ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 9
ਆਰਥੋਡਾਕਸ ਕੈਲੰਡਰ · 27 ਅਗਸਤ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 9 ਸਤੰਬਰ 2027
ਵੀਰਵਾਰ · ਪੰਤੇਕੁਸਤ ਤੋਂ ਬਾਅਦ 12ਵਾਂ ਹਫ਼ਤਾ · ਸੁਰ 2
ਤਿਉਹਾਰ ਅਤੇ ਸੰਤ
Venerable Pœmen the Great († c. 450)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
1ਸੋ ਹੇ ਪਿਆਰਿਓ, ਜਦੋਂ ਇਹ ਬਚਨ ਸਾਨੂੰ ਦਿੱਤੇ ਹੋਏ ਹਨ ਤਾਂ ਆਓ, ਅਸੀਂ ਆਪਣੇ ਆਪ ਨੂੰ ਸਰੀਰ ਅਤੇ ਆਤਮਾ ਦੀ ਸਾਰੀ ਅਸ਼ੁੱਧਤਾ ਤੋਂ ਸ਼ੁੱਧ ਕਰ ਕੇ ਪਰਮੇਸ਼ੁਰ ਦੇ ਡਰ ਨਾਲ ਪਵਿੱਤਰਤਾਈ ਨੂੰ ਸੰਪੂਰਨ ਕਰੀਏ। 2ਆਪਣੇ ਦਿਲਾਂ ਵਿੱਚ ਸਾਨੂੰ ਥਾਂ ਦਿਓ। ਅਸੀਂ ਕਿਸੇ ਉੱਤੇ ਜ਼ੁਲਮ ਨਹੀਂ ਕੀਤਾ, ਕਿਸੇ ਨੂੰ ਵਿਗਾੜਿਆ ਨਹੀਂ, ਕਿਸੇ ਨੂੰ ਠੱਗਿਆ ਨਹੀਂ। 3ਇਹ ਤਾਂ ਮੈਂ ਦੋਸ਼ ਲਾਉਣ ਨੂੰ ਨਹੀਂ ਆਖਦਾ ਹਾਂ ਕਿਉਂ ਜੋ ਮੈਂ ਅੱਗੇ ਹੀ ਕਿਹਾ ਹੈ ਕਿ ਤੁਸੀਂ ਸਾਡੇ ਦਿਲਾਂ ਵਿੱਚ ਹੋ ਅਤੇ ਸਾਡਾ ਮਰਨਾ ਜੀਣਾ ਇਕੱਠਾ ਹੋਵੇ। 4ਤੁਹਾਡੇ ਉੱਤੇ ਮੇਰਾ ਬਹੁਤ ਭਰੋਸਾ ਹੈ, ਤੁਹਾਡੇ ਵਿਖੇ ਮੇਰਾ ਬਹੁਤ ਮਾਣ ਹੈ। ਮੈਂ ਦਿਲਾਸੇ ਨਾਲ ਭਰਿਆ ਹੋਇਆ ਹਾਂ। ਮੈਂ ਆਪਣੇ ਅਤੇ ਤੁਹਾਡੇ ਹਰ ਕਸ਼ਟ ਵਿੱਚ ਅਨੰਦ ਨਾਲ ਫੁੱਲਿਆ ਨਹੀਂ ਸਮਾਉਦਾ। 5ਜਦ ਅਸੀਂ ਮਕਦੂਨਿਯਾ ਵਿੱਚ ਆਏ ਤਦ ਵੀ ਸਾਡੇ ਸਰੀਰ ਨੂੰ ਕੁਝ ਚੈਨ ਨਹੀਂ ਸੀ ਸਗੋਂ ਅਸੀਂ ਹਰ ਪਾਸਿਓਂ ਕਸ਼ਟ ਵਿੱਚ ਪਏ ਸੀ, ਬਾਹਰੋਂ ਝਗੜੇ ਅੰਦਰੋਂ ਭਿਆਨਕ ਗੱਲਾਂ। 6ਤਾਂ ਵੀ ਉਸ ਨੇ ਜਿਹੜਾ ਅਧੀਨਾਂ ਨੂੰ ਦਿਲਾਸਾ ਦੇਣ ਵਾਲਾ ਹੈ ਅਰਥਾਤ ਪਰਮੇਸ਼ੁਰ ਨੇ ਤੀਤੁਸ ਦੇ ਆਉਣ ਨਾਲ ਸਾਨੂੰ ਦਿਲਾਸਾ ਦਿੱਤਾ। 7ਅਤੇ ਨਿਰੇ ਉਸ ਦੇ ਆਉਣ ਕਰਕੇ ਹੀ ਨਹੀਂ ਸਗੋਂ ਉਸ ਦਿਲਾਸੇ ਤੋਂ ਵੀ ਜਿਹੜਾ ਉਸ ਨੂੰ ਤੁਹਾਡੇ ਵਿੱਚ ਪ੍ਰਾਪਤ ਹੋਇਆ ਅਤੇ ਸਾਨੂੰ ਤੁਹਾਡੀ ਚਾਹਤ, ਤੁਹਾਡੇ ਸੋਗ, ਤੁਹਾਡੀ ਅਣਖ ਦਾ ਜੋ ਮੇਰੇ ਲਈ ਹੈ ਸਮਾਚਾਰ ਦੱਸਿਆ ਜਿਸ ਕਰਕੇ ਮੈਂ ਹੋਰ ਵੀ ਅਨੰਦ ਹੋਇਆ। 8ਕਿਉਂ ਜੋ ਭਾਵੇਂ ਮੈਂ ਆਪਣੀ ਪੱਤ੍ਰੀ ਨਾਲ ਤੁਹਾਨੂੰ ਉਦਾਸ ਕੀਤਾ ਤਾਂ ਵੀ ਮੈਂ ਪਛਤਾਉਂਦਾ ਨਹੀਂ ਭਾਵੇਂ ਮੈਂ ਪਹਿਲਾਂ ਪਛਤਾਉਂਦਾ ਸੀ ਕਿਉਂਕਿ ਮੈਂ ਵੇਖਦਾ ਹਾਂ ਜੋ ਉਸ ਪੱਤ੍ਰੀ ਨੇ ਤੁਹਾਨੂੰ ਉਦਾਸ ਕੀਤਾ ਸੀ ਭਾਵੇਂ ਥੋੜ੍ਹੇ ਸਮੇਂ ਤੱਕ। 9ਹੁਣ ਮੈਂ ਅਨੰਦ ਕਰਦਾ ਹਾਂ ਇਸ ਲਈ ਨਹੀਂ ਜੋ ਤੁਸੀਂ ਉਦਾਸ ਹੋਏ ਸਗੋਂ ਇਸ ਲਈ ਜੋ ਤੁਹਾਡੀ ਉਦਾਸੀ ਦਾ ਫਲ ਤੋਬਾ ਹੋਇਆ ਕਿਉਂ ਜੋ ਤੁਸੀਂ ਪਰਮੇਸ਼ੁਰ ਯੋਗ ਉਦਾਸ ਹੋਏ ਜੋ ਸਾਡੇ ਤੋਂ ਕਿਸੇ ਗੱਲ ਵਿੱਚ ਤੁਹਾਡਾ ਨੁਕਸਾਨ ਨਾ ਹੋ ਜਾਏ। 10ਕਿਉਂ ਜੋ ਪਰਮੇਸ਼ੁਰ ਯੋਗ ਉਦਾਸੀ ਮੁਕਤੀ ਲਈ ਅਜਿਹੀ ਤੋਬਾ ਪੈਦਾ ਕਰਦੀ ਹੈ ਜਿਸ ਤੋਂ ਕੋਈ ਪਛਤਾਉਂਦਾ ਨਹੀਂ ਪਰ ਸੰਸਾਰ ਦੀ ਉਦਾਸੀ ਮੌਤ ਨੂੰ ਪੈਦਾ ਕਰਦੀ ਹੈ।
ਇੰਜੀਲ
29ਉਹ ਤੁਰੰਤ ਪ੍ਰਾਰਥਨਾ ਘਰ ਵਿੱਚੋਂ ਬਾਹਰ ਨਿੱਕਲ ਕੇ, ਯਾਕੂਬ ਅਤੇ ਯੂਹੰਨਾ ਸਣੇ ਸ਼ਮਊਨ ਤੇ ਅੰਦ੍ਰਿਯਾਸ ਦੇ ਘਰ ਆਏ। 30ਅਤੇ ਸ਼ਮਊਨ ਦੀ ਸੱਸ ਬੁਖ਼ਾਰ ਨਾਲ ਦੁਖੀ ਪਈ ਸੀ ਤਦ ਉਨ੍ਹਾਂ ਨੇ ਉਸੇ ਵੇਲੇ ਯਿਸੂ ਨੂੰ ਖ਼ਬਰ ਦਿੱਤੀ। 31ਤਦ ਉਹ ਉਸ ਕੋਲ ਆਇਆ ਅਤੇ ਉਸ ਦਾ ਹੱਥ ਫੜ੍ਹ ਕੇ ਉੱਠਾਇਆ ਤਾਂ ਉਹ ਦਾ ਬੁਖ਼ਾਰ ਉਤਰ ਗਿਆ ਅਤੇ ਉਸ ਨੇ ਉਨ੍ਹਾਂ ਦੀ ਸੇਵਾ ਕੀਤੀ। 32ਅਤੇ ਸ਼ਾਮ ਨੂੰ ਜਦੋਂ ਸੂਰਜ ਡੁੱਬ ਗਿਆ ਤਾਂ ਲੋਕ ਸਾਰੇ ਰੋਗੀਆਂ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਉਸ ਕੋਲ ਲਿਆਏ। 33ਅਤੇ ਸਾਰਾ ਨਗਰ ਦਰਵਾਜ਼ੇ ਉੱਤੇ ਇਕੱਠਾ ਹੋਇਆ। 34ਅਤੇ ਉਸ ਨੇ ਬਹੁਤਿਆਂ ਨੂੰ ਜਿਹੜੇ ਭਾਂਤ-ਭਾਂਤ ਦੇ ਰੋਗੀ ਸਨ, ਚੰਗਾ ਕੀਤਾ ਅਤੇ ਬਹੁਤ ਸਾਰੇ ਭੂਤਾਂ ਨੂੰ ਕੱਢ ਦਿੱਤਾ ਅਤੇ ਭੂਤਾਂ ਨੂੰ ਬੋਲਣ ਨਾ ਦਿੱਤਾ ਕਿਉਂ ਜੋ ਉਹ ਉਸ ਨੂੰ ਪਛਾਣਦੀਆਂ ਸਨ। 35ਉਹ ਵੱਡੇ ਤੜਕੇ, ਦਿਨ ਨਿੱਕਲਣ ਤੋਂ ਬਹੁਤ ਪਹਿਲਾਂ ਉੱਠ ਕੇ ਬਾਹਰ ਨਿੱਕਲਿਆ ਅਤੇ ਇੱਕ ਉਜਾੜ ਥਾਂ ਵਿੱਚ ਜਾ ਕੇ ਉੱਥੇ ਪ੍ਰਾਰਥਨਾ ਕੀਤੀ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਗਸਤ 27 ਸਿਵਲ ਕੈਲੰਡਰ ਦਾ ਸਤੰਬਰ 9 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ