ਦੀ ਆਸ ਦਾ ਨਾਸ ਹੋ ਜਾਂਦਾ ਹੈ। 8ਧਰਮੀ ਬਿਪਤਾ ਤੋਂ ਛੁਡਾਇਆ ਜਾਂਦਾ ਹੈ, ਪਰ ਦੁਸ਼ਟ ਉਸੇ ਵਿੱਚ ਫਸ ਜਾਂਦਾ ਹੈ। 9ਕੁਧਰਮੀ ਆਪਣੇ ਮੂੰਹ ਨਾਲ ਆਪਣੇ ਗੁਆਂਢੀ ਦਾ ਨਾਸ ਕਰਦਾ ਹੈ, ਪਰ ਧਰਮੀ ਗਿਆਨ ਦੇ ਕਾਰਨ ਛੁਡਾਏ ਜਾਂਦੇ ਹਨ। 10ਜਦ ਧਰਮੀਆਂ ਨੂੰ ਸੁੱਖ ਹੁੰਦਾ ਹੈ, ਤਦ ਨਗਰ ਦੇ ਲੋਕ ਪ੍ਰਸੰਨ ਹੁੰਦੇ ਹਨ, ਪਰ ਜਦ ਦੁਸ਼ਟਾਂ ਦਾ ਨਾਸ ਹੁੰਦਾ, ਤਾਂ ਜੈਕਾਰੇ ਹੁੰਦੇ ਹਨ! 11ਸਚਿਆਰਾਂ ਦੀਆਂ ਅਸੀਸਾਂ ਨਾਲ ਨਗਰ ਦਾ ਵਾਧਾ ਹੁੰਦਾ ਹੈ, ਪਰ ਦੁਸ਼ਟਾਂ ਦੇ ਬੋਲਾਂ ਨਾਲ ਉਹ ਢਹਿ ਜਾਂਦਾ ਹੈ। 12ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਨਿਰਬੁੱਧ ਹੈ, ਪਰ ਸਮਝਦਾਰ ਪੁਰਸ਼ ਚੁੱਪ ਰਹਿੰਦਾ ਹੈ।

ਸ਼ਾਮ ਦੀ ਪ੍ਰਾਰਥਨਾ: ਪਾਠ

ਇਸ ਅਨੁਵਾਦ ਵਿੱਚ ਨਹੀਂ

ਸਵੇਰ ਦੀ ਪ੍ਰਾਰਥਨਾ: ਇੰਜੀਲ

ਯੂਹ 10:9–16

9ਮੈਂ ਦਰਵਾਜ਼ਾ ਹਾਂ, ਜਿਹੜਾ ਆਦਮੀ ਮੇਰੇ ਰਾਹੀਂ ਵੜਦਾ ਹੈ, ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਮਿਲ ਜਾਵੇਗਾ। 10ਚੋਰ, ਚੋਰੀ ਕਰਨ, ਮਾਰਨ ਅਤੇ ਨਾਸ ਕਰਨ ਲਈ ਆਉਂਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਸਗੋਂ ਚੋਖਾ ਜੀਵਨ। 11ਮੈਂ ਚੰਗਾ ਅਯਾਲੀ ਹਾਂ। ਇੱਕ ਚੰਗਾ ਅਯਾਲੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ। 12ਇੱਕ ਮਜ਼ਦੂਰ ਅਯਾਲੀ ਨਹੀਂ ਹੈ ਅਤੇ ਉਹ ਭੇਡਾਂ ਦਾ ਮਾਲਕ ਨਹੀਂ ਹੈ। ਕਿਉਂ ਜੋ ਉਹ ਬਘਿਆੜ ਨੂੰ ਆਉਂਦਿਆਂ ਹੀਂ ਵੇਖ ਕੇ ਉਹ ਭੱਜ ਜਾਂਦਾ ਹੈ। ਬਘਿਆੜ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ। 13ਮਜ਼ਦੂਰ ਭੱਜ ਜਾਂਦਾ ਹੈ ਕਿਉਂਕਿ ਉਹ ਸਿਰਫ਼ ਮਜ਼ਦੂਰੀ ਲਈ ਕੰਮ ਕਰਦਾ ਹੈ ਅਤੇ ਭੇਡਾਂ ਦਾ ਖਿਆਲ ਨਹੀਂ ਰੱਖਦਾ। 14ਮੈਂ ਚੰਗਾ ਅਯਾਲੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ, ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ 15ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ 16ਮੇਰੀਆਂ ਹੋਰ ਵੀ ਭੇਡਾਂ ਹਨ, ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ।

ਪੱਤ੍ਰੀ

2 ਕੁਰਿੰਥੀ 1:1–7

1ਪੌਲੁਸ, ਜਿਹੜਾ ਪਰਮੇਸ਼ੁਰ ਦੀ ਮਰਜ਼ੀ ਨਾਲ ਮਸੀਹ ਯਿਸੂ ਦਾ ਰਸੂਲ ਹਾਂ ਅਤੇ ਨਾਲੇ ਸਾਡਾ ਭਰਾ ਤਿਮੋਥਿਉਸ ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ ਅਤੇ ਉਨ੍ਹਾਂ ਸਭਨਾਂ ਸੰਤਾਂ ਨਾਲ ਜਿਹੜੇ ਅਖਾਯਾ ਵਿੱਚ ਹਨ। 2ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ। 3ਮੁਬਾਰਕ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਦਯਾ ਦਾ ਪਿਤਾ ਅਤੇ ਸਭ ਪ੍ਰਕਾਰ ਦੀ ਸ਼ਾਂਤੀ ਦਾ ਪਰਮੇਸ਼ੁਰ ਹੈ। 4ਜੋ ਸਾਡੀਆਂ ਸਾਰੀਆਂ ਬਿਪਤਾ ਵਿੱਚ ਸਾਨੂੰ ਦਿਲਾਸਾ ਦਿੰਦਾ ਹੈ ਜੋ ਅਸੀਂ ਉਸੇ ਦਿਲਾਸੇ ਤੋਂ ਜਿਸ ਨੂੰ ਅਸੀਂ ਪਰਮੇਸ਼ੁਰ ਵੱਲੋਂ ਪਾਇਆ ਹੈ ਉਹਨਾਂ ਨੂੰ ਹਰ ਬਿਪਤਾ ਵਿੱਚ ਦਿਲਾਸਾ ਦੇਣ ਯੋਗ ਹੋਈਏ। 5ਕਿਉਂਕਿ ਜਿਵੇਂ ਮਸੀਹ ਦੇ ਦੁੱਖ ਸਾਡੇ ਲਈ ਬਹੁਤ ਹਨ ਉਸੇ ਤਰ੍ਹਾਂ ਸਾਡਾ ਦਿਲਾਸਾ ਵੀ ਮਸੀਹ ਦੇ ਰਾਹੀਂ ਬਹੁਤ ਹੈ। 6ਪਰੰਤੂ ਅਸੀਂ ਭਾਵੇਂ ਬਿਪਤਾ ਭੋਗਦੇ ਹਾਂ ਪਰ ਇਹ ਤਾਂ ਤੁਹਾਡੇ ਦਿਲਾਸੇ ਅਤੇ ਮੁਕਤੀ ਲਈ ਹੈ ਅਤੇ ਭਾਵੇਂ ਦਿਲਾਸਾ ਪਾਉਂਦੇ ਹਾਂ ਤਾਂ ਇਹ ਤੁਹਾਡੇ ਉਸ ਦਿਲਾਸੇ ਲਈ ਹੈ ਜਿਹੜਾ ਉਨ੍ਹਾਂ ਦੁੱਖਾਂ ਦੇ ਧੀਰਜ ਨਾਲ ਝੱਲਣ ਵਿੱਚ ਗੁਣਕਾਰੀ ਹੈ ਜੋ ਦੁੱਖ ਅਸੀਂ ਵੀ ਝੱਲਦੇ ਹਾਂ। 7ਅਤੇ ਤੁਹਾਡੇ ਲਈ ਸਾਡੀ ਇਹ ਆਸ ਯਕੀਨਨ ਹੈ ਕਿਉਂ ਜੋ ਅਸੀਂ ਜਾਣਦੇ ਹਾਂ ਕਿ ਜਿਵੇਂ ਤੁਸੀਂ ਦੁੱਖਾਂ ਵਿੱਚ ਸਾਡੇ ਸਾਂਝੀ ਹੋ ਉਸੇ ਤਰ੍ਹਾਂ ਦਿਲਾਸੇ ਵਿੱਚ ਵੀ ਹੋ।

ਪੱਤ੍ਰੀ (ਸੰਤ ਤਿਖੋਨ ਲਈ)

ਇਬਰਾ 7:26–8:2

26ਇਹੋ ਜਿਹਾ ਪ੍ਰਧਾਨ ਜਾਜਕ ਸਾਡੇ ਲਈ ਫੱਬਦਾ ਸੀ ਜਿਹੜਾ ਪਵਿੱਤਰ, ਨਿਰਦੋਸ਼, ਨਿਰਮਲ, ਪਾਪੀਆਂ ਤੋਂ ਨਿਆਰਾ ਅਤੇ ਅਕਾਸ਼ਾਂ ਤੋਂ ਉੱਚਾ ਕੀਤਾ ਹੋਇਆ ਹੋਵੇ। 27ਜਿਸ ਨੂੰ ਉਨ੍ਹਾਂ ਪ੍ਰਧਾਨ ਜਾਜਕਾਂ ਵਾਂਗੂੰ ਲੋੜ ਨਹੀਂ ਕਿ ਪਹਿਲਾਂ ਆਪਣਿਆਂ ਅਤੇ ਫਿਰ ਪਰਜਾ ਦੇ ਪਾਪਾਂ ਲਈ ਬਲੀਦਾਨ ਹਰ ਰੋਜ਼ ਚੜ੍ਹਾਇਆ ਕਰੇ, ਕਿਉਂਕਿ ਉਹ ਨੇ ਆਪਣੇ ਆਪ ਨੂੰ ਬਲੀਦਾਨ ਕਰਕੇ ਚੜਾਉਣ ਦੁਆਰਾ ਇੱਕੋ ਵਾਰ ਇਹ ਕਰ ਦਿੱਤਾ। 28ਬਿਵਸਥਾ ਤਾਂ ਮਨੁੱਖਾਂ ਨੂੰ ਜਿਹੜੇ ਕਮਜ਼ੋਰ ਹਨ ਪ੍ਰਧਾਨ ਜਾਜਕ ਠਹਿਰਾਉਂਦੀ ਹੈ ਪਰ ਸਹੁੰ ਦਾ ਬਚਨ ਜਿਹੜਾ ਬਿਵਸਥਾ ਦੇ ਬਾਅਦ ਹੋਇਆ ਸੀ ਪੁੱਤਰ ਨੂੰ ਜੋ ਸਦਾ ਤੱਕ ਸਿੱਧ ਕੀਤਾ ਹੋਇਆ ਹੈ, ਪਰਧਾਨ ਜਾਜਕ ਠਹਿਰਾਉਂਦਾ ਹੈ। 8:1ਹੁਣ ਜਿਹੜੀਆਂ ਗੱਲਾਂ ਅਸੀਂ ਆਖਦੇ ਹਾਂ ਉਨ੍ਹਾਂ ਵਿੱਚੋਂ ਮੁੱਖ ਗੱਲ ਇਹ ਹੈ ਕਿ ਸਾਡਾ ਇਹੋ ਜਿਹਾ ਇੱਕ ਪ੍ਰਧਾਨ ਜਾਜਕ ਹੈ ਜਿਹੜਾ ਸਵਰਗ ਉੱਤੇ ਅੱਤ ਮਹਾਨ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੈ। 2ਉਹ ਪਵਿੱਤਰ ਸਥਾਨ ਦਾ ਅਤੇ ਉਸ ਡੇਰੇ ਦਾ ਸੇਵਕ ਹੈ ਜਿਸ ਨੂੰ ਮਨੁੱਖ ਨੇ ਨਹੀਂ ਸਗੋਂ ਪ੍ਰਭੂ ਨੇ ਖੜ੍ਹਾ ਕੀਤਾ।

ਇੰਜੀਲ

ਮੱਤੀ 21:43–46

43ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਅਤੇ ਪਰਾਈ ਕੌਮ ਨੂੰ ਦਿੱਤਾ ਜਾਵੇਗਾ, ਜਿਹੜੀ ਉਹ ਦੇ ਫਲ ਦੇਵੇ। 44ਅਤੇ ਜੋ ਕੋਈ ਇਸ ਪੱਥਰ ਉੱਤੇ ਡਿੱਗੇਗਾ ਸੋ ਚੂਰ-ਚੂਰ ਹੋ ਜਾਵੇਗਾ ਪਰ ਜਿਹ ਦੇ ਉੱਤੇ ਉਹ ਡਿੱਗੇ ਉਹ ਨੂੰ ਪੀਹ ਸੁੱਟੇਗਾ। 45ਜਦ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਉਹ ਦੇ ਦ੍ਰਿਸ਼ਟਾਂਤ ਸੁਣੇ ਤਾਂ ਸਮਝਿਆ ਜੋ ਉਹ ਸਾਡੇ ਹੀ ਬਾਰੇ ਵਿੱਚ ਆਖਦਾ ਹੈ। 46ਅਤੇ ਜਦ ਉਹ ਉਸ ਨੂੰ ਫੜ੍ਹਨਾ ਚਾਹੁੰਦੇ ਸਨ ਤਾਂ ਲੋਕਾਂ ਤੋਂ ਡਰੇ, ਕਿਉਂਕਿ ਲੋਕ ਉਸ ਨੂੰ ਨਬੀ ਮੰਨਦੇ ਸਨ।

ਇੰਜੀਲ (ਸੰਤ ਤਿਖੋਨ ਲਈ)

ਮੱਤੀ 5:14–19

14ਤੁਸੀਂ ਸੰਸਾਰ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਲੁਕਿਆ ਨਹੀਂ ਰਹਿ ਸਕਦਾ। 15ਲੋਕ ਦੀਵਾ ਬਾਲ ਕੇ ਟੋਕਰੇ ਹੇਠਾਂ ਨਹੀਂ ਰੱਖਦੇ ਸਗੋਂ ਦੀਵਟ ਉੱਤੇ ਰੱਖਦੇ ਹਨ ਤਾਂ ਜੋ ਜਿਹੜੇ ਘਰ ਵਿੱਚ ਹਨ ਉਹਨਾਂ ਨੂੰ ਚਾਨਣ ਦੇਵੇ। 16ਤੁਹਾਡਾ ਚਾਨਣ ਲੋਕਾਂ ਦੇ ਸਾਹਮਣੇ ਅਜਿਹਾ ਚਮਕੇ ਕਿ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ, ਜਿਹੜਾ ਸਵਰਗ ਵਿੱਚ ਹੈ। 17ਇਹ ਨਾ ਸੋਚੋ ਕਿ ਮੈਂ ਮੂਸਾ ਦੀ ਬਿਵਸਥਾ ਜਾਂ ਨਬੀਆਂ ਦੇ ਉਪਦੇਸ਼ ਨੂੰ ਰੱਦ ਕਰਨ ਆਇਆ ਹਾਂ। ਮੈਂ ਰੱਦ ਕਰਨ ਨਹੀਂ ਸਗੋਂ ਪੂਰਾ ਕਰਨ ਆਇਆ ਹਾਂ। 18ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਅਕਾਸ਼ ਅਤੇ ਧਰਤੀ ਟਲ ਨਾ ਜਾਣ, ਬਿਵਸਥਾ ਵਿੱਚੋਂ ਇੱਕ ਅੱਖਰ ਜਾਂ ਇੱਕ ਬਿੰਦੀ ਵੀ ਨਾ ਟਲੇਗੀ, ਜਦ ਤੱਕ ਸਭ ਕੁਝ ਪੂਰਾ ਨਾ ਹੋਵੇ। 19ਸੋ ਜੋ ਕੋਈ ਇਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾਂ ਦੂਜਿਆਂ ਨੂੰ ਸਿਖਾਵੇ ਸੋ ਸਵਰਗ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਕਹਾਵੇਗਾ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਗਸਤ 13 ਸਿਵਲ ਕੈਲੰਡਰ ਦਾ ਅਗਸਤ 26 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ