Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 31

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 31 ਅਗਸਤ 2027

ਮੰਗਲਵਾਰ · ਆਮ ਸਮੇਂ ਦਾ 22ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 22ਵੇਂ ਹਫ਼ਤੇ ਦਾ ਮੰਗਲਵਾਰ

ਆਮ ਦਿਨ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

1 ਥੱਸ 5:1–6, 9–11

1ਪਰ ਹੇ ਭਰਾਵੋ, ਤੁਹਾਡੇ ਲਈ ਸਮਿਆਂ ਅਤੇ ਮੌਸਮਾਂ ਬਾਰੇ ਕੁਝ ਵੀ ਲਿਖਣ ਦੀ ਜ਼ਰੂਰਤ ਨਹੀਂ। 2ਕਿਉਂਕਿ ਤੁਸੀਂ ਆਪ ਚੰਗੀ ਤਰ੍ਹਾਂ ਜਾਣਦੇ ਹੋ ਕਿ ਪ੍ਰਭੂ ਦਾ ਦਿਨ ਇਸ ਤਰ੍ਹਾਂ ਆਵੇਗਾ, ਜਿਸ ਤਰ੍ਹਾਂ ਰਾਤ ਨੂੰ ਚੋਰ ਆਉਂਦਾ ਹੈ। 3ਜਦ ਲੋਕ ਆਖਦੇ ਹੋਣਗੇ ਕਿ ਅਮਨ ਚੈਨ ਅਤੇ ਸੁੱਖ-ਸਾਂਦ ਹੈ ਤਦ ਜਿਵੇਂ ਗਰਭਵਤੀ ਇਸਤ੍ਰੀ ਨੂੰ ਪੀੜਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਦਾ ਅਚਾਨਕ ਨਾਸ ਹੋ ਜਾਵੇਗਾ ਅਤੇ ਉਹ ਕਦੀ ਨਾ ਬਚਣਗੇ। 4ਪਰ ਹੇ ਭਰਾਵੋ, ਤੁਸੀਂ ਹਨ੍ਹੇਰੇ ਵਿੱਚ ਨਹੀਂ ਹੋ ਜੋ ਤੁਹਾਡੇ ਉੱਤੇ ਉਹ ਦਿਨ ਚੋਰ ਵਾਗੂੰ ਆ ਪਵੇ। 5ਕਿਉਂ ਜੋ ਤੁਸੀਂ ਸਾਰੇ ਚਾਨਣ ਅਤੇ ਦਿਨ ਦੀ ਸੰਤਾਨ ਹੋ। ਅਸੀਂ ਰਾਤ ਦੇ ਨਹੀਂ, ਨਾ ਹੀ ਹਨ੍ਹੇਰੇ ਦੇ ਹਾਂ। 6ਸੋ ਇਸ ਲਈ ਅਸੀਂ ਹੋਰਨਾਂ ਵਾਂਗੂੰ ਨਾ ਸੌਂਈਏ ਸਗੋਂ ਜਾਗਦੇ ਅਤੇ ਸੁਚੇਤ ਰਹੀਏ। 9ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਕ੍ਰੋਧ ਦੇ ਲਈ ਨਹੀਂ, ਸਗੋਂ ਇਸ ਲਈ ਠਹਿਰਾਇਆ ਕਿ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਮੁਕਤੀ ਨੂੰ ਪ੍ਰਾਪਤ ਕਰੀਏ। 10ਜਿਹੜਾ ਸਾਡੇ ਲਈ ਮਰਿਆ, ਤਾਂ ਕਿ ਅਸੀਂ ਭਾਵੇਂ ਜਾਗਦੇ ਜਾਂ ਸੁੱਤੇ ਹੋਈਏ ਉਹ ਦੇ ਨਾਲ ਹੀ ਜਿਉਂਦੇ ਹੋ ਜਾਈਏ। 11ਇਸ ਕਾਰਨ ਤੁਸੀਂ ਇੱਕ ਦੂਜੇ ਨੂੰ ਤਸੱਲੀ ਦੇਵੋ ਅਤੇ ਇੱਕ ਦੂਜੇ ਦੀ ਉਨੱਤੀ ਕਰੋ, ਜਿਵੇਂ ਤੁਸੀਂ ਕਰਦੇ ਵੀ ਹੋ।

ਜਵਾਬੀ ਭਜਨ

ਜ਼ਬੂ 27:1, 4, 13–14

1ਦਾਊਦ ਦਾ ਭਜਨ। ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈਅ ਖਾਵਾਂ? 4ਮੈਂ ਯਹੋਵਾਹ ਤੋਂ ਇੱਕ ਗੱਲ ਮੰਗੀ ਹੈ ਅਤੇ ਮੈਂ ਉਹੀ ਭਾਲਾਂਗਾ, ਕਿ ਮੈਂ ਜੀਉਣ ਭਰ ਯਹੋਵਾਹ ਦੇ ਘਰ ਵੱਸਾਂ, ਤਾਂ ਜੋ ਮੈਂ ਯਹੋਵਾਹ ਦੀ ਮਨੋਹਰਤਾ ਨੂੰ ਤੱਕਾਂ, ਅਤੇ ਉਹ ਦੀ ਹੈਕਲ ਵਿੱਚ ਧਿਆਨ ਕਰਾਂ। 13ਪਰ ਮੈਨੂੰ ਜੀਉਂਦਿਆਂ ਦੀ ਧਰਤੀ ਉੱਤੇ ਯਹੋਵਾਹ ਦੀ ਭਲਿਆਈ ਵੇਖਣ ਦਾ ਵਿਸ਼ਵਾਸ ਹੈ। 14ਯਹੋਵਾਹ ਨੂੰ ਉਡੀਕ, ਤਕੜਾ ਹੋ ਅਤੇ ਤੇਰਾ ਮਨ ਦਲੇਰ ਹੋਵੇ, ਹਾਂ, ਯਹੋਵਾਹ ਨੂੰ ਹੀ ਉਡੀਕ!

ਇੰਜੀਲ

ਲੂਕਾ 4:31–37

31ਉਹ ਗਲੀਲ ਦੇ ਇੱਕ ਨਗਰ ਕਫ਼ਰਨਾਹੂਮ ਵਿੱਚ ਆ ਕੇ ਸਬਤ ਦੇ ਦਿਨ ਉਨ੍ਹਾਂ ਨੂੰ ਸਭਾ ਘਰ ਵਿੱਚ ਉਪਦੇਸ਼ ਦੇਣ ਲੱਗਾ। 32ਉਹ ਉਸ ਦੇ ਉਪਦੇਸ਼ ਨੂੰ ਸੁਣ ਕੇ ਹੈਰਾਨ ਹੋਏ ਕਿਉਂ ਜੋ ਉਹ ਅਧਿਕਾਰ ਨਾਲ ਬਚਨ ਬੋਲਦਾ ਸੀ। 33ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ, 34ਹੇ ਯਿਸੂ ਨਾਸਰੀ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰਖ ਹੈਂ। 35ਤਦ ਯਿਸੂ ਨੇ ਉਸ ਨੂੰ ਝਿੱੜਕ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ! ਤਦ ਭੂਤ ਉਸ ਨੂੰ ਵਿਚਕਾਰ ਪਟਕ ਕੇ ਬਿਨ੍ਹਾਂ ਸੱਟ ਲਾਏ ਉਸ ਵਿੱਚੋਂ ਨਿੱਕਲ ਗਿਆ। 36ਉਹ ਹੈਰਾਨ ਹੋ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਗੱਲ ਹੈ? ਕਿਉਂਕਿ ਉਹ ਅਧਿਕਾਰ ਅਤੇ ਸਮਰੱਥਾ ਨਾਲ ਅਸ਼ੁੱਧ ਆਤਮਾਵਾਂ ਨੂੰ ਹੁਕਮ ਦਿੰਦਾ ਹੈ ਅਤੇ ਉਹ ਨਿੱਕਲ ਜਾਂਦੇ ਹਨ। 37ਅਤੇ ਉਸ ਇਲਾਕੇ ਦੇ ਸਭ ਥਾਵਾਂ ਵਿੱਚ ਉਸ ਦੀ ਚਰਚਾ ਫੈਲ ਗਈ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ