Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 6

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 6 ਸਤੰਬਰ 2027

ਸੋਮਵਾਰ · ਆਮ ਸਮੇਂ ਦਾ 23ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 23ਵੇਂ ਹਫ਼ਤੇ ਦਾ ਸੋਮਵਾਰ

ਆਮ ਦਿਨ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

ਕੁਲੁੱ 1:24–2:3

24ਹੁਣ ਮੈਂ ਆਪਣਿਆਂ ਉਨ੍ਹਾਂ ਦੁੱਖਾਂ ਵਿੱਚ ਜੋ ਤੁਹਾਡੇ ਲਈ ਝੱਲਦਾ ਹਾਂ ਤੇ ਅਨੰਦ ਹਾਂ ਅਤੇ ਮਸੀਹ ਦਿਆਂ ਦੁੱਖ ਦਾ ਘਾਟਾ ਮੈਂ ਉਹ ਦੀ ਦੇਹੀ ਅਰਥਾਤ ਕਲੀਸਿਯਾ ਦੇ ਲਈ ਆਪਣੇ ਸਰੀਰ ਵਿੱਚ ਪੂਰਾ ਕਰਦਾ ਹਾਂ 25ਮੈਂ ਉਸ ਕਲੀਸਿਯਾ ਦਾ ਸੇਵਕ ਹੋਇਆ ਉਹ ਮੁਖ਼ਤਿਆਰੀ ਜੋ ਮੈਨੂੰ ਪਰਮੇਸ਼ੁਰ ਦੀ ਵੱਲੋਂ ਤੁਹਾਡੇ ਲਈ ਦਿੱਤੀ ਹੋਈ ਹੈ ਕਿ ਮੈਂ ਪਰਮੇਸ਼ੁਰ ਦੇ ਬਚਨ ਦਾ ਪੂਰਾਂ ਪ੍ਰਚਾਰ ਕਰਾਂ। 26ਅਰਥਾਤ ਉਸ ਭੇਤ ਦੀ ਜਿਹੜਾ ਸਾਰਿਆਂ ਜੁੱਗਾਂ ਅਤੇ ਪੀੜ੍ਹੀਆਂ ਤੋਂ ਗੁਪਤ ਰਿਹਾ ਪਰ ਹੁਣ ਉਹ ਦੇ ਸੰਤਾਂ ਉੱਤੇ ਪਰਗਟ ਹੋਇਆ। 27ਜਿਨ੍ਹਾਂ ਉੱਤੇ ਪਰਮੇਸ਼ੁਰ ਨੇ ਪ੍ਰਗਟ ਕਰਨਾ ਚਾਹਿਆ ਕਿ ਪਰਾਈਆਂ ਕੌਮਾਂ ਵਿੱਚ ਇਸ ਭੇਤ ਦੀ ਮਹਿਮਾ ਦਾ ਧਨ ਕੀ ਹੈ, ਸੋ ਇਹ ਮਸੀਹ ਤੁਹਾਡੇ ਵਿੱਚ ਪਰਤਾਪ ਦੀ ਆਸ ਹੈ। 28ਜਿਸ ਦੀ ਅਸੀਂ ਖ਼ਬਰ ਦਿੰਦੇ ਹਾਂ ਅਤੇ ਹਰੇਕ ਮਨੁੱਖ ਨੂੰ ਸੁਚੇਤ ਕਰਦੇ ਅਤੇ ਹਰੇਕ ਮਨੁੱਖ ਨੂੰ ਪੂਰੇ ਗਿਆਨ ਨਾਲ ਉਪਦੇਸ਼ ਦਿੰਦੇ ਹਾਂ ਕਿ ਅਸੀਂ ਹਰੇਕ ਮਨੁੱਖ ਨੂੰ ਮਸੀਹ ਵਿੱਚ ਸਿੱਧ ਕਰ ਕੇ ਪੇਸ਼ ਕਰੀਏ। 29ਅਤੇ ਇਸ ਲਈ ਮੈਂ ਉਹ ਦੀ ਸ਼ਕਤੀ ਦੇ ਅਨੁਸਾਰ ਜੋ ਮੇਰੇ ਵਿੱਚ ਸਮਰੱਥਾ ਨਾਲ ਪ੍ਰਭਾਵ ਪਾਉਦਾਂ ਹੈ, ਤਨੋਂ ਮਨੋਂ ਮਿਹਨਤ ਕਰਦਾ ਹਾਂ। 2:1ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਜੋ ਮੈਂ ਤੁਹਾਡੇ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਵਿੱਚ ਹਨ ਅਤੇ ਉਨ੍ਹਾਂ ਸਭਨਾਂ ਦੇ ਲਈ ਜਿਨ੍ਹਾਂ ਮੇਰਾ ਮੂੰਹ ਕਦੇ ਨਹੀਂ ਵੇਖਿਆ ਕਿੰਨੀ ਮਿਹਨਤ ਕਰਦਾ ਹਾਂ। 2ਤਾਂ ਜੋ ਉਨ੍ਹਾਂ ਦੇ ਦਿਲਾਂ ਨੂੰ ਤਸੱਲੀ ਹੋਵੇ ਅਤੇ ਓਹ ਪਿਆਰ ਵਿੱਚ ਬਣੇ ਰਹਿਣ ਕਿ ਓਹ ਸਮਝ ਦੀ ਪੂਰੀ ਵਿਸ਼ਵਾਸ ਦੇ ਸਾਰੇ ਧਨ ਨੂੰ ਪ੍ਰਾਪਤ ਕਰ ਲੈਣ ਅਤੇ ਪਰਮੇਸ਼ੁਰ ਦੇ ਭੇਤ ਨੂੰ ਜਾਣ ਲੈਣ ਅਰਥਾਤ ਮਸੀਹ ਨੂੰ। 3ਜਿਸ ਦੇ ਵਿੱਚ ਬੁੱਧ ਅਤੇ ਗਿਆਨ ਦੇ ਸਾਰੇ ਖ਼ਜ਼ਾਨੇ ਲੁਕੇ ਹੋਏ ਹਨ।

ਜਵਾਬੀ ਭਜਨ

ਜ਼ਬੂ 62:5–6, 8

5ਹੇ ਮੇਰੀ ਜਾਨ, ਤੂੰ ਪਰਮੇਸ਼ੁਰ ਹੀ ਦੇ ਅੱਗੇ ਚੁੱਪ-ਚਾਪ ਰਹਿ, ਕਿਉਂ ਜੋ ਮੇਰੀ ਤਾਂਘ ਉਸੇ ਵੱਲੋਂ ਹੈ। 6ਉਹੋ ਮੇਰੀ ਚੱਟਾਨ ਅਤੇ ਮੇਰਾ ਬਚਾਓ ਹੈ, ਉਹੋ ਮੇਰਾ ਉੱਚਾ ਗੜ੍ਹ ਹੈ, ਮੈਂ ਨਾ ਡੋਲਾਂਗਾ। 8ਹੇ ਪਰਜਾ, ਹਰ ਵੇਲੇ ਉਸ ਉੱਤੇ ਭਰੋਸਾ ਰੱਖੋ, ਆਪਣਾ ਮਨ ਉਹ ਦੇ ਅੱਗੇ ਖੋਲ੍ਹ ਦਿਓ, ਪਰਮੇਸ਼ੁਰ ਸਾਡੀ ਪਨਾਹ ਹੈ। ਸਲਹ।

ਇੰਜੀਲ

ਲੂਕਾ 6:6–11

6ਇੱਕ ਹੋਰ ਸਬਤ ਦੇ ਦਿਨ ਅਜਿਹਾ ਹੋਇਆ ਕਿ ਉਹ ਪ੍ਰਾਰਥਨਾ ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ, ਉੱਥੇ ਇੱਕ ਮਨੁੱਖ ਸੀ ਜਿਸ ਦਾ ਸੱਜਾ ਹੱਥ ਸੁੱਕਿਆ ਹੋਇਆ ਸੀ। 7ਉਪਦੇਸ਼ਕ ਅਤੇ ਫ਼ਰੀਸੀ ਉਸ ਦੀ ਤਾੜ ਵਿੱਚ ਲੱਗੇ ਹੋਏ ਸਨ ਕਿ ਭਲਾ ਵੇਖੀਏ ਉਹ ਸਬਤ ਦੇ ਦਿਨ ਚੰਗਾ ਕਰੇਗਾ ਕਿ ਨਹੀਂ? ਇਸ ਲਈ ਜੋ ਉਹਨਾਂ ਨੂੰ ਯਿਸੂ ਉੱਤੇ ਦੋਸ਼ ਲਾਉਣ ਦਾ ਮੌਕਾ ਮਿਲੇ। 8ਤਦ ਉਸ ਨੇ ਉਨ੍ਹਾਂ ਦੇ ਵਿਚਾਰਾਂ ਨੂੰ ਜਾਣ ਕੇ ਉਸ ਸੁੱਕੇ ਹੱਥ ਵਾਲੇ ਮਨੁੱਖ ਨੂੰ ਆਖਿਆ, ਉੱਠ ਅਤੇ ਸਾਹਮਣੇ ਆ ਕੇ ਖੜ੍ਹਾ ਹੋ ਜਾ ਅਤੇ ਉਹ ਉੱਠ ਖੜ੍ਹਾ ਹੋਇਆ। 9ਫੇਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਤੁਹਾਡੇ ਤੋਂ ਪੁੱਛਦਾ ਹਾਂ ਕਿ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ? ਜਾਨ ਬਚਾਉਣੀ ਜਾਂ ਨਾਸ ਕਰਨੀ?। 10ਤਦ ਯਿਸੂ ਨੇ ਉਨ੍ਹਾਂ ਸਭਨਾਂ ਵੱਲ ਚਾਰੋਂ ਪਾਸੇ ਵੇਖ ਕੇ ਆਖਿਆ, “ਆਪਣਾ ਹੱਥ ਵਧਾ”। ਤਦ ਉਸ ਨੇ ਆਪਣਾ ਹੱਥ ਵਧਾਇਆ ਅਤੇ ਉਸ ਦਾ ਹੱਥ ਚੰਗਾ ਹੋ ਗਿਆ। 11ਪਰ ਉਹ ਗੁੱਸੇ ਨਾਲ ਭਰ ਗਏ ਅਤੇ ਆਪਸ ਵਿੱਚ ਗੱਲਾਂ ਕਰਨ ਲੱਗੇ ਕਿ ਅਸੀਂ ਯਿਸੂ ਨਾਲ ਕੀ ਕਰੀਏ?।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ