Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 6

ਆਰਥੋਡਾਕਸ ਕੈਲੰਡਰ · 24 ਅਗਸਤ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 6 ਸਤੰਬਰ 2027

ਸੋਮਵਾਰ · ਪੰਤੇਕੁਸਤ ਤੋਂ ਬਾਅਦ 12ਵਾਂ ਹਫ਼ਤਾ · ਸੁਰ 2

ਤਿਉਹਾਰ ਅਤੇ ਸੰਤ

Hieromartyr Eutychius, disciple of the Apostle John the Theologian (1st C)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

2 ਕੁਰਿੰਥੀ 5:10–15

10ਕਿਉਂ ਜੋ ਅਸੀਂ ਸਭਨਾਂ ਨੇ ਮਸੀਹ ਦੇ ਨਿਆਂ ਦੇ ਸਿੰਘਾਸਣ ਦੇ ਅੱਗੇ ਪ੍ਰਗਟ ਹੋਣਾ ਹੈ ਕਿ ਹਰੇਕ ਜੋ ਕੁਝ ਅਸੀਂ ਸਰੀਰ ਵਿੱਚ ਕੀਤਾ ਭਾਵੇਂ ਭਲਾ ਭਾਵੇਂ ਬੁਰਾ ਆਪੋ ਆਪਣੀਆਂ ਕਰਨੀਆਂ ਦੇ ਅਨੁਸਾਰ ਉਸ ਦਾ ਫਲ ਭੋਗੇ। 11ਉਪਰੰਤ ਅਸੀਂ ਪ੍ਰਭੂ ਦਾ ਡਰ ਜਾਣ ਕੇ ਮਨੁੱਖਾਂ ਨੂੰ ਮਨਾਉਂਦੇ ਹਾਂ, ਪਰ ਅਸੀਂ ਪਰਮੇਸ਼ੁਰ ਦੇ ਅੱਗੇ ਪ੍ਰਗਟ ਹੋਏ ਹਾਂ ਅਤੇ ਮੈਨੂੰ ਆਸ ਹੈ ਜੋ ਤੁਹਾਡੇ ਵਿਵੇਕ ਵਿੱਚ ਵੀ ਪਰਗਟ ਹੋਏ ਹਾਂ। 12ਅਸੀਂ ਫੇਰ ਆਪਣੀ ਸ਼ੋਭਾ ਤੁਹਾਡੇ ਅੱਗੇ ਨਹੀਂ ਕਰਦੇ ਸਗੋਂ ਤੁਹਾਨੂੰ ਸਾਡੇ ਵਿਖੇ ਮਾਣ ਕਰਨ ਦਾ ਸਮਾਂ ਦਿੰਦੇ ਤਾਂ ਜੋ ਤੁਸੀਂ ਉਨ੍ਹਾਂ ਨੂੰ ਉੱਤਰ ਦੇ ਸਕੋ ਜਿਹੜੇ ਵਿਖਾਵੇ ਤੇ ਮਾਣ ਕਰਦੇ ਹਨ ਅਤੇ ਹਿਰਦੇ ਤੇ ਨਹੀਂ। 13ਜੇ ਅਸੀਂ ਬੇਸੁਰਤ ਹਾਂ ਤਾਂ ਪਰਮੇਸ਼ੁਰ ਦੇ ਲਈ ਹਾਂ ਅਤੇ ਜੇ ਸੁਰਤ ਵਿੱਚ ਹਾਂ ਤਾਂ ਤੁਹਾਡੇ ਲਈ ਹਾਂ। 14ਮਸੀਹ ਦਾ ਪਿਆਰ ਸਾਨੂੰ ਮਜ਼ਬੂਰ ਕਰ ਲੈਂਦਾ ਹੈ ਕਿਉਂ ਜੋ ਅਸੀਂ ਇਹ ਵਿਚਾਰ ਕਰਦੇ ਹਾਂ ਕਿ ਇੱਕ ਨੇ ਸਭ ਦੇ ਲਈ ਆਪਣੀ ਜਾਨ ਦਿੱਤੀ ਇਸੇ ਕਰਕੇ ਸਾਰੇ ਮੋਏ। 15ਅਤੇ ਉਹ ਸਭਨਾਂ ਦੇ ਲਈ ਮਰਿਆ ਕਿ ਜਿਹੜੇ ਜਿਉਂਦੇ ਹਨ ਉਹ ਅੱਗੇ ਤੋਂ ਆਪਣੇ ਲਈ ਨਹੀਂ ਸਗੋਂ ਉਹ ਦੇ ਲਈ ਜੀਉਣ, ਜਿਹੜਾ ਉਨ੍ਹਾਂ ਦੇ ਲਈ ਮਰਿਆ ਅਤੇ ਫੇਰ ਜੀ ਉੱਠਿਆ।

ਇੰਜੀਲ

ਮਰਕੁ 1:9–15

9ਉਨ੍ਹਾਂ ਦਿਨਾਂ ਵਿੱਚ ਅਜਿਹਾ ਹੋਇਆ ਜੋ ਯਿਸੂ ਨੇ ਗਲੀਲ ਦੇ ਨਾਸਰਤ ਤੋਂ ਆਣ ਕੇ ਯਰਦਨ ਨਦੀ ਵਿੱਚ ਯੂਹੰਨਾ ਦੇ ਹੱਥੋਂ ਬਪਤਿਸਮਾ ਲਿਆ। 10ਅਤੇ ਪਾਣੀ ਵਿੱਚੋਂ ਨਿੱਕਲਦੇ ਸਾਰ ਉਸ ਨੇ ਅਕਾਸ਼ ਨੂੰ ਖੁੱਲਦਿਆਂ ਅਤੇ ਪਵਿੱਤਰ ਆਤਮਾ ਨੂੰ ਆਪਣੇ ਉੱਤੇ ਘੁੱਗੀ ਵਾਂਗੂੰ ਉੱਤਰਦਿਆਂ ਵੇਖਿਆ। 11ਅਤੇ ਇੱਕ ਸਵਰਗੀ ਬਾਣੀ ਆਈ ਜੋ ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ। 12ਤਦ ਪਵਿੱਤਰ ਆਤਮਾ ਉਸੇ ਸਮੇਂ ਉਸ ਨੂੰ ਉਜਾੜ ਵਿੱਚ ਲੈ ਗਿਆ। 13ਅਤੇ ਉਜਾੜ ਵਿੱਚ ਚਾਲ੍ਹੀ ਦਿਨਾਂ ਤੱਕ ਸ਼ੈਤਾਨ ਨੇ ਉਸ ਨੂੰ ਪਰਤਾਇਆ ਅਤੇ ਉਹ ਜੰਗਲੀ ਜਾਨਵਰਾਂ ਦੇ ਨਾਲ ਰਿਹਾ ਅਤੇ ਸਵਰਗ ਦੂਤ ਉਸ ਦੀ ਸੇਵਾ ਟਹਿਲ ਕਰਦੇ ਰਹੇ। 14ਉਪਰੰਤ ਯੂਹੰਨਾ ਦੇ ਫੜਵਾਏ ਜਾਣ ਦੇ ਪਿੱਛੋਂ ਯਿਸੂ ਗਲੀਲ ਵਿੱਚ ਆਇਆ ਅਤੇ ਉਸ ਨੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰ ਕੇ ਆਖਿਆ, 15ਸਮਾਂ ਪੂਰਾ ਹੋਇਆ ਅਤੇ ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ। ਤੋਬਾ ਕਰੋ ਅਤੇ ਖੁਸ਼ਖਬਰੀ ਉੱਤੇ ਵਿਸ਼ਵਾਸ ਕਰੋ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਗਸਤ 24 ਸਿਵਲ ਕੈਲੰਡਰ ਦਾ ਸਤੰਬਰ 6 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ