ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 3
ਆਰਥੋਡਾਕਸ ਕੈਲੰਡਰ · 21 ਅਗਸਤ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 3 ਸਤੰਬਰ 2027
ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ 11ਵਾਂ ਹਫ਼ਤਾ · ਸੁਰ 1
ਤਿਉਹਾਰ ਅਤੇ ਸੰਤ
Afterfeast of the Dormition
ਵਰਤ ਦਾ ਦਿਨ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
13ਜਿਵੇਂ ਲਿਖਿਆ ਹੋਇਆ ਹੈ ਵਿਸ਼ਵਾਸ ਦਾ ਉਹੋ ਆਤਮਾ ਸਾਨੂੰ ਮਿਲਿਆ ਹੈ। ਮੈਂ ਵਿਸ਼ਵਾਸ ਕੀਤਾ, ਇਸ ਲਈ ਬੋਲਿਆ। ਸੋ ਅਸੀਂ ਵੀ ਵਿਸ਼ਵਾਸ ਕਰਦੇ ਹਾਂ ਇਸ ਲਈ ਬੋਲਦੇ ਵੀ ਹਾਂ। 14ਅਸੀਂ ਜਾਣਦੇ ਹਾਂ ਕਿ ਜਿਸ ਨੇ ਪ੍ਰਭੂ ਯਿਸੂ ਨੂੰ ਜਿਉਂਦਾ ਕੀਤਾ ਉਹ ਸਾਨੂੰ ਵੀ ਯਿਸੂ ਦੇ ਨਾਲ ਜਿਉਂਦਾ ਕਰੇਗਾ ਅਤੇ ਤੁਹਾਡੇ ਨਾਲ ਆਪਣੇ ਹਜ਼ੂਰ ਖੜ੍ਹਾ ਕਰੇਗਾ। 15ਕਿਉਂਕਿ ਸਭ ਕੁਝ ਤੁਹਾਡੇ ਹੀ ਲਈ ਹੈ, ਜੋ ਬਹੁਤਿਆਂ ਦੇ ਕਾਰਨ ਕਿਰਪਾ ਬਹੁਤ ਹੀ ਵੱਧ ਕੇ, ਪਰਮੇਸ਼ੁਰ ਦੀ ਵਡਿਆਈ ਲਈ ਧੰਨਵਾਦਾਂ ਨੂੰ ਬਹੁਤ ਹੀ ਵਧਾਵੇ। 16ਇਸ ਕਾਰਨ ਅਸੀਂ ਹਿੰਮਤ ਨਹੀਂ ਹਾਰਦੇ, ਸਗੋਂ ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ ਪਰ ਅੰਦਰਲੀ ਇਨਸਾਨੀਅਤ ਦਿਨੋ ਦਿਨ ਨਵੀਂ ਹੁੰਦੀ ਜਾਂਦੀ ਹੈ। 17ਕਿਉਂ ਜੋ ਸਾਡਾ ਥੋੜ੍ਹਾ ਜਿਹਾ ਕਸ਼ਟ ਜਿਹੜਾ ਕੁਝ ਪਲਾਂ ਦਾ ਹੀ ਹੈ, ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ। 18ਅਸੀਂ ਦਿੱਸਣ ਵਾਲੀਆਂ ਵਸਤਾਂ ਨੂੰ ਤਾਂ ਨਹੀਂ ਸਗੋਂ ਅਣਡਿੱਠ ਵਸਤਾਂ ਵੱਲ ਧਿਆਨ ਕਰਦੇ ਹਾਂ, ਕਿਉਂ ਜੋ ਦਿੱਸਣ ਵਾਲੀਆਂ ਵਸਤਾਂ ਥੋੜ੍ਹੇ ਦਿਨਾਂ ਦੀਆਂ ਹਨ, ਪਰ ਅਣਡਿੱਠ ਵਸਤਾਂ ਸਦੀਪਕ ਹਨ।
ਇੰਜੀਲ
27ਕਿਉਂਕਿ ਜਿਸ ਤਰ੍ਹਾਂ ਬਿਜਲੀ ਚੜ੍ਹਦਿਓਂ ਚਮਕਾਰਾ ਮਾਰ ਕੇ ਲਹਿੰਦੇ ਤੱਕ ਦਿਸਦੀ ਹੈ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ। 28ਜਿੱਥੇ ਲੋਥ ਹੈ, ਉੱਥੇ ਗਿਰਝਾਂ ਇਕੱਠੀਆਂ ਹੋਣਗੀਆਂ। 29ਉਨ੍ਹਾਂ ਦਿਨਾਂ ਦੇ ਕਸ਼ਟ ਤੋਂ ਬਾਅਦ ਸੂਰਜ ਝੱਟ ਹਨ੍ਹੇਰਾ ਹੋ ਜਾਵੇਗਾ ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ ਅਤੇ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ। 30ਤਦ ਮਨੁੱਖ ਦੇ ਪੁੱਤਰ ਦਾ ਨਿਸ਼ਾਨ ਅਕਾਸ਼ ਵਿੱਚ ਪਰਗਟ ਹੋਵੇਗਾ ਅਤੇ ਤਦੋਂ ਧਰਤੀ ਦੀਆਂ ਸਾਰੀਆਂ ਕੌਮਾਂ ਛਾਤੀ ਪਿੱਟਣਗੀਆਂ ਅਤੇ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਅਕਾਸ਼ ਦੇ ਬੱਦਲਾਂ ਉੱਤੇ ਆਉਂਦਿਆਂ ਵੇਖਣਗੀਆਂ। 31ਅਤੇ ਉਹ ਤੁਰ੍ਹੀ ਦੀ ਵੱਡੀ ਅਵਾਜ਼ ਨਾਲ ਆਪਣੇ ਦੂਤਾਂ ਨੂੰ ਭੇਜੇਗਾ ਅਤੇ ਉਹ ਚਾਰੇ ਪਾਸਿਓਂ ਚੌਹਾਂ ਕੂੰਟਾਂ ਤੋਂ ਅਕਾਸ਼ ਦੇ ਉਸ ਸਿਰੇ ਤੋਂ ਲੈ ਕੇ ਇਸ ਸਿਰੇ ਤੱਕ ਉਹ ਦੇ ਚੁਣਿਆਂ ਹੋਇਆਂ ਨੂੰ ਇਕੱਠਿਆਂ ਕਰਨਗੇ। 32ਫੇਰ ਹੰਜ਼ੀਰ ਦੇ ਦਰਖ਼ਤ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ। ਜਦ ਉਹ ਦੀ ਟਹਿਣੀ ਨਰਮ ਹੁੰਦੀ ਅਤੇ ਪੱਤੇ ਫੁੱਟਦੇ ਹਨ ਤਦ ਸਮਝ ਜਾਂਦੇ ਹਨ ਕਿ ਗਰਮੀ ਦੀ ਰੁੱਤ ਨੇੜੇ ਹੈ। 33ਇਸੇ ਤਰ੍ਹਾਂ ਤੁਸੀਂ ਵੀ ਜਦ ਇਹ ਸਭ ਕੁਝ ਵੇਖੋ ਤਾਂ ਜਾਣ ਲਓ ਕਿ ਉਹ ਨੇੜੇ ਸਗੋਂ ਬੂਹੇ ਉੱਤੇ ਹੈ। 42ਸੋ ਜਾਗਦੇ ਰਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਜੋ ਤੁਹਾਡਾ ਪ੍ਰਭੂ ਕਿਹੜੇ ਦਿਨ ਆਉਂਦਾ ਹੈ। 43ਪਰ ਇਹ ਜਾਣੋ ਕਿ ਜੇ ਘਰ ਦੇ ਮਾਲਕ ਨੂੰ ਪਤਾ ਹੁੰਦਾ ਕਿ ਚੋਰ ਕਿਸ ਪਹਿਰ ਆਵੇਗਾ ਤਾਂ ਜਾਗਦਾ ਰਹਿੰਦਾ ਅਤੇ ਆਪਣੇ ਘਰ ਚੋਰੀ ਨਾ ਹੋਣ ਦਿੰਦਾ। 44ਇਸ ਲਈ ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਸਮੇਂ ਤੁਹਾਨੂੰ ਖਿਆਲ ਵੀ ਨਾ ਹੋਵੇ, ਉਸੇ ਸਮੇਂ ਮਨੁੱਖ ਦਾ ਪੁੱਤਰ ਆ ਜਾਵੇਗਾ। 45ਉਪਰੰਤ ਉਹ ਵਫ਼ਾਦਾਰ ਅਤੇ ਬੁੱਧਵਾਨ ਨੌਕਰ ਕੌਣ ਹੈ, ਜਿਸ ਨੂੰ ਮਾਲਕ ਨੇ ਆਪਣੇ ਨੌਕਰਾਂ ਉੱਤੇ ਪ੍ਰਧਾਨ ਠਹਿਰਾਇਆ ਕਿ ਵੇਲੇ ਸਿਰ ਉਨ੍ਹਾਂ ਨੂੰ ਭੋਜਨ ਦੇਵੇ? 46ਧੰਨ ਉਹ ਨੌਕਰ ਜਿਹ ਨੂੰ ਉਸ ਦਾ ਮਾਲਕ ਜਦ ਆਵੇ, ਅਜਿਹਾ ਹੀ ਕਰਦਿਆਂ ਵੇਖੇ। 47ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਉਸ ਨੂੰ ਆਪਣੇ ਸਾਰੇ ਮਾਲ ਉੱਤੇ ਅਧਿਕਾਰੀ ਠਹਿਰਾਵੇਗਾ। 48ਪਰ ਜੇ ਉਹ ਦੁਸ਼ਟ ਨੌਕਰ ਆਪਣੇ ਮਨ ਵਿੱਚ ਆਖੇ, ਜੋ ਮੇਰਾ ਮਾਲਕ ਚਿਰ ਲਾਉਂਦਾ ਹੈ 49ਅਤੇ ਆਪਣੇ ਨਾਲ ਦੇ ਨੌਕਰਾਂ ਨੂੰ ਮਾਰਨ ਲੱਗੇ ਅਤੇ ਸ਼ਰਾਬੀਆਂ ਨਾਲ ਖਾਏ ਪੀਏ। 50ਤਾਂ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਘੜੀ ਉਹ ਨਹੀਂ ਜਾਣਦਾ, ਉਸ ਨੌਕਰ ਦਾ ਮਾਲਕ ਆਵੇਗਾ। 51ਅਤੇ ਉਹ ਨੂੰ ਦੋ ਟੁੱਕੜੇ ਕਰ ਦੇਵੇਗਾ ਅਤੇ ਕਪਟੀਆਂ ਨਾਲ ਉਹ ਦਾ ਹਿੱਸਾ ਠਹਿਰਾਵੇਗਾ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਗਸਤ 21 ਸਿਵਲ ਕੈਲੰਡਰ ਦਾ ਸਤੰਬਰ 3 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ