Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 3

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 3 ਸਤੰਬਰ 2027

ਸ਼ੁੱਕਰਵਾਰ · ਆਮ ਸਮੇਂ ਦਾ 22ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 22ਵੇਂ ਹਫ਼ਤੇ ਦਾ ਸ਼ੁੱਕਰਵਾਰ

ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ

ਸੰਤ ਗ੍ਰੈਗਰੀ ਮਹਾਨ, ਪੋਪ ਅਤੇ ਕਲੀਸਿਯਾ ਦੇ ਆਚਾਰੀਆ · ਯਾਦਗਾਰੀ ਦਿਨ

ਵਰਤ ਅਤੇ ਤੋਬਾ

ਤੋਬਾ ਦਾ ਦਿਨ

ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।

ਦਿਨ ਦੇ ਪਾਠ

ਪਹਿਲਾ ਪਾਠ

ਕੁਲੁੱ 1:15–20

15ਉਹ ਮਹਾਨ ਪਰਮੇਸ਼ੁਰ ਦਾ ਰੂਪ ਅਤੇ ਸਾਰੀ ਸਰਿਸ਼ਟ ਵਿੱਚੋਂ ਪਹਿਲੌਠਾ ਹੈ। 16ਕਿਉਂ ਜੋ ਅਕਾਸ਼ ਅਤੇ ਧਰਤੀ ਉੱਤੇ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਸਰਕਾਰਾਂ, ਕੀ ਅਧਿਕਾਰ, ਸੱਭੋ ਕੁਝ ਉਸ ਦੇ ਦੁਆਰਾ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ। 17ਅਤੇ ਉਹ ਸਭ ਤੋਂ ਪਹਿਲਾਂ ਹੈ ਅਤੇ ਸੱਭੋ ਕੁਝ ਉਸੇ ਵਿੱਚ ਸਥਿਰ ਰਹਿੰਦਾ ਹੈ। 18ਅਤੇ ਉਹ ਸਰੀਰ ਦਾ ਅਰਥਾਤ ਕਲੀਸਿਯਾ ਦਾ ਸਿਰ ਹੈ, ਉਹ ਹੀ ਆਦ ਹੈ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਹੈ ਕਿ ਉਹ ਸਭਨਾਂ ਗੱਲਾਂ ਵਿੱਚ ਪਰਧਾਨ ਹੋਵੇ। 19ਕਿਉਂ ਜੋ ਪਰਮੇਸ਼ੁਰ ਨੂੰ ਇਹ ਚੰਗਾ ਲੱਗਾ ਜੋ ਸਾਰੀ ਸੰਪੂਰਨਤਾਈ ਉਸ ਵਿੱਚ ਵੱਸੇ। 20ਅਤੇ ਉਸ ਦੀ ਸਲੀਬ ਦੇ ਲਹੂ ਦੇ ਵਸੀਲੇ ਮੇਲ ਕਰਾ ਕੇ ਧਰਤੀ ਉੱਤੇ ਅਤੇ ਅਕਾਸ਼ ਉੱਤੇ ਸਾਰੀਆਂ ਵਸਤਾਂ ਨੂੰ ਉਹ ਦੇ ਰਾਹੀਂ, ਹਾਂ, ਉਸੇ ਦੇ ਰਾਹੀਂ ਆਪਣੇ ਨਾਲ ਮੇਲ ਮਿਲਾਵੇ।

ਜਵਾਬੀ ਭਜਨ

ਜ਼ਬੂ 100:1–5

1ਧੰਨਵਾਦ ਦਾ ਭਜਨ ਹੇ ਸਾਰੀ ਧਰਤੀ ਦੇ ਵਾਸੀਓ, ਯਹੋਵਾਹ ਲਈ ਲਲਕਾਰੋ, 2ਅਨੰਦ ਹੋ ਕੇ ਯਹੋਵਾਹ ਦੀ ਉਪਾਸਨਾ ਕਰੋ, ਜੈ-ਜੈਕਾਰ ਕਰਦੇ ਹੋਏ ਉਸ ਦੀ ਹਜ਼ੂਰੀ ਵਿੱਚ ਆਓ। 3ਜਾਣ ਰੱਖੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ, ਉਸ ਨੇ ਸਾਨੂੰ ਸਾਜਿਆ ਅਤੇ ਅਸੀਂ ਉਹ ਦੀ ਜੂਹ ਦੀਆਂ ਭੇਡਾਂ ਹਾਂ। 4ਧੰਨਵਾਦ ਕਰਦੇ ਹੋਏ ਉਹ ਦੀ ਹੈਕਲ ਦੇ ਫਾਟਕਾਂ ਦੇ ਅੰਦਰ, ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ ਆਓ, ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ ਮੁਬਾਰਕ ਆਖੋ। 5ਯਹੋਵਾਹ ਤਾਂ ਭਲਾ ਹੈ, ਉਹ ਦੀ ਦਯਾ ਸਦੀਪਕ ਹੈ, ਅਤੇ ਉਹ ਦੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਤੱਕ ਹੈ।

ਇੰਜੀਲ

ਲੂਕਾ 5:33–39

33ਉਨ੍ਹਾਂ ਨੇ ਯਿਸੂ ਨੂੰ ਆਖਿਆ, ਯੂਹੰਨਾ ਦੇ ਚੇਲੇ ਬਹੁਤ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਹਨ ਅਤੇ ਉਸੇ ਤਰ੍ਹਾਂ ਨਾਲ ਫ਼ਰੀਸੀਆਂ ਦੇ ਵੀ ਪਰ ਤੇਰੇ ਚੇਲੇ ਤਾਂ ਖਾਂਦੇ-ਪੀਂਦੇ ਹਨ। 34ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਦ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ, ਭਲਾ ਤੁਸੀਂ ਉਨ੍ਹਾਂ ਤੋਂ ਵਰਤ ਰਖਾ ਸਕਦੇ ਹੋ? 35ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਕੋਲੋਂ ਅਲੱਗ ਕੀਤਾ ਜਾਵੇਗਾ ਤਦ ਉਨ੍ਹੀਂ ਦਿਨੀਂ ਉਹ ਵਰਤ ਰੱਖਣਗੇ। 36ਅਤੇ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਵਿੱਚ ਆਖਿਆ, ਕਿ ਨਵੇਂ ਕੱਪੜੇ ਵਿੱਚੋਂ ਟਾਕੀ ਪਾੜ ਕੇ ਪੁਰਾਣੇ ਕੱਪੜੇ ਨੂੰ ਕੋਈ ਨਹੀਂ ਲਾਉਂਦਾ ਨਹੀਂ ਤਾਂ ਉਹ ਨਵੇਂ ਕੱਪੜੇ ਨੂੰ ਪਾੜ ਦੇਵੇਗੀ ਅਤੇ ਨਵੇਂ ਦੀ ਟਾਕੀ ਪੁਰਾਣੇ ਨਾਲ ਸੱਜਣੀ ਵੀ ਨਹੀਂ। 37ਅਤੇ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ ਨਹੀਂ ਤਾਂ ਨਵੀਂ ਮੈਅ ਮਸ਼ਕਾਂ ਨੂੰ ਪਾੜ ਕੇ ਆਪ ਵਗ ਜਾਵੇਗੀ ਅਤੇ ਮਸ਼ਕਾਂ ਦਾ ਵੀ ਨਾਸ ਹੋ ਜਾਵੇਗਾ। 38ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਨੀ ਚਾਹੀਦੀ ਹੈ। 39ਅਤੇ ਪੁਰਾਣੀ ਮੈਅ ਪੀ ਕੇ ਨਵੀਂ ਕੋਈ ਨਹੀਂ ਚਾਹੁੰਦਾ ਕਿਉਂ ਜੋ ਉਹ ਕਹਿੰਦਾ ਹੈ ਕਿ ਪੁਰਾਣੀ ਮੈਅ ਚੰਗੀ ਹੈ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ