Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 7

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 7 ਸਤੰਬਰ 2027

ਮੰਗਲਵਾਰ · ਆਮ ਸਮੇਂ ਦਾ 23ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 23ਵੇਂ ਹਫ਼ਤੇ ਦਾ ਮੰਗਲਵਾਰ

ਆਮ ਦਿਨ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

ਕੁਲੁੱ 2:6–15

6ਸੋ ਜਿਵੇਂ ਤੁਸੀਂ ਪ੍ਰਭੂ ਯਿਸੂ ਮਸੀਹ ਨੂੰ ਕਬੂਲ ਕੀਤਾ, ਤਿਵੇਂ ਤੁਸੀਂ ਉਹ ਦੇ ਵਿੱਚ ਚੱਲਦੇ ਜਾਓ। 7ਅਤੇ ਜੜ੍ਹ ਫੜ੍ਹ ਕੇ ਵਧਦੇ ਜਾਓ ਅਤੇ ਆਪਣੀ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਜਿਵੇਂ ਤੁਹਾਨੂੰ ਉਪਦੇਸ਼ ਹੋਇਆ ਸੀ, ਧੰਨਵਾਦ ਬਹੁਤਾ ਕਰਦੇ ਜਾਓ। 8ਸਾਵਧਾਨ ਰਹੋ ਕਿ ਕੋਈ ਆਪਣੀ ਸਿੱਖਿਆ ਅਤੇ ਫ਼ਜ਼ੂਲ ਧੋਖੇ ਨਾਲ ਤੁਹਾਨੂੰ ਲੁੱਟ ਨਾ ਲਵੇ ਜੋ ਮਨੁੱਖਾਂ ਦੀਆਂ ਰੀਤਾਂ ਅਤੇ ਸੰਸਾਰ ਦੀਆਂ ਮੂਲ ਗੱਲਾਂ ਦੇ ਅਨੁਸਾਰ ਹਨ ਪਰ ਮਸੀਹ ਦੇ ਅਨੁਸਾਰ ਨਹੀਂ। 9ਕਿਉਂ ਜੋ ਪਰਮੇਸ਼ੁਰ ਦੀ ਸਾਰੀ ਭਰਪੂਰੀ ਉਸੇ ਵਿੱਚ ਹੋ ਕੇ ਵੱਸਦੀ ਹੈ। 10ਅਤੇ ਤੁਸੀਂ ਉਹ ਦੇ ਵਿੱਚ ਪੂਰੇ ਹੋ ਗਏ ਹੋ ਜਿਹੜਾ ਸਾਰੀ ਹਕੂਮਤ ਅਤੇ ਇਖ਼ਤਿਆਰ ਦਾ ਸਿਰ ਹੈ। 11ਜਿਸ ਦੇ ਵਿੱਚ ਤੁਸੀਂ ਅਜਿਹੀ ਸੁੰਨਤ ਨਾਲ ਸੁੰਨਤੀ ਵੀ ਹੋਏ ਜੋ ਹੱਥਾਂ ਨਾਲ ਕੀਤੀ ਹੋਈ ਨਹੀਂ, ਅਰਥਾਤ ਮਸੀਹ ਵਾਲੀ ਸੁੰਨਤ ਹੈ, ਜਿਸ ਦੇ ਵਿੱਚ ਸਰੀਰਕ ਮਾਸ ਲਾਹ ਸੁੱਟੀਦਾ ਹੈ। 12ਤੁਸੀਂ ਬਪਤਿਸਮੇ ਵਿੱਚ ਉਹ ਦੇ ਨਾਲ ਦੱਬੇ ਗਏ, ਜਿਹ ਦੇ ਵਿੱਚ ਪਰਮੇਸ਼ੁਰ ਦੇ ਕੰਮਾਂ ਉੱਤੇ ਵਿਸ਼ਵਾਸ ਰੱਖ ਕੇ ਜਿਵੇਂ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਜੀ ਉੱਠਾਇਆ, ਤੁਸੀਂ ਉਹ ਦੇ ਨਾਲ ਜਿਉਂਦੇ ਉੱਠਾਏ ਵੀ ਗਏ। 13ਅਤੇ ਉਸ ਨੇ ਤੁਹਾਨੂੰ ਜਿਹੜੇ ਆਪਣੇ ਪਾਪ ਅਤੇ ਆਪਣੇ ਸਰੀਰ ਦੀ ਅਸੁੰਨਤ ਦੇ ਕਾਰਨ ਮਰੇ ਹੋਏ ਸੀ, ਉਹ ਦੇ ਨਾਲ ਜਿਉਂਦੇ ਹੋਏ ਕਿਉਂ ਜੋ ਉਸ ਨੇ ਸਾਡੇ ਸਾਰੇ ਪਾਪ ਸਾਨੂੰ ਮਾਫ਼ ਕੀਤੇ। 14ਅਤੇ ਉਸ ਲਿਖਤ ਨੂੰ ਜਿਹੜੀ ਹੁਕਮਾਂ ਕਰਕੇ ਸਾਡੇ ਵਿਰੁੱਧ ਸੀ ਉਸ ਨੇ ਖ਼ਤਮ ਕਰ ਦਿੱਤਾ ਅਤੇ ਉਹ ਨੂੰ ਸਲੀਬ ਉੱਤੇ ਕਿੱਲਾਂ ਨਾਲ ਠੋਕ ਕੇ ਵਿੱਚੋਂ ਕੱਢ ਸੁੱਟਿਆ। 15ਉਸ ਨੇ ਹਕੂਮਤਾਂ ਅਤੇ ਇਖ਼ਤਿਆਰਾਂ ਨੂੰ ਆਪਣੇ ਤੋਂ ਉਤਾਰ ਕੇ ਅਤੇ ਉਸੇ ਦੇ ਦੁਆਰਾ ਉਹਨਾਂ ਨੂੰ ਜਿੱਤ ਕੇ ਖੁੱਲਮ-ਖੁੱਲ੍ਹਾ ਤਮਾਸ਼ਾ ਬਣਾਇਆ।

ਜਵਾਬੀ ਭਜਨ

ਜ਼ਬੂ 145:1–2, 8–11

1ਉਸਤਤ: ਦਾਊਦ ਦਾ ਭਜਨ। ਹੇ ਮੇਰੇ ਪਰਮੇਸ਼ੁਰ, ਹੇ ਪਾਤਸ਼ਾਹ, ਮੈਂ ਤੇਰੀ ਪ੍ਰਸ਼ੰਸਾ ਕਰਾਂਗਾ, ਤੇਰੇ ਨਾਮ ਨੂੰ ਜੁੱਗੋ-ਜੁੱਗ ਮੁਬਾਰਕ ਆਖਾਂਗਾ, 2ਮੈਂ ਤੈਨੂੰ ਦਿਨੋ ਦਿਨ ਮੁਬਾਰਕ ਆਖਾਂਗਾ, ਅਤੇ ਜੁੱਗੋ-ਜੁੱਗ ਤੇਰੇ ਨਾਮ ਦੀ ਉਸਤਤ ਕਰਾਂਗਾ! 8ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਨਾਲ ਭਰਪੂਰ। 9ਯਹੋਵਾਹ ਸਭਨਾਂ ਦੇ ਲਈ ਭਲਾ ਹੈ, ਅਤੇ ਉਹ ਦੀਆਂ ਰਹਿਮਤਾਂ ਉਹ ਦੇ ਸਾਰੇ ਕੰਮਾਂ ਉੱਤੇ ਹਨ। 10ਹੇ ਯਹੋਵਾਹ, ਤੇਰੇ ਸਾਰੇ ਕੰਮ ਤੇਰਾ ਧੰਨਵਾਦ ਕਰਨਗੇ, ਅਤੇ ਤੇਰੇ ਸੰਤ ਤੈਨੂੰ ਮੁਬਾਰਕ ਆਖਣਗੇ। 11ਓਹ ਤੇਰੀ ਪਾਤਸ਼ਾਹੀ ਦੇ ਪਰਤਾਪ ਦਾ ਚਰਚਾ ਕਰਨਗੇ, ਅਤੇ ਤੇਰੀ ਕੁਦਰਤ ਦੀਆਂ ਗੱਲਾਂ ਕਰਨਗੇ,

ਇੰਜੀਲ

ਲੂਕਾ 6:12–19

12ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਉਹ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਗਿਆ ਅਤੇ ਪਰਮੇਸ਼ੁਰ ਅੱਗੇ ਸਾਰੀ ਰਾਤ ਪ੍ਰਾਰਥਨਾ ਕਰਦਾ ਰਿਹਾ। 13ਅਤੇ ਜਦ ਦਿਨ ਚੜ੍ਹਿਆ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਕੋਲ ਬੁਲਾਇਆ ਅਤੇ ਉਨ੍ਹਾਂ ਵਿੱਚੋਂ ਬਾਰਾਂ ਨੂੰ ਚੁਣ ਕੇ ਉਨ੍ਹਾਂ ਨੂੰ ਰਸੂਲ ਕਹਿ ਕੇ ਸੱਦਿਆ ਅਰਥਾਤ 14ਸ਼ਮਊਨ ਜਿਸ ਦਾ ਨਾਮ ਉਸ ਨੇ ਪਤਰਸ ਵੀ ਰੱਖਿਆ ਅਤੇ ਉਸ ਦਾ ਭਰਾ ਅੰਦ੍ਰਿਯਾਸ ਅਤੇ ਯਾਕੂਬ ਅਤੇ ਯੂਹੰਨਾ ਅਤੇ ਫ਼ਿਲਿਪੁੱਸ ਅਤੇ ਬਰਥੁਲਮਈ 15ਅਤੇ ਮੱਤੀ ਅਤੇ ਥੋਮਾ ਅਤੇ ਹਲਫ਼ਈ ਦਾ ਪੁੱਤਰ ਯਾਕੂਬ ਅਤੇ ਸ਼ਮਊਨ ਜਿਹੜਾ ਜ਼ੇਲੋਤੇਸ ਅਖਵਾਉਂਦਾ ਹੈ 16ਯਾਕੂਬ ਦਾ ਪੁੱਤਰ ਯਹੂਦਾ ਅਤੇ ਯਹੂਦਾ ਇਸਕਰਿਯੋਤੀ ਜਿਹੜਾ ਉਸ ਦਾ ਫੜਵਾਉਣ ਵਾਲਾ ਵੀ ਸੀ। 17ਅਤੇ ਉਹ ਉਨ੍ਹਾਂ ਨਾਲ ਉਤਰ ਕੇ ਪੱਧਰੇ ਥਾਂ ਖੜ੍ਹਾ ਹੋਇਆ, ਉਸ ਦੇ ਨਾਲ ਚੇਲਿਆਂ ਦੀ ਵੱਡੀ ਮੰਡਲੀ ਅਤੇ ਲੋਕਾਂ ਦੀ ਵੱਡੀ ਭੀੜ ਜਿਹੜੇ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਦੇ ਕੰਢਿਓਂ ਉਸ ਦੀ ਸੁਣਨ ਲਈ ਅਤੇ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ। 18ਅਤੇ ਜਿਹੜੇ ਅਸ਼ੁੱਧ ਆਤਮਾਵਾਂ ਤੋਂ ਦੁੱਖੀ ਸਨ ਉਹ ਚੰਗੇ ਕੀਤੇ ਗਏ। 19ਅਤੇ ਸਾਰੇ ਲੋਕ ਉਸ ਨੂੰ ਛੂਹਣਾ ਚਾਹੁੰਦੇ ਸਨ ਇਸ ਲਈ ਜੋ ਸਮਰੱਥਾ ਉਸ ਤੋਂ ਨਿੱਕਲ ਕੇ ਸਭਨਾਂ ਨੂੰ ਚੰਗਾ ਕਰਦੀ ਸੀ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ