Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 4

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 4 ਸਤੰਬਰ 2027

ਸ਼ਨੀਵਾਰ · ਆਮ ਸਮੇਂ ਦਾ 22ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 22ਵੇਂ ਹਫ਼ਤੇ ਦਾ ਸ਼ਨੀਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਸ਼ਨੀਵਾਰ ਨੂੰ ਧੰਨ ਕੁਆਰੀ ਮਰਿਯਮ ਦਾ ਯਾਦਗਾਰੀ ਦਿਨ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਕੁਲੁੱ 1:21–23

21ਅਤੇ ਤੁਹਾਨੂੰ ਜਿਹੜੇ ਅੱਗੇ ਵੱਖਰੇ ਹੋਏ ਅਤੇ ਆਪਣੇ ਬੁਰੇ ਕੰਮਾਂ ਦੇ ਕਾਰਨ ਮਨੋਂ ਵੈਰੀ ਸੀ। 22ਉਸ ਨੇ ਹੁਣ ਉਹ ਦੇ ਸਰੀਰ ਨਾਲ ਮੌਤ ਦੇ ਵਸੀਲੇ ਮੇਲ ਕਰਾਇਆ ਤਾਂ ਜੋ ਉਹ ਤੁਹਾਨੂੰ ਪਵਿੱਤਰ, ਨਿਰਦੋਸ਼, ਅਤੇ ਬੇਇਲਜ਼ਾਮ ਆਪਣੇ ਸਨਮੁਖ ਖੜ੍ਹਾ ਕਰੇ। 23ਤੁਸੀਂ ਵਿਸ਼ਵਾਸ ਦੀ ਨੀਂਹ ਉੱਤੇ ਕਾਇਮ ਤੇ ਪੱਕੇ ਬਣੇ ਰਹੋ ਅਤੇ ਉਸ ਖੁਸ਼ਖਬਰੀ ਦੀ ਆਸ ਤੋਂ ਜਿਹੜੀ ਤੁਸੀਂ ਸੁਣੀ ਸੀ, ਉਸ ਤੋਂ ਪਿਛੇ ਨਾ ਹੋਵੋਂ ਜਿਸ ਦਾ ਪਰਚਾਰ ਅਕਾਸ਼ ਹੇਠਲੀ ਸਾਰੀ ਸ੍ਰਿਸ਼ਟੀ ਵਿੱਚ ਕੀਤਾ ਗਿਆ, ਜਿਸ ਦਾ ਸੇਵਕ ਮੈਂ ਪੌਲੁਸ ਹਾਂ।

ਜਵਾਬੀ ਭਜਨ

ਜ਼ਬੂ 54:1–2, 4, 6

1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਤਾਰ ਵਾਲੇ ਵਾਜਿਆਂ ਨਾਲ ਭਜਨ, ਜਦੋਂ ਜ਼ੀਫੀਆਂ ਨੇ ਆ ਕੇ ਸ਼ਾਊਲ ਨੂੰ ਕਿਹਾ, “ਕੀ ਦਾਊਦ ਸਾਡੇ ਵਿੱਚ ਲੁਕਿਆ ਨਹੀਂ ਰਹਿੰਦਾ?” ਹੇ ਪਰਮੇਸ਼ੁਰ, ਆਪਣੇ ਨਾਮ ਤੋਂ ਮੈਨੂੰ ਬਚਾ, ਅਤੇ ਆਪਣੀ ਸਮਰੱਥਾ ਨਾਲ ਮੇਰਾ ਨਿਆਂ ਕਰ! 2ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਸੁਣ, ਅਤੇ ਮੇਰੇ ਮੂੰਹ ਦੀਆਂ ਗੱਲਾਂ ਉੱਤੇ ਕੰਨ ਲਾ, 4ਵੇਖੋ, ਪਰਮੇਸ਼ੁਰ ਮੇਰਾ ਸਹਾਇਕ ਹੈ, ਪ੍ਰਭੂ ਮੇਰੀ ਜਾਨ ਦਾ ਸੰਭਾਲੂ ਹੈ। 6ਖੁਸ਼ੀ ਦੀ ਭੇਟ ਮੈਂ ਤੇਰੇ ਲਈ ਚੜ੍ਹਾਵਾਂਗਾ, ਹੇ ਯਹੋਵਾਹ, ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਉਹ ਭਲਾ ਹੈ।

ਇੰਜੀਲ

ਲੂਕਾ 6:1–5

1ਇੱਕ ਸਬਤ ਦੇ ਦਿਨ ਇਹ ਹੋਇਆ ਜਦੋਂ ਉਹ ਖੇਤਾਂ ਵਿੱਚੋਂ ਦੀ ਜਾ ਰਿਹਾ ਸੀ, ਅਤੇ ਉਸ ਦੇ ਚੇਲੇ ਸਿੱਟੇ ਤੋੜ ਕੇ ਖਾਂਦੇ ਜਾਂਦੇ ਸਨ। 2ਤਦ ਫ਼ਰੀਸੀਆਂ ਵਿੱਚੋਂ ਕਈਆਂ ਨੇ ਆਖਿਆ, ਤੁਸੀਂ ਉਹ ਕੰਮ ਕਿਉਂ ਕਰਦੇ ਹੋ ਜਿਹੜਾ ਸਬਤ ਦੇ ਦਿਨ ਕਰਨਾ ਯੋਗ ਨਹੀਂ ਹੈ? 3ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਜਦ ਉਹ ਅਤੇ ਉਸ ਦੇ ਸਾਥੀ ਭੁੱਖੇ ਸਨ? 4ਉਹ ਕਿਵੇਂ ਪਰਮੇਸ਼ੁਰ ਦੇ ਘਰ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਲੈ ਕੇ ਖਾਧੀਆਂ, ਜਿਨ੍ਹਾਂ ਦਾ ਖਾਣਾ ਜਾਜਕਾਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਯੋਗ ਨਹੀਂ ਅਤੇ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ? 5ਫੇਰ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਮਾਲਕ ਹੈ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ