ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਗਸਤ 2027 › ਅਗਸਤ 31
ਆਰਥੋਡਾਕਸ ਕੈਲੰਡਰ · 18 ਅਗਸਤ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 31 ਅਗਸਤ 2027
ਮੰਗਲਵਾਰ · ਪੰਤੇਕੁਸਤ ਤੋਂ ਬਾਅਦ 11ਵਾਂ ਹਫ਼ਤਾ · ਸੁਰ 1
ਤਿਉਹਾਰ ਅਤੇ ਸੰਤ
Afterfeast of the Dormition
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
14ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਮਸੀਹ ਵਿੱਚ ਸਾਨੂੰ ਸਦਾ ਜਿੱਤ ਦੇ ਕੇ ਲਈ ਫਿਰਦਾ ਹੈ ਅਤੇ ਉਸ ਦੇ ਗਿਆਨ ਦੀ ਖੁਸ਼ਬੂ ਸਾਡੇ ਰਾਹੀਂ ਜਗ੍ਹਾ-ਜਗ੍ਹਾ ਖਿਲਾਰਦਾ ਹੈ। 15ਕਿਉਂ ਜੋ ਅਸੀਂ ਪਰਮੇਸ਼ੁਰ ਦੇ ਲਈ ਉਨ੍ਹਾਂ ਵਿੱਚ ਜਿਹੜੇ ਮੁਕਤੀ ਨੂੰ ਪ੍ਰਾਪਤ ਹੋ ਰਹੇ ਹਨ ਅਤੇ ਉਨ੍ਹਾਂ ਵਿੱਚ ਜਿਹੜੇ ਨਾਸ ਹੋ ਰਹੇ ਹਨ, ਮਸੀਹ ਦੀ ਖੁਸ਼ਬੂ ਹਾਂ। 16ਇਨ੍ਹਾਂ ਨੂੰ ਮੌਤ ਲਈ ਮੌਤ ਦੀ ਬੋ ਪਰ ਉਨ੍ਹਾਂ ਨੂੰ ਜੀਵਨ ਲਈ ਜੀਵਨ ਦੀ ਖੁਸ਼ਬੂ ਹਾਂ ਅਤੇ ਇਨ੍ਹਾਂ ਗੱਲਾਂ ਜੋਗ ਕੌਣ ਹੈ? 17ਅਸੀਂ ਤਾਂ ਬਹੁਤਿਆਂ ਦੀ ਤਰ੍ਹਾਂ ਪਰਮੇਸ਼ੁਰ ਦੀ ਬਾਣੀ ਵਿੱਚ ਮਿਲਾਵਟ ਨਹੀਂ ਕਰਦੇ, ਪਰ ਨਿਸ਼ਕਪਟਤਾ ਨਾਲ ਪਰਮੇਸ਼ੁਰ ਦੀ ਵੱਲੋਂ ਪਰਮੇਸ਼ੁਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ। 3:1ਕੀ ਅਸੀਂ ਫਿਰ ਆਪਣੀ ਨੇਕਨਾਮੀ ਦੱਸਣ ਲੱਗੇ ਹਾਂ ਜਾਂ ਕਈਆਂ ਵਾਂਗੂੰ ਸਾਨੂੰ ਵੀ ਤੁਹਾਡੇ ਕੋਲ ਜਾਂ ਤੁਹਾਡੀ ਵੱਲੋਂ ਨੇਕਨਾਮੀ ਦੀਆਂ ਚਿੱਠੀਆਂ ਦੀ ਜ਼ਰੂਰਤ ਹੈ? 2ਸਾਡੀ ਚਿੱਠੀ ਤੁਸੀਂ ਹੋ ਜਿਹੜੀ ਸਾਡਿਆਂ ਦਿਲਾਂ ਵਿੱਚ ਲਿਖੀ ਹੋਈ ਹੈ ਜਿਸ ਨੂੰ ਸਭ ਮਨੁੱਖ ਜਾਣਦੇ ਅਤੇ ਪੜ੍ਹਦੇ ਹਨ। 3ਇਹ ਸੱਚ ਹੈ ਕਿ ਤੁਸੀਂ ਮਸੀਹ ਦੀ ਚਿੱਠੀ ਹੋ ਜਿਹੜੀ ਸਾਡੀ ਸੇਵਕਾਈ ਦੇ ਰਾਹੀਂ ਸਿਆਹੀ ਨਾਲ ਨਹੀਂ ਸਗੋਂ ਪਰਮੇਸ਼ੁਰ ਦੇ ਆਤਮਾ ਨਾਲ ਲਿਖੀ ਹੋਈ ਹੈ ਜੋ ਪੱਥਰ ਦੀਆਂ ਪੱਟੀਆਂ ਉੱਤੇ ਨਹੀਂ ਸਗੋਂ ਮਾਸ ਰੂਪੀ ਦਿਲਾਂ ਦੀਆਂ ਪੱਟੀਆਂ ਉੱਤੇ ਹੈ।
ਇੰਜੀਲ
23ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਪੂਦੀਨੇ, ਸੌਂਫ਼ ਅਤੇ ਜੀਰੇ ਦਾ ਦਸਵੰਧ ਦਿੰਦੇ ਹੋ, ਪਰ ਮੂਸਾ ਦੀ ਬਿਵਸਥਾ ਦੇ ਵੱਡੇ ਹੁਕਮਾਂ ਨੂੰ ਅਰਥਾਤ ਨਿਆਂ, ਦਯਾ ਅਤੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰ ਚਾਹੀਦਾ ਸੀ ਜੋ ਇਨ੍ਹਾਂ ਨੂੰ ਕਰਦੇ ਅਤੇ ਉਨ੍ਹਾਂ ਨੂੰ ਵੀ ਨਾ ਛੱਡਦੇ। 24ਹੇ ਅੰਨ੍ਹੇ ਆਗੂਓ, ਜਿਹੜੇ ਮੱਛਰ ਪੁਣ ਲੈਂਦੇ ਅਤੇ ਊਠ ਨਿਗਲ ਜਾਂਦੇ ਹੋ! 25ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਕਟੋਰੇ ਅਤੇ ਥਾਲੀ ਨੂੰ ਬਾਹਰੋਂ ਸਾਫ਼ ਕਰਦੇ ਹੋ ਪਰ ਅੰਦਰੋਂ ਉਹ ਲੁੱਟ ਅਤੇ ਬਦ-ਪਰਹੇਜ਼ੀ ਨਾਲ ਭਰੇ ਹੋਏ ਹਨ। 26ਹੇ ਅੰਨ੍ਹੇ ਫ਼ਰੀਸੀਓ! ਪਹਿਲਾਂ ਕਟੋਰੇ ਅਤੇ ਥਾਲੀ ਦੇ ਅੰਦਰ ਨੂੰ ਸਾਫ਼ ਕਰੋ ਤਾਂ ਉਹ ਬਾਹਰੋਂ ਵੀ ਸਾਫ਼ ਹੋਣਗੇ। 27ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਰੰਗ ਕੀਤੀਆਂ ਕਬਰਾਂ ਵਰਗੇ ਹੋ, ਜਿਹੜੀਆਂ ਬਾਹਰੋਂ ਤਾਂ ਸੋਹਣੀਆਂ ਦਿਸਦੀਆਂ ਹਨ ਪਰ ਅੰਦਰੋਂ ਮੁਰਦਿਆਂ ਦੀਆਂ ਹੱਡੀਆਂ ਅਤੇ ਹਰ ਪਰਕਾਰ ਦੀ ਅਸ਼ੁੱਧਤਾ ਨਾਲ ਭਰੀਆਂ ਹੋਈਆਂ ਹਨ। 28ਇਸੇ ਤਰ੍ਹਾਂ ਤੁਸੀਂ ਵੀ ਬਾਹਰੋਂ ਮਨੁੱਖਾਂ ਨੂੰ ਧਰਮੀ ਵਿਖਾਈ ਦਿੰਦੇ ਹੋ ਪਰ ਅੰਦਰੋਂ ਕਪਟ ਅਤੇ ਕੁਧਰਮ ਨਾਲ ਭਰੇ ਹੋਏ ਹੋ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਗਸਤ 18 ਸਿਵਲ ਕੈਲੰਡਰ ਦਾ ਅਗਸਤ 31 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ