ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 9
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 9 ਸਤੰਬਰ 2027
ਵੀਰਵਾਰ · ਆਮ ਸਮੇਂ ਦਾ 23ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 23ਵੇਂ ਹਫ਼ਤੇ ਦਾ ਵੀਰਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸੰਤ ਪੀਟਰ ਕਲੇਵਰ, ਪਾਦਰੀ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
12ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ। 13ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਜੇ ਦੀ ਸਹਿ ਲਵੇ ਅਤੇ ਇੱਕ ਦੂਜੇ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੂ ਨੇ ਵੀ ਤੁਹਾਨੂੰ ਮਾਫ਼ ਕੀਤਾ ਹੈ ਉਸੇ ਤਰ੍ਹਾਂ ਤੁਸੀਂ ਵੀ ਕਰੋ। 14ਅਤੇ ਇਨ੍ਹਾਂ ਸਭ ਦੇ ਉੱਤੋਂ ਦੀ ਪਿਆਰ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ। 15ਅਤੇ ਮਸੀਹ ਦੀ ਸ਼ਾਂਤੀ ਜਿਸ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਹੋ, ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ। 16ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਿਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ। 17ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।
ਜਵਾਬੀ ਭਜਨ
1ਹਲਲੂਯਾਹ! ਉਹ ਦੇ ਪਵਿੱਤਰ ਸਥਾਨ ਵਿੱਚ ਪਰਮੇਸ਼ੁਰ ਦੀ ਉਸਤਤ ਕਰੋ, ਉਹ ਦੀ ਸ਼ਕਤੀ ਦੇ ਅੰਬਰ ਵਿੱਚ ਉਹ ਦੀ ਉਸਤਤ ਕਰੋ! 2ਉਹ ਦੀ ਸਮਰੱਥਾ ਦੇ ਕੰਮਾਂ ਦੇ ਕਾਰਨ ਉਹ ਦੀ ਉਸਤਤ ਕਰੋ, ਉਹ ਦੀ ਅਤਿਅੰਤ ਮਹਾਨਤਾ ਦੇ ਜੋਗ ਉਹ ਦੀ ਉਸਤਤ ਕਰੋ! 3ਤੁਰ੍ਹੀ ਦੀ ਫੂਕ ਨਾਲ ਉਹ ਦੀ ਉਸਤਤ ਕਰੋ, ਸਿਤਾਰ ਤੇ ਬਰਬਤ ਨਾਲ ਉਹ ਦੀ ਉਸਤਤ ਕਰੋ, 4ਤਬਲੇ ਤੇ ਨੱਚਦੇ ਹੋਏ ਉਹ ਦੀ ਉਸਤਤ ਕਰੋ, ਤਾਰੇ ਵਾਲੇ ਵਾਜਿਆਂ ਤੇ ਬੰਸਰੀਆਂ ਨਾਲ ਉਹ ਦੀ ਉਸਤਤ ਕਰੋ! 5ਸਪੱਸ਼ਟ ਸੁਰ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ, ਛਣਕਣ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ! 6ਸਾਰੇ ਪ੍ਰਾਣੀਓ, ਯਹੋਵਾਹ ਦੀ ਉਸਤਤ ਕਰੋ! ਹਲਲੂਯਾਹ!
ਇੰਜੀਲ
27ਪਰ ਮੈਂ ਤੁਹਾਨੂੰ ਜੋ ਸੁਣਦੇ ਹੋ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਜੋ ਤੁਹਾਡੇ ਨਾਲ ਵੈਰ ਰੱਖਣ ਉਨ੍ਹਾਂ ਦਾ ਭਲਾ ਕਰੋ। 28ਜੋ ਤੁਹਾਨੂੰ ਸਰਾਪ ਦੇਣ ਉਨ੍ਹਾਂ ਨੂੰ ਬਰਕਤ ਦਿਉ। ਜੋ ਤੁਹਾਡੇ ਨਾਲ ਈਰਖਾ ਰੱਖਣ, ਉਨ੍ਹਾਂ ਲਈ ਪ੍ਰਾਰਥਨਾ ਕਰੋ। 29ਜੋ ਤੇਰੀ ਇੱਕ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ ਅਤੇ ਜੋ ਤੇਰੀ ਚਾਦਰ ਖੋਹ ਲਵੇ ਤਾਂ ਉਸ ਨੂੰ ਕੁੜਤਾ ਲੈਣ ਤੋਂ ਵੀ ਮਨ੍ਹਾ ਨਾ ਕਰ। 30ਜੋ ਕੋਈ ਤੇਰੇ ਕੋਲੋਂ ਮੰਗੇ ਉਸ ਨੂੰ ਦਿਹ ਅਤੇ ਜੋ ਤੇਰੀਆਂ ਵਸਤਾਂ ਖੋਹ ਲਵੇ ਉਸ ਤੋਂ ਮੁੜ ਨਾ ਮੰਗ। 31ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਜੋ ਲੋਕ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ। 32ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਡੀ ਕੀ ਵਡਿਆਈ, ਕਿਉਂ ਜੋ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ? 33ਅਤੇ ਜੇਕਰ ਤੁਸੀਂ ਸਿਰਫ਼ ਉਹਨਾਂ ਦਾ ਹੀ ਭਲਾ ਕਰੋ ਜਿਹੜੇ ਤੁਹਾਡਾ ਭਲਾ ਕਰਦੇ ਹਨ ਤਾਂ ਤੁਹਾਡੀ ਕੀ ਵਡਿਆਈ ਹੈ ਕਿਉਂ ਜੋ ਪਾਪੀ ਲੋਕ ਵੀ ਇਸੇ ਤਰ੍ਹਾਂ ਕਰਦੇ ਹਨ? 34ਜੇ ਤੁਸੀਂ ਉਨ੍ਹਾਂ ਹੀ ਨੂੰ ਉਧਾਰ ਦਿੰਦੇ ਹੋ ਜਿਨ੍ਹਾਂ ਕੋਲੋਂ ਲੈਣ ਦੀ ਆਸ ਹੋਵੇ ਤਾਂ ਤੁਹਾਡੀ ਕੀ ਭਲਿਆਈ ਹੈ? ਪਾਪੀ ਲੋਕ ਵੀ ਪਾਪੀਆਂ ਨੂੰ ਉਧਾਰ ਦਿੰਦੇ ਹਨ ਕਿ ਮੁੜ ਕੇ ਉਨ੍ਹਾਂ ਤੋਂ ਉਹਨਾਂ ਹੀ ਵਾਪਸ ਲੈ ਲੈਣ। 35ਪਰ ਤੁਸੀਂ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦਾ ਭਲਾ ਕਰੋ। ਨਿਰਾਸ਼ ਨਾ ਹੋ ਕੇ ਉਧਾਰ ਦੇਵੋ ਤਾਂ ਤੁਹਾਡਾ ਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ ਹੋਵੋਗੇ ਕਿ ਉਹ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਕਿਰਪਾਲੂ ਹੈ। 36ਦਿਆਲੂ ਬਣੋ ਜਿਵੇਂ ਕਿ ਤੁਹਾਡਾ ਪਿਤਾ ਦਿਆਲੂ ਹੈ। 37ਦੋਸ਼ ਨਾ ਲਾਓ ਤਾਂ ਤੁਹਾਡੇ ਉੱਤੇ ਦੋਸ਼ ਲਾਇਆ ਨਾ ਜਾਵੇਗਾ, ਅਤੇ ਅਪਰਾਧੀ ਨਾ ਠਹਿਰਾਓ ਤਾਂ ਤੁਸੀਂ ਅਪਰਾਧੀ ਨਾ ਠਹਿਰਾਏ ਜਾਓਗੇ। ਮਾਫ਼ ਕਰੋ ਤਾਂ ਤੁਸੀਂ ਮਾਫ਼ ਕੀਤੇ ਜਾਓਗੇ। 38ਦਿਓ ਤਾਂ ਤੁਹਾਨੂੰ ਦਿੱਤਾ ਜਾਵੇਗਾ, ਪੂਰਾ ਮਾਪ ਦੱਬ-ਦੱਬ ਕੇ ਹਿਲਾ-ਹਿਲਾ ਕੇ ਅਤੇ ਡੁਲ੍ਹਦਾ ਹੋਇਆ ਤੁਹਾਡੇ ਪੱਲੇ ਪਾਉਣਗੇ ਕਿਉਂਕਿ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮੁੜ ਮਿਣਿਆ ਜਾਵੇਗਾ।
ਅੱਜ ਦੇ ਸੰਤ
- ਸੰਤ ਪੀਟਰ ਕਲੇਵਰ, ਪਾਦਰੀ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ