ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 2
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 2 ਸਤੰਬਰ 2027
ਵੀਰਵਾਰ · ਆਮ ਸਮੇਂ ਦਾ 22ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 22ਵੇਂ ਹਫ਼ਤੇ ਦਾ ਵੀਰਵਾਰ
ਆਮ ਦਿਨ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
9ਇਸ ਕਰਕੇ ਅਸੀਂ ਵੀ ਜਿਸ ਦਿਨ ਤੋਂ ਇਹ ਸੁਣਿਆ ਕਿ ਤੁਸੀਂ ਕਿੰਨ੍ਹਾਂ ਪਿਆਰ ਕਰਦੇ ਹੋ, ਅਸੀਂ ਵੀ ਤੁਹਾਡੇ ਲਈ ਲਗਤਾਰ ਪ੍ਰਾਰਥਨਾ ਕਰ ਰਹੇ ਹਾਂ ਪਰਮੇਸ਼ੁਰ ਤੁਹਾਨੂੰ ਬੁੱਧ ਦੇਵੇ ਤਾਂ ਜੋ ਪਵਿੱਤਰ ਆਤਮਾ ਜੋ ਸਿਖਾਉਂਦਾ ਹੈ ਉਸ ਨੂੰ ਸਮਝ ਸਕੋ 10ਤਾਂ ਜੋ ਤੁਸੀਂ ਅਜਿਹੀ ਸਹੀ ਚਾਲ ਚੱਲੋ ਜਿਹੜੀ ਪ੍ਰਭੂ ਨੂੰ ਹਰ ਤਰ੍ਹਾਂ ਚੰਗੀ ਲੱਗੇ ਅਤੇ ਹਰੇਕ ਭਲੇ ਕੰਮ ਵਿੱਚ ਫਲਦੇ ਰਹੋ ਅਤੇ ਪਰਮੇਸ਼ੁਰ ਦੀ ਪਛਾਣ ਵਿੱਚ ਵਧਦੇ ਰਹੋ। 11ਅਤੇ ਉਸ ਦੀ ਮਹਿਮਾ ਦੀ ਸ਼ਕਤੀ ਦੇ ਅਨੁਸਾਰ ਸਾਰੀ ਸਮਰੱਥਾ ਨਾਲ ਸਮਰੱਥੀ ਹੋ ਜਾਵੋ ਤਾਂ ਜੋ ਤੁਸੀਂ ਖੁਸ਼ੀ ਨਾਲ ਅਤੇ ਧੀਰਜ ਕਰੋ। 12ਅਤੇ ਪਿਤਾ ਦਾ ਧੰਨਵਾਦ ਕਰਦੇ ਰਹੋ ਜਿਸ ਨੇ ਸਾਨੂੰ ਇਸ ਯੋਗ ਬਣਾਇਆ ਕਿ ਚਾਨਣ ਵਿੱਚ ਪਵਿੱਤਰ ਲੋਕਾਂ ਦੇ ਵਿਰਸੇ ਦੇ ਹਿੱਸੇਦਾਰ ਹੋਈਏ। 13ਅਤੇ ਸਾਨੂੰ ਅੰਧਕਾਰ ਦੇ ਵੱਸ ਵਿੱਚੋਂ ਕੱਢ ਕੇ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਪਹੁੰਚਾ ਦਿੱਤਾ। 14ਉਸ ਦੇ ਵਿੱਚ ਸਾਨੂੰ ਛੁਟਕਾਰਾ ਅਰਥਾਤ ਪਾਪਾਂ ਦੀ ਮਾਫ਼ੀ ਮਿਲਦੀ ਹੈ।
ਜਵਾਬੀ ਭਜਨ
2ਯਹੋਵਾਹ ਨੇ ਆਪਣੀ ਫ਼ਤਹ ਪਰਗਟ ਕੀਤੀ ਹੈ, ਉਹ ਨੇ ਆਪਣਾ ਧਰਮ ਕੌਮਾਂ ਨੂੰ ਅੱਖੀਂ ਵਿਖਾਇਆ ਹੈ। 3ਉਹ ਨੇ ਆਪਣੀ ਦਯਾ ਅਤੇ ਆਪਣੀ ਵਫ਼ਾਦਾਰੀ ਨੂੰ ਇਸਰਾਏਲ ਦੇ ਘਰਾਣੇ ਲਈ ਚੇਤੇ ਰੱਖਿਆ ਹੈ, ਧਰਤੀ ਦੇ ਸਾਰਿਆਂ ਕੰਢਿਆਂ ਨੇ ਸਾਡੇ ਪਰਮੇਸ਼ੁਰ ਦੀ ਫ਼ਤਹ ਨੂੰ ਡਿੱਠਾ ਹੈ। 4ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਾਰ ਕਰੋ, ਭਜਨ ਗਾਓ, 5ਬਰਬਤ ਵਜਾ ਕੇ ਯਹੋਵਾਹ ਲਈ ਭਜਨ ਗਾਓ, ਰਸੀਲੇ ਸੁਰ ਨਾਲ ਬਰਬਤ ਵਜਾ ਕੇ 6ਤੁਰ੍ਹੀਆਂ ਅਤੇ ਨਰਸਿੰਗੇ ਦੀ ਅਵਾਜ਼ ਨਾਲ ਯਹੋਵਾਹ ਪਾਤਸ਼ਾਹ ਦੇ ਅੱਗੇ ਲਲਕਾਰੋ।
ਇੰਜੀਲ
1ਇਹ ਹੋਇਆ ਕਿ ਜਦ ਲੋਕ ਉਸ ਦੇ ਉੱਤੇ ਡਿੱਗਦੇ ਅਤੇ ਪਰਮੇਸ਼ੁਰ ਦਾ ਬਚਨ ਸੁਣਦੇ ਸਨ, ਉਸ ਸਮੇਂ ਉਹ ਗਨੇਸਰਤ ਦੀ ਝੀਲ ਦੇ ਕੰਢੇ ਖੜ੍ਹਾ ਸੀ। 2ਅਤੇ ਉਸ ਨੇ ਝੀਲ ਦੇ ਕੰਢੇ ਦੋ ਬੇੜੀਆਂ ਲੱਗੀਆਂ ਹੋਈਆਂ ਵੇਖੀਆਂ, ਪਰ ਮਾਛੀ ਉਨ੍ਹਾਂ ਵਿੱਚੋਂ ਨਿੱਕਲ ਕੇ ਆਪਣੇ ਜਾਲ਼ਾਂ ਨੂੰ ਧੋ ਰਹੇ ਸਨ। 3ਉਸ ਨੇ ਉਨ੍ਹਾਂ ਬੇੜੀਆਂ ਵਿੱਚੋਂ ਇੱਕ ਉੱਤੇ ਜੋ ਸ਼ਮਊਨ ਦੀ ਸੀ ਚੜ੍ਹ ਕੇ ਬੇਨਤੀ ਕੀਤੀ ਜੋ ਕੰਡੇ ਤੋਂ ਥੋੜ੍ਹਾ ਜਿਹਾ ਹਟਾ ਲੈ ਤਦ ਉਹ ਬੇੜੀ ਉੱਤੇ ਬੈਠ ਕੇ ਲੋਕਾਂ ਨੂੰ ਬਚਨ ਸੁਣਾਉਣ ਲੱਗਾ। 4ਜਦ ਉਹ ਉਪਦੇਸ਼ ਦੇ ਚੁੱਕਿਆ ਤਾਂ ਸ਼ਮਊਨ ਨੂੰ ਕਿਹਾ ਕਿ ਡੂੰਘੇ ਪਾਣੀ ਵਿੱਚ ਲੈ ਚੱਲੋ ਅਤੇ ਮੱਛੀਆਂ ਫੜਣ ਲਈ ਆਪਣੇ ਜਾਲ਼ ਪਾਓ। 5ਸ਼ਮਊਨ ਨੇ ਉੱਤਰ ਦਿੱਤਾ ਸੁਆਮੀ ਜੀ, ਅਸੀਂ ਸਾਰੀ ਰਾਤ ਮਿਹਨਤ ਕੀਤੀ ਪਰ ਕੁਝ ਨਾ ਫੜਿਆ ਫਿਰ ਵੀ ਤੇਰੇ ਕਹਿਣ ਨਾਲ ਜਾਲ਼ ਪਾਵਾਂਗਾ। 6ਜਦ ਉਨ੍ਹਾਂ ਨੇ ਇਹ ਕੀਤਾ ਤਾਂ ਬਹੁਤ ਸਾਰੀਆਂ ਮੱਛੀਆਂ ਫੜ ਲਈਆਂ ਅਤੇ ਉਨ੍ਹਾਂ ਦੇ ਜਾਲ਼ ਫੱਟਣ ਲੱਗੇ। 7ਤਦ ਉਨ੍ਹਾਂ ਨੇ ਆਪਣੇ ਸਾਥੀਆਂ ਨੂੰ ਜਿਹੜੇ ਦੂਜੀ ਬੇੜੀ ਉੱਤੇ ਸਨ, ਇਸ਼ਾਰਾ ਕੀਤਾ ਕਿ ਆ ਕੇ ਸਾਡੀ ਮਦਦ ਕਰੋ। ਸੋ ਉਹ ਆਏ ਅਤੇ ਦੋਵੇਂ ਬੇੜੀਆਂ ਅਜਿਹੀਆਂ ਭਰ ਗਈਆਂ ਕਿ ਉਹ ਡੁੱਬਣ ਲੱਗੀਆਂ। 8ਸ਼ਮਊਨ ਪਤਰਸ ਇਹ ਵੇਖ ਕੇ ਯਿਸੂ ਦੇ ਪੈਰੀਂ ਡਿੱਗ ਪਿਆ ਅਤੇ ਬੋਲਿਆ, ਪ੍ਰਭੂ ਜੀ ਮੇਰੇ ਕੋਲੋਂ ਚਲੇ ਜਾਓ ਕਿਉਂ ਜੋ ਮੈਂ ਪਾਪੀ ਬੰਦਾ ਹਾਂ। 9ਐਨੀਆਂ ਮੱਛੀਆਂ ਫੜਨ ਕਰਕੇ ਉਹ ਅਤੇ ਉਸ ਦੇ ਨਾਲ ਦੇ ਸਾਰੇ ਹੈਰਾਨ ਹੋਏ। 10ਅਤੇ ਇਸੇ ਤਰ੍ਹਾਂ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਵੀ ਜੋ ਸ਼ਮਊਨ ਦੇ ਸਾਥੀ ਸਨ, ਹੈਰਾਨ ਹੋਏ। ਤਦ ਯਿਸੂ ਨੇ ਸ਼ਮਊਨ ਨੂੰ ਆਖਿਆ, ਨਾ ਡਰ, ਹੁਣ ਤੋਂ ਤੂੰ ਮਨੁੱਖਾਂ ਨੂੰ ਫੜ੍ਹਨ ਵਾਲਾ ਮਛਵਾਰਾ ਹੋਵੇਂਗਾ। 11ਤਦ ਉਹ ਆਪਣੀਆਂ ਬੇੜੀਆਂ ਕੰਢੇ ਤੇ ਲਿਆਏ ਅਤੇ ਸਭ ਕੁਝ ਛੱਡ ਕੇ ਉਸ ਦੇ ਮਗਰ ਹੋ ਤੁਰੇ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ