Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 1

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 1 ਸਤੰਬਰ 2027

ਬੁੱਧਵਾਰ · ਆਮ ਸਮੇਂ ਦਾ 22ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 22ਵੇਂ ਹਫ਼ਤੇ ਦਾ ਬੁੱਧਵਾਰ

ਆਮ ਦਿਨ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

ਕੁਲੁੱ 1:1–8

1ਪੌਲੁਸ ਵੱਲੋਂ, ਜੋ ਪਰਮੇਸ਼ੁਰ ਦੀ ਇੱਛਾ ਤੋਂ ਮਸੀਹ ਯਿਸੂ ਦਾ ਰਸੂਲ ਹਾਂ, ਨਾਲੇ ਸਾਡਾ ਭਰਾ ਤਿਮੋਥਿਉਸ ਵੱਲੋਂ। 2ਅੱਗੇ ਯੋਗ ਉਨ੍ਹਾਂ ਸੰਤਾਂ ਨੂੰ ਜਿਹੜੇ ਕੁਲੁੱਸੈ ਦੇ ਵਾਸੀ ਅਤੇ ਮਸੀਹ ਵਿੱਚ ਵਿਸ਼ਵਾਸਯੋਗ ਭਰਾ ਹਨ ਸਾਡੇ ਪਿਤਾ ਪਰਮੇਸ਼ੁਰ ਦੀ ਵੱਲੋਂ ਤੁਹਾਡੇ ਤੇ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ। 3ਅਸੀਂ ਪਰਮੇਸ਼ੁਰ ਦਾ ਜੋ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਿਤਾ ਹੈ ਧੰਨਵਾਦ ਕਰਦੇ ਅਤੇ ਹਰ ਰੋਜ਼ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਾਂ। 4ਜਦੋਂ ਅਸੀਂ ਤੁਹਾਡੇ ਵਿਸ਼ਵਾਸ ਦੀ ਜਿਹੜਾ ਮਸੀਹ ਯਿਸੂ ਉੱਤੇ ਹੈ ਅਤੇ ਉਸ ਪਿਆਰ ਦੀ ਜੋ ਤੁਸੀਂ ਸਾਰੇ ਸੰਤਾਂ ਨਾਲ ਕਰਦੇ ਹੋ ਖ਼ਬਰ ਸੁਣੀ। 5ਇਹ ਉਸ ਆਸ ਦੇ ਕਾਰਨ ਹੈ ਜੋ ਤੁਹਾਡੇ ਲਈ ਸਵਰਗ ਵਿੱਚ ਰੱਖੀ ਹੋਈ ਹੈ ਜਿਸ ਦੀ ਖ਼ਬਰ ਤੁਸੀਂ ਖੁਸ਼ਖਬਰੀ ਦੀ ਸਚਿਆਈ ਦੇ ਬਚਨ ਵਿੱਚ ਅੱਗੋਂ ਸੁਣੀ। 6ਅਤੇ ਉਹ ਤੁਹਾਡੇ ਕੋਲ ਆ ਪਹੁੰਚੀ ਅਤੇ ਜਿਵੇਂ ਉਹ ਸਾਰੇ ਸੰਸਾਰ ਵਿੱਚ ਵੀ ਫੈਲਦੀ ਅਤੇ ਵਧਦੀ ਹੈ ਤਿਵੇਂ ਉਸ ਦਿਨ ਤੋਂ ਜਦ ਤੁਸੀਂ ਉਸ ਨੂੰ ਸੁਣਿਆ ਅਤੇ ਪਰਮੇਸ਼ੁਰ ਦੀ ਕਿਰਪਾ ਨੂੰ ਸਚਿਆਈ ਨਾਲ ਪਛਾਣਿਆ ਤੁਹਾਡੇ ਵਿੱਚ ਵੀ ਫੈਲਦੀ ਅਤੇ ਵਧਦੀ ਹੈ। 7ਜਿਵੇਂ ਤੁਸੀਂ ਸਾਡੇ ਸਹਿਕਰਮੀ ਪਿਆਰੇ ਇਪਫ਼ਰਾਸ ਤੋਂ ਸਿੱਖਿਆ, ਜਿਹੜਾ ਸਾਡੇ ਲਈ ਮਸੀਹ ਦਾ ਵਿਸ਼ਵਾਸਯੋਗ ਸੇਵਕ ਹੈ। 8ਜਿਸ ਨੇ ਤੁਹਾਡਾ ਉਹ ਪਿਆਰ ਵੀ ਜੋ ਆਤਮਾ ਤੋਂ ਹੈ, ਸਾਨੂੰ ਦੱਸਿਆ।

ਜਵਾਬੀ ਭਜਨ

ਜ਼ਬੂ 52:8–9

8ਪਰ ਮੈਂ ਤਾਂ ਪਰਮੇਸ਼ੁਰ ਦੇ ਘਰ ਵਿੱਚ ਜ਼ੈਤੂਨ ਦੇ ਹਰੇ ਭਰੇ ਰੁੱਖ ਵਰਗਾ ਹਾਂ, ਮੈਂ ਪਰਮੇਸ਼ੁਰ ਦੀ ਦਯਾ ਉੱਤੇ ਸਦਾ ਹੀ ਭਰੋਸਾ ਰੱਖਿਆ ਹੈ। 9ਮੈਂ ਸਦਾ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਤੂੰ ਇਹ ਕੀਤਾ ਹੈ, ਅਤੇ ਮੈਂ ਤੇਰੇ ਨਾਮ ਉੱਤੇ ਭਰੋਸਾ ਰੱਖਿਆ ਅਤੇ ਉਹ ਭਲਾ ਹੈ ਅਤੇ ਤੇਰੇ ਸੰਤਾਂ ਦੇ ਅੱਗੇ ਤੇਰੀ ਉਸਤਤ ਕਰਾਂਗਾ।

ਇੰਜੀਲ

ਲੂਕਾ 4:38–44

38ਫੇਰ ਉਹ ਪ੍ਰਾਰਥਨਾ ਘਰ ਤੋਂ ਉੱਠ ਕੇ ਸ਼ਮਊਨ ਦੇ ਘਰ ਗਿਆ। ਸ਼ਮਊਨ ਦੀ ਸੱਸ ਨੂੰ ਜ਼ੋਰ ਦਾ ਬੁਖ਼ਾਰ ਚੜ੍ਹਿਆ ਹੋਇਆ ਸੀ ਅਤੇ ਉਨ੍ਹਾਂ ਯਿਸੂ ਦੇ ਅੱਗੇ ਉਸ ਦੇ ਲਈ ਬੇਨਤੀ ਕੀਤੀ। 39ਤਦ ਯਿਸੂ ਨੇ ਬੁਖ਼ਾਰ ਨੂੰ ਝਿੱੜਕਿਆ ਅਤੇ ਬੁਖ਼ਾਰ ਉਤਰ ਗਿਆ ਤਦ ਉਸ ਨੇ ਉੱਠ ਕੇ ਉਨ੍ਹਾਂ ਦੀ ਸੇਵਾ ਕੀਤੀ। 40ਫਿਰ ਸ਼ਾਮ ਦੇ ਸਮੇਂ ਲੋਕ ਬਿਮਾਰਾਂ ਨੂੰ ਉਸ ਦੇ ਕੋਲ ਲਿਆਏ। ਉਸ ਨੇ ਹਰੇਕ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ। 41ਅਤੇ ਬਹੁਤਿਆਂ ਵਿੱਚੋਂ ਭੂਤਾਂ ਚੀਕਾਂ ਮਾਰਦੇ ਅਤੇ ਇਹ ਆਖਦੇ ਨਿੱਕਲ ਗਈਆਂ ਕਿ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ! ਪਰ ਉਸ ਨੇ ਉਨ੍ਹਾਂ ਨੂੰ ਝਿੜਕ ਕੇ ਬੋਲਣ ਨਾ ਦਿੱਤਾ ਕਿਉਂ ਜੋ ਉਹ ਪਛਾਣਦੇ ਸਨ ਜੋ ਇਹ ਮਸੀਹ ਹੈ। 42ਅਗਲੇ ਦਿਨ ਸਵੇਰ ਦੇ ਸਮੇਂ ਉਹ ਨਿੱਕਲ ਕੇ ਇੱਕ ਉਜਾੜ ਵਿੱਚ ਗਿਆ ਅਤੇ ਭੀੜਾਂ ਉਸ ਨੂੰ ਲੱਭਦੀਆਂ-ਲੱਭਦੀਆਂ ਉਸ ਕੋਲ ਆਈਆਂ ਅਤੇ ਰੁਕਣ ਲਈ ਬੇਨਤੀ ਕੀਤੀ। 43ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਮੇਰੇ ਲਈ ਜ਼ਰੂਰੀ ਹੈ ਜੋ ਹੋਰ ਸ਼ਹਿਰਾਂ ਵਿੱਚ ਵੀ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਾਂ। ਕਿਉਂਕਿ ਮੈਂ ਇਸ ਲਈ ਹੀ ਭੇਜਿਆ ਗਿਆ ਹਾਂ। 44ਤਦ ਉਹ ਗਲੀਲ ਦੇ ਪ੍ਰਾਰਥਨਾ ਘਰਾਂ ਵਿੱਚ ਪਰਚਾਰ ਕਰਦਾ ਰਿਹਾ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ