Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 29

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 29 ਅਗਸਤ 2027

ਐਤਵਾਰ · ਆਮ ਸਮੇਂ ਦਾ 22ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦਾ 22ਵਾਂ ਐਤਵਾਰ

ਐਤਵਾਰ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

ਬਿਵ 4:1–2, 6–8

1ਹੇ ਇਸਰਾਏਲ, ਹੁਣ ਉਨ੍ਹਾਂ ਬਿਧੀਆਂ ਅਤੇ ਕਨੂੰਨਾਂ ਨੂੰ ਸੁਣੋ ਜਿਹੜੇ ਮੈਂ ਤੁਹਾਨੂੰ ਸਿਖਾਉਂਦਾ ਹਾਂ ਕਿ ਤੁਸੀਂ ਉਨ੍ਹਾਂ ਨੂੰ ਪੂਰਾ ਕਰੋ, ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਜਾ ਕੇ ਉਸ ਦੇਸ਼ ਨੂੰ ਅਧਿਕਾਰ ਵਿੱਚ ਲੈ ਲਓ ਜਿਹੜਾ ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ। 2ਜਿਹੜੇ ਹੁਕਮ ਮੈਂ ਤੁਹਾਨੂੰ ਦਿੰਦਾ ਹਾਂ, ਉਨ੍ਹਾਂ ਵਿੱਚ ਨਾ ਤਾਂ ਕੁਝ ਵਧਾਓ ਅਤੇ ਨਾ ਉਨ੍ਹਾਂ ਵਿੱਚੋਂ ਕੁਝ ਘਟਾਓ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਨਾ ਕਰੋ, ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ। 6ਤੁਸੀਂ ਉਹਨਾਂ ਨੂੰ ਮੰਨੋ ਅਤੇ ਪੂਰੇ ਕਰੋ ਕਿਉਂ ਜੋ ਉਹਨਾਂ ਲੋਕਾਂ ਦੀ ਨਜ਼ਰ ਵਿੱਚ ਤੁਹਾਡੀ ਬੁੱਧੀ ਅਤੇ ਸਮਝ ਇਸੇ ਗੱਲ ਤੋਂ ਪ੍ਰਗਟ ਹੋਵੇਗੀ ਅਰਥਾਤ ਜਿਹੜੇ ਇਨ੍ਹਾਂ ਸਾਰੀਆਂ ਬਿਧੀਆਂ ਨੂੰ ਸੁਣ ਕੇ ਆਖਣਗੇ ਕਿ ਬੇਸ਼ਕ ਇਹ ਵੱਡੀ ਕੌਮ ਬੁੱਧਵਾਨ ਅਤੇ ਸਮਝਦਾਰ ਲੋਕਾਂ ਦੀ ਹੈ। 7ਕਿਉਂ ਜੋ ਕਿਹੜੀ ਅਜਿਹੀ ਵੱਡੀ ਕੌਮ ਹੈ, ਜਿਸ ਦਾ ਪਰਮੇਸ਼ੁਰ ਉਸ ਦੇ ਐਨੇ ਨਜ਼ਦੀਕ ਹੈ, ਜਿਨ੍ਹਾਂ ਕਿ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਨਜ਼ਦੀਕ ਹੈ, ਜਦ ਕਦੀ ਅਸੀਂ ਉਸ ਦੇ ਅੱਗੇ ਬੇਨਤੀ ਕਰਦੇ ਹਾਂ? 8ਅਤੇ ਕਿਹੜੀ ਅਜਿਹੀ ਵੱਡੀ ਕੌਮ ਹੈ ਜਿਸ ਦੇ ਕੋਲ ਅਜਿਹੀ ਧਾਰਮਿਕ ਬਿਧੀਆਂ ਅਤੇ ਕਨੂੰਨ ਹਨ, ਜਿੰਨ੍ਹੀ ਕਿ ਇਹ ਸਾਰੀ ਬਿਵਸਥਾ ਜਿਹੜੀ ਮੈਂ ਅੱਜ ਤੁਹਾਡੇ ਅੱਗੇ ਰੱਖਦਾ ਹਾਂ?

ਜਵਾਬੀ ਭਜਨ

ਜ਼ਬੂ 15:2–5

2ਉਹੋ ਜਿਹੜਾ ਸਿੱਧੀ ਚਾਲ ਚੱਲਦਾ, ਨੇਕੀ ਕਰਦਾ, ਅਤੇ ਮਨੋਂ ਸੱਚ ਬੋਲਦਾ ਹੈ, 3ਉਹ ਜਿਹੜਾ ਆਪਣੀ ਜੀਭ ਨਾਲ ਚੁਗਲੀ ਨਹੀਂ ਕਰਦਾ, ਨਾ ਆਪਣੇ ਸਾਥੀ ਦਾ ਬੁਰਾ ਕਰਦਾ, ਅਤੇ ਨਾ ਆਪਣੇ ਗੁਆਂਢੀ ਨੂੰ ਉਲਾਹਮਾ ਦਿੰਦਾ ਹੈ। 4ਜਿਸ ਦੀਆਂ ਅੱਖਾਂ ਵਿੱਚ ਨਿਕੰਮਾ ਮਨੁੱਖ ਤੁੱਛ ਹੈ, ਪਰ ਯਹੋਵਾਹ ਤੋਂ ਭੈਅ ਮੰਨਣ ਵਾਲਿਆਂ ਦਾ ਆਦਰ ਕਰਦਾ ਹੈ। ਜਿਹੜਾ ਸਹੁੰ ਖਾ ਕੇ ਮੁੱਕਰਦਾ ਨਹੀਂ, ਭਾਵੇਂ ਉਹ ਨੂੰ ਘਾਟਾ ਵੀ ਪਵੇ, 5ਉਹ ਜਿਹੜਾ ਵਿਆਜ ਦੇ ਲਈ ਆਪਣਾ ਪੈਸਾ ਨਹੀਂ ਦਿੰਦਾ, ਅਤੇ ਨਾ ਨਿਰਦੋਸ਼ ਦੇ ਵਿਰੁੱਧ ਰਿਸ਼ਵਤ ਲੈਂਦਾ ਹੈ, ਜਿਹੜਾ ਅਜਿਹਾ ਕਰਦਾ ਹੈ ਉਹ ਕਦੀ ਵੀ ਨਹੀਂ ਡੋਲੇਗਾ।

ਦੂਜਾ ਪਾਠ

ਯਾਕੂ 1:17–18, 21–22, 27

17ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ। 18ਉਸ ਨੇ ਆਪਣੀ ਹੀ ਮਰਜ਼ੀ ਨਾਲ ਸਾਨੂੰ ਸਚਿਆਈ ਦੇ ਬਚਨ ਨਾਲ ਜਨਮ ਦਿੱਤਾ ਤਾਂ ਜੋ ਅਸੀਂ ਉਹ ਦੀਆਂ ਰਚਨਾਂ ਵਿੱਚੋਂ ਪਹਿਲੇ ਫਲ ਜਿਹੇ ਹੋਈਏ। 21ਇਸ ਲਈ ਤੁਸੀਂ ਹਰ ਪ੍ਰਕਾਰ ਦੇ ਗੰਦ-ਮੰਦ ਅਤੇ ਵੈਰ-ਵਿਰੋਧ ਨੂੰ ਦੂਰ ਕਰ ਕੇ, ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸਕਦਾ ਹੈ ਨਮਰਤਾ ਨਾਲ ਕਬੂਲ ਕਰ ਲਵੋ। 22ਪਰ ਬਚਨ ਉੱਤੇ ਅਮਲ ਕਰਨ ਵਾਲੇ ਬਣੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਕੇਵਲ ਸੁਣਨ ਵਾਲੇ ਹੀ ਨਾ ਹੋਵੋ। 27ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਸ਼ੁੱਧ ਅਤੇ ਨਿਰਮਲ ਭਗਤੀ ਇਹ ਹੈ ਕਿ ਅਨਾਥਾਂ ਅਤੇ ਵਿਧਵਾਂ ਦੀ ਉਨ੍ਹਾਂ ਦੀਆਂ ਕਸ਼ਟਾਂ ਦੇ ਵੇਲੇ ਸੁੱਧ ਲੈਣੀ ਅਤੇ ਆਪਣੇ ਆਪ ਨੂੰ ਸੰਸਾਰ ਤੋਂ ਬੇਦਾਗ ਰੱਖਣਾ।

ਇੰਜੀਲ

ਮਰਕੁ 7:1–8, 14–15, 21–23

1ਫ਼ਰੀਸੀ ਅਤੇ ਕਈ ਉਪਦੇਸ਼ਕ ਯਰੂਸ਼ਲਮ ਤੋਂ ਆ ਕੇ ਪ੍ਰਭੂ ਯਿਸੂ ਦੇ ਕੋਲ ਇਕੱਠੇ ਹੋਏ। 2ਅਤੇ ਉਨ੍ਹਾਂ ਨੇ ਉਹ ਦੇ ਕਿੰਨਿਆਂ ਚੇਲਿਆਂ ਨੂੰ ਅਸ਼ੁੱਧ ਅਰਥਾਤ ਬਿਨ੍ਹਾਂ ਹੱਥ ਧੋਤੇ ਰੋਟੀ ਖਾਂਦੇ ਵੇਖਿਆ ਸੀ। 3(ਕਿਉਂ ਜੋ ਫ਼ਰੀਸੀ ਅਤੇ ਸਾਰੇ ਯਹੂਦੀ ਬਜ਼ੁਰਗਾਂ ਦੀ ਰੀਤ ਅਨੁਸਾਰ ਜਦੋਂ ਤੱਕ ਉਹ ਆਪਣੇ ਹੱਥਾਂ ਨੂੰ ਚੰਗੀ ਤਰ੍ਹਾਂ ਧੋ ਨਾ ਲੈਣ ਉਦੋਂ ਤੱਕ ਰੋਟੀ ਨਹੀਂ ਸੀ ਖਾਂਦੇ। 4ਅਤੇ ਬਜਾਰੋਂ ਆਣ ਕੇ ਨਹੀਂ ਖਾਂਦੇ ਜਿੰਨਾਂ ਚਿਰ ਨਹਾ ਨਾ ਲੈਣ ਅਤੇ ਹੋਰ ਬਥੇਰੀਆਂ ਗੱਲਾਂ ਹਨ ਜਿਹੜੀਆਂ ਉਨ੍ਹਾਂ ਨੇ ਮੰਨਣ ਲਈ ਕਬੂਲ ਕੀਤੀਆਂ ਹਨ ਜਿਵੇਂ ਕਟੋਰਿਆਂ ਅਤੇ ਗੜਵਿਆਂ ਅਤੇ ਪਿੱਤਲ ਦੇ ਭਾਂਡਿਆਂ ਨੂੰ ਧੋਣਾ) 5ਤਦ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਉਹ ਨੂੰ ਪੁੱਛਿਆ, ਤੇਰੇ ਚੇਲੇ ਵੱਡਿਆਂ-ਬਜ਼ੁਰਗਾਂ ਦੀ ਰੀਤ ਉੱਤੇ ਕਿਉਂ ਨਹੀਂ ਚੱਲਦੇ ਅਤੇ ਬਿਨ੍ਹਾਂ ਹੱਥ ਧੋਤੇ ਰੋਟੀ ਕਿਉਂ ਖਾਂਦੇ ਹਨ? 6ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਪਟੀਆਂ ਦੇ ਵਿਖੇ; ਯਸਾਯਾਹ ਨੇ ਠੀਕ ਭਵਿੱਖਬਾਣੀ ਕੀਤੀ, ਜਿਵੇਂ ਲਿਖਿਆ ਹੋਇਆ ਹੈ ਕਿ ਇਹ ਲੋਕ ਆਪਣੇ ਬੁੱਲ੍ਹਾਂ ਨਾਲ ਤਾਂ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦੇ ਦਿਲ ਮੇਰੇ ਤੋਂ ਦੂਰ ਹਨ। 7ਉਹ ਵਿਅਰਥ ਮੇਰੀ ਬੰਦਗੀ ਕਰਦੇ ਹਨ, ਉਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦਿੰਦੇ ਹਨ। 8ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਛੱਡ ਕੇ ਮਨੁੱਖਾਂ ਦੀ ਰੀਤ ਨੂੰ ਮੰਨ ਲੈਂਦੇ ਹੋ। 14ਉਸ ਨੇ ਲੋਕਾਂ ਨੂੰ ਫੇਰ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਮੇਰੀ ਸੁਣੋ ਅਤੇ ਸਮਝੋ। 15ਇਹੋ ਜਿਹੀ ਕੋਈ ਚੀਜ਼ ਨਹੀਂ ਹੈ ਜਿਹੜੀ ਮਨੁੱਖ ਦੇ ਬਾਹਰੋਂ ਉਹ ਦੇ ਅੰਦਰ ਜਾ ਕੇ ਉਹ ਨੂੰ ਅਸ਼ੁੱਧ ਕਰ ਸਕੇ। 21ਕਿਉਂਕਿ ਅੰਦਰੋਂ ਮਨੁੱਖ ਦੇ ਦਿਲ ਵਿੱਚੋਂ ਬੁਰੇ ਖ਼ਿਆਲ, ਹਰਾਮਕਾਰੀ, 22ਚੋਰੀਆਂ, ਖੂਨ, ਵਿਭਚਾਰ, ਲੋਭ, ਬਦੀਆਂ, ਛਲ, ਬਦਮਸਤੀ, ਬੁਰੀ ਨਜ਼ਰ, ਨਿੰਦਿਆ, ਹੰਕਾਰ, ਮੂਰਖਤਾਈ ਨਿੱਕਲਦੀ ਹੈ। 23ਇਹ ਸਾਰੀਆਂ ਬੁਰੀਆਂ ਗੱਲਾਂ ਅੰਦਰੋਂ ਨਿੱਕਲਦੀਆਂ ਅਤੇ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ