ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 27
ਆਰਥੋਡਾਕਸ ਕੈਲੰਡਰ · 14 ਅਗਸਤ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 27 ਅਗਸਤ 2027
ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ 10ਵਾਂ ਹਫ਼ਤਾ · ਸੁਰ 8
ਤਿਉਹਾਰ ਅਤੇ ਸੰਤ
Forefeast of the Dormition of the Mother of God
ਮਰਿਯਮ ਦੇ ਦੇਹਾਂਤ ਦਾ ਵਰਤ
ਸਖ਼ਤ ਵਰਤ (ਸੁੱਕਾ ਭੋਜਨ: ਰੋਟੀ, ਸਬਜ਼ੀਆਂ, ਫਲ)
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
12ਸਾਨੂੰ ਇਸ ਗੱਲ ਤੇ ਮਾਣ ਹੈ ਜੋ ਸਾਡਾ ਵਿਵੇਕ ਗਵਾਹੀ ਦਿੰਦਾ ਹੈ, ਜੋ ਸਾਡਾ ਚਾਲ-ਚਲਣ ਸੰਸਾਰ ਵਿੱਚ ਖ਼ਾਸ ਕਰ ਤੁਹਾਡੇ ਵਿੱਚ ਸਰੀਰਕ ਗਿਆਨ ਤੋਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਤੋਂ ਪਵਿੱਤਰਤਾਈ ਅਤੇ ਨਿਰਦੋਸ਼ਤਾ ਨਾਲ ਜੋ ਪਰਮੇਸ਼ੁਰ ਦੇ ਯੋਗ ਰਿਹਾ ਹੈ। 13ਕਿਉਂ ਜੋ ਅਸੀਂ ਹੋਰ ਗੱਲਾਂ ਨਹੀਂ ਸਗੋਂ ਉਹ ਗੱਲਾਂ ਤੁਹਾਡੀ ਲਈ ਲਿਖਦੇ ਹਾਂ ਜਿਨ੍ਹਾਂ ਨੂੰ ਤੁਸੀਂ ਪੜ੍ਹਦੇ ਦੇ ਹੋ ਅਤੇ ਮੰਨਦੇ ਵੀ ਹੋ ਅਤੇ ਮੈਨੂੰ ਆਸ ਹੈ ਜੋ ਤੁਸੀਂ ਅੰਤ ਤੱਕ ਮੰਨੋਗੇ। 14ਜਿਵੇਂ ਤੁਸੀਂ ਸਾਨੂੰ ਕੁਝ ਮੰਨ ਵੀ ਲਿਆ ਜੋ ਸਾਡੇ ਪ੍ਰਭੂ ਯਿਸੂ ਦੇ ਦਿਨ ਅਸੀਂ ਤੁਹਾਡਾ ਘਮੰਡ ਹਾਂ ਜਿਵੇਂ ਤੁਸੀਂ ਸਾਡਾ ਵੀ ਹੋ। 15ਇਸੇ ਭਰੋਸੇ ਨਾਲ ਮੈਂ ਚਾਹਿਆ ਜੋ ਪਹਿਲਾਂ ਤੁਹਾਡੇ ਕੋਲ ਆਵਾਂ ਜੋ ਤੁਹਾਨੂੰ ਦੂਜੀ ਵਾਰ ਅਨੰਦ ਪ੍ਰਾਪਤ ਹੋਵੇ। 16ਅਤੇ ਤੁਹਾਡੇ ਕੋਲੋਂ ਹੋ ਕੇ ਮਕਦੂਨਿਯਾ ਨੂੰ ਜਾਂਵਾਂ ਅਤੇ ਫਿਰ ਮਕਦੂਨਿਯਾ ਤੋਂ ਤੁਹਾਡੇ ਕੋਲ ਆਵਾਂ ਅਤੇ ਤੁਹਾਡੇ ਕੋਲੋਂ ਯਹੂਦਿਯਾ ਵੱਲ ਪਹੁੰਚਾਇਆ ਜਾਂਵਾਂ। 17ਉਪਰੰਤ ਜਦ ਮੈਂ ਇਹ ਚਾਹਤ ਕੀਤੀ ਤਾਂ ਫਿਰ ਕੀ ਮੈਂ ਕੁਝ ਚਲਾਕੀ ਕੀਤੀ? ਅਥਵਾ ਜੋ ਚਾਹੁੰਦਾ ਹਾਂ ਕੀ ਸਰੀਰ ਦੇ ਅਨੁਸਾਰ ਕਰਦਾ ਹਾਂ ਜੋ ਮੇਰੇ ਤੋਂ ਹਾਂ ਦੀ ਹਾਂ ਹੋਵੇ? ਅਤੇ ਨਾਂਹ ਦੀ ਨਾਂਹ ਵੀ? 18ਜਿਸ ਤਰ੍ਹਾਂ ਪਰਮੇਸ਼ੁਰ ਵਫ਼ਾਦਾਰ ਹੈ, ਸਾਡਾ ਬਚਨ ਤੁਹਾਡੇ ਨਾਲ ਹਾਂ ਅਤੇ ਨਾਂਹ, ਦੋਨੋਂ ਨਹੀਂ। 19ਪਰਮੇਸ਼ੁਰ ਦਾ ਪੁੱਤਰ, ਯਿਸੂ ਮਸੀਹ ਜਿਸ ਦਾ ਅਸੀਂ ਅਰਥਾਤ ਮੈਂ ਅਤੇ ਸਿਲਵਾਨੁਸ ਅਤੇ ਤਿਮੋਥਿਉਸ ਨੇ ਤੁਹਾਡੇ ਵਿੱਚ ਪ੍ਰਚਾਰ ਕੀਤਾ ਸੋ ਹਾਂ ਅਤੇ ਨਾਂਹ ਨਹੀਂ ਸਗੋਂ ਉਸ ਵਿੱਚ ਹਾਂ ਹੀ ਹਾਂ ਹੋਈ। 20ਕਿਉਂ ਜੋ ਪਰਮੇਸ਼ੁਰ ਦੇ ਵਾਇਦੇ ਭਾਵੇਂ ਕਿੰਨੇ ਹੀ ਹੋਣ ਉਸ ਵਿੱਚ ਹਾਂ ਹੀ ਹਾਂ ਹੈ। ਇਸ ਲਈ ਉਸ ਦੇ ਰਾਹੀਂ ਆਮੀਨ ਵੀ ਹੈ ਤਾਂ ਕਿ ਸਾਡੇ ਦੁਆਰਾ ਪਰਮੇਸ਼ੁਰ ਦੀ ਵਡਿਆਈ ਹੋਵੇ।
ਪੱਤ੍ਰੀ (ਸ਼ਨੀਵਾਰ ਲਈ)
30ਹੁਣ ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਅਨੁਸਾਰ ਅਤੇ ਆਤਮਾ ਦੇ ਪਿਆਰ ਦੇ ਅਨੁਸਾਰ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਅੱਗੇ ਮੇਰੇ ਲਈ ਪ੍ਰਾਰਥਨਾ ਕਰਨ ਵਿੱਚ ਮੇਰੇ ਨਾਲ ਜਤਨ ਕਰੋ। 31ਤਾਂ ਜੋ ਉਹਨਾਂ ਤੋਂ ਜਿਹੜੇ ਯਹੂਦਿਆ ਵਿੱਚ ਅਵਿਸ਼ਵਾਸੀ ਹਨ ਬਚਾਇਆ ਜਾਂਵਾਂ, ਨਾਲੇ ਮੇਰੀ ਉਹ ਸੇਵਾ ਜੋ ਯਰੂਸ਼ਲਮ ਦੇ ਲਈ ਹੋਣ ਵਾਲੀ ਹੈ ਸੋ ਸੰਤਾਂ ਨੂੰ ਗ੍ਰਹਿਣਯੋਗ ਹੋਵੇ। 32ਤਾਂ ਜੋ ਮੈਂ ਪਰਮੇਸ਼ੁਰ ਦੀ ਇੱਛਾ ਨਾਲ ਤੁਹਾਡੇ ਕੋਲ ਅਨੰਦ ਨਾਲ ਆਵਾਂ ਅਤੇ ਤੁਹਾਡੇ ਨਾਲ ਆਰਾਮ ਪਾਵਾਂ। 33ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਤੁਹਾਡੇ ਸਭ ਦੇ ਅੰਗ-ਸੰਗ ਹੋਵੇ। ਆਮੀਨ।
ਇੰਜੀਲ
23ਉਸੇ ਦਿਨ ਸਦੂਕੀ ਜਿਹੜੇ ਆਖਦੇ ਹਨ ਜੋ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ ਉਹ ਦੇ ਕੋਲ ਆਏ ਅਤੇ ਉਸ ਤੋਂ ਸਵਾਲ ਪੁੱਛਿਆ 24ਕਿ ਗੁਰੂ ਜੀ ਮੂਸਾ ਨੇ ਆਖਿਆ ਸੀ ਕਿ ਜੇ ਕੋਈ ਬੇ-ਔਲਾਦ ਮਰ ਜਾਵੇ ਤਾਂ ਉਹ ਦਾ ਭਰਾ ਉਹ ਦੀ ਪਤਨੀ ਨਾਲ ਵਿਆਹ ਕਰ ਲਵੇ ਅਤੇ ਆਪਣੇ ਭਰਾ ਲਈ ਸੰਤਾਨ ਉਤਪੰਨ ਕਰੇ। 25ਸੋ ਸਾਡੇ ਵਿੱਚ ਸੱਤ ਭਰਾ ਸਨ ਅਤੇ ਪਹਿਲਾ ਵਿਆਹ ਕਰ ਕੇ ਮਰ ਗਿਆ ਅਤੇ ਬੇ-ਔਲਾਦਾ ਹੋਣ ਕਰਕੇ ਆਪਣੇ ਭਰਾ ਦੇ ਲਈ ਆਪਣੀ ਪਤਨੀ ਛੱਡ ਗਿਆ। 26ਇਸੇ ਤਰ੍ਹਾਂ ਦੂਜਾ ਵੀ ਅਤੇ ਤੀਜਾ ਵੀ, ਇਸੇ ਤਰ੍ਹਾਂ ਸੱਤਵੇਂ ਤੱਕ। 27ਅਤੇ ਸਾਰਿਆਂ ਦੇ ਬਾਅਦ ਉਹ ਔਰਤ ਵੀ ਮਰ ਗਈ। 28ਉਪਰੰਤ ਮੁਰਦਿਆਂ ਦੇ ਜੀ ਉੱਠਣ ਦੇ ਦਿਨ ਨੂੰ ਉਹ ਉਨ੍ਹਾਂ ਸੱਤਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ ਕਿਉਂਕਿ ਉਹ ਸਭਨਾਂ ਦੀ ਪਤਨੀ ਬਣੀ ਸੀ? 29ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਪਵਿੱਤਰ ਗ੍ਰੰਥਾਂ ਅਤੇ ਪਰਮੇਸ਼ੁਰ ਦੀ ਸਮਰੱਥਾ ਨੂੰ ਨਹੀਂ ਜਾਣਦੇ, ਇਸੇ ਲਈ ਗਲਤੀ ਕਰਦੇ ਹੋ। 30ਕਿਉਂ ਜੋ ਜੀ ਉੱਠਣ ਵਾਲੇ ਦਿਨ ਵਿੱਚ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ ਪਰ ਸਵਰਗ ਵਿੱਚ ਦੂਤਾਂ ਵਰਗੇ ਹਨ। 31ਪਰ ਮੁਰਦਿਆਂ ਦੇ ਜੀ ਉੱਠਣ ਦੇ ਦਿਨ ਦੇ ਵਿਖੇ ਕੀ ਤੁਸੀਂ ਉਹ ਨਹੀਂ ਪੜ੍ਹਿਆ ਜੋ ਪਰਮੇਸ਼ੁਰ ਨੇ ਤੁਹਾਨੂੰ ਆਖਿਆ 32ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ? ਉਹ ਮੁਰਦਿਆਂ ਦਾ ਪਰਮੇਸ਼ੁਰ ਨਹੀਂ ਪਰ ਜਿਉਂਦਿਆਂ ਦਾ ਹੈ। 33ਅਤੇ ਲੋਕ ਇਹ ਸੁਣ ਕੇ ਉਹ ਦੇ ਉਪਦੇਸ਼ ਤੋਂ ਹੈਰਾਨ ਹੋਏ।
ਇੰਜੀਲ (ਸ਼ਨੀਵਾਰ ਲਈ)
24ਜਦੋਂ ਉਹ ਕਫ਼ਰਨਾਹੂਮ ਵਿੱਚ ਆਏ ਤਾਂ ਹੈਕਲ ਦੀ ਚੁੰਗੀ ਉਗਰਾਹੁਣ ਵਾਲਿਆਂ ਨੇ ਪਤਰਸ ਦੇ ਕੋਲ ਆ ਕੇ ਕਿਹਾ, ਕੀ ਤੁਹਾਡਾ ਗੁਰੂ ਚੁੰਗੀ ਨਹੀਂ ਦਿੰਦਾ ਹੈ? ਉਹ ਨੇ ਕਿਹਾ, ਹਾਂ ਦਿੰਦਾ ਹੈ। 25ਜਦ ਉਹ ਘਰ ਵਿੱਚ ਆਇਆ ਤਦ ਯਿਸੂ ਨੇ ਅੱਗੋਂ ਹੀ ਉਸ ਨੂੰ ਕਿਹਾ, ਸ਼ਮਊਨ ਤੂੰ ਕੀ ਸਮਝਦਾ ਹੈਂ ਜੋ ਧਰਤੀ ਦੇ ਰਾਜੇ ਕਿਸ ਤੋਂ ਕਰ ਜਾਂ ਮਸੂਲ ਲੈਂਦੇ ਹਨ, ਆਪਣੇ ਪੁੱਤਰਾਂ ਤੋਂ ਜਾਂ ਪਰਾਇਆਂ ਤੋਂ? 26ਤਦ ਉਹ ਬੋਲਿਆ, ਪਰਾਇਆਂ ਤੋਂ, ਤਦ ਯਿਸੂ ਨੇ ਉਹ ਨੂੰ ਆਖਿਆ, ਫੇਰ ਪੁੱਤਰ ਤਾਂ ਮਾਫ਼ ਹੋਏ। 27ਪਰ ਇਸ ਲਈ ਜੋ ਅਸੀਂ ਉਨ੍ਹਾਂ ਲਈ ਠੋਕਰ ਦਾ ਕਾਰਨ ਨਾ ਬਣੀਏ, ਤੂੰ ਜਾ ਕੇ ਝੀਲ ਵਿੱਚ ਕੁੰਡੀ ਸੁੱਟ ਅਤੇ ਜੋ ਮੱਛੀ ਪਹਿਲਾਂ ਨਿੱਕਲੇ ਉਹ ਨੂੰ ਚੁੱਕ ਅਤੇ ਤੂੰ ਉਹ ਦਾ ਮੂੰਹ ਖੋਲ੍ਹ ਕੇ ਇੱਕ ਸਿੱਕਾ ਪਾਏਂਗਾ, ਸੋ ਉਹ ਨੂੰ ਲੈ ਕੇ ਮੇਰੇ ਅਤੇ ਆਪਣੇ ਬਦਲੇ ਉਨ੍ਹਾਂ ਨੂੰ ਦੇ ਦੇਵੀਂ। 18:1ਉਸੇ ਵੇਲੇ ਚੇਲੇ ਯਿਸੂ ਕੋਲ ਆਣ ਕੇ ਪੁੱਛਣ ਲੱਗੇ, ਸਵਰਗ ਰਾਜ ਵਿੱਚ ਵੱਡਾ ਕੌਣ ਹੈ? 2ਤਦ ਉਸ ਨੇ ਇੱਕ ਛੋਟੇ ਬਾਲਕ ਨੂੰ ਕੋਲ ਸੱਦ ਕੇ, ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ 3ਅਤੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਸੀਂ ਨਾ ਮੁੜੋ ਅਤੇ ਛੋਟੇ ਬੱਚਿਆਂ ਦੀ ਤਰ੍ਹਾਂ ਨਾ ਬਣੋ ਤਾਂ ਸਵਰਗ ਰਾਜ ਵਿੱਚ ਕਦੀ ਨਾ ਵੜੋਗੇ। 4ਉਪਰੰਤ ਜੋ ਕੋਈ ਵੀ ਆਪਣੇ ਆਪ ਨੂੰ ਇਸ ਬਾਲਕ ਦੀ ਤਰ੍ਹਾਂ ਛੋਟਾ ਸਮਝੇ, ਉਹ ਸਵਰਗ ਰਾਜ ਵਿੱਚ ਵੱਡਾ ਹੈ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਗਸਤ 14 ਸਿਵਲ ਕੈਲੰਡਰ ਦਾ ਅਗਸਤ 27 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ