ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 30
ਆਰਥੋਡਾਕਸ ਕੈਲੰਡਰ · 17 ਅਗਸਤ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 30 ਅਗਸਤ 2027
ਸੋਮਵਾਰ · ਪੰਤੇਕੁਸਤ ਤੋਂ ਬਾਅਦ 11ਵਾਂ ਹਫ਼ਤਾ · ਸੁਰ 1
ਤਿਉਹਾਰ ਅਤੇ ਸੰਤ
Afterfeast of the Dormition
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
3ਅਤੇ ਮੈਂ ਇਹੋ ਗੱਲ ਲਿਖੀ ਸੀ ਜੋ ਇਸ ਤਰ੍ਹਾਂ ਨਾ ਹੋਵੇ ਕਿ ਮੈਂ ਆਣ ਕੇ ਉਨ੍ਹਾਂ ਵੱਲੋਂ ਦੁੱਖੀ ਹੋਵਾਂ ਜਿਨ੍ਹਾਂ ਵੱਲੋਂ ਮੈਨੂੰ ਅਨੰਦ ਹੋਣਾ ਚਾਹੀਦਾ ਹੈ ਕਿਉਂ ਜੋ ਮੈਨੂੰ ਤੁਹਾਡੇ ਸਭ ਤੇ ਭਰੋਸਾ ਹੈ ਕਿ ਮੇਰਾ ਅਨੰਦ ਤੁਹਾਡਾ ਸਭ ਦਾ ਅਨੰਦ ਹੈ। 4ਕਿਉਂ ਜੋ ਮੈਂ ਵੱਡੀ ਬਿਪਤਾ ਅਤੇ ਮਨ ਦੇ ਕਸ਼ਟ ਨਾਲ ਬਹੁਤ ਹੰਝੂ ਬਹਾ ਕੇ ਤੁਹਾਨੂੰ ਲਿਖਿਆ, ਸੋ ਇਸ ਲਈ ਨਹੀਂ ਜੋ ਤੁਸੀਂ ਦੁੱਖੀ ਹੋਵੋ ਸਗੋਂ ਇਸ ਲਈ ਜੋ ਤੁਸੀਂ ਉਸ ਪਿਆਰ ਨੂੰ ਜਾਣੋ ਜਿਹੜਾ ਮੈਂ ਤੁਹਾਡੇ ਨਾਲ ਬਹੁਤ ਕਰਦਾ ਹਾਂ। 5ਪਰ ਜੇ ਕਿਸੇ ਨੇ ਦੁੱਖ ਦਿੱਤਾ ਹੈ ਤਾਂ ਮੈਨੂੰ ਨਹੀਂ ਸਗੋਂ ਕੁਝ ਕੁ (ਜੋ ਉਸ ਨਾਲ ਬਹੁਤ ਧੱਕਾ ਨਾ ਕਰਾਂ) ਤੁਹਾਨੂੰ ਸਭਨਾਂ ਨੂੰ ਦੁੱਖ ਦਿੱਤਾ। 6ਇਹੋ ਜਿਹੇ ਮਨੁੱਖ ਲਈ ਇਹ ਤਾੜਨਾ ਜੋ ਬਹੁਤ ਲੋਕਾਂ ਨੇ ਕੀਤੀ ਸੋ ਬਥੇਰੀ ਹੈ। 7ਸਗੋਂ ਤੁਹਾਨੂੰ ਚਾਹੀਦਾ ਹੈ ਜੋ ਉਸ ਨੂੰ ਮਾਫ਼ ਕਰੋ ਅਤੇ ਦਿਲਾਸਾ ਦਿਓ। ਇਸ ਤਰ੍ਹਾਂ ਨਾ ਹੋਵੇ ਬਹੁਤਾ ਗ਼ਮ ਇਹੋ ਜਿਹੇ ਮਨੁੱਖ ਨੂੰ ਖਾ ਜਾਵੇ। 8ਉਪਰੰਤ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਤੁਸੀਂ ਉਸ ਨੂੰ ਆਪਣੇ ਪਿਆਰ ਦਾ ਸਬੂਤ ਦਿਓ। 9ਕਿਉਂ ਜੋ ਮੈਂ ਇਸ ਲਈ ਵੀ ਲਿਖਿਆ ਸੀ ਜੋ ਤੁਹਾਨੂੰ ਪਰਖ ਕੇ ਵੇਖਾਂ ਕਿ ਤੁਸੀਂ ਸਾਰੀਆਂ ਗੱਲਾਂ ਵਿੱਚ ਆਗਿਆਕਾਰ ਹੋ ਜਾਂ ਨਹੀਂ। 10ਪਰ ਜਿਹ ਨੂੰ ਤੁਸੀਂ ਕੁਝ ਮਾਫ਼ ਕਰਦੇ ਹੋ ਮੈਂ ਵੀ ਮਾਫ਼ ਕਰਦਾ ਹਾਂ ਕਿਉਂ ਜੋ ਮੈਂ ਵੀ ਜੋ ਕੁਝ ਮਾਫ਼ ਕੀਤਾ ਹੈ, ਤਾਂ ਮੈਂ ਤੁਹਾਡੇ ਕਾਰਨ ਮਸੀਹ ਦੀ ਹਜ਼ੂਰੀ ਵਿੱਚ ਮਾਫ਼ ਕੀਤਾ ਹੈ। 11ਤਾਂ ਕਿ ਸ਼ੈਤਾਨ ਸਾਡੇ ਨਾਲ ਕੋਈ ਚਾਲ ਨਾ ਚੱਲੇ ਕਿਉਂ ਜੋ ਅਸੀਂ ਉਸ ਦੀਆਂ ਚਲਾਕੀਆਂ ਤੋਂ ਅਣਜਾਣ ਨਹੀਂ। 12ਜਦੋਂ ਮੈਂ ਮਸੀਹ ਦੀ ਖੁਸ਼ਖਬਰੀ ਸੁਣਾਉਣ ਲਈ ਤ੍ਰੋਆਸ ਵਿੱਚ ਪਹੁੰਚਿਆ ਅਤੇ ਪ੍ਰਭੂ ਦੀ ਵੱਲੋਂ ਇੱਕ ਦਰਵਾਜ਼ਾ ਮੇਰੇ ਲਈ ਖੋਲ੍ਹਿਆ ਗਿਆ। 13ਤਾਂ ਜਦੋਂ ਆਪਣੇ ਭਾਈ ਤੀਤੁਸ ਨੂੰ ਉੱਥੇ ਨਾ ਵੇਖਿਆ ਮੇਰੇ ਆਤਮਾ ਨੂੰ ਚੈਨ ਨਾ ਮਿਲਿਆ ਪਰ ਉਨ੍ਹਾਂ ਤੋਂ ਵਿਦਿਆ ਹੋ ਕੇ ਮੈਂ ਮਕਦੂਨਿਯਾ ਨੂੰ ਗਿਆ। 14ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਮਸੀਹ ਵਿੱਚ ਸਾਨੂੰ ਸਦਾ ਜਿੱਤ ਦੇ ਕੇ ਲਈ ਫਿਰਦਾ ਹੈ ਅਤੇ ਉਸ ਦੇ ਗਿਆਨ ਦੀ ਖੁਸ਼ਬੂ ਸਾਡੇ ਰਾਹੀਂ ਜਗ੍ਹਾ-ਜਗ੍ਹਾ ਖਿਲਾਰਦਾ ਹੈ। 15ਕਿਉਂ ਜੋ ਅਸੀਂ ਪਰਮੇਸ਼ੁਰ ਦੇ ਲਈ ਉਨ੍ਹਾਂ ਵਿੱਚ ਜਿਹੜੇ ਮੁਕਤੀ ਨੂੰ ਪ੍ਰਾਪਤ ਹੋ ਰਹੇ ਹਨ ਅਤੇ ਉਨ੍ਹਾਂ ਵਿੱਚ ਜਿਹੜੇ ਨਾਸ ਹੋ ਰਹੇ ਹਨ, ਮਸੀਹ ਦੀ ਖੁਸ਼ਬੂ ਹਾਂ।
ਇੰਜੀਲ
13ਪਰ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ। 14ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂਕਿ ਤੁਸੀਂ ਵਿਖਾਵੇ ਲਈ ਲੰਮੀਆਂ-ਲੰਮੀਆਂ ਪ੍ਰਾਰਥਨਾ ਕਰਦੇ ਹੋ, ਪਰ ਵਿਧਵਾਵਾਂ ਦੇ ਘਰ ਨੂੰ ਲੁੱਟ ਲੈਂਦੇ ਹੋ। ਤੁਹਾਨੂੰ ਵੱਡੀ ਸਜ਼ਾ ਮਿਲੇਗੀ। 15ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਇੱਕ ਮਨੁੱਖ ਨੂੰ ਆਪਣੇ ਪੰਥ ਵਿੱਚ ਰਲਾਉਣ ਲਈ ਜਲ-ਥਲ ਗਾਹੁੰਦੇ ਹੋ ਅਤੇ ਜਦ ਉਹ ਤੁਹਾਡੇ ਪੰਥ ਵਿੱਚ ਰਲ ਜਾਂਦਾ ਹੈ ਤਾਂ ਤੁਸੀਂ ਉਸ ਨੂੰ ਆਪਣੇ ਨਾਲੋਂ ਦੁਗਣਾ ਨਰਕ ਦਾ ਪੁੱਤਰ ਬਣਾਉਂਦੇ ਹੋ। 16ਹੇ ਅੰਨ੍ਹੇ ਆਗੂਓ, ਤੁਹਾਡੇ ਉੱਤੇ ਹਾਏ! ਜਿਹੜੇ ਆਖਦੇ ਹੋ ਕਿ ਜੇ ਕੋਈ ਹੈਕਲ ਦੀ ਸਹੁੰ ਖਾਵੇ ਤਾਂ ਕੁਝ ਗੱਲ ਨਹੀਂ ਪਰ ਜੇ ਕੋਈ ਹੈਕਲ ਦੇ ਸੋਨੇ ਦੀ ਸਹੁੰ ਖਾਵੇ ਤਾਂ ਉਹ ਪੂਰੀ ਕਰਨੀ ਪਵੇਗੀ। 17ਹੇ ਮੂਰਖੋ ਅਤੇ ਅੰਨ੍ਹਿਓ ਕਿਹੜਾ ਵੱਡਾ ਹੈ ਸੋਨਾ ਜਾਂ ਹੈਕਲ, ਜਿਸ ਨੇ ਸੋਨੇ ਨੂੰ ਪਵਿੱਤਰ ਕੀਤਾ ਹੈ? 18ਅਤੇ ਇਹ ਆਖਦੇ ਹੋ ਕਿ ਜੇ ਕੋਈ ਜਗਵੇਦੀ ਦੀ ਸਹੁੰ ਖਾਵੇ ਤਾਂ ਕੁਝ ਗੱਲ ਨਹੀਂ, ਪਰ ਜਿਹੜੀ ਉਸ ਭੇਟ ਦੀ ਜੋ ਉਸ ਉੱਤੇ ਹੈ ਸਹੁੰ ਖਾਵੇ ਤਾਂ ਉਹ ਨੂੰ ਪੂਰੀ ਕਰਨੀ ਪਵੇਗੀ। 19ਹੇ ਅੰਨ੍ਹਿਓ ਕਿਹੜੀ ਵੱਡੀ ਹੈ ਭੇਟ ਜਾਂ ਜਗਵੇਦੀ, ਜਿਹੜੀ ਭੇਟ ਨੂੰ ਪਵਿੱਤਰ ਕਰਦੀ ਹੈ? 20ਇਸ ਲਈ ਜੋ ਕੋਈ ਜਗਵੇਦੀ ਦੀ ਸਹੁੰ ਖਾਂਦਾ ਹੈ, ਸੋ ਉਹ ਦੀ ਅਤੇ ਸਭ ਚੀਜ਼ਾਂ ਦੀ ਸਹੁੰ ਖਾਂਦਾ ਹੈ ਜਿਹੜੀਆਂ ਉਸ ਉੱਤੇ ਹਨ। 21ਅਤੇ ਜੋ ਕੋਈ ਹੈਕਲ ਦੀ ਸਹੁੰ ਖਾਂਦਾ ਹੈ, ਸੋ ਉਸ ਦੀ ਅਤੇ ਉਸ ਦੇ ਵਿੱਚ ਰਹਿਣ ਵਾਲੇ ਦੀ ਵੀ ਸਹੁੰ ਖਾਂਦਾ ਹੈ। 22ਅਤੇ ਜੋ ਕੋਈ ਸਵਰਗ ਦੀ ਸਹੁੰ ਖਾਂਦਾ ਹੈ, ਸੋ ਪਰਮੇਸ਼ੁਰ ਦੇ ਸਿੰਘਾਸਣ ਦੀ ਅਤੇ ਉਸ ਉੱਪਰ ਬੈਠਣ ਵਾਲੇ ਦੀ ਸਹੁੰ ਖਾਂਦਾ ਹੈ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਗਸਤ 17 ਸਿਵਲ ਕੈਲੰਡਰ ਦਾ ਅਗਸਤ 30 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ