ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 8
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 8 ਸਤੰਬਰ 2027
ਬੁੱਧਵਾਰ · ਆਮ ਸਮੇਂ ਦਾ 23ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਧੰਨ ਕੁਆਰੀ ਮਰਿਯਮ ਦਾ ਜਨਮ
ਤਿਉਹਾਰ · ਉਪਾਸਨਾ ਦਾ ਰੰਗ: ਚਿੱਟਾ
ਦਿਨ ਦੇ ਪਾਠ
ਪਹਿਲਾ ਪਾਠ
ਜਾਂ: ਰੋਮ 8:28–30
2ਪਰ ਹੇ ਬੈਤਲਹਮ ਅਫਰਾਥਾਹ, ਭਾਵੇਂ ਤੂੰ ਯਹੂਦਾਹ ਦੇ ਹਜ਼ਾਰਾਂ ਵਿੱਚ ਛੋਟਾ ਹੈਂ, ਤਾਂ ਵੀ ਤੇਰੇ ਵਿੱਚੋਂ ਮੇਰੇ ਲਈ ਇੱਕ ਪੁਰਖ ਨਿੱਕਲੇਗਾ, ਜੋ ਇਸਰਾਏਲ ਵਿੱਚ ਹਾਕਮ ਹੋਵੇਗਾ, ਜਿਸ ਦਾ ਨਿੱਕਲਣਾ ਪ੍ਰਾਚੀਨ ਸਮੇਂ ਤੋਂ, ਸਗੋਂ ਅਨਾਦੀ ਤੋਂ ਹੈ। 3ਇਸ ਲਈ ਉਹ ਉਹਨਾਂ ਨੂੰ ਉਸ ਸਮੇਂ ਤੱਕ ਛੱਡ ਦੇਵੇਗਾ, ਜਦ ਤੱਕ ਜਣਨ ਵਾਲੀ ਜਨਮ ਨਾ ਦੇਵੇ, ਤਦ ਉਹ ਦੇ ਭਰਾਵਾਂ ਵਿੱਚੋਂ ਬਚੇ ਹੋਏ ਇਸਰਾਏਲੀਆਂ ਕੋਲ ਮੁੜ ਜਾਣਗੇ। 4ਉਹ ਖੜ੍ਹਾ ਹੋ ਕੇ ਯਹੋਵਾਹ ਦੇ ਬਲ ਵਿੱਚ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਪਰਤਾਪ ਵਿੱਚ ਆਪਣਾ ਇੱਜੜ ਚਾਰੇਗਾ, ਅਤੇ ਉਹ ਸੁਰੱਖਿਅਤ ਰਹਿਣਗੇ, ਕਿਉਂ ਜੋ ਉਹ ਧਰਤੀ ਦੀਆਂ ਹੱਦਾਂ ਤੱਕ ਮਹਾਨ ਹੋਵੇਗਾ। 5ਉਹ ਸਾਡੀ ਸ਼ਾਂਤੀ ਹੋਵੇਗਾ। ਜਦ ਅੱਸ਼ੂਰੀ ਸਾਡੇ ਦੇਸ਼ ਉੱਤੇ ਚੜ੍ਹਾਈ ਕਰਨਗੇ, ਜਦ ਉਹ ਸਾਡੇ ਗੜ੍ਹਾਂ ਵਿੱਚ ਫਿਰਨਗੇ, ਤਦ ਅਸੀਂ ਉਹਨਾਂ ਦੇ ਵਿਰੁੱਧ ਸੱਤ ਅਯਾਲੀ, ਸਗੋਂ ਮਨੁੱਖਾਂ ਵਿੱਚੋਂ ਅੱਠ ਪ੍ਰਧਾਨ ਖੜ੍ਹੇ ਕਰਾਂਗੇ।
ਜਵਾਬੀ ਭਜਨ
5ਪਰ ਮੈਂ ਤੇਰੀ ਦਯਾ ਉੱਤੇ ਭਰੋਸਾ ਰੱਖਿਆ ਹੈ, ਮੇਰਾ ਮਨ ਤੇਰੇ ਬਚਾਓ ਉੱਤੇ ਖੁਸ਼ੀ ਮਨਾਵੇਗਾ। 6ਮੈਂ ਯਹੋਵਾਹ ਲਈ ਗਾਵਾਂਗਾ, ਉਸ ਨੇ ਮੇਰੇ ਉੱਤੇ ਪਰਉਪਕਾਰ ਜੋ ਕੀਤਾ ਹੈ।
ਇੰਜੀਲ
1ਯਿਸੂ ਮਸੀਹ ਦੀ ਵੰਸ਼ਾਵਲੀ, ਜਿਹੜਾ ਅਬਰਾਹਾਮ ਦੇ ਵੰਸ਼ ਵਿੱਚੋਂ ਦਾਊਦ ਦਾ ਪੁੱਤਰ ਸੀ। 2ਅਬਰਾਹਾਮ ਤੋਂ ਇਸਹਾਕ ਜੰਮਿਆ ਅਤੇ ਇਸਹਾਕ ਤੋਂ ਯਾਕੂਬ ਜੰਮਿਆ ਅਤੇ ਯਾਕੂਬ ਤੋਂ ਯਹੂਦਾਹ ਤੇ ਉਸ ਦੇ ਭਰਾ ਜੰਮੇ। 3ਯਹੂਦਾਹ ਤੋਂ ਫ਼ਰਸ ਅਤੇ ਜ਼ਰਾ ਤਾਮਾਰ ਦੀ ਕੁੱਖੋਂ ਜੰਮੇ ਅਤੇ ਫ਼ਰਸ ਤੋਂ ਹਸਰੋਨ ਜੰਮਿਆ ਅਤੇ ਹਸਰੋਨ ਤੋਂ ਰਾਮ ਜੰਮਿਆ। 4ਰਾਮ ਤੋਂ ਅੰਮੀਨਾਦਾਬ ਜੰਮਿਆ ਅਤੇ ਅੰਮੀਨਾਦਾਬ ਤੋਂ ਨਹਸ਼ੋਨ ਜੰਮਿਆ ਅਤੇ ਨਹਸ਼ੋਨ ਤੋਂ ਸਲਮੋਨ ਜੰਮਿਆ। 5ਸਲਮੋਨ ਤੋਂ ਬੋਅਜ਼ ਰਾਹਾਬ ਦੀ ਕੁੱਖੋਂ ਜੰਮਿਆ ਅਤੇ ਬੋਅਜ਼ ਤੋਂ ਓਬੇਦ ਰੂਥ ਦੀ ਕੁੱਖੋਂ ਜੰਮਿਆ ਅਤੇ ਓਬੇਦ ਤੋਂ ਯੱਸੀ ਜੰਮਿਆ। 6ਯੱਸੀ ਤੋਂ ਦਾਊਦ ਰਾਜਾ ਜੰਮਿਆ ਅਤੇ ਦਾਊਦ ਰਾਜਾ ਤੋਂ ਸੁਲੇਮਾਨ ਊਰੀਯਾਹ ਦੀ ਔਰਤ ਦੀ ਕੁੱਖੋਂ ਜੰਮਿਆ। 7ਸੁਲੇਮਾਨ ਤੋਂ ਰਹਬੁਆਮ ਜੰਮਿਆ ਅਤੇ ਰਹਬੁਆਮ ਤੋਂ ਅਬੀਯਾਹ ਜੰਮਿਆ ਅਤੇ ਅਬੀਯਾਹ ਤੋਂ ਆਸਾ ਜੰਮਿਆ। 8ਆਸਾ ਤੋਂ ਯਹੋਸ਼ਾਫ਼ਾਤ ਜੰਮਿਆ ਅਤੇ ਯਹੋਸ਼ਾਫ਼ਾਤ ਤੋਂ ਯੋਰਾਮ ਜੰਮਿਆ ਅਤੇ ਯੋਰਾਮ ਤੋਂ ਉੱਜ਼ੀਯਾਹ ਜੰਮਿਆ। 9ਉੱਜ਼ੀਯਾਹ ਤੋਂ ਯੋਥਾਮ ਜੰਮਿਆ ਅਤੇ ਯੋਥਾਮ ਤੋਂ ਆਹਾਜ਼ ਜੰਮਿਆ ਅਤੇ ਆਹਾਜ਼ ਤੋਂ ਹਿਜ਼ਕੀਯਾਹ ਜੰਮਿਆ। 10ਹਿਜ਼ਕੀਯਾਹ ਤੋਂ ਮਨੱਸ਼ਹ ਜੰਮਿਆ ਅਤੇ ਮਨੱਸ਼ਹ ਤੋਂ ਆਮੋਨ ਜੰਮਿਆ ਅਤੇ ਆਮੋਨ ਤੋਂ ਯੋਸ਼ੀਯਾਹ ਜੰਮਿਆ। 11ਯੋਸ਼ੀਯਾਹ ਤੋਂ ਯਕਾਨਯਾਹ ਅਤੇ ਉਹ ਦੇ ਭਰਾ ਬਾਬੁਲ ਵੱਲ ਜਾਣ ਦੇ ਸਮੇਂ ਜੰਮੇ। 12ਬਾਬੁਲ ਵੱਲ ਜਾਣ ਤੋਂ ਬਾਅਦ ਯਕਾਨਯਾਹ ਤੋਂ ਸ਼ਅਲਤੀਏਲ ਜੰਮਿਆ ਅਤੇ ਸ਼ਅਲਤੀਏਲ ਤੋਂ ਜ਼ਰੁੱਬਾਬਲ ਜੰਮਿਆ। 13ਜ਼ਰੁੱਬਾਬਲ ਤੋਂ ਅਬੀਹੂਦ ਜੰਮਿਆ ਅਤੇ ਅਬੀਹੂਦ ਤੋਂ ਅਲਯਾਕੀਮ ਜੰਮਿਆ ਅਤੇ ਅਲਯਾਕੀਮ ਤੋਂ ਅੱਜ਼ੋਰ ਜੰਮਿਆ। 14ਅੱਜ਼ੋਰ ਤੋਂ ਸਾਦੋਕ ਜੰਮਿਆ ਅਤੇ ਸਾਦੋਕ ਤੋਂ ਯਾਕੀਨ ਜੰਮਿਆ ਅਤੇ ਯਾਕੀਨ ਤੋਂ ਅਲੀਹੂਦ ਜੰਮਿਆ। 15ਅਲੀਹੂਦ ਤੋਂ ਅਲਾਜ਼ਾਰ ਜੰਮਿਆ ਅਤੇ ਅਲਾਜ਼ਾਰ ਤੋਂ ਮੱਥਾਨ ਜੰਮਿਆ ਅਤੇ ਮੱਥਾਨ ਤੋਂ ਯਾਕੂਬ ਜੰਮਿਆ। 16ਅਤੇ ਯਾਕੂਬ ਤੋਂ ਯੂਸੁਫ਼ ਜੰਮਿਆ। ਉਹ ਮਰਿਯਮ ਦਾ ਪਤੀ ਸੀ ਜਿਸ ਦੀ ਕੁੱਖੋਂ ਯਿਸੂ ਨੇ ਜਨਮ ਲਿਆ, ਜਿਹੜਾ ਮਸੀਹ ਅਖਵਾਉਂਦਾ ਹੈ। 18ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ, ਕਿ ਜਦ ਉਹ ਦੀ ਮਾਤਾ ਮਰਿਯਮ ਦੀ ਯੂਸੁਫ਼ ਨਾਲ ਮੰਗਣੀ ਹੋਈ ਸੀ ਤਦ ਉਨ੍ਹਾਂ ਦੇ ਵਿਆਹ ਹੋਣ ਤੋਂ ਪਹਿਲਾਂ ਉਹ ਪਵਿੱਤਰ ਆਤਮਾ ਤੋਂ ਗਰਭਵਤੀ ਪਾਈ ਗਈ। 19ਤਦ ਉਸ ਦੇ ਪਤੀ ਯੂਸੁਫ਼ ਨੇ, ਜਿਹੜਾ ਧਰਮੀ ਪੁਰਖ ਸੀ ਅਤੇ ਨਹੀਂ ਸੀ ਚਾਹੁੰਦਾ ਕਿ ਉਸ ਨੂੰ ਬਦਨਾਮ ਕਰੇ, ਇਹ ਸੋਚਿਆ ਕਿ ਉਹ ਨੂੰ ਚੁੱਪ-ਚਾਪ ਤਿਆਗ ਦੇਵੇ। 20ਪਰ ਜਦੋਂ ਉਹ ਇਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਸੀ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਸੁਫ਼ਨੇ ਵਿੱਚ ਉਹ ਨੂੰ ਦਰਸ਼ਣ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਹੈ, ਉਹ ਪਵਿੱਤਰ ਆਤਮਾ ਤੋਂ ਹੈ। 21ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ। 22ਇਹ ਸਭ ਕੁਝ ਇਸ ਲਈ ਹੋਇਆ ਕਿ ਜਿਹੜੀ ਗੱਲ ਪ੍ਰਭੂ ਨੇ ਨਬੀ ਦੇ ਦੁਆਰਾ ਆਖੀ ਸੀ ਉਹ ਪੂਰੀ ਹੋਵੇ, 23ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ। ਜਿਹ ਦਾ ਅਰਥ ਹੈ “ਪਰਮੇਸ਼ੁਰ ਸਾਡੇ ਨਾਲ”।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ