ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 8
ਆਰਥੋਡਾਕਸ ਕੈਲੰਡਰ · 26 ਅਗਸਤ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 8 ਸਤੰਬਰ 2027
ਬੁੱਧਵਾਰ · ਪੰਤੇਕੁਸਤ ਤੋਂ ਬਾਅਦ 12ਵਾਂ ਹਫ਼ਤਾ · ਸੁਰ 2
ਤਿਉਹਾਰ ਅਤੇ ਸੰਤ
Meeting of the Vladimir Icon of the Most Holy Mother of God (1395)
ਵਰਤ ਦਾ ਦਿਨ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸਵੇਰ ਦੀ ਪ੍ਰਾਰਥਨਾ: ਇੰਜੀਲ (ਪਰਮੇਸ਼ੁਰ ਦੀ ਮਾਤਾ ਦੇ ਵਲਾਦੀਮੀਰ ਆਈਕਨ ਲਈ)
39ਉਨ੍ਹੀਂ ਦਿਨੀਂ ਮਰਿਯਮ ਛੇਤੀ ਨਾਲ ਉੱਠ ਕੇ ਪਹਾੜੀ ਦੇਸ ਵਿੱਚ ਯਹੂਦਾਹ ਦੇ ਇੱਕ ਨਗਰ ਨੂੰ ਗਈ। 40ਅਤੇ ਜ਼ਕਰਯਾਹ ਦੇ ਘਰ ਵਿੱਚ ਜਾ ਕੇ ਇਲੀਸਬਤ ਨੂੰ ਨਮਸਕਾਰ ਕੀਤਾ। 41ਤਾਂ ਇਸ ਤਰ੍ਹਾਂ ਹੋਇਆ, ਕਿ ਜਦ ਇਲੀਸਬਤ ਨੇ ਮਰਿਯਮ ਦਾ ਨਮਸਕਾਰ ਸੁਣਿਆ ਤਾਂ ਬੱਚਾ ਉਸ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਇਲੀਸਬਤ ਪਵਿੱਤਰ ਆਤਮਾ ਨਾਲ ਭਰ ਗਈ। 42ਅਤੇ ਉਹ ਉੱਚੀ ਅਵਾਜ਼ ਨਾਲ ਬੋਲੀ, ਤੂੰ ਔਰਤਾਂ ਵਿੱਚੋਂ ਧੰਨ ਹੈਂ ਅਤੇ ਧੰਨ ਹੈ ਤੇਰੀ ਕੁੱਖ ਦਾ ਫਲ। 43ਮੇਰੇ ਉੱਤੇ ਇਹ ਕਿਰਪਾ ਕਿਵੇਂ ਹੋਈ ਜੋ ਮੇਰੇ ਪ੍ਰਭੂ ਦੀ ਮਾਤਾ ਮੇਰੇ ਕੋਲ ਆਈ? 44ਵੇਖ, ਤੇਰੇ ਨਮਸਕਾਰ ਦੀ ਅਵਾਜ਼ ਮੇਰੇ ਕੰਨ ਵਿੱਚ ਪੈਂਦਿਆਂ ਹੀ, ਬੱਚਾ ਮੇਰੀ ਕੁੱਖ ਵਿੱਚ ਅਨੰਦ ਦੇ ਕਾਰਨ ਉੱਛਲ ਪਿਆ। 45ਅਤੇ ਧੰਨ ਹੈ ਉਹ ਜਿਸ ਨੇ ਵਿਸ਼ਵਾਸ ਕੀਤਾ ਕਿ ਜਿਹੜੀਆਂ ਗੱਲਾਂ ਪ੍ਰਭੂ ਦੇ ਵੱਲੋਂ ਉਸ ਨੂੰ ਆਖੀਆਂ ਗਈਆਂ, ਉਹ ਪੂਰੀਆਂ ਹੋਣਗੀਆਂ। 46ਤਦ ਮਰਿਯਮ ਨੇ ਆਖਿਆ, “ਮੇਰੀ ਜਾਨ ਪ੍ਰਭੂ ਦੀ ਵਡਿਆਈ ਕਰਦੀ ਹੈ, 47ਅਤੇ ਮੇਰੀ ਆਤਮਾ ਮੇਰੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਅਨੰਦ ਹੋਈ, 48ਕਿਉਂ ਜੋ ਉਸ ਨੇ ਆਪਣੀ ਦਾਸੀ ਦੀ ਅਧੀਨਗੀ ਉੱਤੇ ਨਿਗਾਹ ਕੀਤੀ”। ਵੇਖੋ ਤਾਂ, ਹੁਣ ਤੋਂ ਸਾਰੀਆਂ ਪੀੜ੍ਹੀਆਂ ਮੈਨੂੰ ਧੰਨ ਆਖਣਗੀਆਂ, 49ਕਿਉਂ ਜੋ ਉਸ ਸ਼ਕਤੀਮਾਨ ਨੇ ਮੇਰੇ ਲਈ ਵੱਡੇ ਕੰਮ ਕੀਤੇ ਹਨ ਅਤੇ ਉਸ ਦਾ ਨਾਮ ਪਵਿੱਤਰ ਹੈ। 56ਤਦ ਮਰਿਯਮ ਤਿੰਨ ਮਹੀਨੇ ਉਸ ਦੇ ਨਾਲ ਰਹਿ ਕੇ ਆਪਣੇ ਘਰ ਨੂੰ ਮੁੜ ਗਈ।
ਪੱਤ੍ਰੀ
11ਹੇ ਕੁਰਿੰਥੀਓ, ਸਾਡਾ ਮੂੰਹ ਤੁਹਾਡੇ ਵੱਲ ਖੁੱਲ੍ਹਾ ਹੈ, ਸਾਡਾ ਦਿਲ ਵੱਡਾ ਹੈ। 12ਸਾਡੇ ਵਿੱਚ ਤੁਹਾਡੇ ਲਈ ਕੋਈ ਰੁਕਾਵਟ ਨਹੀਂ ਪਰ ਤੁਹਾਡੇ ਹੀ ਦਿਲਾਂ ਵਿੱਚ ਰੁਕਾਵਟ ਹੈ। 13ਹੁਣ ਉਸ ਦੇ ਬਦਲੇ ਤੁਸੀਂ ਵੀ ਖੁੱਲ੍ਹੇ ਦਿਲ ਦੇ ਹੋਵੋ। ਮੈਂ ਤਾਂ ਤੁਹਾਨੂੰ ਬੱਚਿਆਂ ਵਾਂਗੂੰ ਆਖਦਾ ਹਾਂ। 14ਤੁਸੀਂ ਅਵਿਸ਼ਵਾਸੀਆਂ ਨਾਲ ਨਾ ਬਰਾਬਰੀ ਦੇ ਜੂਲੇ ਵਿੱਚ ਨਾ ਜੁੱਤੋ ਕਿਉਂ ਜੋ ਧਰਮ ਅਤੇ ਕੁਧਰਮ ਵਿੱਚ ਕੀ ਸਾਂਝ ਹੈ? ਅਤੇ ਚਾਨਣ ਦਾ ਹਨ੍ਹੇਰੇ ਨਾਲ ਕੀ ਮੇਲ ਹੈ? 15ਅਤੇ ਮਸੀਹ ਦਾ ਸ਼ੈਤਾਨ ਦੇ ਨਾਲ ਕੀ ਮਿਲਾਪ ਹੈ, ਅਥਵਾ ਵਿਸ਼ਵਾਸੀ ਦਾ ਅਵਿਸ਼ਵਾਸੀ ਨਾਲ ਕੀ ਹਿੱਸਾ ਹੈ? 16ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ - ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ।
ਪੱਤ੍ਰੀ (ਪਰਮੇਸ਼ੁਰ ਦੀ ਮਾਤਾ ਦੇ ਵਲਾਦੀਮੀਰ ਆਈਕਨ ਲਈ)
5ਤੁਹਾਡਾ ਉਹੋ ਸੁਭਾਓ ਹੋਵੇ ਜੋ ਮਸੀਹ ਯਿਸੂ ਦਾ ਵੀ ਸੀ। 6ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ। 7ਸਗੋਂ ਉਸ ਨੇ ਆਪਣੇ ਆਪ ਨੂੰ ਸੱਖਣਾ (ਜੋ ਕੁਝ ਉਸ ਕੋਲ ਸੀ, ਸਭ ਕੁਝ ਤਿਆਗ ਦਿੱਤਾ) ਕਰਕੇ ਦਾਸ ਦਾ ਰੂਪ ਧਾਰਿਆ ਅਤੇ ਮਨੁੱਖਾਂ ਦੀ ਸੂਰਤ ਵਿੱਚ ਜੰਮਿਆ। 8ਅਤੇ ਮਨੁੱਖ ਦੀ ਸ਼ਕਲ ਵਿੱਚ ਪਰਗਟ ਹੋ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਅਤੇ ਮੌਤ ਤੱਕ ਸਗੋਂ ਸਲੀਬ ਦੀ ਮੌਤ ਤੱਕ ਆਗਿਆਕਾਰ ਬਣਿਆ। 9ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ। 10ਜੋ ਸਵਰਗ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠਾਂ ਹਨ, ਯਿਸੂ ਦੇ ਨਾਮ ਵਿੱਚ ਹਰ ਗੋਡਾ ਨਿਵਾਇਆ ਜਾਵੇ। 11ਅਤੇ ਹਰ ਜ਼ਬਾਨ ਪਰਮੇਸ਼ੁਰ ਪਿਤਾ ਦੀ ਵਡਿਆਈ ਲਈ ਮੰਨ ਲਵੇ ਜੋ ਯਿਸੂ ਮਸੀਹ ਪ੍ਰਭੂ ਹੈ।
ਇੰਜੀਲ
23ਅਤੇ ਉਸ ਵੇਲੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ, ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ, 24ਹੇ ਯਿਸੂ ਨਾਸਰੀ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਜਨ ਹੈਂ! 25ਤਾਂ ਯਿਸੂ ਨੇ ਉਹ ਨੂੰ ਝਿੜਕ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ! 26ਸੋ ਉਹ ਅਸ਼ੁੱਧ ਆਤਮਾ ਉਸ ਨੂੰ ਮਰੋੜ ਕੇ ਵੱਡੀ ਅਵਾਜ਼ ਨਾਲ ਚੀਕਾਂ ਮਾਰਦਾ ਹੋਇਆ ਉਸ ਵਿੱਚੋਂ ਨਿੱਕਲ ਗਿਆ। 27ਅਤੇ ਉਹ ਸਾਰੇ ਲੋਕ ਇਸ ਗੱਲ ਤੋਂ ਹੈਰਾਨ ਹੋਏ ਕਿ ਆਪਸ ਵਿੱਚ ਚਰਚਾ ਕਰਨ ਲੱਗੇ ਜੋ ਇਹ ਕੀ ਗੱਲ ਹੈ? ਇਹ ਤਾਂ ਕੋਈ ਨਵੀਂ ਸਿੱਖਿਆ ਹੈ! ਉਹ ਤਾਂ ਅਸ਼ੁੱਧ ਆਤਮਾਵਾਂ ਨੂੰ ਅਧਿਕਾਰ ਨਾਲ ਹੁਕਮ ਦਿੰਦਾ ਹੈ, ਅਤੇ ਉਹ ਉਸ ਦੀ ਮੰਨ ਲੈਂਦੇ ਹਨ। 28ਅਤੇ ਗਲੀਲ ਦੇ ਸਾਰੇ ਇਲਾਕੇ ਵਿੱਚ ਉਹ ਦਾ ਨਾਮ ਫੈਲ ਗਿਆ।
ਇੰਜੀਲ (ਪਰਮੇਸ਼ੁਰ ਦੀ ਮਾਤਾ ਦੇ ਵਲਾਦੀਮੀਰ ਆਈਕਨ ਲਈ)
38ਫੇਰ ਜਦ ਉਹ ਚੱਲੇ ਜਾਂਦੇ ਸਨ ਤਾਂ ਉਹ ਇੱਕ ਪਿੰਡ ਵਿੱਚ ਪਹੁੰਚੇ ਅਤੇ ਮਾਰਥਾ ਨਾਮ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਉਤਾਰਿਆ। 39ਅਤੇ ਮਰਿਯਮ ਨਾਮਕ ਉਸ ਦੀ ਇੱਕ ਭੈਣ ਸੀ ਜਿਹੜੀ ਪ੍ਰਭੂ ਦੇ ਚਰਨਾਂ ਕੋਲ ਬੈਠ ਕੇ ਉਸ ਦਾ ਬਚਨ ਸੁਣਦੀ ਸੀ। 40ਪਰ ਮਾਰਥਾ ਸੇਵਾ ਕਰਦੀ-ਕਰਦੀ ਘਬਰਾ ਗਈ ਅਤੇ ਉਸ ਦੇ ਕੋਲ ਆਣ ਕੇ ਕਿਹਾ, ਪ੍ਰਭੂ ਜੀ ਤੁਹਾਨੂੰ ਮੇਰੀ ਕੋਈ ਚਿੰਤਾ ਨਹੀਂ ਜੋ ਮੇਰੀ ਭੈਣ ਸੇਵਾ ਵਿੱਚ ਮੇਰੀ ਸਹਾਇਤਾ ਨਹੀਂ ਕਰਦੀ? ਮੇਰੀ ਸਹਾਇਤਾ ਲਈ ਉਸ ਨੂੰ ਕਹੋ। 41ਪਰ ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, ਮਾਰਥਾ! ਮਾਰਥਾ! ਤੂੰ ਬਹੁਤੀਆਂ ਵਸਤਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ। 42ਪਰ ਇੱਕ ਗੱਲ ਦੀ ਲੋੜ ਹੈ। ਮਰਿਯਮ ਨੇ ਤਾਂ ਉਹ ਚੰਗਾ ਹਿੱਸਾ ਪਸੰਦ ਕੀਤਾ ਹੈ ਜੋ ਉਸ ਤੋਂ ਖੋਹਿਆ ਨਾ ਜਾਵੇਗਾ। 11:27ਅਤੇ ਇਹ ਹੋਇਆ ਕਿ ਜਦ ਯਿਸੂ ਇਹ ਗੱਲਾਂ ਕਰ ਰਹੇ ਸਨ ਤਾਂ ਭੀੜ ਵਿੱਚੋਂ ਇੱਕ ਔਰਤ ਨੇ ਪੁਕਾਰ ਕੇ ਕਿਹਾ, ਕਿ ਧੰਨ ਹੈ ਉਹ ਮਾਂ ਜਿਸ ਨੇ ਤੈਨੂੰ ਜਨਮ ਦਿੱਤਾ ਅਤੇ ਉਹ ਛਾਤੀਆਂ ਜਿਨ੍ਹਾਂ ਨੇ ਤੈਨੂੰ ਚੁੰਘਾਇਆ ਹੈ! 28ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਗਸਤ 26 ਸਿਵਲ ਕੈਲੰਡਰ ਦਾ ਸਤੰਬਰ 8 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ