ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 1
ਆਰਥੋਡਾਕਸ ਕੈਲੰਡਰ · 19 ਅਗਸਤ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 1 ਸਤੰਬਰ 2027
ਬੁੱਧਵਾਰ · ਪੰਤੇਕੁਸਤ ਤੋਂ ਬਾਅਦ 11ਵਾਂ ਹਫ਼ਤਾ · ਸੁਰ 1
ਤਿਉਹਾਰ ਅਤੇ ਸੰਤ
Afterfeast of the Dormition
ਵਰਤ ਦਾ ਦਿਨ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
4ਅਸੀਂ ਮਸੀਹ ਦੇ ਦੁਆਰਾ ਪਰਮੇਸ਼ੁਰ ਦੇ ਉੱਤੇ ਅਜਿਹਾ ਭਰੋਸਾ ਰੱਖਦੇ ਹਾਂ। 5ਇਹ ਨਹੀਂ ਕਿ ਅਸੀਂ ਆਪ ਤੋਂ ਇਸ ਯੋਗ ਹਾਂ ਜੋ ਕਿਸੇ ਗੱਲ ਨੂੰ ਆਪਣੀ ਹੀ ਵੱਲੋਂ ਸਮਝੀਏ ਸਗੋਂ ਸਾਡੀ ਯੋਗਤਾ ਪਰਮੇਸ਼ੁਰ ਵੱਲੋਂ ਹੈ। 6ਜਿਸ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਜੋਗ ਵੀ ਬਣਾਇਆ ਪਰ ਬਿਵਸਥਾ ਦੇ ਸੇਵਕ ਨਹੀਂ ਸਗੋਂ ਆਤਮਾ ਦੇ, ਕਿਉਂ ਜੋ ਬਿਵਸਥਾ ਮਾਰ ਸੁੱਟਦੀ ਪਰ ਆਤਮਾ ਜੀਵਨ ਦਿੰਦਾ ਹੈ। 7ਪਰੰਤੂ ਜੇ ਮੌਤ ਦੀ ਲਿਖਤ ਜਿਹੜੀ ਅੱਖਰਾਂ ਨਾਲ ਅਤੇ ਪੱਥਰਾਂ ਉੱਤੇ ਉੱਕਰੀ ਹੋਈ ਸੀ ਐਨੇ ਤੇਜ ਨਾਲ ਹੋਈ ਜੋ ਮੂਸਾ ਦੇ ਚਿਹਰੇ ਦੇ ਤੇਜ ਦੇ ਕਾਰਨ ਜੋ ਭਾਵੇਂ ਅਲੋਪ ਹੋਣ ਵਾਲਾ ਸੀ, ਇਸਰਾਏਲ ਦਾ ਵੰਸ਼ ਉਸ ਦੇ ਚਿਹਰੇ ਵੱਲ ਵੇਖ ਨਾ ਸਕਿਆ, 8ਤਾਂ ਆਤਮਾ ਦੀ ਲਿਖਤ ਇਸ ਤੋਂ ਵੱਧ ਕੇ ਤੇਜ ਨਾਲ ਕਿਉਂ ਨਾ ਹੋਵੇਗੀ? 9ਕਿਉਂਕਿ ਜੇਕਰ ਦੋਸ਼ੀ ਠਹਿਰਾਉਣ ਦੀ ਲਿਖਤ ਤੇਜ ਰੂਪ ਹੈ ਤਾਂ ਧਾਰਮਿਕਤਾ ਦੀ ਲਿਖਤ ਬਹੁਤ ਹੀ ਵੱਧ ਕੇ ਤੇਜ ਨਾਲ ਹੋਵੇਗੀ। 10ਉਹ ਸੇਵਕਾਈ ਜੋ ਤੇਜਵਾਨ ਕੀਤੀ ਹੋਈ ਸੀ ਉਹ ਵੀ ਇਸ ਲੇਖੇ ਅਰਥਾਤ ਇਸ ਅੱਤ ਵੱਡੇ ਤੇਜ ਦੇ ਕਾਰਨ ਤੇਜਵਾਨ ਬਣੀ ਨਾ ਰਹੀ। 11ਕਿਉਂਕਿ ਜੇ ਉਹ ਸੇਵਕਾਈ ਜਿਹੜੀ ਅਲੋਪ ਹੋਣ ਵਾਲੀ ਹੈ ਤੇਜ ਨਾਲ ਹੋਈ ਤਾਂ ਜਿਹੜੀ ਸਥਿਰ ਰਹਿਣ ਵਾਲੀ ਹੈ ਉਹ ਕਿੰਨੀ ਵੱਧ ਕੇ ਤੇਜ ਨਾਲ ਹੋਵੇਗੀ!।
ਇੰਜੀਲ
29ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਧਰਮੀਆਂ ਦੀਆਂ ਸਮਾਧਾਂ ਸੁਆਰਦੇ ਹੋ। 30ਅਤੇ ਆਖਦੇ ਹੋ ਜੇ ਅਸੀਂ ਆਪਣੇ ਪਿਉ-ਦਾਦਿਆਂ ਦੇ ਦਿਨਾਂ ਵਿੱਚ ਹੁੰਦੇ ਤਾਂ ਉਨ੍ਹਾਂ ਨਾਲ ਨਬੀਆਂ ਦੇ ਖੂਨ ਵਿੱਚ ਸਾਂਝੀ ਨਾ ਹੁੰਦੇ। 31ਸੋ ਤੁਸੀਂ ਆਪਣੇ ਉੱਤੇ ਗਵਾਹੀ ਦਿੰਦੇ ਹੋ ਜੋ ਅਸੀਂ ਨਬੀਆਂ ਦੇ ਖ਼ੂਨੀਆਂ ਦੇ ਪੁੱਤਰ ਹਾਂ। 32ਸੋ ਤੁਸੀਂ ਆਪਣੇ ਪਿਉ-ਦਾਦਿਆਂ ਦੇ ਪਾਪ ਦੇ ਘੜੇ ਨੂੰ ਭਰੀ ਜਾਓ। 33ਹੇ ਸੱਪੋ, ਹੇ ਨਾਗਾਂ ਦੇ ਬੱਚਿਓ! ਤੁਸੀਂ ਨਰਕ ਦੀ ਸਜ਼ਾ ਤੋਂ ਕਿਸ ਤਰ੍ਹਾਂ ਬਚੋਗੇ? 34ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ। ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ-ਸ਼ਹਿਰ ਉਨ੍ਹਾਂ ਦੇ ਮਗਰ ਪਓਗੇ। 35ਤਾਂ ਕਿ ਧਰਮੀਆਂ ਦਾ ਜਿੰਨਾਂ ਲਹੂ ਧਰਤੀ ਉੱਤੇ ਵਹਾਇਆ ਗਿਆ ਸੱਭੋ ਤੁਹਾਡੇ ਜੁੰਮੇ ਆਵੇ, ਹਾਬਲ ਧਰਮੀ ਦੇ ਲਹੂ ਤੋਂ ਲੈ ਕੇ ਬਕਰਯਾਹ ਦੇ ਪੁੱਤਰ ਜ਼ਕਰਯਾਹ ਦੇ ਲਹੂ ਤੱਕ ਜਿਸ ਨੂੰ ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ। 36ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇਹ ਸਭ ਕੁਝ ਇਸ ਪੀੜ੍ਹੀ ਦੇ ਲੋਕਾਂ ਦੇ ਜੁੰਮੇ ਆਵੇਗਾ। 37ਹੇ ਯਰੂਸ਼ਲਮ, ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਗਏ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ। 38ਵੇਖੋ ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਜਾਂਦਾ ਹੈ। 39ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਜੋ ਤੁਸੀਂ ਮੈਨੂੰ ਇਸ ਤੋਂ ਬਾਅਦ ਨਾ ਵੇਖੋਗੇ ਜਦ ਤੱਕ ਇਹ ਨਾ ਕਹੋਗੇ ਕਿ ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਗਸਤ 19 ਸਿਵਲ ਕੈਲੰਡਰ ਦਾ ਸਤੰਬਰ 1 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ