ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 2
ਆਰਥੋਡਾਕਸ ਕੈਲੰਡਰ · 20 ਅਗਸਤ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 2 ਸਤੰਬਰ 2027
ਵੀਰਵਾਰ · ਪੰਤੇਕੁਸਤ ਤੋਂ ਬਾਅਦ 11ਵਾਂ ਹਫ਼ਤਾ · ਸੁਰ 1
ਤਿਉਹਾਰ ਅਤੇ ਸੰਤ
Afterfeast of the Dormition
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
1ਉਪਰੰਤ ਜਦੋਂ ਅਸੀਂ ਇਹ ਸੇਵਕਾਈ ਪਾਈ ਹੈ, ਤਾਂ ਜਿਵੇਂ ਸਾਡੇ ਉੱਤੇ ਦਯਾ ਹੋਈ, ਅਸੀਂ ਹਿੰਮਤ ਨਹੀਂ ਹਾਰਦੇ। 2ਸਗੋਂ ਅਸੀਂ ਸ਼ਰਮ ਦੀਆਂ ਗੁਪਤ ਗੱਲਾਂ ਨੂੰ ਛੱਡਿਆ ਹੈ ਅਤੇ ਨਾ ਚਤਰਾਈ ਦੀ ਚਾਲ ਚੱਲਦੇ, ਨਾ ਪਰਮੇਸ਼ੁਰ ਦੇ ਬਚਨ ਵਿੱਚ ਮਿਲਾਵਟ ਕਰਦੇ ਹਾਂ, ਸਗੋਂ ਸੱਚ ਨੂੰ ਪ੍ਰਗਟ ਕਰ ਕੇ ਹਰੇਕ ਮਨੁੱਖ ਦੇ ਵਿਵੇਕ ਵਿੱਚ ਪਰਮੇਸ਼ੁਰ ਦੇ ਅੱਗੇ ਆਪਣਾ ਪ੍ਰਮਾਣ ਦਿੰਦੇ ਹਾਂ। 3ਅਤੇ ਜੇ ਸਾਡੀ ਖੁਸ਼ਖਬਰੀ ਉੱਤੇ ਪਰਦਾ ਪਿਆ ਹੋਇਆ ਹੈ ਤਾਂ ਉਹ ਜਿਹੜੇ ਨਾਸ ਹੋ ਰਹੇ ਹਨ, ਉਨ੍ਹਾਂ ਲਈ ਹੈ। 4ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ। 5ਕਿਉਂ ਜੋ ਅਸੀਂ ਆਪਣਾ ਨਹੀਂ ਸਗੋਂ ਮਸੀਹ ਯਿਸੂ ਦਾ ਪ੍ਰਚਾਰ ਕਰਦੇ ਹਾਂ ਜੋ ਉਹ ਪ੍ਰਭੂ ਹੈ ਅਤੇ ਅਸੀਂ ਆਪ ਯਿਸੂ ਦੇ ਕਾਰਨ ਤੁਹਾਡੇ ਦਾਸ ਹਾਂ। 6ਕਿਉਂ ਜੋ ਪਰਮੇਸ਼ੁਰ ਜਿਸ ਨੇ ਆਖਿਆ ਸੀ ਜੋ ਚਾਨਣ ਹਨੇਰੇ ਵਿੱਚ ਚਮਕੇ, ਉਹ ਸਾਡਿਆਂ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ।
ਇੰਜੀਲ
13ਪਰ ਜਿਹੜਾ ਅੰਤ ਤੱਕ ਸਹਿਣ ਕਰੇਗਾ ਉਹੀ ਬਚਾਇਆ ਜਾਵੇਗਾ। 14ਅਤੇ ਰਾਜ ਦੀ ਇਸ ਖੁਸ਼ਖਬਰੀ ਦਾ ਪਰਚਾਰ ਸਾਰੀ ਦੁਨੀਆਂ ਵਿੱਚ ਕੀਤਾ ਜਾਵੇਗਾ ਜੋ ਸਭ ਕੌਮਾਂ ਉੱਤੇ ਗਵਾਹੀ ਹੋਵੇ, ਤਦ ਅੰਤ ਆਵੇਗਾ। 15ਉਪਰੰਤ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਦੀ ਖ਼ਬਰ ਦਾਨੀਏਲ ਨਬੀ ਨੇ ਦਿੱਤੀ ਪਵਿੱਤਰ ਥਾਂ ਵਿੱਚ ਖੜ੍ਹੀ ਵੇਖੋਗੇ (ਪੜ੍ਹਨ ਵਾਲਾ ਸਮਝ ਲਵੇ) 16ਤਦ ਉਹ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਉੱਤੇ ਭੱਜ ਜਾਣ। 17ਜਿਹੜਾ ਛੱਤ ਉੱਤੇ ਹੋਵੇ ਉਹ ਆਪਣੇ ਘਰ ਵਿੱਚੋਂ ਸਮਾਨ ਲੈਣ ਨੂੰ ਹੇਠਾਂ ਨਾ ਉੱਤਰੇ। 18ਅਤੇ ਜਿਹੜਾ ਖੇਤ ਵਿੱਚ ਹੋਵੇ ਆਪਣੇ ਕੱਪੜੇ ਲੈਣ ਨੂੰ ਪਿੱਛੇ ਨਾ ਮੁੜੇ। 19ਪਰ ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹੀਂ ਦਿਨੀਂ ਗਰਭਣੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ! 20ਪਰ ਤੁਸੀਂ ਪ੍ਰਾਰਥਨਾ ਕਰੋ ਜੋ ਤੁਹਾਡਾ ਭੱਜਣਾ ਸਿਆਲ ਵਿੱਚ ਜਾਂ ਸਬਤ ਦੇ ਦਿਨ ਨਾ ਹੋਵੇ। 21ਕਿਉਂ ਜੋ ਉਸ ਸਮੇਂ ਅਜਿਹਾ ਵੱਡਾ ਕਸ਼ਟ ਹੋਵੇਗਾ ਜੋ ਜਗਤ ਦੇ ਮੁੱਢੋਂ ਲੈ ਕੇ ਨਾ ਹੁਣ ਤੱਕ ਹੋਇਆ ਅਤੇ ਨਾ ਕਦੇ ਹੋਵੇਗਾ। 22ਅਤੇ ਜੇ ਉਹ ਦਿਨ ਘਟਾਏ ਨਾ ਜਾਂਦੇ ਤਾਂ ਕੋਈ ਮਨੁੱਖ ਨਾ ਬਚਦਾ ਪਰ ਉਹ ਦਿਨ ਚੁਣਿਆਂ ਹੋਇਆਂ ਦੀ ਖ਼ਾਤਰ ਘਟਾਏ ਜਾਣਗੇ। 23ਤਦ ਜੇ ਕੋਈ ਤੁਹਾਨੂੰ ਆਖੇ, ਵੇਖੋ ਮਸੀਹ ਇੱਥੇ ਜਾਂ ਉੱਥੇ ਹੈ ਤਾਂ ਸੱਚ ਨਾ ਮੰਨਣਾ। 24ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਅਜਿਹੇ ਵੱਡੇ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਉਣਗੇ ਕਿ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭਰਮਾ ਲੈਣ। 25ਵੇਖੋ ਮੈਂ ਤੁਹਾਨੂੰ ਪਹਿਲਾਂ ਹੀ ਦੱਸ ਦਿੱਤਾ। 26ਇਸ ਲਈ ਜੇ ਉਹ ਤੁਹਾਨੂੰ ਆਖਣ, ਵੇਖੋ ਉਹ ਉਜਾੜ ਵਿੱਚ ਹੈ ਤਾਂ ਬਾਹਰ ਨਾ ਜਾਣਾ। ਵੇਖੋ ਮਸੀਹ ਅੰਦਰਲੀਆਂ ਕੋਠੜੀਆਂ ਵਿੱਚ ਹੈ ਤਾਂ ਸੱਚ ਨਾ ਮੰਨਣਾ। 27ਕਿਉਂਕਿ ਜਿਸ ਤਰ੍ਹਾਂ ਬਿਜਲੀ ਚੜ੍ਹਦਿਓਂ ਚਮਕਾਰਾ ਮਾਰ ਕੇ ਲਹਿੰਦੇ ਤੱਕ ਦਿਸਦੀ ਹੈ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ। 28ਜਿੱਥੇ ਲੋਥ ਹੈ, ਉੱਥੇ ਗਿਰਝਾਂ ਇਕੱਠੀਆਂ ਹੋਣਗੀਆਂ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਗਸਤ 20 ਸਿਵਲ ਕੈਲੰਡਰ ਦਾ ਸਤੰਬਰ 2 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ