ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 29
ਆਰਥੋਡਾਕਸ ਕੈਲੰਡਰ · 16 ਅਗਸਤ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 29 ਅਗਸਤ 2027
ਐਤਵਾਰ · ਸੁਰ 1
ਤਿਉਹਾਰ ਅਤੇ ਸੰਤ
ਪੰਤੇਕੁਸਤ ਤੋਂ ਬਾਅਦ 10ਵਾਂ ਐਤਵਾਰ
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸਵੇਰ ਦੀ ਪ੍ਰਾਰਥਨਾ ਦੀ 10ਵੀਂ ਇੰਜੀਲ
1ਬਾਅਦ ਵਿੱਚ ਯਿਸੂ ਨੇ ਆਪਣੇ ਆਪ ਨੂੰ ਚੇਲਿਆਂ ਉੱਤੇ ਪ੍ਰਗਟ ਕੀਤਾ। ਇਹ ਤਿਬਿਰਿਯਾਸ ਦੀ ਝੀਲ ਤੇ ਵਾਪਰਿਆ। 2ਕੁਝ ਚੇਲੇ ਉੱਥੇ ਇਕੱਠੇ ਹੋਏ ਸਨ, ਉਹ ਸ਼ਮਊਨ ਪਤਰਸ, ਥੋਮਾ, ਜਿਹੜਾ ਕਿ ਦੀਦੁਮੁਸ ਅਖਵਾਉਂਦਾ ਹੈ, ਨਥਾਨਿਏਲ ਜੋ ਗਲੀਲ ਦੇ ਕਾਨਾ ਤੋਂ ਸੀ, ਜ਼ਬਦੀ ਦੇ ਪੁੱਤਰ ਅਤੇ ਉਸ ਦੇ ਚੇਲਿਆਂ ਵਿੱਚੋਂ ਦੋ ਹੋਰ ਸਨ। 3ਸ਼ਮਊਨ ਪਤਰਸ ਨੇ ਕਿਹਾ, “ਮੈਂ ਮੱਛੀਆਂ ਫ਼ੜਨ ਜਾਂਦਾ ਹਾਂ।” ਦੂਜੇ ਬਾਕੀ ਚੇਲਿਆਂ ਨੇ ਕਿਹਾ, “ਅਸੀਂ ਵੀ ਤੇਰੇ ਨਾਲ ਚੱਲਦੇ ਹਾਂ।” ਤਦ ਸਾਰੇ ਚੇਲੇ ਗਏ ਅਤੇ ਬੇੜੀ ਉੱਤੇ ਚੜ ਗਏ। ਉਨ੍ਹਾਂ ਉਸ ਰਾਤ ਮੱਛੀਆਂ ਫ਼ੜਨ ਦੀ ਬਹੁਤ ਕੋਸ਼ਿਸ਼ ਕੀਤੀ, ਪਰ ਉਹ ਕੋਈ ਮੱਛੀ ਨਾ ਫ਼ੜ ਸਕੇ। 4ਸਵੇਰ ਵੇਲੇ ਯਿਸੂ ਕਿਨਾਰੇ ਕੋਲ ਖੜ੍ਹਾ ਸੀ, ਪਰ ਚੇਲਿਆਂ ਨੂੰ ਨਹੀਂ ਪਤਾ ਸੀ ਕਿ ਉਹ ਯਿਸੂ ਸੀ। 5ਤਦ ਯਿਸੂ ਨੇ ਚੇਲਿਆਂ ਨੂੰ ਕਿਹਾ, “ਮਿੱਤਰੋ ਕੀ ਤੁਸੀਂ ਕੁਝ ਖਾਣ ਲਈ ਫੜਿਆ?” ਚੇਲਿਆਂ ਨੇ ਉੱਤਰ ਦਿੱਤਾ, “ਨਹੀਂ।” 6ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਆਪਣਾ ਜਾਲ਼ ਬੇੜੀ ਦੇ ਸੱਜੇ ਪਾਸੇ ਪਾਣੀ ਵਿੱਚ ਸੁੱਟੋ ਉੱਥੇ ਤੁਹਾਨੂੰ ਕੁਝ ਮੱਛੀਆਂ ਮਿਲਣਗੀਆਂ ਤਾਂ ਚੇਲਿਆਂ ਨੇ ਓਸੇ ਤਰ੍ਹਾਂ ਹੀ ਕੀਤਾ। ਉਨ੍ਹਾਂ ਨੂੰ ਉੱਥੇ ਮੱਛੀਆਂ ਮਿਲੀਆਂ। ਜਾਲ਼ ਬਹੁਤ ਭਾਰਾ ਹੋ ਗਿਆ ਤੇ ਉਹ ਇਸ ਨੂੰ ਬੇੜੀ ਵੱਲ ਖਿੱਚ ਨਾ ਸਕੇ। 7ਉਹ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਪਤਰਸ ਨੂੰ ਕਿਹਾ, “ਉਹ ਪ੍ਰਭੂ ਹੈ।” ਜਦ ਸ਼ਮਊਨ ਪਤਰਸ ਨੇ ਉਸ ਨੂੰ ਇਹ ਕਹਿੰਦਿਆਂ ਸੁਣਿਆ, “ਉਹ ਪ੍ਰਭੂ ਹੈ।” ਉਸ ਨੇ ਆਪਣਾ ਕੱਪੜਾ ਆਪਣੇ ਆਲੇ-ਦੁਆਲੇ ਲਪੇਟ ਲਿਆ ਅਤੇ ਪਾਣੀ ਵਿੱਚ ਛਾਲ ਮਾਰ ਗਿਆ 8ਦੂਜੇ ਚੇਲੇ ਬੇੜੀ ਵਿੱਚ ਨਦੀ ਦੇ ਕੰਢੇ ਵੱਲ ਨੂੰ ਚਲੇ ਗਏ ਅਤੇ ਮੱਛੀਆਂ ਦਾ ਭਰਿਆ ਹੋਇਆ ਜਾਲ਼ ਖਿੱਚਣ ਲੱਗੇ। ਉਹ ਕੰਡੇ ਤੋਂ ਕੋਈ ਸੌ ਕੁ ਗਜ ਦੀ ਦੂਰੀ ਤੇ ਹੀ ਸਨ। 9ਜਦੋਂ ਚੇਲੇ ਪਾਣੀ ਵਿੱਚੋਂ ਬਾਹਰ ਆਏ ਅਤੇ ਜ਼ਮੀਨ ਤੇ ਪਹੁੰਚੇ, ਉੱਥੇ ਉਨ੍ਹਾਂ ਨੇ ਅੱਗ ਵੇਖੀ। ਇਸ ਉੱਤੇ ਇੱਕ ਮੱਛੀ ਅਤੇ ਰੋਟੀ ਪਈ ਸੀ। 10ਯਿਸੂ ਨੇ ਆਖਿਆ ਉਹ “ਮੱਛੀਆਂ ਲਿਆਓ ਜਿਹੜੀਆਂ ਤੁਸੀਂ ਹੁਣੇ ਫ਼ੜੀਆਂ ਹਨ।” 11ਸ਼ਮਊਨ ਪਤਰਸ ਬੇੜੀ ਵਿੱਚ ਗਿਆ ਅਤੇ ਜਾਲ਼ ਨੂੰ ਕਿਨਾਰੇ ਤੇ ਖਿੱਚ ਲਿਆਇਆ। ਇਹ, ਇੱਕ ਸੌ ਤਰਵਿੰਜਾ ਵੱਡੀਆਂ ਮੱਛੀਆਂ ਨਾਲ ਭਰਿਆ ਹੋਇਆ ਸੀ, ਭਾਵੇਂ ਮੱਛੀਆਂ ਬੜੀਆਂ ਵੱਡੀਆਂ ਸਨ, ਪਰ ਜਾਲ਼ ਤਾਂ ਵੀ ਨਾ ਟੁੱਟਿਆ। 12ਯਿਸੂ ਨੇ ਉਨ੍ਹਾਂ ਨੂੰ ਆਖਿਆ, “ਆਓ ਤੇ ਆ ਕੇ ਖਾਵੋ।” ਕਿਸੇ ਚੇਲੇ ਵਿੱਚ ਉਸ ਨੂੰ ਇਹ ਪੁੱਛਣ ਦੀ ਹਿੰਮਤ ਨਹੀਂ ਸੀ, “ਕਿ ਤੂੰ ਕੌਣ ਹੈ?” ਉਹ ਜਾਣਦੇ ਸਨ ਕਿ ਇਹ ਪ੍ਰਭੂ ਹੀ ਹੈ। 13ਯਿਸੂ ਆਇਆ, ਰੋਟੀ ਲਈ ਅਤੇ ਉਨ੍ਹਾਂ ਨੂੰ ਦੇ ਦਿੱਤੀ। ਇਸੇ ਤਰ੍ਹਾਂ ਹੀ ਮੱਛੀ ਵੀ ਲਈ ਅਤੇ ਉਨ੍ਹਾਂ ਨੂੰ ਦਿੱਤੀ। 14ਜੀ ਉੱਠਣ ਤੋਂ ਬਾਅਦ ਇਹ ਤੀਜੀ ਵਾਰ ਸੀ ਕਿ ਯਿਸੂ ਨੇ ਚੇਲਿਆਂ ਨੂੰ ਦਰਸ਼ਣ ਦਿੱਤਾ ਸੀ।
ਪੱਤ੍ਰੀ
9ਮੈਂ ਤਾਂ ਸਮਝਦਾ ਹਾਂ ਕਿ ਪਰਮੇਸ਼ੁਰ ਨੇ ਸਾਨੂੰ ਰਸੂਲਾਂ ਨੂੰ ਕਤਲ ਹੋਣ ਵਾਲਿਆਂ ਵਰਗੇ ਪ੍ਰਗਟ ਕੀਤਾ ਕਿਉਂ ਜੋ ਅਸੀਂ ਸੰਸਾਰ ਅਤੇ ਦੂਤਾਂ ਅਤੇ ਮਨੁੱਖਾਂ ਦੇ ਲਈ ਇੱਕ ਤਮਾਸ਼ਾ ਬਣੇ ਹੋਏ ਹਾਂ। 10ਅਸੀਂ ਮਸੀਹ ਦੇ ਲਈ ਮੂਰਖ ਹਾਂ ਪਰ ਤੁਸੀਂ ਮਸੀਹ ਵਿੱਚ ਸਿਆਣੇ ਹੋ। ਅਸੀਂ ਨਿਰਬਲ ਹਾਂ ਪਰ ਤੁਸੀਂ ਬਲਵੰਤ ਹੋ। ਤੁਸੀਂ ਪਰਤਾਪ ਵਾਲੇ ਹੋ ਪਰ ਅਸੀਂ ਬੇਪਤ ਹਾਂ। 11ਇਸ ਘੜੀ ਤੱਕ ਅਸੀਂ ਭੁੱਖੇ, ਤਿਹਾਏ, ਨੰਗੇ ਹਾਂ ਅਤੇ ਮੁੱਕੇ ਖਾਂਦੇ ਅਤੇ ਬੇ ਟਿਕਾਣਾ ਫਿਰਦੇ ਹਾਂ। 12ਅਤੇ ਆਪਣੇ ਹੱਥਾਂ ਨਾਲ ਕੰਮ-ਧੰਦੇ ਕਰ ਕੇ ਮਿਹਨਤ ਕਰਦੇ ਹਾਂ। ਅਸੀਂ ਗਾਲਾਂ ਖਾ ਕੇ ਬਰਕਤ ਦਿੰਦੇ ਹਾਂ। ਜਦੋਂ ਸਾਨੂੰ ਸਤਾਉਂਦੇ ਹਨ ਤਾਂ ਅਸੀਂ ਸਹਿੰਦੇ ਹਾਂ। 13ਜਦ ਸਾਡੀ ਨਿੰਦਿਆ ਕਰਦੇ ਹਨ ਤਾਂ ਅਸੀਂ ਬੇਨਤੀ ਕਰਦੇ ਹਾਂ। ਅਸੀਂ ਹੁਣ ਤੱਕ ਸੰਸਾਰ ਦੇ ਕੂੜੇ ਵਰਗੇ ਅਤੇ ਸਭਨਾਂ ਵਸਤਾਂ ਦੇ ਕੂੜਾ ਕਰਕਟ ਬਣੇ ਹੋਏ ਹਾਂ। 14ਮੈਂ ਇਹ ਗੱਲਾਂ ਤੁਹਾਨੂੰ ਲੱਜਿਆਵਾਨ ਕਰਨ ਲਈ ਨਹੀਂ ਸਗੋਂ ਆਪਣੇ ਪਿਆਰਿਆਂ ਬਾਲਕਾਂ ਦੀ ਤਰ੍ਹਾਂ ਸਮਝਾਉਣ ਲਈ ਲਿਖਦਾ ਹਾਂ। 15ਭਾਵੇਂ ਹੀ ਮਸੀਹ ਵਿੱਚ ਦਸ ਹਜ਼ਾਰ ਉਸਤਾਦ ਤੁਹਾਡੇ ਹੋਣ ਪਰ ਪਿਉ ਬਹੁਤੇ ਨਹੀਂ ਇਸ ਲਈ ਜੋ ਮਸੀਹ ਯਿਸੂ ਵਿੱਚ ਖੁਸ਼ਖਬਰੀ ਦੇ ਵਸੀਲੇ ਨਾਲ ਤੁਹਾਡਾ ਪਿਉ ਮੈਂ ਹੀ ਹੋਇਆ। 16ਸੋ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਤੁਸੀਂ ਮੇਰੀ ਰੀਸ ਕਰੋ।
ਪੱਤ੍ਰੀ (ਮੁਕਤੀਦਾਤਾ ਦੀ ਮੂਰਤ ਲਈ)
12ਅਤੇ ਪਿਤਾ ਦਾ ਧੰਨਵਾਦ ਕਰਦੇ ਰਹੋ ਜਿਸ ਨੇ ਸਾਨੂੰ ਇਸ ਯੋਗ ਬਣਾਇਆ ਕਿ ਚਾਨਣ ਵਿੱਚ ਪਵਿੱਤਰ ਲੋਕਾਂ ਦੇ ਵਿਰਸੇ ਦੇ ਹਿੱਸੇਦਾਰ ਹੋਈਏ। 13ਅਤੇ ਸਾਨੂੰ ਅੰਧਕਾਰ ਦੇ ਵੱਸ ਵਿੱਚੋਂ ਕੱਢ ਕੇ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਪਹੁੰਚਾ ਦਿੱਤਾ। 14ਉਸ ਦੇ ਵਿੱਚ ਸਾਨੂੰ ਛੁਟਕਾਰਾ ਅਰਥਾਤ ਪਾਪਾਂ ਦੀ ਮਾਫ਼ੀ ਮਿਲਦੀ ਹੈ। 15ਉਹ ਮਹਾਨ ਪਰਮੇਸ਼ੁਰ ਦਾ ਰੂਪ ਅਤੇ ਸਾਰੀ ਸਰਿਸ਼ਟ ਵਿੱਚੋਂ ਪਹਿਲੌਠਾ ਹੈ। 16ਕਿਉਂ ਜੋ ਅਕਾਸ਼ ਅਤੇ ਧਰਤੀ ਉੱਤੇ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਸਰਕਾਰਾਂ, ਕੀ ਅਧਿਕਾਰ, ਸੱਭੋ ਕੁਝ ਉਸ ਦੇ ਦੁਆਰਾ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ। 17ਅਤੇ ਉਹ ਸਭ ਤੋਂ ਪਹਿਲਾਂ ਹੈ ਅਤੇ ਸੱਭੋ ਕੁਝ ਉਸੇ ਵਿੱਚ ਸਥਿਰ ਰਹਿੰਦਾ ਹੈ। 18ਅਤੇ ਉਹ ਸਰੀਰ ਦਾ ਅਰਥਾਤ ਕਲੀਸਿਯਾ ਦਾ ਸਿਰ ਹੈ, ਉਹ ਹੀ ਆਦ ਹੈ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਹੈ ਕਿ ਉਹ ਸਭਨਾਂ ਗੱਲਾਂ ਵਿੱਚ ਪਰਧਾਨ ਹੋਵੇ।
ਇੰਜੀਲ
14ਜਦ ਉਹ ਭੀੜ ਦੇ ਕੋਲ ਪਹੁੰਚੇ, ਤਦ ਇੱਕ ਮਨੁੱਖ ਉਹ ਦੇ ਕੋਲ ਆਇਆ ਅਤੇ ਉਹ ਦੇ ਅੱਗੇ ਗੋਡੇ ਨਿਵਾ ਕੇ ਬੋਲਿਆ, 15ਪ੍ਰਭੂ ਜੀ ਮੇਰੇ ਪੁੱਤਰ ਉੱਤੇ ਦਯਾ ਕਰੋ! ਕਿਉਂ ਜੋ ਉਹ ਮਿਰਗੀ ਦੀ ਬਿਮਾਰੀ ਕਾਰਨ ਬਹੁਤ ਦੁੱਖੀ ਹੈ, ਉਹ ਤਾਂ ਬਹੁਤ ਵਾਰੀ ਅੱਗ ਅਤੇ ਪਾਣੀ ਵਿੱਚ ਡਿੱਗ ਪੈਂਦਾ ਹੈ। 16ਅਤੇ ਮੈਂ ਉਸ ਨੂੰ ਤੁਹਾਡੇ ਚੇਲਿਆਂ ਕੋਲ ਲਿਆਇਆ ਸੀ, ਪਰ ਉਹ ਉਸ ਨੂੰ ਚੰਗਾ ਨਾ ਕਰ ਸਕੇ। 17ਤਦ ਯਿਸੂ ਨੇ ਉੱਤਰ ਦਿੱਤਾ, ਹੇ ਅਵਿਸ਼ਵਾਸੀ ਅਤੇ ਬੁਰੀ ਪੀੜ੍ਹੀ ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ? ਕਦੋਂ ਤੱਕ ਤੁਹਾਡੀ ਸਹਾਂਗਾ? ਉਹ ਨੂੰ ਇੱਥੇ ਮੇਰੇ ਕੋਲ ਲਿਆਓ। 18ਯਿਸੂ ਨੇ ਉਹ ਨੂੰ ਝਿੜਕਿਆ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਅਤੇ ਮੁੰਡਾ ਉਸੇ ਵੇਲੇ ਚੰਗਾ ਹੋ ਗਿਆ। 19ਤਦ ਚੇਲਿਆਂ ਨੇ ਇਕਾਂਤ ਵਿੱਚ ਯਿਸੂ ਦੇ ਕੋਲ ਆ ਕੇ ਆਖਿਆ ਕਿ ਅਸੀਂ ਉਹ ਨੂੰ ਕਿਉਂ ਨਾ ਕੱਢ ਸਕੇ? 20ਉਸ ਨੇ ਉਨ੍ਹਾਂ ਨੂੰ ਕਿਹਾ, ਆਪਣੇ ਥੋੜ੍ਹੇ ਵਿਸ਼ਵਾਸ ਦੇ ਕਾਰਨ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਕਹੋਗੇ, ਜੋ ਇੱਥੋਂ ਹੱਟ ਕੇ ਉਸ ਥਾਂ ਚੱਲਿਆ ਜਾ ਅਤੇ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਮੁਸ਼ਕਿਲ ਨਾ ਹੋਵੇਗਾ। 21ਪਰ ਇਹ ਜਾਤੀ ਵਰਤ ਅਤੇ ਪ੍ਰਾਰਥਨਾ ਤੋਂ ਬਿਨ੍ਹਾਂ ਨਹੀਂ ਨਿੱਕਲਦੀ। 22ਜਦ ਉਹ ਗਲੀਲ ਵਿੱਚ ਇਕੱਠੇ ਹੋਏ, ਯਿਸੂ ਨੇ ਉਨ੍ਹਾਂ ਨੂੰ ਕਿਹਾ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ। 23ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਜੇ ਦਿਨ ਜੀ ਉੱਠੇਗਾ। ਤਦ ਉਹ ਬਹੁਤ ਉਦਾਸ ਹੋਏ।
ਇੰਜੀਲ (ਮੁਕਤੀਦਾਤਾ ਦੀ ਮੂਰਤ ਲਈ)
51ਇਹ ਹੋਇਆ ਕਿ ਜਦ ਉਸ ਦੇ ਸਵਰਗ ਉੱਠਾਏ ਜਾਣ ਦੇ ਦਿਨ ਸੰਪੂਰਨ ਹੋਣ ਲੱਗੇ ਤਾਂ ਉਸ ਨੇ ਯਰੂਸ਼ਲਮ ਨੂੰ ਜਾਣ ਲਈ ਆਪਣਾ ਪੂਰਾ ਮਨ ਬਣਾਇਆ। 52ਅਤੇ ਆਪਣੇ ਅੱਗੇ ਸੰਦੇਸ਼ਵਾਹਕ ਭੇਜੇ ਅਤੇ ਉਹ ਤੁਰ ਦੇ ਸਾਮਰਿਯਾ ਦੇ ਇੱਕ ਪਿੰਡ ਵਿੱਚ ਪਹੁੰਚੇ ਤਾਂ ਜੋ ਉਸ ਦੇ ਲਈ ਤਿਆਰੀ ਕਰਨ। 53ਪਰ ਉਨ੍ਹਾਂ ਨੇ ਉਸ ਨੂੰ ਸਵੀਕਾਰ ਨਾ ਕੀਤਾ ਇਸ ਲਈ ਜੋ ਉਹ ਯਰੂਸ਼ਲਮ ਦੀ ਵੱਲ ਜਾਣ ਨੂੰ ਸੀ। 54ਅਤੇ ਉਸ ਦੇ ਚੇਲੇ ਯਾਕੂਬ ਅਤੇ ਯੂਹੰਨਾ ਨੇ ਇਹ ਵੇਖ ਕੇ ਕਿਹਾ, ਪ੍ਰਭੂ ਜੀ ਜੇਕਰ ਤੇਰੀ ਮਰਜ਼ੀ ਹੈ ਤਾਂ ਕਿ ਅਸੀਂ ਹੁਕਮ ਕਰੀਏ ਜੋ ਅਕਾਸ਼ ਤੋਂ ਅੱਗ ਬਰਸੇ ਅਤੇ ਇਨ੍ਹਾਂ ਦਾ ਨਾਸ ਕਰੇ? 55ਪਰ ਉਸ ਨੇ ਮੁੜ ਕੇ ਉਨ੍ਹਾਂ ਨੂੰ ਝਿੜਕਿਆ। 56ਅਤੇ ਉਹ ਕਿਸੇ ਹੋਰ ਪਿੰਡ ਨੂੰ ਚੱਲੇ ਗਏ। 10:22ਮੇਰੇ ਪਿਤਾ ਨੇ ਸਭ ਕੁਝ ਮੈਨੂੰ ਸੌਂਪਿਆ ਹੋਇਆ ਹੈ ਅਤੇ ਕੋਈ ਨਹੀਂ ਜਾਣਦਾ ਜੋ ਪੁੱਤਰ ਕੌਣ ਹੈ ਪਰ ਪਿਤਾ ਜਾਣਦਾ ਹੈ ਅਤੇ ਪਿਤਾ ਕੌਣ ਹੈ ਉਹ ਪੁੱਤਰ ਜਾਣਦਾ ਹੈ ਅਤੇ ਉਹ ਜਿਸ ਉੱਤੇ ਪੁੱਤਰ ਉਸ ਨੂੰ ਪਰਗਟ ਕਰਨਾ ਚਾਹੇ। 23ਅਤੇ ਉਸ ਨੇ ਚੇਲਿਆਂ ਦੀ ਵੱਲ ਮੁੜ ਕੇ ਖ਼ਾਸ ਕਰਕੇ ਉਹਨਾਂ ਨੂੰ ਕਿਹਾ ਕਿ ਧੰਨ ਉਹ ਅੱਖਾਂ ਹਨ ਜੋ ਇਹ ਵੇਖਦੀਆਂ ਹਨ ਜੋ ਤੁਸੀਂ ਵੇਖਦੇ ਹੋ। 24ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤ ਸਾਰੇ ਨਬੀਆਂ ਅਤੇ ਰਾਜਿਆਂ ਨੇ ਇਹ ਇੱਛਾ ਕੀਤੀ ਕਿ ਜੋ ਕੁਝ ਤੁਸੀਂ ਵੇਖਦੇ ਹੋ ਸੋ ਵੇਖਣ ਪਰ ਨਾ ਵੇਖ ਸਕੇ ਅਤੇ ਜੋ ਕੁਝ ਤੁਸੀਂ ਸੁਣਦੇ ਹੋ ਸੋ ਸੁਣਨ ਪਰ ਨਾ ਸੁਣਿਆ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਗਸਤ 16 ਸਿਵਲ ਕੈਲੰਡਰ ਦਾ ਅਗਸਤ 29 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ