ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਸਤੰਬਰ 2027 › ਸਤੰਬਰ 10
ਆਰਥੋਡਾਕਸ ਕੈਲੰਡਰ · 28 ਅਗਸਤ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 10 ਸਤੰਬਰ 2027
ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ 12ਵਾਂ ਹਫ਼ਤਾ · ਸੁਰ 2
ਤਿਉਹਾਰ ਅਤੇ ਸੰਤ
Venerable Moses the Black of Scete († c. 400)
ਵਰਤ ਦਾ ਦਿਨ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸ਼ਾਮ ਦੀ ਪ੍ਰਾਰਥਨਾ: ਪਾਠ
ਇਸ ਅਨੁਵਾਦ ਵਿੱਚ ਨਹੀਂ
ਸ਼ਾਮ ਦੀ ਪ੍ਰਾਰਥਨਾ: ਪਾਠ
ਇਸ ਅਨੁਵਾਦ ਵਿੱਚ ਨਹੀਂ
ਸ਼ਾਮ ਦੀ ਪ੍ਰਾਰਥਨਾ: ਪਾਠ
ਇਸ ਅਨੁਵਾਦ ਵਿੱਚ ਨਹੀਂ
ਸਵੇਰ ਦੀ ਪ੍ਰਾਰਥਨਾ: ਇੰਜੀਲ
27ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ। 28ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ। 29ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ। 30ਕਿਉਂਕਿ ਮੇਰਾ ਜੂਲਾ ਸੁਖਾਲਾ ਅਤੇ ਮੇਰਾ ਭਾਰ ਹਲਕਾ ਹੈ।
ਪੱਤ੍ਰੀ
10ਕਿਉਂ ਜੋ ਪਰਮੇਸ਼ੁਰ ਯੋਗ ਉਦਾਸੀ ਮੁਕਤੀ ਲਈ ਅਜਿਹੀ ਤੋਬਾ ਪੈਦਾ ਕਰਦੀ ਹੈ ਜਿਸ ਤੋਂ ਕੋਈ ਪਛਤਾਉਂਦਾ ਨਹੀਂ ਪਰ ਸੰਸਾਰ ਦੀ ਉਦਾਸੀ ਮੌਤ ਨੂੰ ਪੈਦਾ ਕਰਦੀ ਹੈ। 11ਵੇਖੋ, ਤੁਹਾਡੀ ਉਸ ਪਰਮੇਸ਼ੁਰ ਯੋਗ ਉਦਾਸੀ ਨੇ ਤੁਹਾਡੇ ਵਿੱਚ ਕਿੰਨਾਂ ਹੀ ਜੋਸ਼, ਕਿੰਨਾਂ ਹੀ ਉੱਤਰ ਦੇਣਾ, ਕਿੰਨਾਂ ਹੀ ਕ੍ਰੋਧ, ਕਿੰਨਾਂ ਹੀ ਡਰ, ਕਿੰਨੀ ਹੀ ਚਾਹਤ, ਕਿੰਨੀ ਹੀ ਅਣਖ, ਕਿੰਨੀ ਹੀ ਲਗਨ ਪੈਦਾ ਕੀਤੀ! ਤੁਸੀਂ ਹਰ ਤਰ੍ਹਾਂ ਨਾਲ ਆਪਣੇ ਲਈ ਪਰਮਾਣ ਦਿੱਤਾ ਜੋ ਅਸੀਂ ਇਸ ਗੱਲ ਵਿੱਚ ਸਾਫ਼ ਹਾਂ। 12ਗੱਲ ਕਾਹਦੀ ਭਾਵੇਂ ਮੈਂ ਤੁਹਾਨੂੰ ਲਿਖਿਆ ਪਰ ਮੈਂ ਨਾ ਉਸ ਦੇ ਕਾਰਨ ਲਿਖਿਆ ਜਿਸ ਨੇ ਅਪਰਾਧ ਕੀਤਾ, ਨਾ ਉਸ ਦੇ ਕਾਰਨ ਜਿਸ ਦੇ ਨਾਲ ਅਪਰਾਧ ਹੋਇਆ ਸਗੋਂ ਇਸ ਕਾਰਨ ਜੋ ਤੁਹਾਡਾ ਜੋਸ਼ ਜਿਹੜਾ ਸਾਡੇ ਲਈ ਹੈ ਸੋ ਪਰਮੇਸ਼ੁਰ ਦੇ ਹਜ਼ੂਰ ਤੁਹਾਡੇ ਉੱਤੇ ਪ੍ਰਗਟ ਹੋਵੇ। 13ਇਸ ਲਈ ਅਸੀਂ ਦਿਲਾਸਾ ਪਾਇਆ ਹੈ ਪਰ ਆਪਣੇ ਦਿਲਾਸੇ ਤੋਂ ਬਿਨ੍ਹਾਂ ਅਸੀਂ ਤੀਤੁਸ ਦੇ ਅਨੰਦ ਦੇ ਕਾਰਨ ਹੋਰ ਵੀ ਬਹੁਤ ਵੱਧ ਕੇ ਅਨੰਦ ਕੀਤਾ ਕਿਉਂ ਜੋ ਉਸ ਦਾ ਆਤਮਾ ਤੁਹਾਡੇ ਸਾਰਿਆਂ ਤੋਂ ਤਾਜ਼ਾ ਹੋਇਆ ਹੈ। 14ਕਿਉਂਕਿ ਜੇ ਮੈਂ ਉਸ ਦੇ ਅੱਗੇ ਤੁਹਾਡੇ ਲਈ ਕਿਸੇ ਗੱਲ ਦਾ ਮਾਣ ਕੀਤਾ ਹੋਵੇ ਤਾਂ ਲੱਜਿਆਵਾਨ ਨਹੀਂ ਹੋਣਾ ਪਿਆ ਪਰ ਜਿਵੇਂ ਅਸੀਂ ਤੁਹਾਡੇ ਨਾਲ ਸਾਰੀਆਂ ਗੱਲਾਂ ਸੱਚ ਆਖੀਆਂ ਉਸੇ ਤਰ੍ਹਾਂ ਸਾਡਾ ਮਾਣ ਵੀ ਜਿਹੜਾ ਮੈਂ ਤੀਤੁਸ ਦੇ ਅੱਗੇ ਕੀਤਾ ਸੱਚਾ ਨਿੱਕਲਿਆ। 15ਅਤੇ ਉਹ ਤੁਹਾਡੇ ਸਭ ਦੀ ਆਗਿਆ-ਕਾਰਤਾ ਨੂੰ ਚੇਤੇ ਰੱਖ ਕੇ ਜੋ ਤੁਸੀਂ ਕਿਸ ਪ੍ਰਕਾਰ ਡਰਦੇ ਅਤੇ ਕੰਬਦੇ ਹੋਏ ਕਬੂਲ ਕੀਤਾ ਸੀ ਇਸ ਕਰਕੇ ਉਸ ਦਾ ਮਨ ਤੁਹਾਡੇ ਵੱਲ ਬਹੁਤ ਲੱਗਿਆ ਹੋਇਆ ਹੈ। 16ਮੈਂ ਅਨੰਦ ਹਾਂ ਜੋ ਹਰੇਕ ਗੱਲ ਵਿੱਚ ਤੁਹਾਡੀ ਵੱਲੋਂ ਮੇਰੀ ਖ਼ਾਤਰ ਦਲੇਰੀ ਹੈ।
ਪੱਤ੍ਰੀ (ਸ਼ਨੀਵਾਰ ਲਈ)
26ਹੇ ਭਰਾਵੋ ਆਪਣੇ ਸੱਦੇ ਉੱਤੇ ਧਿਆਨ ਕਰੋ ਭਈ ਸਰੀਰ ਦੇ ਅਨੁਸਾਰ ਨਾ ਤਾਂ ਬਾਹਲੇ ਬੁੱਧਵਾਨ, ਨਾ ਬਾਹਲੇ ਬਲਵਾਨ, ਨਾ ਬਾਹਲੇ ਕੁਲੀਨ ਸੱਦੇ ਹੋਏ ਹਨ। 27ਸਗੋਂ ਸੰਸਾਰ ਦੇ ਮੂਰਖਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬੁੱਧਵਾਨਾਂ ਨੂੰ ਲੱਜਿਆਵਾਨ ਕਰੇ ਅਤੇ ਸੰਸਾਰ ਦੇ ਨਿਰਬਲਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬਲਵੰਤਾਂ ਨੂੰ ਲੱਜਿਆਵਾਨ ਕਰੇ। 28ਅਤੇ ਸੰਸਾਰ ਦੇ ਤੁਛ ਅਤੇ ਤਿਆਗੇ ਹੋਇਆ ਨੂੰ ਨਾਲੇ ਉਹਨਾਂ ਨੂੰ ਜਿਹੜੇ ਹੇ ਹੀ ਨਹੀਂ ਪਰਮੇਸ਼ੁਰ ਨੇ ਚੁਣ ਲਿਆ ਭਈ ਉਨ੍ਹਾਂ ਨੂੰ ਜਿਹੜੇ ਹਨ ਵਿਅਰਥ ਕਰੇ। 29ਤਾਂ ਕਿ ਕੋਈ ਵੀ ਮਨੁੱਖ ਪਰਮੇਸ਼ੁਰ ਦੇ ਅੱਗੇ ਘਮੰਡ ਨਾ ਕਰੇ।
ਪੱਤ੍ਰੀ (ਸੰਤ ਅੱਯੂਬ ਲਈ)
22ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ, 23ਨਰਮਾਈ, ਸੰਜਮ। ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ। 24ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ। 25ਜੇ ਅਸੀਂ ਆਤਮਾ ਦੁਆਰਾ ਜਿਉਂਦੇ ਹਾਂ ਤਾਂ ਆਤਮਾ ਦੁਆਰਾ ਚੱਲੀਏ ਵੀ। 26ਅਸੀਂ ਘਮੰਡੀ ਹੋ ਕੇ ਨਾ ਇੱਕ ਦੂਜੇ ਨੂੰ ਖਿਝਾਈਏ ਅਤੇ ਨਾ ਇੱਕ ਦੂਜੇ ਨਾਲ ਖਾਰ ਰੱਖੀਏ। 6:1ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ। 2ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ।
ਇੰਜੀਲ
18ਯੂਹੰਨਾ ਦੇ ਚੇਲੇ ਅਤੇ ਫ਼ਰੀਸੀ ਵਰਤ ਰੱਖਦੇ ਸਨ, ਅਤੇ ਉਨ੍ਹਾਂ ਨੇ ਆਣ ਕੇ ਉਸ ਨੂੰ ਕਿਹਾ, ਇਹ ਦਾ ਕੀ ਕਾਰਨ ਹੈ ਜੋ ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਵਰਤ ਰੱਖਦੇ ਹਨ ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ? 19ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਦ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ ਭਲਾ, ਉਹ ਵਰਤ ਰੱਖ ਸਕਦੇ ਹਨ? ਜਿੰਨਾਂ ਚਿਰ ਲਾੜਾ ਉਨ੍ਹਾਂ ਦੇ ਨਾਲ ਹੈ ਉਹ ਵਰਤ ਨਹੀਂ ਰੱਖ ਸਕਦੇ। 20ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅਲੱਗ ਕੀਤਾ ਜਾਵੇਗਾ ਤਦ ਉਸ ਦਿਨ ਉਹ ਵਰਤ ਰੱਖਣਗੇ। 21ਪੁਰਾਣੇ ਕੱਪੜੇ ਨੂੰ ਨਵੇਂ ਕੱਪੜੇ ਦੀ ਟਾਕੀ ਕੋਈ ਨਹੀਂ ਲਾਉਂਦਾ, ਨਹੀਂ ਤਾਂ ਉਹ ਟਾਕੀ ਉਸ ਵਿੱਚੋਂ ਕੁਝ ਕੱਪੜਾ ਖਿੱਚ ਲੈਂਦੀ ਹੈ ਅਤੇ ਉਹ ਹੋਰ ਫਟ ਜਾਂਦਾ ਹੈ। 22ਅਤੇ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ, ਨਹੀਂ ਤਾਂ ਮੈਅ ਮਸ਼ਕਾਂ ਨੂੰ ਪਾੜ ਦੇਵੇਗੀ ਅਤੇ ਮੈਅ ਅਤੇ ਮਸ਼ਕਾਂ ਦੋਵੇਂ ਖ਼ਰਾਬ ਹੋ ਜਾਣਗੀਆਂ, ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰੀ ਜਾਂਦੀ ਹੈ।
ਇੰਜੀਲ (ਸ਼ਨੀਵਾਰ ਲਈ)
29ਜਦ ਉਹ ਯਰੀਹੋ ਤੋਂ ਨਿੱਕਲਦੇ ਸਨ, ਤਦ ਵੱਡੀ ਭੀੜ ਉਹ ਦੇ ਮਗਰ ਹੋ ਤੁਰੀ। 30ਅਤੇ ਵੇਖੋ ਕਿ ਦੋ ਅੰਨ੍ਹੇ ਜਿਹੜੇ ਸੜਕ ਦੇ ਕੰਢੇ ਬੈਠੇ ਸਨ, ਜਦ ਇਹ ਸੁਣਿਆ ਜੋ ਯਿਸੂ ਲੰਘਿਆ ਜਾਂਦਾ ਹੈ ਉੱਚੀ ਅਵਾਜ਼ ਵਿੱਚ ਬੋਲੇ, ਹੇ ਪ੍ਰਭੂ, ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ! 31ਅਤੇ ਭੀੜ ਨੇ ਉਨ੍ਹਾਂ ਨੂੰ ਝਿੜਕਿਆ ਕਿ ਚੁੱਪ ਕਰ ਜਾਣ ਪਰ ਉਹ ਹੋਰ ਵੀ ਉੱਚੀ ਦੇ ਕੇ ਬੋਲੇ, ਹੇ ਪ੍ਰਭੂ ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ! 32ਤਦ ਯਿਸੂ ਨੇ ਖੜ੍ਹੇ ਹੋ ਕੇ ਉਨ੍ਹਾਂ ਨੂੰ ਸੱਦਿਆ ਅਤੇ ਕਿਹਾ, ਤੁਸੀਂ ਕੀ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ? 33ਉਨ੍ਹਾਂ ਉਸ ਨੂੰ ਆਖਿਆ, ਪ੍ਰਭੂ ਜੀ, ਸਾਡੀਆਂ ਅੱਖਾਂ ਖੁੱਲ੍ਹ ਜਾਣ! 34ਅਤੇ ਯਿਸੂ ਨੇ ਤਰਸ ਖਾ ਕੇ ਉਨ੍ਹਾਂ ਦੀਆਂ ਅੱਖਾਂ ਨੂੰ ਛੂਹਿਆ ਅਤੇ ਉਹ ਓਸੇ ਵੇਲੇ ਸੁਜਾਖੇ ਹੋ ਗਏ ਅਤੇ ਉਹ ਦੇ ਮਗਰ ਤੁਰ ਪਏ।
ਇੰਜੀਲ (ਸੰਤ ਅੱਯੂਬ ਲਈ)
17ਅਤੇ ਉਹ ਉਨ੍ਹਾਂ ਨਾਲ ਉਤਰ ਕੇ ਪੱਧਰੇ ਥਾਂ ਖੜ੍ਹਾ ਹੋਇਆ, ਉਸ ਦੇ ਨਾਲ ਚੇਲਿਆਂ ਦੀ ਵੱਡੀ ਮੰਡਲੀ ਅਤੇ ਲੋਕਾਂ ਦੀ ਵੱਡੀ ਭੀੜ ਜਿਹੜੇ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਦੇ ਕੰਢਿਓਂ ਉਸ ਦੀ ਸੁਣਨ ਲਈ ਅਤੇ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ। 18ਅਤੇ ਜਿਹੜੇ ਅਸ਼ੁੱਧ ਆਤਮਾਵਾਂ ਤੋਂ ਦੁੱਖੀ ਸਨ ਉਹ ਚੰਗੇ ਕੀਤੇ ਗਏ। 19ਅਤੇ ਸਾਰੇ ਲੋਕ ਉਸ ਨੂੰ ਛੂਹਣਾ ਚਾਹੁੰਦੇ ਸਨ ਇਸ ਲਈ ਜੋ ਸਮਰੱਥਾ ਉਸ ਤੋਂ ਨਿੱਕਲ ਕੇ ਸਭਨਾਂ ਨੂੰ ਚੰਗਾ ਕਰਦੀ ਸੀ। 20ਤਦ ਉਸ ਨੇ ਆਪਣਿਆਂ ਚੇਲਿਆਂ ਉੱਤੇ ਨਿਗਾਹ ਕਰ ਕੇ ਆਖਿਆ, ਧੰਨ ਹੋ ਤੁਸੀਂ ਜਿਹੜੇ ਗਰੀਬ ਹੋ ਕਿਉਂ ਜੋ ਸਵਰਗ ਰਾਜ ਤੁਹਾਡਾ ਹੈ। 21ਧੰਨ ਹੋ ਤੁਸੀਂ ਜਿਹੜੇ ਹੁਣ ਭੁੱਖੇ ਹੋ ਕਿਉਂ ਜੋ ਤੁਸੀਂ ਰਜਾਏ ਜਾਓਗੇ। ਧੰਨ ਹੋ ਤੁਸੀਂ ਜਿਹੜੇ ਹੁਣ ਰੋਂਦੇ ਹੋ ਕਿਉਂ ਜੋ ਹੱਸੋਗੇ। 22ਧੰਨ ਹੋ ਤੁਸੀਂ ਜਦ ਮਨੁੱਖ ਦੇ ਪੁੱਤਰ ਦੇ ਕਾਰਨ ਮਨੁੱਖ ਤੁਹਾਡੇ ਨਾਲ ਵੈਰ ਰੱਖਣਗੇ ਅਤੇ ਤੁਹਾਨੂੰ ਛੱਡ ਦੇਣਗੇ, ਮੰਦਾ ਆਖਣਗੇ ਅਤੇ ਤੁਹਾਡਾ ਨਾਮ ਬੁਰਾ ਜਾਣ ਕੇ ਕੱਢ ਸੁੱਟਣਗੇ। 23ਉਸ ਦਿਨ ਅਨੰਦ ਮਨਾਉਣਾ ਤੇ ਖੁਸ਼ੀ ਨਾਲ ਉੱਛਲਣਾ ਕਿਉਂ ਜੋ ਵੇਖੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਦੇ ਪਿਉ-ਦਾਦਿਆਂ ਨੇ ਨਬੀਆਂ ਨਾਲ ਵੀ ਇਸੇ ਤਰ੍ਹਾਂ ਕੀਤਾ ਸੀ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਗਸਤ 28 ਸਿਵਲ ਕੈਲੰਡਰ ਦਾ ਸਤੰਬਰ 10 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ