Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 7

ਆਰਥੋਡਾਕਸ ਕੈਲੰਡਰ · 25 ਅਗਸਤ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 7 ਸਤੰਬਰ 2027

ਮੰਗਲਵਾਰ · ਪੰਤੇਕੁਸਤ ਤੋਂ ਬਾਅਦ 12ਵਾਂ ਹਫ਼ਤਾ · ਸੁਰ 2

ਤਿਉਹਾਰ ਅਤੇ ਸੰਤ

Return of the relics of the Apostle Bartholomew from Anastasiopolis to Lipari (6th C)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

2 ਕੁਰਿੰਥੀ 5:15–21

15ਅਤੇ ਉਹ ਸਭਨਾਂ ਦੇ ਲਈ ਮਰਿਆ ਕਿ ਜਿਹੜੇ ਜਿਉਂਦੇ ਹਨ ਉਹ ਅੱਗੇ ਤੋਂ ਆਪਣੇ ਲਈ ਨਹੀਂ ਸਗੋਂ ਉਹ ਦੇ ਲਈ ਜੀਉਣ, ਜਿਹੜਾ ਉਨ੍ਹਾਂ ਦੇ ਲਈ ਮਰਿਆ ਅਤੇ ਫੇਰ ਜੀ ਉੱਠਿਆ। 16ਸੋ ਅਸੀਂ ਹੁਣ ਤੋਂ ਕਿਸੇ ਨੂੰ ਸਰੀਰ ਦੇ ਅਨੁਸਾਰ ਨਹੀਂ ਪਛਾਣਦੇ ਹਾਂ ਭਾਵੇਂ ਅਸੀਂ ਮਸੀਹ ਨੂੰ ਸਰੀਰ ਦੇ ਅਨੁਸਾਰ ਜਾਣਿਆ ਹੈ ਪਰ ਹੁਣ ਉਸ ਤਰ੍ਹਾਂ ਉਹ ਨੂੰ ਫੇਰ ਨਹੀਂ ਜਾਣਦੇ। 17ਸੋ ਜੋ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਉਹ ਨਵੀਆਂ ਹੋ ਗਈਆਂ ਹਨ। 18ਪਰ ਸਾਰੀਆਂ ਗੱਲਾਂ ਪਰਮੇਸ਼ੁਰ ਤੋਂ ਹਨ, ਜਿਸ ਨੇ ਮਸੀਹ ਦੇ ਰਾਹੀਂ ਸਾਨੂੰ ਆਪਣੇ ਨਾਲ ਮਿਲਾ ਲਿਆ ਅਤੇ ਮੇਲ-ਮਿਲਾਪ ਦੇ ਸੇਵਕਾਈ ਸਾਨੂੰ ਦਿੱਤੀ। 19ਅਰਥਾਤ ਪਰਮੇਸ਼ੁਰ ਮਸੀਹ ਵਿੱਚ ਹੋ ਕੇ ਸੰਸਾਰ ਨੂੰ ਆਪਣੇ ਨਾਲ ਮਿਲਾ ਰਿਹਾ ਸੀ ਅਤੇ ਉਨ੍ਹਾਂ ਦੇ ਪਾਪਾਂ ਦਾ ਲੇਖਾ ਨਹੀਂ ਸੀ ਕਰਦਾ ਅਤੇ ਉਸ ਨੇ ਮੇਲ-ਮਿਲਾਪ ਦਾ ਬਚਨ ਸਾਨੂੰ ਸੌਂਪ ਦਿੱਤਾ। 20ਅਸੀਂ ਮਸੀਹ ਦੇ ਰਾਜਦੂਤ ਹਾਂ, ਤੁਸੀਂ ਸਮਝੋ ਪਰਮੇਸ਼ੁਰ ਸਾਡੇ ਰਾਹੀਂ ਮਿੰਨਤ ਕਰਦਾ ਹੈ, ਸੋ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਨਾਲ ਮੇਲ-ਮਿਲਾਪ ਕਰ ਲਓ। 21ਪਰਮੇਸ਼ੁਰ ਨੇ ਯਿਸੂ ਨੂੰ ਜਿਹੜਾ ਪਾਪ ਨੂੰ ਜਾਣਦਾ ਤੱਕ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦੀ ਧਾਰਮਿਕਤਾ ਬਣੀਏ।

ਇੰਜੀਲ

ਮਰਕੁ 1:16–22

16ਗਲੀਲ ਦੀ ਝੀਲ ਦੇ ਕੰਢੇ ਉੱਤੇ ਫਿਰਦਿਆਂ ਉਸ ਨੇ ਸ਼ਮਊਨ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ, ਕਿਉਂ ਜੋ ਉਹ ਮਛਵਾਰੇ ਸਨ। 17ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੇਰੇ ਪਿੱਛੇ ਆਓ ਤਾਂ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ। 18ਅਤੇ ਉਹ ਉਸੇ ਵੇਲੇ ਆਪਣੇ ਜਾਲ਼ਾਂ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ। 19ਅਤੇ ਥੋੜੀ ਦੂਰ ਅੱਗੇ ਵੱਧ ਕੇ ਉਹ ਨੇ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਬੇੜੀ ਉੱਤੇ ਆਪਣੇ ਜਾਲ਼ਾਂ ਨੂੰ ਸਾਫ਼ ਕਰਦੇ ਸਨ। 20ਅਤੇ ਉਸ ਨੇ ਤੁਰੰਤ ਉਨ੍ਹਾਂ ਨੂੰ ਸੱਦਿਆ ਅਤੇ ਉਹ ਆਪਣੇ ਪਿਤਾ ਜ਼ਬਦੀ ਨੂੰ ਮਜ਼ਦੂਰਾਂ ਨਾਲ ਬੇੜੀ ਵਿੱਚ ਛੱਡ ਕੇ ਉਸ ਦੇ ਮਗਰ ਤੁਰ ਪਏ। 21ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਸਬਤ ਦੇ ਦਿਨ ਉਹ ਤੁਰੰਤ ਪ੍ਰਾਰਥਨਾ ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ। 22ਅਤੇ ਉਹ ਉਸ ਦੇ ਉਪਦੇਸ਼ ਤੋਂ ਹੈਰਾਨ ਹੋਏ ਕਿਉਂ ਜੋ ਉਹ ਉਨ੍ਹਾਂ ਦੇ ਉਪਦੇਸ਼ਕਾਂ ਵਾਂਗੂੰ ਨਹੀਂ ਪਰ ਅਧਿਕਾਰ ਵਾਲੇ ਵਾਂਗੂੰ ਉਨ੍ਹਾਂ ਨੂੰ ਉਪਦੇਸ਼ ਦਿੰਦਾ ਸੀ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਗਸਤ 25 ਸਿਵਲ ਕੈਲੰਡਰ ਦਾ ਸਤੰਬਰ 7 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ