Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 4

ਆਰਥੋਡਾਕਸ ਕੈਲੰਡਰ · 22 ਅਗਸਤ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 4 ਸਤੰਬਰ 2027

ਸ਼ਨੀਵਾਰ · ਪੰਤੇਕੁਸਤ ਤੋਂ ਬਾਅਦ 11ਵਾਂ ਹਫ਼ਤਾ · ਸੁਰ 1

ਤਿਉਹਾਰ ਅਤੇ ਸੰਤ

Afterfeast of the Dormition

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

1 ਕੁਰਿੰਥੀ 1:3–9

3ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ। 4ਮੈਂ ਪਰਮੇਸ਼ੁਰ ਦੀ ਕਿਰਪਾ ਦੇ ਲਈ ਜਿਹੜੀ ਯਿਸੂ ਮਸੀਹ ਵਿੱਚ ਤੁਹਾਨੂੰ ਦਿੱਤੀ ਗਈ ਹੈ, ਤੁਹਾਡੇ ਲਈ ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। 5ਜੋ ਤੁਸੀਂ ਉਸ ਵਿੱਚ ਹਰੇਕ ਗੱਲ ਅਤੇ ਸਰਬ ਗਿਆਨ ਵਿੱਚ ਧਨੀ ਕੀਤੇ ਹੋਏ ਹੋ। 6ਜਿਵੇਂ ਮਸੀਹ ਦੀ ਗਵਾਹੀ ਤੁਹਾਡੇ ਵਿੱਚ ਪੂਰੀ ਹੋਈ। 7ਇੱਥੋਂ ਤੱਕ ਜੋ ਤੁਹਾਨੂੰ ਕਿਸੇ ਆਤਮਿਕ ਦਾਤ ਦੀ ਕਮੀ ਨਹੀਂ ਹੈ ਜਦ ਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਪ੍ਰਗਟ ਹੋਣ ਦੀ ਉਡੀਕ ਕਰਦੇ ਹੋ। 8ਉਹ ਤੁਹਾਨੂੰ ਅੰਤ ਤੱਕ ਕਾਇਮ ਵੀ ਰੱਖੇਗਾ ਜੋ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਦਿਨ ਨਿਰਦੋਸ਼ ਹੋਵੋ। 9ਪਰਮੇਸ਼ੁਰ ਵਫ਼ਾਦਾਰ ਹੈ, ਜਿਸ ਦੇ ਰਾਹੀਂ ਤੁਸੀਂ ਉਹ ਦੇ ਪੁੱਤਰ ਯਿਸੂ ਮਸੀਹ ਸਾਡੇ ਪ੍ਰਭੂ ਦੀ ਸੰਗਤ ਲਈ ਸੱਦੇ ਗਏ ਹੋ।

ਇੰਜੀਲ

ਮੱਤੀ 19:3–12

3ਫ਼ਰੀਸੀ ਉਸ ਦੀ ਪ੍ਰੀਖਿਆ ਲੈਣ ਲਈ ਉਹ ਦੇ ਕੋਲ ਆ ਕੇ ਬੋਲੇ, ਕੀ ਮਨੁੱਖ ਨੂੰ ਇਹ ਯੋਗ ਹੈ ਕਿ ਉਹ ਕਿਸੇ ਗੱਲ ਕਾਰਨ ਆਪਣੀ ਪਤਨੀ ਨੂੰ ਤਲਾਕ ਦੇਵੇ? 4ਉਸ ਨੇ ਉੱਤਰ ਦਿੱਤਾ, ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਜਿਸ ਨੇ ਉਨ੍ਹਾਂ ਨੂੰ ਬਣਾਇਆ ਉਹ ਨੇ ਮੁੱਢੋਂ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ? 5ਅਤੇ ਕਿਹਾ ਜੋ ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। 6ਇਸ ਲਈ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ। ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ। 7ਉਨ੍ਹਾਂ ਨੇ ਉਸ ਨੂੰ ਆਖਿਆ, ਫੇਰ ਮੂਸਾ ਨੇ ਤਿਆਗ ਪੱਤਰ ਰਾਹੀਂ ਤਲਾਕ ਦੇਣ ਦੀ ਆਗਿਆ ਕਿਉਂ ਦਿੱਤੀ? 8ਯਿਸੂ ਨੇ ਉੱਤਰ ਦਿੱਤਾ, ਮੂਸਾ ਨੇ ਤੁਹਾਡੀ ਸਖ਼ਤ ਦਿਲੀ ਕਰਕੇ ਤੁਹਾਨੂੰ ਆਪਣੀਆਂ ਪਤਨੀਆਂ ਨੂੰ ਤਿਆਗਣ ਦੀ ਪਰਵਾਨਗੀ ਦਿੱਤੀ ਪਰ ਮੁੱਢੋਂ ਅਜਿਹਾ ਨਾ ਸੀ। 9ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਹਰਾਮਕਾਰੀ ਤੋਂ ਇਲਾਵਾ ਆਪਣੀ ਪਤਨੀ ਨੂੰ ਕਿਸੇ ਹੋਰ ਕਾਰਨ ਤਿਆਗ ਦੇਵੇ ਅਤੇ ਦੂਜੀ ਨਾਲ ਵਿਆਹ ਕਰੇ ਉਹ ਵਿਭਚਾਰ ਕਰਦਾ ਹੈ। 10ਚੇਲਿਆਂ ਨੇ ਉਹ ਨੂੰ ਕਿਹਾ, ਜੇਕਰ ਆਦਮੀ ਅਤੇ ਔਰਤ ਵਿਚਕਾਰ ਇਹ ਹਾਲਾਤ ਹਨ, ਤਾਂ ਵਿਆਹ ਕਰਵਾਉਣਾ ਹੀ ਚੰਗਾ ਨਹੀਂ। 11ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਗੱਲ ਸਾਰਿਆਂ ਲਈ ਨਹੀਂ, ਸਿਰਫ਼ ਉਹਨਾਂ ਲਈ ਜਿਨ੍ਹਾਂ ਨੂੰ ਬਖ਼ਸ਼ਿਆ ਗਿਆ ਹੈ। 12ਕਿਉਂਕਿ ਅਜਿਹੇ ਖੁਸਰੇ ਹਨ, ਜਿਹੜੇ ਮਾਂ ਦੀ ਕੁੱਖੋਂ ਇਸੇ ਤਰ੍ਹਾਂ ਜੰਮੇ ਅਤੇ ਕੁਝ ਖੁਸਰੇ ਅਜਿਹੇ ਹਨ ਜਿਹੜੇ ਮਨੁੱਖਾਂ ਦੇ ਦੁਆਰਾ ਖੁਸਰੇ ਕੀਤੇ ਹੋਏ ਹਨ ਅਤੇ ਅਜਿਹੇ ਖੁਸਰੇ ਵੀ ਹਨ ਕਿ ਜਿਨ੍ਹਾਂ ਨੇ ਸਵਰਗ ਰਾਜ ਦੇ ਕਾਰਨ ਆਪਣੇ ਆਪ ਨੂੰ ਖੁਸਰੇ ਕੀਤਾ ਹੈ, ਜਿਹੜਾ ਕਬੂਲ ਕਰ ਸਕਦਾ ਹੈ ਉਹ ਕਬੂਲ ਕਰੇ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਗਸਤ 22 ਸਿਵਲ ਕੈਲੰਡਰ ਦਾ ਸਤੰਬਰ 4 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ