ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 27
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 27 ਅਗਸਤ 2027
ਸ਼ੁੱਕਰਵਾਰ · ਆਮ ਸਮੇਂ ਦਾ 21ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 21ਵੇਂ ਹਫ਼ਤੇ ਦਾ ਸ਼ੁੱਕਰਵਾਰ
ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ
ਸੰਤ ਮੋਨਿਕਾ · ਯਾਦਗਾਰੀ ਦਿਨ
ਵਰਤ ਅਤੇ ਤੋਬਾ
ਤੋਬਾ ਦਾ ਦਿਨ
ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।
ਦਿਨ ਦੇ ਪਾਠ
ਪਹਿਲਾ ਪਾਠ
1ਮੁੱਕਦੀ ਗੱਲ, ਹੇ ਭਰਾਵੋ, ਅਸੀਂ ਪ੍ਰਭੂ ਯਿਸੂ ਵਿੱਚ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਆਗਿਆ ਦਿੰਦੇ ਹਾਂ ਕਿ ਜਿਵੇਂ ਤੁਸੀਂ ਸਾਡੇ ਕੋਲੋਂ ਸਿੱਖਿਆ ਪ੍ਰਾਪਤ ਕੀਤੀ ਕਿ ਕਿਹੋ ਜਿਹਾ ਚਾਲ-ਚੱਲਣ ਸਾਨੂੰ ਚੱਲਣਾ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ - ਜਿਵੇਂ ਤੁਸੀਂ ਚੱਲਦੇ ਵੀ ਹੋ - ਸੋ ਇਸ ਵਿੱਚ ਹੋਰ ਵੀ ਵਧਦੇ ਜਾਵੋ। 2ਕਿਉਂਕਿ ਤੁਸੀਂ ਜਾਣਦੇ ਹੋ ਜੋ ਅਸੀਂ ਤੁਹਾਨੂੰ ਪ੍ਰਭੂ ਯਿਸੂ ਦੇ ਵੱਲੋਂ ਕੀ-ਕੀ ਹੁਕਮ ਦਿੱਤੇ। 3ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਪਵਿੱਤਰ ਹੋਵੋ ਅਤੇ ਤੁਸੀਂ ਹਰਾਮਕਾਰੀ ਤੋਂ ਬਚੇ ਰਹੋ। 4ਅਤੇ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਪਤਨੀ ਨੂੰ ਪਵਿੱਤਰਤਾਈ ਅਤੇ ਆਦਰ ਨਾਲ ਪ੍ਰਾਪਤ ਕਰਨਾ ਜਾਣੇ। 5ਨਾ ਕਾਮ-ਵਾਸਨਾ ਨਾਲ, ਪਰਾਈਆਂ ਕੌਮਾਂ ਦੀ ਤਰ੍ਹਾਂ ਜਿਨ੍ਹਾਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ। 6ਅਤੇ ਕੋਈ ਇਸ ਗੱਲ ਵਿੱਚ ਅਪਰਾਧੀ ਨਾ ਹੋਵੇ, ਨਾ ਆਪਣੇ ਭਰਾ ਨਾਲ ਧੋਖਾ ਕਰੇ ਕਿਉਂ ਜੋ ਪ੍ਰਭੂ ਇਨ੍ਹਾਂ ਸਭਨਾਂ ਗੱਲਾਂ ਦਾ ਬਦਲਾ ਲੈਣ ਵਾਲਾ ਹੈ ਜਿਵੇਂ ਅਸੀਂ ਅੱਗੇ ਵੀ ਤੁਹਾਨੂੰ ਆਖਿਆ ਅਤੇ ਚਿਤਾਵਨੀ ਦਿੱਤੀ ਸੀ। 7ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਅਸ਼ੁੱਧਤਾ ਲਈ ਨਹੀਂ ਸਗੋਂ ਪਵਿੱਤਰਤਾਈ ਵਿੱਚ ਸੱਦਿਆ। 8ਇਸ ਕਾਰਨ ਜੋ ਕੋਈ ਇਸ ਸਿੱਖਿਆ ਨੂੰ ਤੁੱਛ ਜਾਣਦਾ ਹੈ, ਉਹ ਮਨੁੱਖਾਂ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਤੁੱਛ ਜਾਣਦਾ ਹੈ, ਜਿਹੜਾ ਆਪਣਾ ਪਵਿੱਤਰ ਆਤਮਾ ਤੁਹਾਨੂੰ ਦਿੰਦਾ ਹੈ।
ਜਵਾਬੀ ਭਜਨ
1ਯਹੋਵਾਹ ਰਾਜ ਕਰਦਾ ਹੈ, ਧਰਤੀ ਖੁਸ਼ ਹੋਵੇ, ਟਾਪੂ ਜਿਹੜੇ ਬਹੁਤ ਸਾਰੇ ਹਨ ਅਨੰਦ ਹੋਣ! 2ਬੱਦਲ ਅਤੇ ਅਨ੍ਹੇਰਾ ਉਹ ਦੇ ਆਲੇ-ਦੁਆਲੇ ਹਨ, ਧਰਮ ਅਤੇ ਨਿਆਂ ਉਹ ਦੀ ਰਾਜ ਗੱਦੀ ਦੀ ਨੀਂਹ ਹਨ। 5ਯਹੋਵਾਹ ਦੀ ਹਜ਼ੂਰੀ ਵਿੱਚ ਪਰਬਤ ਮੋਮ ਵਾਂਗੂੰ ਪੰਘਰ ਜਾਂਦੇ ਹਨ! ਹਾਂ, ਸਾਰੀ ਧਰਤੀ ਦੇ ਪ੍ਰਭੂ ਦੀ ਹਜ਼ੂਰੀ ਵਿੱਚ! 6ਅਕਾਸ਼ ਉਹ ਦੇ ਧਰਮ ਦਾ ਨਿਰਣਾ ਕਰਦੇ ਹਨ, ਅਤੇ ਸਾਰੇ ਲੋਕ ਉਹ ਦਾ ਪਰਤਾਪ ਵੇਖਦੇ ਹਨ। 10ਹੇ ਯਹੋਵਾਹ ਦੇ ਪ੍ਰੇਮੀਓ, ਬੁਰਿਆਈ ਤੋਂ ਘਿਣ ਕਰੋ! ਉਹ ਆਪਣੇ ਸੰਤਾਂ ਦੀਆਂ ਜਾਨਾਂ ਦੀ ਰੱਖਿਆ ਕਰਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਦੇ ਹੱਥੋਂ ਛੁਡਾਉਂਦਾ ਹੈ। 11ਧਰਮੀਆਂ ਲਈ ਚਾਨਣ ਬੀਜਿਆ ਗਿਆ ਹੈ, ਅਤੇ ਸਿੱਧੇ ਮਨ ਵਾਲਿਆਂ ਲਈ ਅਨੰਦ। 12ਹੇ ਧਰਮੀਓ, ਯਹੋਵਾਹ ਵਿੱਚ ਅਨੰਦ ਹੋਵੋ, ਅਤੇ ਉਹ ਦੀ ਪਵਿੱਤਰ ਨਾਮ ਦਾ ਧੰਨਵਾਦ ਕਰੋ!
ਇੰਜੀਲ
1ਉਸ ਵੇਲੇ ਸਵਰਗ ਰਾਜ ਦਸਾਂ ਕੁਆਰੀਆਂ ਵਰਗਾ ਹੋਵੇਗਾ ਜਿਹੜੀਆਂ ਆਪਣੀਆਂ ਮਸ਼ਾਲਾਂ ਲੈ ਕੇ ਲਾੜੇ ਦੇ ਮਿਲਣ ਨੂੰ ਨਿੱਕਲੀਆਂ। 2ਅਤੇ ਉਨ੍ਹਾਂ ਵਿੱਚੋਂ ਪੰਜ ਤਾਂ ਮੂਰਖ ਅਤੇ ਪੰਜ ਸਮਝਦਾਰ ਸਨ। 3ਕਿਉਂਕਿ ਜਿਹੜੀਆਂ ਮੂਰਖ ਸਨ ਉਨ੍ਹਾਂ ਨੇ ਆਪਣੀਆਂ ਮਸ਼ਾਲਾਂ ਤਾਂ ਲੈ ਲਈਆਂ ਪਰ ਤੇਲ ਆਪਣੇ ਨਾਲ ਨਾ ਲਿਆ। 4ਪਰ ਸਮਝਦਾਰਾਂ ਨੇ ਆਪਣੇ ਭਾਂਡਿਆਂ ਵਿੱਚ ਤੇਲ ਆਪਣੀਆਂ ਮਸ਼ਾਲਾਂ ਨਾਲ ਲੈ ਲਿਆ। 5ਅਤੇ ਜਦ ਲਾੜੇ ਦੇ ਆਉਣ ਵਿੱਚ ਦੇਰ ਹੋਈ ਤਾਂ ਉਹ ਸਭ ਊਂਘ ਪਈਆਂ ਅਤੇ ਸੌਂ ਗਈਆਂ। 6ਅਤੇ ਅੱਧੀ ਰਾਤ ਨੂੰ ਧੁੰਮ ਪਈ, ਔਹ ਲਾੜਾ ਆਇਆ, ਉਹ ਦੇ ਮਿਲਣ ਨੂੰ ਨਿੱਕਲੋ! 7ਤਦ ਉਨ੍ਹਾਂ ਸਭਨਾਂ ਕੁਆਰੀਆਂ ਨੇ ਉੱਠ ਕੇ ਆਪਣੀਆਂ ਮਸ਼ਾਲਾਂ ਤਿਆਰ ਕੀਤੀਆਂ। 8ਅਤੇ ਮੂਰਖਾਂ ਨੇ ਸਮਝਦਾਰਾਂ ਨੂੰ ਕਿਹਾ ਕਿ ਆਪਣੇ ਤੇਲ ਵਿੱਚੋਂ ਕੁਝ ਸਾਨੂੰ ਦਿਓ, ਕਿਉਂ ਜੋ ਸਾਡੀਆਂ ਮਸ਼ਾਲਾਂ ਬੁਝਦੀਆਂ ਜਾਂਦੀਆਂ ਹਨ। 9ਪਰ ਸਮਝਦਾਰਾਂ ਨੇ ਉੱਤਰ ਦਿੱਤਾ, ਨਾ, ਕਿਤੇ ਸਾਡੇ ਅਤੇ ਤੁਹਾਡੇ ਲਈ ਥੁੜ ਨਾ ਜਾਏ ਪਰ ਤੁਸੀਂ ਵੇਚਣ ਵਾਲਿਆਂ ਦੇ ਕੋਲ ਜਾ ਕੇ ਆਪਣੇ ਲਈ ਮੁੱਲ ਲਓ। 10ਅਤੇ ਜਦ ਉਹ ਮੁੱਲ ਲੈਣ ਗਈਆਂ ਤਾਂ ਲਾੜਾ ਆ ਪਹੁੰਚਿਆ ਅਤੇ ਜਿਹੜੀਆਂ ਤਿਆਰ ਸਨ ਉਹ ਦੇ ਨਾਲ ਵਿਆਹ ਵਿੱਚ ਜਾ ਵੜੀਆਂ ਅਤੇ ਦਰਵਾਜ਼ਾ ਬੰਦ ਕੀਤਾ ਗਿਆ। 11ਅਤੇ ਬਾਅਦ ਵਿੱਚ ਦੂਜੀਆਂ ਕੁਆਰੀਆਂ ਵੀ ਆਈਆਂ ਅਤੇ ਬੋਲੀਆਂ, ਹੇ ਮਹਾਰਾਜ, ਹੇ ਮਹਾਰਾਜ! ਸਾਡੇ ਲਈ ਦਰਵਾਜ਼ਾ ਖੋਲ੍ਹ ਦਿਓ! 12ਪਰ ਉਹ ਨੇ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮੈਂ ਤੁਹਾਨੂੰ ਨਹੀਂ ਪਛਾਣਦਾ। 13ਇਸ ਕਰਕੇ ਜਾਗਦੇ ਰਹੋ ਕਿਉਂ ਜੋ ਤੁਸੀਂ ਨਾ ਉਸ ਦਿਨ, ਨਾ ਉਸ ਘੜੀ ਨੂੰ ਜਾਣਦੇ ਹੋ।
ਅੱਜ ਦੇ ਸੰਤ
- ਸੰਤ ਮੋਨਿਕਾ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ