ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 5
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 5 ਸਤੰਬਰ 2027
ਐਤਵਾਰ · ਆਮ ਸਮੇਂ ਦਾ 23ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦਾ 23ਵਾਂ ਐਤਵਾਰ
ਐਤਵਾਰ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
4ਘਬਰਾਉਂਦੇ ਦਿਲ ਵਾਲਿਆਂ ਨੂੰ ਆਖੋ, ਤਕੜੇ ਹੋਵੋ! ਨਾ ਡਰੋ! ਆਪਣੇ ਪਰਮੇਸ਼ੁਰ ਨੂੰ ਵੇਖੋ! ਉਹ ਬਦਲਾ ਲੈਣ ਲਈ, ਅਤੇ ਫਲ ਦੇਣ ਲਈ ਆ ਰਿਹਾ, ਉਹ ਆਵੇਗਾ ਅਤੇ ਤੁਹਾਨੂੰ ਬਚਾਵੇਗਾ। 5ਤਦ ਅੰਨ੍ਹਿਆਂ ਦੀਆਂ ਅੱਖਾਂ ਸੁਜਾਖੀਆਂ ਹੋ ਜਾਣਗੀਆਂ, ਅਤੇ ਬੋਲ਼ਿਆਂ ਦੇ ਕੰਨ ਖੁੱਲ੍ਹ ਜਾਣਗੇ। 6ਤਦ ਲੰਗੜਾ ਹਿਰਨ ਵਾਂਗੂੰ ਚੌਂਕੜੀਆਂ ਭਰੇਗਾ, ਅਤੇ ਗੁੰਗੇ ਦੀ ਜ਼ਬਾਨ ਜੈਕਾਰਾ ਗਜਾਵੇਗੀ, ਕਿਉਂ ਜੋ ਉਜਾੜ ਵਿੱਚ ਪਾਣੀ, ਅਤੇ ਰੜੇ ਮੈਦਾਨ ਵਿੱਚ ਨਦੀਆਂ ਫੁੱਟ ਨਿੱਕਲਣਗੀਆਂ। 7ਤੱਪਦੀ ਰੇਤ ਤਲਾਬ ਬਣ ਜਾਵੇਗੀ, ਅਤੇ ਤਿਹਾਈ ਜ਼ਮੀਨ ਪਾਣੀ ਦੇ ਸੁੰਬ। ਜਿਹੜੇ ਟਿਕਾਣਿਆਂ ਵਿੱਚ ਗਿੱਦੜ ਬੈਠਦੇ ਸਨ, ਉੱਥੇ ਘਾਹ, ਕਾਨੇ ਅਤੇ ਦਬ ਹੋਣਗੇ।
ਜਵਾਬੀ ਭਜਨ
7ਉਹ ਦਬਾਏ ਹੋਇਆਂ ਦਾ ਨਿਆਂ ਕਰਦਾ ਹੈ, ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ, ਯਹੋਵਾਹ ਗ਼ੁਲਾਮਾਂ ਨੂੰ ਛੁਡਾ ਦਿੰਦਾ ਹੈ। 8ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ, ਯਹੋਵਾਹ ਝੁਕਿਆ ਹੋਇਆਂ ਨੂੰ ਸਿੱਧਾ ਕਰਦਾ ਹੈ, ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ। 9ਯਹੋਵਾਹ ਪਰਦੇਸੀਆਂ ਦੀ ਪਾਲਣਾ ਕਰਦਾ ਹੈ, ਯਤੀਮਾਂ ਤੇ ਵਿਧਵਾ ਨੂੰ ਸੰਭਾਲਦਾ ਹੈ, ਪਰ ਦੁਸ਼ਟਾਂ ਦਾ ਰਾਹ ਵਿੰਗਾ ਕਰ ਦਿੰਦਾ ਹੈ। 10ਯਹੋਵਾਹ ਸਦਾ ਤੱਕ ਰਾਜ ਕਰੇਗਾ, ਤੇਰਾ ਪਰਮੇਸ਼ੁਰ, ਹੇ ਸੀਯੋਨ, ਪੀੜ੍ਹੀਓਂ ਪੀੜ੍ਹੀ ਤੱਕ। ਹਲਲੂਯਾਹ!
ਦੂਜਾ ਪਾਠ
1ਹੇ ਮੇਰੇ ਭਰਾਵੋ, ਸਾਡੇ ਪ੍ਰਤਾਪਵਾਨ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡਾ ਵਿਸ਼ਵਾਸ ਕਿਸੇ ਤਰ੍ਹਾਂ ਦੇ ਪੱਖਪਾਤ ਨਾਲ ਨਾ ਹੋਵੇ। 2ਕਿਉਂਕਿ ਜੇ ਕੋਈ ਮਨੁੱਖ ਸੋਨੇ ਦੀ ਅੰਗੂਠੀ ਅਤੇ ਸੁੰਦਰ ਬਸਤਰ ਪਾ ਕੇ ਤੁਹਾਡੀ ਸਭਾ ਵਿੱਚ ਆਵੇ ਅਤੇ ਇੱਕ ਗਰੀਬ ਵੀ ਮੈਲ਼ੇ ਬਸਤਰ ਪਾ ਕੇ ਆਵੇ,। 3ਅਤੇ ਤੁਸੀਂ ਉਸ ਸੁੰਦਰ ਬਸਤਰਾਂ ਵਾਲੇ ਦਾ ਲਿਹਾਜ਼ ਕਰੋ ਅਤੇ ਉਸ ਨੂੰ ਕਹੋ, ਇੱਥੇ ਚੰਗੀ ਥਾਂ ਆ ਕੇ ਬੈਠ ਅਤੇ ਉਸ ਗਰੀਬ ਨੂੰ ਕਹੋ ਕਿ ਤੂੰ ਇੱਥੇ ਖੜ੍ਹਾ ਰਹਿ, ਜਾ ਮੇਰੇ ਪੈਰ ਰੱਖਣ ਦੀ ਚੌਂਕੀ ਕੋਲ ਬੈਠ। 4ਤਾਂ ਕੀ ਤੁਸੀਂ ਆਪਣਿਆਂ ਮਨਾਂ ਵਿੱਚ ਭੇਦਭਾਵ ਨਹੀਂ ਕੀਤਾ ਅਤੇ ਬੁਰਿਆਈ ਸੋਚਣ ਵਾਲੇ ਨਿਆਈਂ ਨਹੀਂ ਬਣੇ? 5ਹੇ ਮੇਰੇ ਪਿਆਰੇ ਭਰਾਵੋ, ਸੁਣੋ ਕੀ ਪਰਮੇਸ਼ੁਰ ਨੇ ਉਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਤਾਂ ਜੋ ਉਹ ਵਿਸ਼ਵਾਸ ਵਿੱਚ ਧਨੀ, ਅਤੇ ਉਸ ਰਾਜ ਦੇ ਅਧਿਕਾਰੀ ਹੋਣ ਜਿਸ ਦਾ ਵਾਇਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ?
ਇੰਜੀਲ
31ਉਹ ਫੇਰ ਸੂਰ ਦੀਆਂ ਹੱਦਾਂ ਤੋਂ ਨਿੱਕਲ ਕੇ ਸੈਦਾ ਦੇ ਰਾਹ ਦਿਕਾਪੁਲਿਸ ਦੀਆਂ ਹੱਦਾਂ ਵਿੱਚੋਂ ਦੀ ਹੋ ਕੇ ਗਲੀਲ ਦੀ ਝੀਲ ਨੂੰ ਗਿਆ। 32ਅਤੇ ਲੋਕਾਂ ਨੇ ਇੱਕ ਬੋਲੇ ਨੂੰ ਜਿਹੜਾ ਥਥਲਾ ਵੀ ਸੀ ਉਸ ਦੇ ਕੋਲ ਲਿਆ ਕੇ ਉਸ ਦੀ ਮਿੰਨਤ ਕੀਤੀ ਜੋ ਉਸ ਉੱਤੇ ਆਪਣਾ ਹੱਥ ਰੱਖੇ। 33ਉਹ ਉਸ ਨੂੰ ਭੀੜ ਤੋਂ ਅਲੱਗ ਲੈ ਗਿਆ ਅਤੇ ਆਪਣੀਆਂ ਉਂਗਲੀਆਂ ਉਹ ਦੇ ਕੰਨਾਂ ਵਿੱਚ ਦਿੱਤੀਆਂ ਅਤੇ ਥੁੱਕ ਕੇ ਉਹ ਦੀ ਜੀਭ ਛੂਹੀ। 34ਅਤੇ ਅਕਾਸ਼ ਵੱਲ ਵੇਖ ਕੇ ਹਾਉਕਾ ਭਰਿਆ ਅਤੇ ਉਹ ਨੂੰ ਆਖਿਆ “ਇੱਫਤਾ” ਅਰਥਾਤ “ਖੁੱਲ੍ਹ ਜਾ”। 35ਅਤੇ ਉਹ ਦੇ ਕੰਨ ਖੁੱਲ੍ਹ ਗਏ ਅਤੇ ਉਹ ਦੀ ਜੀਭ ਦਾ ਅਟਕਣਾ ਜਾਂਦਾ ਰਿਹਾ ਅਤੇ ਉਹ ਸਾਫ਼ ਬੋਲਣ ਲੱਗ ਪਿਆ। 36ਤਦ ਉਸ ਨੇ ਉਨ੍ਹਾਂ ਨੂੰ ਤਗੀਦ ਨਾਲ ਆਖਿਆ ਜੋ ਕਿਸੇ ਕੋਲ ਨਾ ਆਖਣਾ! ਪਰ ਜਿੰਨੀ ਉਸ ਨੇ ਉਨ੍ਹਾਂ ਨੂੰ ਤਗੀਦ ਕੀਤੀ ਉਹ ਉਨ੍ਹਾਂ ਹੀ ਉਸ ਗੱਲ ਨੂੰ ਹੋਰ ਵੀ ਬਹੁਤ ਉਜਾਗਰ ਕਰਦੇ ਰਹੇ। 37ਅਤੇ ਲੋਕ ਬਹੁਤ ਹੈਰਾਨ ਹੋ ਕੇ ਬੋਲੇ ਕਿ ਉਹ ਨੇ ਸੱਭੋ ਕੁਝ ਚੰਗਾ ਕੀਤਾ ਹੈ! ਉਹ ਬੋਲ਼ਿਆਂ ਨੂੰ ਸੁਣਨ ਅਤੇ ਗੂੰਗਿਆਂ ਨੂੰ ਬੋਲਣ ਦੀ ਸ਼ਕਤੀ ਦਿੰਦਾ ਹੈ!
ਅੱਜ ਦੇ ਸੰਤ
- ਕਲਕੱਤੇ ਦੀ ਸੰਤ ਟੇਰੇਸਾ, ਕੁਆਰੀ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ