ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 30
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 30 ਅਗਸਤ 2027
ਸੋਮਵਾਰ · ਆਮ ਸਮੇਂ ਦਾ 22ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 22ਵੇਂ ਹਫ਼ਤੇ ਦਾ ਸੋਮਵਾਰ
ਆਮ ਦਿਨ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
13ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਉਨ੍ਹਾਂ ਬਾਰੇ ਜਿਹੜੇ ਸੁੱਤੇ ਪਏ ਹਨ ਅਣਜਾਣ ਰਹੋ, ਤੁਸੀਂ ਪਰਾਈਆਂ ਕੌਮਾਂ ਦੀ ਤਰ੍ਹਾਂ ਸੋਗ ਕਰੋ, ਜਿਨ੍ਹਾਂ ਨੂੰ ਕੋਈ ਆਸ ਨਹੀਂ। 14ਕਿਉਂਕਿ ਜੇ ਸਾਨੂੰ ਇਹ ਵਿਸ਼ਵਾਸ ਹੈ ਕਿ ਯਿਸੂ ਮਰਿਆ ਅਤੇ ਫੇਰ ਜਿਉਂਦਾ ਹੋਇਆ ਤਾਂ ਇਸੇ ਤਰ੍ਹਾਂ ਪਰਮੇਸ਼ੁਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌਂ ਗਏ ਹਨ, ਉਹ ਦੇ ਨਾਲ ਜਿਵਾਲੇਗਾ। 15ਅਸੀਂ ਪ੍ਰਭੂ ਦੇ ਬਚਨ ਦੇ ਅਨੁਸਾਰ ਤੁਹਾਨੂੰ ਇਹ ਆਖਦੇ ਹਾਂ ਕਿ ਅਸੀਂ ਜਿਹੜੇ ਜਿਉਂਦੇ ਅਤੇ ਪ੍ਰਭੂ ਦੇ ਆਉਣ ਤੱਕ ਜਿਉਂਦੇ ਰਹਿੰਦੇ ਹਾਂ, ਉਹਨਾਂ ਤੋਂ ਕਦੀ ਪਹਿਲੇ ਨਾ ਹੋਵਾਂਗੇ, ਜਿਹੜੇ ਸੌਂ ਗਏ ਹਨ। 16ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ। 17ਤਦ ਅਸੀਂ ਜਿਹੜੇ ਜਿਉਂਦੇ ਅਤੇ ਬਾਕੀ ਰਹਿੰਦੇ ਹਾਂ ਉਹਨਾਂ ਦੇ ਨਾਲ ਹੀ ਹਵਾ ਵਿੱਚ ਪ੍ਰਭੂ ਦੇ ਮਿਲਣ ਨੂੰ, ਬੱਦਲਾਂ ਉੱਤੇ ਅਚਾਨਕ ਉੱਠਾਏ ਜਾਂਵਾਂਗੇ ਅਤੇ ਇਸੇ ਤਰ੍ਹਾਂ ਅਸੀਂ ਸਦਾ ਪ੍ਰਭੂ ਦੇ ਨਾਲ ਰਹਾਂਗੇ।
ਜਵਾਬੀ ਭਜਨ
1ਯਹੋਵਾਹ ਲਈ ਇੱਕ ਨਵਾਂ ਗੀਤ ਲਈ ਗਾਓ, ਹੇ ਸਾਰੀ ਸਰਿਸ਼ਟੀ, ਯਹੋਵਾਹ ਲਈ ਗਾਓ! 3ਕੌਮਾਂ ਦੇ ਵਿੱਚ ਉਹ ਦੇ ਪਰਤਾਪ ਦਾ, ਅਤੇ ਸਾਰੇ ਲੋਕਾਂ ਵਿੱਚ ਉਹ ਦੇ ਅਚਰਜ਼ ਕੰਮਾਂ ਦਾ ਵਰਣਨ ਕਰੋ। 4ਯਹੋਵਾਹ ਤਾਂ ਮਹਾਨ ਹੈ ਅਤੇ ਅੱਤ ਉਸਤਤ ਜੋਗ ਵੀ, ਸਾਰੇ ਦੇਵਤਿਆਂ ਨਾਲੋਂ ਉਹ ਭੈਅ ਦਾਇਕ ਹੈ। 5ਲੋਕਾਂ ਦੇ ਸਾਰੇ ਦੇਵਤੇ ਤਾਂ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ। 11ਅਕਾਸ਼ ਅਨੰਦ ਹੋਵੇ ਅਤੇ ਧਰਤੀ ਖੁਸ਼ੀ ਮਨਾਵੇ, ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ, 12ਮੈਦਾਨ ਅਤੇ ਜੋ ਕੁਝ ਉਹ ਦੇ ਵਿੱਚ ਹੈ ਬਾਗ-ਬਾਗ ਹੋਵੇ! ਫੇਰ ਜੰਗਲ ਦੇ ਸਾਰੇ ਬਿਰਛ ਜੈਕਾਰਾ ਗਜਾਉਣਗੇ, 13ਯਹੋਵਾਹ ਦੇ ਹਜ਼ੂਰ, ਕਿਉਂ ਜੋ ਉਹ ਆ ਰਿਹਾ ਹੈ, ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ, ਅਤੇ ਲੋਕਾਂ ਦਾ ਆਪਣੀ ਸਚਿਆਈ ਨਾਲ ਨਿਆਂ ਕਰੇਗਾ।
ਇੰਜੀਲ
16ਫੇਰ ਉਹ ਨਾਸਰਤ ਨੂੰ ਆਇਆ ਜਿੱਥੇ ਉਸਦਾ ਪਾਲਣ ਪੋਸ਼ਣ ਹੋਇਆ ਸੀ ਅਤੇ ਆਪਣੇ ਨੇਮ ਅਨੁਸਾਰ ਸਬਤ ਦੇ ਦਿਨ ਪ੍ਰਾਰਥਨਾ ਘਰ ਵਿੱਚ ਪੜ੍ਹਨ ਲਈ ਖੜ੍ਹਾ ਹੋਇਆ। 17ਅਤੇ ਯਸਾਯਾਹ ਨਬੀ ਦੀ ਪੁਸਤਕ ਉਸ ਨੂੰ ਦਿੱਤੀ ਗਈ ਅਤੇ ਉਸ ਨੇ ਪੁਸਤਕ ਖੋਲ੍ਹ ਕੇ ਉਸ ਪਾਠ ਤੋਂ ਪੜ੍ਹਿਆ ਜਿੱਥੇ ਇਹ ਲਿਖਿਆ ਹੋਇਆ ਸੀ - 18ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਉਸ ਨੇ ਮੈਨੂੰ ਮਸਹ ਕੀਤਾ ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ। ਉਸ ਨੇ ਮੈਨੂੰ ਇਸ ਲਈ ਭੇਜਿਆ ਹੈ ਕਿ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ ਅਤੇ ਦੱਬੇ-ਕੁਚਲੇ ਹੋਇਆਂ ਨੂੰ ਛੁਡਾਵਾਂ। 19ਅਤੇ ਪ੍ਰਭੂ ਦੇ ਮਨਭਾਉਂਦੇ ਸਾਲ ਦਾ ਪਰਚਾਰ ਕਰਾਂ। 20ਉਸ ਨੇ ਪੁਸਤਕ ਬੰਦ ਕਰ ਕੇ ਸੇਵਕ ਨੂੰ ਦਿੱਤੀ ਅਤੇ ਬੈਠ ਗਿਆ ਅਤੇ ਪ੍ਰਾਰਥਨਾ ਘਰ ਵਿੱਚ ਹਾਜ਼ਰ ਲੋਕਾਂ ਦੀਆਂ ਅੱਖਾਂ ਉਸ ਤੇ ਲੱਗੀਆਂ ਹੋਈਆਂ ਸਨ। 21ਤਦ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਇਹ ਲਿਖਤ ਅੱਜ ਤੁਹਾਡੇ ਸਾਹਮਣੇ ਪੂਰੀ ਹੋਈ ਹੈ। 22ਅਤੇ ਸਭ ਲੋਕਾਂ ਨੇ ਉਸ ਬਾਰੇ ਗਵਾਹੀ ਦਿੱਤੀ ਅਤੇ ਕਿਰਪਾ ਦੀਆਂ ਉਹਨਾਂ ਗੱਲਾਂ ਤੋਂ ਜੋ ਉਸ ਦੇ ਮੂੰਹੋਂ ਨਿੱਕਲਦੀਆਂ ਸਨ ਹੈਰਾਨ ਹੋ ਕੇ ਆਖਿਆ, ਕੀ ਇਹ ਯੂਸੁਫ਼ ਦਾ ਪੁੱਤਰ ਨਹੀਂ? 23ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਜ਼ਰੂਰ ਇਹ ਕਹਾਉਤ ਮੈਨੂੰ ਕਹੋਗੇ ਕਿ ਹੇ ਵੈਦ, ਆਪਣੇ ਆਪ ਨੂੰ ਚੰਗਾ ਕਰ। ਜੋ ਕੁਝ ਅਸੀਂ ਕਫ਼ਰਨਾਹੂਮ ਵਿੱਚ ਹੁੰਦਾ ਸੁਣਿਆ ਹੈ ਐਥੇ ਆਪਣੇ ਦੇਸ ਵਿੱਚ ਵੀ ਕਰ। 24ਉਸ ਨੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਕੋਈ ਨਬੀ ਆਪਣੇ ਦੇਸ ਵਿੱਚ ਆਦਰ ਨਹੀਂ ਪਾਉਂਦਾ। 25ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਏਲੀਯਾਹ ਦੇ ਦਿਨਾਂ ਵਿੱਚ ਜਦੋਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ ਅਤੇ ਸਾਰੇ ਦੇਸ ਵਿੱਚ ਵੱਡਾ ਅਕਾਲ ਪਿਆ, ਇਸਰਾਏਲ ਵਿੱਚ ਬਹੁਤ ਸਾਰੀਆਂ ਵਿਧਵਾਵਾਂ ਸਨ। 26ਪਰ ਏਲੀਯਾਹ ਸੈਦਾ ਦੇਸ ਦੇ ਸਾਰਪਥ ਦੀ ਇੱਕ ਵਿਧਵਾ ਤੋਂ ਬਿਨ੍ਹਾਂ ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ। 27ਅਤੇ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਵਿੱਚ ਬਹੁਤ ਸਾਰੇ ਕੋੜ੍ਹੀ ਸਨ ਪਰ ਉਨ੍ਹਾਂ ਵਿੱਚੋਂ ਸੀਰੀਯਾ ਦਾ, ਸਿਰਫ਼ ਨਾਮਾਨ ਹੀ ਸ਼ੁੱਧ ਕੀਤਾ ਗਿਆ। 28ਸੋ ਜਿਹੜੇ ਪ੍ਰਾਰਥਨਾ ਘਰ ਵਿੱਚ ਸਨ, ਇਹ ਗੱਲਾਂ ਸੁਣਦੇ ਹੀ ਕ੍ਰੋਧ ਨਾਲ ਭਰ ਗਏ। 29ਅਤੇ ਉਹਨਾਂ ਨੇ ਉੱਠ ਕੇ ਉਸ ਨੂੰ ਸ਼ਹਿਰੋਂ ਬਾਹਰ ਕੱਢਿਆ ਅਤੇ ਉਸ ਪਹਾੜ ਦੀ ਚੋਟੀ, ਜਿਸ ਉੱਤੇ ਉਨ੍ਹਾਂ ਦਾ ਸ਼ਹਿਰ ਬਣਿਆ ਹੋਇਆ ਸੀ ਲੈ ਗਏ ਤਾਂ ਜੋ ਉਸ ਨੂੰ ਸਿਰ ਪਰਨੇ ਸੁੱਟ ਦੇਣ। 30ਪਰ ਉਹ ਉਨ੍ਹਾਂ ਦੇ ਵਿੱਚੋਂ ਦੀ ਲੰਘ ਕੇ ਆਪਣੇ ਰਸਤੇ ਚੱਲਿਆ ਗਿਆ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ