Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 10

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 10 ਸਤੰਬਰ 2027

ਸ਼ੁੱਕਰਵਾਰ · ਆਮ ਸਮੇਂ ਦਾ 23ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 23ਵੇਂ ਹਫ਼ਤੇ ਦਾ ਸ਼ੁੱਕਰਵਾਰ

ਆਮ ਦਿਨ · ਉਪਾਸਨਾ ਦਾ ਰੰਗ: ਹਰਾ

ਵਰਤ ਅਤੇ ਤੋਬਾ

ਤੋਬਾ ਦਾ ਦਿਨ

ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।

ਦਿਨ ਦੇ ਪਾਠ

ਪਹਿਲਾ ਪਾਠ

1 ਤਿਮ 1:1–2, 12–14

1ਪੌਲੁਸ, ਜਿਹੜਾ ਸਾਡੇ ਮੁਕਤੀਦਾਤਾ ਪਰਮੇਸ਼ੁਰ ਅਤੇ ਸਾਡੀ ਆਸ ਪ੍ਰਭੂ ਯਿਸੂ ਮਸੀਹ ਦੀ ਆਗਿਆ ਅਨੁਸਾਰ ਉਸਦਾ ਰਸੂਲ ਹਾਂ। 2ਅੱਗੇ ਯੋਗ ਤਿਮੋਥਿਉਸ ਨੂੰ ਜਿਹੜਾ ਵਿਸ਼ਵਾਸ ਵਿੱਚ ਮੇਰਾ ਸੱਚਾ ਪੁੱਤਰ ਹੈ, ਪਿਤਾ ਪਰਮੇਸ਼ੁਰ ਅਤੇ ਮਸੀਹ ਯਿਸੂ ਸਾਡੇ ਪ੍ਰਭੂ ਦੀ ਵੱਲੋਂ ਕਿਰਪਾ, ਦਯਾ ਅਤੇ ਸ਼ਾਂਤੀ ਮਿਲਦੀ ਰਹੇ। 12ਮੈਂ ਮਸੀਹ ਯਿਸੂ ਸਾਡੇ ਪ੍ਰਭੂ ਦਾ, ਜਿਸ ਨੇ ਮੈਨੂੰ ਬਲ ਦਿੱਤਾ ਧੰਨਵਾਦ ਕਰਦਾ ਹਾਂ ਇਸ ਲਈ ਜੋ ਉਹ ਨੇ ਮੈਨੂੰ ਵਿਸ਼ਵਾਸਯੋਗ ਸਮਝ ਕੇ ਇਹ ਸੇਵਾ ਦਿੱਤੀਆਂ। 13ਭਾਵੇਂ ਮੈਂ ਪਹਿਲਾਂ ਨਿੰਦਿਆ ਕਰਨ ਵਾਲਾ, ਸਤਾਉਣ ਵਾਲਾ ਅਤੇ ਧੱਕੇਖੋਰਾ ਸੀ ਪਰ ਮੇਰੇ ਉੱਤੇ ਰਹਿਮ ਹੋਇਆ ਇਸ ਲਈ ਜੋ ਮੈਂ ਇਹ ਅਵਿਸ਼ਵਾਸ ਵਿੱਚ ਅਣਜਾਣਪੁਣੇ ਨਾਲ ਕੀਤਾ। 14ਅਤੇ ਸਾਡੇ ਪ੍ਰਭੂ ਦੀ ਕਿਰਪਾ, ਵਿਸ਼ਵਾਸ ਅਤੇ ਪਿਆਰ ਨਾਲ ਜੋ ਮਸੀਹ ਯਿਸੂ ਵਿੱਚ ਹੈ ਅੱਤ ਵਧੇਰੇ ਹੋਈ।

ਜਵਾਬੀ ਭਜਨ

ਜ਼ਬੂ 16:1–2, 5, 7–8, 11

1ਦਾਊਦ ਦਾ ਮਿੱਕਤਾਮ। ਹੇ ਪਰਮੇਸ਼ੁਰ, ਮੇਰੀ ਰੱਖਿਆ ਕਰ, ਕਿਉਂ ਜੋ ਮੈਂ ਤੇਰੀ ਹੀ ਸ਼ਰਨ ਆਇਆ ਹਾਂ। 2ਮੈਂ ਯਹੋਵਾਹ ਨੂੰ ਆਖਿਆ ਹੈ ਕਿ ਤੂੰ ਹੀ ਮੇਰਾ ਪ੍ਰਭੂ ਹੈ, ਤੇਰੇ ਤੋਂ ਬਿਨ੍ਹਾਂ ਮੇਰੀ ਕਿਤੇ ਵੀ ਭਲਿਆਈ ਨਹੀਂ। 5ਯਹੋਵਾਹ ਮੇਰੀ ਵਿਰਾਸਤ ਅਤੇ ਮੇਰੇ ਕਟੋਰੇ ਦਾ ਭਾਗ ਹੈ। ਤੂੰ ਮੇਰੇ ਹਿੱਸੇ ਦਾ ਰਖਵਾਲਾ ਹੈਂ। 7ਮੈਂ ਯਹੋਵਾਹ ਨੂੰ ਧੰਨ ਆਖਾਂਗਾ ਜਿਸ ਨੇ ਮੈਨੂੰ ਸਲਾਹ ਦਿੱਤੀ ਹੈ, ਰਾਤ ਦੇ ਸਮੇਂ ਮੇਰਾ ਦਿਲ ਸਿਖਾਉਂਦਾ ਹੈ। 8ਮੈਂ ਸਦਾ ਹੀ ਯਹੋਵਾਹ ਨੂੰ ਆਪਣੇ ਅੱਗੇ ਰੱਖਿਆ ਹੈ, ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ। 11ਤੂੰ ਮੈਨੂੰ ਜੀਵਨ ਦਾ ਮਾਰਗ ਵਿਖਾਵੇਂਗਾ, ਤੇਰੇ ਹਜ਼ੂਰ ਅਨੰਦ ਦੀ ਭਰਪੂਰੀ ਹੈ, ਤੇਰੇ ਸੱਜੇ ਹੱਥ ਸਦਾ ਖੁਸ਼ੀਆਂ ਹਨ।

ਇੰਜੀਲ

ਲੂਕਾ 6:39–42

39ਤਦ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕੇ ਕਿਹਾ, ਕੀ ਅੰਨ੍ਹਾ ਅੰਨ੍ਹੇ ਦਾ ਆਗੂ ਹੋ ਸਕਦਾ ਹੈ? ਕੀ ਉਹ ਦੋਵੇਂ ਟੋਏ ਵਿੱਚ ਨਾ ਡਿੱਗਣਗੇ? 40ਚੇਲਾ ਗੁਰੂ ਨਾਲੋਂ ਵੱਡਾ ਨਹੀਂ ਪਰ ਜੋ ਕੋਈ ਸਿੱਧ ਹੋਵੇਗਾ, ਉਹ ਆਪਣੇ ਗੁਰੂ ਵਰਗਾ ਹੋਵੇਗਾ। 41ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ ਕਿਉਂ ਵੇਖਦਾ ਹੈਂ ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ, ਉਸ ਵੱਲ ਧਿਆਨ ਨਹੀਂ ਦਿੰਦਾ? 42ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ, ਕਿ ਲਿਆ! ਉਸ ਕੱਖ ਨੂੰ ਜੋ ਤੇਰੀ ਅੱਖ ਵਿੱਚ ਹੈ ਕੱਢ ਦਿਆਂ? ਪਰ ਤੂੰ ਉਸ ਸ਼ਤੀਰ ਨੂੰ ਜਿਹੜਾ ਤੇਰੀ ਆਪਣੀ ਅੱਖ ਵਿੱਚ ਹੈ ਨਹੀਂ ਵੇਖਦਾ। ਹੇ ਕਪਟੀ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਚੰਗੀ ਤਰ੍ਹਾਂ ਵੇਖ ਕੇ ਤੂੰ ਉਸ ਕੱਖ ਨੂੰ ਜੋ ਤੇਰੇ ਭਰਾ ਦੀ ਅੱਖ ਵਿੱਚ ਹੈ ਕੱਢ ਸਕੇਂਗਾ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ