Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 28

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 28 ਅਗਸਤ 2027

ਸ਼ਨੀਵਾਰ · ਆਮ ਸਮੇਂ ਦਾ 21ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 21ਵੇਂ ਹਫ਼ਤੇ ਦਾ ਸ਼ਨੀਵਾਰ

ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ

ਹਿੱਪੋ ਦੇ ਸੰਤ ਆਗਸਟੀਨ, ਬਿਸ਼ਪ ਅਤੇ ਕਲੀਸਿਯਾ ਦੇ ਆਚਾਰੀਆ · ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

1 ਥੱਸ 4:9–11

9ਪਰ ਭਾਈਚਾਰੇ ਦੇ ਪਿਆਰ ਦੇ ਬਾਰੇ ਤੁਹਾਨੂੰ ਕੁਝ ਲਿਖਣ ਦੀ ਲੋੜ ਨਹੀਂ ਕਿਉਂ ਜੋ ਤੁਸੀਂ ਆਪ ਇੱਕ ਦੂਜੇ ਨਾਲ ਪਿਆਰ ਕਰਨ ਨੂੰ ਪਰਮੇਸ਼ੁਰ ਦੇ ਸਿਖਾਏ ਹੋਏ ਹੋ। 10ਤੁਸੀਂ ਤਾਂ ਉਨ੍ਹਾਂ ਸਾਰੇ ਭਰਾਵਾਂ ਨਾਲ ਜਿਹੜੇ ਸਾਰੇ ਮਕਦੂਨਿਯਾ ਵਿੱਚ ਹਨ, ਅਜਿਹਾ ਹੀ ਕਰਦੇ ਵੀ ਹੋ। ਪਰ ਹੇ ਭਰਾਵੋ, ਅਸੀਂ ਤੁਹਾਨੂੰ ਆਖਦੇ ਹਾਂ ਕਿ ਤੁਸੀਂ ਹੋਰ ਵੀ ਵੱਧਦੇ ਜਾਓ। 11ਅਤੇ ਜਿਵੇਂ ਅਸੀਂ ਤੁਹਾਨੂੰ ਹੁਕਮ ਦਿੱਤਾ ਸੀ ਤੁਸੀਂ ਚੁੱਪ-ਚਾਪ ਰਹਿਣਾ ਅਤੇ ਆਪੋ ਆਪਣੇ ਕੰਮ-ਧੰਦੇ ਕਰਨ ਅਤੇ ਆਪਣੇ ਹੱਥੀਂ ਮਿਹਨਤ ਕਰਨ ਦਾ ਯਤਨ ਕਰੋ।

ਜਵਾਬੀ ਭਜਨ

ਜ਼ਬੂ 98:1, 7–9

1ਭਜਨ ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ਼ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫ਼ਤਹ ਪਾਈ ਹੈ। 7ਸਮੁੰਦਰ ਅਤੇ ਉਹ ਦੀ ਭਰਪੂਰੀ ਅਵਾਜ਼ ਦੇਵੇ, ਜਗਤ ਅਤੇ ਉਹ ਦੇ ਵਾਸੀ ਵੀ। 8ਨਦੀਆਂ ਤਾਲ ਦੇਣ, ਪਰਬਤ ਰਲ ਕੇ ਜੈ ਜੈ ਕਾਰ ਕਰਨ, 9ਯਹੋਵਾਹ ਦੇ ਹਜ਼ੂਰ ਕਿਉਂ ਜੋ ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ ਅਤੇ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ।

ਇੰਜੀਲ

ਮੱਤੀ 25:14–30

14ਇਹ ਗੱਲ ਤਾਂ ਉਸ ਮਨੁੱਖ ਵਰਗੀ ਹੈ ਜਿਸ ਨੇ ਪਰਦੇਸ ਨੂੰ ਜਾਣ ਲੱਗਿਆਂ ਆਪਣੇ ਨੌਕਰਾਂ ਨੂੰ ਸੱਦ ਕੇ ਆਪਣਾ ਮਾਲ ਉਨ੍ਹਾਂ ਨੂੰ ਸੌਂਪਿਆ। 15ਅਤੇ ਇੱਕ ਨੂੰ ਪੰਜ ਤੋੜੇ, ਦੂਜੇ ਨੂੰ ਦੋ ਅਤੇ ਤੀਜੇ ਨੂੰ ਇੱਕ, ਹਰੇਕ ਨੂੰ ਉਹ ਦੀ ਯੋਗਤਾ ਦੇ ਅਨੁਸਾਰ ਦਿੱਤਾ ਤਾਂ ਪਰਦੇਸ ਨੂੰ ਚੱਲਿਆ ਗਿਆ। 16ਜਿਸ ਨੇ ਪੰਜ ਤੋੜੇ ਲਏ ਸਨ ਉਹ ਨੇ ਝੱਟ ਜਾ ਕੇ ਉਨ੍ਹਾਂ ਨਾਲ ਬਣਜ ਵਪਾਰ ਕੀਤਾ ਅਤੇ ਹੋਰ ਪੰਜ ਤੋੜੇ ਕਮਾਏ। 17ਇਸੇ ਤਰ੍ਹਾਂ ਜਿਸ ਨੇ ਦੋ ਲਏ ਸਨ ਉਹ ਨੇ ਵੀ ਹੋਰ ਦੋ ਕਮਾ ਲਏ। 18ਪਰ ਜਿਸ ਨੇ ਇੱਕੋ ਲਿਆ ਸੀ ਉਹ ਨੇ ਜਾ ਕੇ ਧਰਤੀ ਪੁੱਟੀ ਅਤੇ ਆਪਣੇ ਮਾਲਕ ਦੇ ਤੋੜੇ ਨੂੰ ਲੁਕਾ ਦਿੱਤਾ। 19ਬਹੁਤ ਸਮੇਂ ਬਾਅਦ, ਉਨ੍ਹਾਂ ਨੌਕਰਾਂ ਦਾ ਮਾਲਕ ਆਇਆ ਅਤੇ ਉਨ੍ਹਾਂ ਤੋਂ ਲੇਖਾ ਲੈਣ ਲੱਗਾ। 20ਸੋ ਜਿਸ ਨੇ ਪੰਜ ਤੋੜੇ ਲਏ ਸਨ ਉਹ ਨੇ ਕੋਲ ਆ ਕੇ ਹੋਰ ਪੰਜ ਤੋੜੇ ਉਹ ਦੇ ਅੱਗੇ ਰੱਖੇ ਅਤੇ ਕਿਹਾ, ਸੁਆਮੀ ਜੀ ਤੁਸੀਂ ਮੈਨੂੰ ਪੰਜ ਤੋੜੇ ਸੌਂਪੇ ਸਨ। ਵੇਖੋ ਮੈਂ ਪੰਜ ਤੋੜੇ ਹੋਰ ਵੀ ਕਮਾਏ। 21ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼! ਤੂੰ ਤਾਂ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ। ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ। 22ਅਤੇ ਜਿਸ ਨੇ ਦੋ ਤੋੜੇ ਲਏ ਸਨ ਉਹ ਵੀ ਕੋਲ ਆ ਕੇ ਬੋਲਿਆ, ਸੁਆਮੀ ਜੀ ਤੁਸੀਂ ਮੈਨੂੰ ਦੋ ਤੋੜੇ ਸੌਂਪੇ ਸਨ। ਵੇਖੋ ਮੈਂ ਦੋ ਤੋੜੇ ਹੋਰ ਵੀ ਕਮਾਏ। 23ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼! ਤੂੰ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ। ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ। 24ਫੇਰ ਜਿਸ ਨੇ ਇੱਕ ਤੋੜਾ ਲਿਆ ਸੀ ਉਹ ਵੀ ਕੋਲ ਆ ਕੇ ਬੋਲਿਆ, ਸੁਆਮੀ ਜੀ ਮੈਂ ਤੁਹਾਨੂੰ ਜਾਣਦਾ ਹਾਂ ਜੋ ਤੁਸੀਂ ਕਰੜੇ ਆਦਮੀ ਹੋ ਕਿ ਜਿੱਥੇ ਤੁਸੀਂ ਨਹੀਂ ਬੀਜਿਆ ਉੱਥੋਂ ਵੱਢਦੇ ਹੋ ਅਤੇ ਜਿੱਥੇ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦੇ ਹੋ। 25ਸੋ ਮੈਂ ਡਰਿਆ ਅਤੇ ਜਾ ਕੇ ਤੁਹਾਡੇ ਤੋੜੇ ਨੂੰ ਧਰਤੀ ਵਿੱਚ ਲੁਕਾ ਦਿੱਤਾ। ਇਹ ਆਪਣਾ ਤੋੜਾ ਵਾਪਸ ਲੈ ਲਵੋ। 26ਉਸ ਦੇ ਮਾਲਕ ਨੇ ਉਸ ਨੂੰ ਉੱਤਰ ਦਿੱਤਾ, ਓਏ ਦੁਸ਼ਟ ਅਤੇ ਆਲਸੀ ਨੌਕਰ! ਕੀ ਤੂੰ ਜਾਣਦਾ ਹੈਂ ਕਿ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਵੱਢਦਾ ਹਾਂ ਅਤੇ ਜਿੱਥੇ ਮੈਂ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦਾ ਹਾਂ? 27ਇਸ ਲਈ ਤੈਨੂੰ ਚਾਹੀਦਾ ਸੀ ਜੋ ਮੇਰੇ ਰੁਪਏ ਸ਼ਾਹੂਕਾਰਾਂ ਨੂੰ ਦਿੰਦਾ ਤਾਂ ਮੈਂ ਆ ਕੇ ਆਪਣਾ ਮਾਲ ਵਿਆਜ ਸਮੇਤ ਲੈਂਦਾ। 28ਸੋ ਉਹ ਤੋੜਾ ਉਸ ਕੋਲੋਂ ਲੈ ਲਓ ਅਤੇ ਜਿਸ ਦੇ ਕੋਲ ਦਸ ਤੋੜੇ ਹਨ ਉਹ ਨੂੰ ਦਿਓ। 29ਕਿਉਂਕਿ ਜਿਸ ਕਿਸੇ ਕੋਲ ਕੁਝ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ ਪਰ ਜਿਸ ਦੇ ਕੋਲ ਨਹੀਂ ਉਸ ਕੋਲੋਂ ਜੋ ਉਹ ਦਾ ਹੈ ਉਹ ਵੀ ਲੈ ਲਿਆ ਜਾਵੇਗਾ। 30ਇਸ ਨਿਕੰਮੇ ਨੌਕਰ ਨੂੰ ਬਾਹਰ ਦੇ ਅੰਧਕਾਰ ਵਿੱਚ ਸੁੱਟ ਦਿਓ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ